PBN 10th Science

PSEB Solutions for Class 10 Science Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ

PSEB Solutions for Class 10 Science Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ

PSEB Solutions for Class 10 Science Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ

PSEB 10th Class Science Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ

ਯਾਦ ਰੱਖਣ ਲਈ ਅੰਕ

→ ਰਸਾਇਣਿਕ ਸਮੀਕਰਣ ਕਿਸੇ ਰਸਾਇਣਿਕ ਕਿਰਿਆ ਨੂੰ ਦਰਸਾਉਂਦਾ ਹੈ ।

→ ਸ਼ਬਦਾਂ ਦੀ ਤੁਲਨਾ ਵਿੱਚ ਰਸਾਇਣਿਕ ਸੂਤਰ ਦਾ ਉਪਯੋਗ ਕਰਕੇ ਰਸਾਇਣਿਕ ਸਮੀਕਰਣਾਂ ਨੂੰ ਵਧੇਰੇ ਸੰਖੇਪ ਅਤੇ ਉਪਯੋਗੀ ਬਣਾਇਆ ਜਾ ਸਕਦਾ ਹੈ ।

→ ਕਿਸੇ ਵੀ ਰਸਾਇਣਿਕ ਕਿਰਿਆ ਵਿੱਚ ਪੁੰਜ ਦਾ ਨਾ ਤਾਂ ਨਿਰਮਾਣ ਹੁੰਦਾ ਹੈ ਤੇ ਨਾ ਹੀ ਵਿਨਾਸ਼ ।

→ ਕਿਸੇ ਰਸਾਇਣਿਕ ਕਿਰਿਆ ਵਿੱਚ ਤੀਰ ਦੇ ਨਿਸ਼ਾਨ ਦੇ ਦੋਨੋਂ ਪਾਸੇ ਹਰ ਤੱਤ ਦੇ ਪਰਮਾਣੂਆਂ ਦੀ ਗਿਣਤੀ ਬਰਾਬਰ ਹੋਵੇ ਤਾਂ ਇਹ ਇਕ ਸੰਤੁਲਿਤ ਰਸਾਇਣਿਕ ਸਮੀਕਰਣ ਹੈ ।

→ ਅਭਿਕਾਰਕ ਅਤੇ ਉਤਪਾਦਾਂ ਦੇ ਠੋਸ, ਗੈਸ, ਅਤੇ ਜਲੀ ਅਵਸਥਾਵਾਂ ਨੂੰ ਵਾਰੀ-ਵਾਰੀ (s), (g), (l) ਅਤੇ (aq) ਨਾਲ ਦਰਸਾਇਆ ਜਾਂਦਾ ਹੈ ।

→ ਅਭਿਕਾਰਕ ਅਤੇ ਉਤਪਾਦਾਂ ਵਿੱਚ ਜਦੋਂ ਪਾਣੀ ਘੋਲ ਦੇ ਰੂਪ ਵਿੱਚ ਮੌਜੂਦ ਰਹਿੰਦਾ ਹੈ ਤਾਂ ਉਸ ਨੂੰ (aq) ਲਿਖਦੇ ਹਨ ।

→ ਅਜਿਹੀ ਪ੍ਰਤੀਕਿਰਿਆ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਕਾਰਕ ਮਿਲ ਕੇ ਏਕਲ ਉਤਪਾਦ ਦਾ ਨਿਰਮਾਣ ਕਰਦੇ ਹਨ ਤਾਂ ਉਸ ਨੂੰ ਸੰਯੋਜਨ ਪ੍ਰਤੀਕਿਰਿਆ ਕਹਿੰਦੇ ਹਨ ।

→ ਪਾਚਨ ਕਿਰਿਆ ਦੇ ਦੌਰਾਨ ਖਾਧ ਪਦਾਰਥ ਛੋਟੇ-ਛੋਟੇ ਟੁਕੜਿਆਂ ਵਿੱਚ ਟੁੱਟ ਜਾਂਦਾ ਹੈ ।

→ ਸਾਗ-ਸਬਜ਼ੀਆਂ ਦਾ ਵਿਘਟਿਤ ਹੋ ਕੇ ਕੰਪੋਸਟ ਬਣਨਾ ਵੀ ਗਰਮੀ ਪੈਦਾ ਕਰਨ ਵਾਲੀ ਕਿਰਿਆ ਦਾ ਹੀ ਉਦਾਹਰਨ ਹੈ ।

→ ਜਿਸ ਕਿਰਿਆ ਵਿੱਚ ਏਕਲ ਅਭਿਕਰਮਕ ਟੁੱਟ ਕੇ ਛੋਟੇ-ਛੋਟੇ ਉਤਪਾਦ ਪ੍ਰਦਾਨ ਕਰਦਾ ਹੈ ਉਸ ਨੂੰ ਵਿਯੋਜਨ ਪ੍ਰਤੀਕਿਰਿਆ ਕਹਿੰਦੇ ਹਨ ।

→ ਸੂਰਜੀ ਪ੍ਰਕਾਸ਼ ਵਿੱਚ ਸਫ਼ੈਦ ਰੰਗ ਦਾ ਸਿਲਵਰ ਕਲੋਰਾਈਡ ਧੰਏਂ ਰੰਗਾ ਹੋ ਜਾਂਦਾ ਹੈ ।

→ ਜਿਹੜੀਆਂ ਪ੍ਰਤੀਕਿਰਿਆਵਾਂ ਵਿੱਚ ਊਰਜਾ ਅਵਸ਼ੋਸ਼ਿਤ ਹੁੰਦੀ ਹੈ ਉਨ੍ਹਾਂ ਨੂੰ ਤਾਪ-ਸੋਖੀ ਅਭਿਕਿਰਿਆ ਕਹਿੰਦੇ ਹਨ ।

→ ਅਜਿਹੀਆਂ ਪ੍ਰਤੀਕਿਰਿਆਵਾਂ ਜਿਨ੍ਹਾਂ ਵਿੱਚ ਅਭਿਕਾਰਕਾਂ ਦੇ ਵਿੱਚ ਆਇਨਾਂ ਦਾ ਆਦਾਨ-ਪ੍ਰਦਾਨ ਹੁੰਦਾ ਹੈ ਉਨ੍ਹਾਂ ਨੂੰ ਦੂਹਰੀ-ਵਿਸਥਾਪਨ ਪ੍ਰਤੀਕਿਰਿਆ ਕਹਿੰਦੇ ਹਨ ।

→ ਜਿਹੜੀ ਪ੍ਰਤੀਕਿਰਿਆ ਵਿੱਚ ਅਵਖੇਪ ਦਾ ਨਿਰਮਾਣ ਹੁੰਦਾ ਹੈ ਉਸ ਨੂੰ ਅਵਖੇਪਨ ਪ੍ਰਤੀਕਿਰਿਆ ਕਹਿੰਦੇ ਹਨ ।

→ ਜੇ ਕਿਸੇ ਪ੍ਰਤੀਕਿਰਿਆ ਵਿੱਚ ਇਕ ਤੀਕਾਰਕ ਉਪਚਰਿਤ ਅਤੇ ਦੂਸਰਾ ਅਭਿਕਾਰਕ ਅਪਚਰਿਤ ਹੁੰਦਾ ਹੈ ਤਾਂ ਇਨ੍ਹਾਂ ਪ੍ਰਤੀਕਿਰਿਆਵਾਂ ਨੂੰ ਰੇਡਾਕਸ ਪ੍ਰਤੀਕਿਰਿਆ ਕਹਿੰਦੇ ਹਨ ।

→ ਕਿਸੇ ਪ੍ਰਤੀਕਿਰਿਆ ਵਿੱਚ ਪਦਾਰਥ ਦਾ ਉਪਚਯਨ ਉਦੋਂ ਹੁੰਦਾ ਹੈ, ਜਦੋਂ ਉਸ ਵਿੱਚ O2, ਦਾ ਵਾਧਾ ਜਾਂ H2 ਦੀ ਹਾਨੀ ਹੁੰਦੀ ਹੈ ।

→ ਪਦਾਰਥ ਦਾ ਲਘੂਕਰਣ ਉਦੋਂ ਹੁੰਦਾ ਹੈ, ਜਦੋਂ ਉਸ ਵਿੱਚ O2 ਦੀ ਹਾਨੀ ਜਾਂ H2 ਦਾ ਵਾਧਾ ਹੁੰਦਾ ਹੈ ।

→ ਜਦੋਂ ਕੋਈ ਧਾਤੂ ਆਪਣੇ ਆਸ-ਪਾਸ ਤੇਜ਼ਾਬ, ਨਮੀ, ਆਦਿ ਦੇ ਸੰਪਰਕ ਵਿੱਚ ਆਉਂਦੀ ਹੈ ਤਾਂ ਉਹ ਖੋਰਿਤ ਹੁੰਦੀ ਹੈ ਤੇ ਉਸ ਕਿਰਿਆ ਨੂੰ ਖੋਰਣ ਕਿਰਿਆ ਕਹਿੰਦੇ ਹਨ ।

→ ਚਾਂਦੀ ਉੱਪਰ ਕਾਲੀ ਪਰਤ ਚੜ੍ਹਨਾ ਅਤੇ ਤਾਂਬੇ ਉੱਪਰ ਹਰੀ ਪਰਤ ਦਾ ਚੜ੍ਹਨਾ ਖੋਰਣ ਦੇ ਉਦਾਹਰਨ ਹਨ ।

→ ਆਕਸੀਕਰਣ ਹੋਣ ਤੇ ਤੇਲ ਅਤੇ ਵਸਾ ਵਿਕ੍ਰਿਤ ਗੰਧ ਵਾਲੇ ਹੋ ਜਾਂਦੇ ਹਨ ਅਤੇ ਉਨ੍ਹਾਂ ਦਾ ਸਵਾਦ ਅਤੇ ਗੰਧ ਬਦਲ ਜਾਂਦੇ ਹਨ ।

→ ਸਾਡੇ ਆਲੇ-ਦੁਆਲੇ ਵੱਖ-ਵੱਖ ਰਸਾਇਣਿਕ ਕਿਰਿਆਵਾਂ ਹੋ ਰਹੀਆਂ ਹਨ ।

→ ਰਸਾਇਣਿਕ ਸਮੀਕਰਣ ਕਿਸੇ ਰਸਾਇਣਿਕ ਕਿਰਿਆ ਨੂੰ ਪ੍ਰਦਰਸ਼ਿਤ ਕਰਦੀ ਹੈ ।

→ ਰਸਾਇਣਿਕ ਕਿਰਿਆ ਵਿੱਚ ਨਾ ਤਾਂ ਪੁੰਜ ਨਿਰਮਤ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਨਸ਼ਟ ਕੀਤਾ ਜਾ ਸਕਦਾ ਹੈ ।

→ ਇੱਕ ਪੂਰਨ ਰਸਾਇਣਿਕ ਸਮੀਕਰਣ ਅਭਿਕਾਰਕਾਂ, ਉਤਪਾਦਾਂ ਅਤੇ ਉਨ੍ਹਾਂ ਦੀ ਭੌਤਿਕ ਅਵਸਥਾ ਨੂੰ ਸੰਕੇਤਕ ਤੌਰ ‘ਤੇ ਪ੍ਰਦਰਸ਼ਿਤ ਕਰਦੀ ਹੈ ।

→ ਰਸਾਇਣਿਕ ਸਮੀਕਰਨਾਂ ਨੂੰ ਹਮੇਸ਼ਾਂ ਹੀ ਸੰਤੁਲਿਤ ਕਰਨਾ ਚਾਹੀਦਾ ਹੈ ।

→ ਸੰਤੁਲਿਤ ਰਸਾਇਣਿਕ ਸਮੀਕਰਣ ਵਿੱਚ ਭਾਗ ਲੈਣ-ਵਾਲੇ ਹਰੇਕ ਪਰਮਾਣੁ ਦੀ ਸੰਖਿਆ ਸਮੀਕਰਣ ਦੇ ਕਾਰਕ ਅਤੇ ਉਤਪਾਦ ਪਾਸਿਆਂ ਦੇ ਸਮਾਨ ਹੋਵੇ ।

→ ਸੰਯੋਜਨ ਕਿਸਮ ਦੀ ਰਸਾਇਣਿਕ ਕਿਰਿਆ ਵਿੱਚ ਦੋ ਜਾਂ ਦੋ ਤੋਂ ਵੱਧ ਪਦਾਰਥ ਮਿਲਕੇ ਨਵਾਂ ਪਦਾਰਥ ਬਣਾਉਂਦੇ ਹਨ ।

→ ਵਿਯੋਜਨ (ਅਪਘਟਨ) ਕਿਰਿਆ ਵਿੱਚ ਇਕੱਲਾ ਅਭਿਕਾਰਕ ਵਿਘਟਤ ਹੋ ਕੇ ਦੋ ਜਾਂ ਦੋ ਤੋਂ ਵੱਧ ਉਤਪਾਦ ਬਣਾਉਂਦਾ ਹੈ । ਜੇਕਰ ਅਪਘਟਨ ਕਿਰਿਆ ਗਰਮ ਕਰਕੇ ਕੀਤੀ ਜਾਂਦੀ ਹੈ ਤਾਂ ਇਹ ਤਾਪ-ਅਪਘਟਨ ਕਿਰਿਆ ਅਖਵਾਉਂਦੀ ਹੈ ।

→ ਜੇਕਰ ਰਸਾਇਣਿਕ ਕਿਰਿਆ ਵਿੱਚ ਊਰਜਾ (ਤਾਪ, ਪ੍ਰਕਾਸ਼ ਜਾਂ ਬਿਜਲੀ) ਦੀ ਲੋੜ ਪੈਂਦੀ ਹੈ ਤਾਂ ਇਹ ਤਾਪ ਸੋਖੀ ਕਿਰਿਆ ਹੁੰਦੀ ਹੈ ।

→ ਉਹ ਰਸਾਇਣਿਕ ਕਿਰਿਆ ਜਿਸ ਵਿੱਚ ਉਪਜਾਂ (ਉਤਪਾਦਾਂ) ਦੇ ਨਾਲ-ਨਾਲ ਤਾਪ ਊਰਜਾ ਵੀ ਪੈਦਾ ਹੁੰਦੀ ਹੈ, ਉਸਨੂੰ ਤਾਪ ਨਿਕਾਸੀ ਕਿਰਿਆ ਆਖਦੇ ਹਨ ।

→ ਦੁਹਰੀ-ਵਿਸਥਾਪਨ ਕਿਰਿਆ ਵਿੱਚ ਵੱਖ-ਵੱਖ ਪਰਮਾਣੂਆਂ ਜਾਂ ਆਇਨਾਂ ਦੀ ਆਪਸ ਵਿੱਚ, ਅਦਲਾ-ਬਦਲੀ ਹੁੰਦੀ ਹੈ ।

→ ਰੇਡਾਕਸ ਕਿਰਿਆਵਾਂ ਵਿੱਚ ਪਦਾਰਥ ਆਕਸੀਜਨ ਜਾਂ ਹਾਈਡ੍ਰੋਜਨ ਪ੍ਰਾਪਤ ਕਰਦੀਆਂ ਜਾਂ ਗੁਆਉਂਦੀਆਂ ਹਨ ।

→ ਰਸਾਇਣਿਕ ਕਿਰਿਆ ਦੌਰਾਨ ਆਕਸੀਜਨ ਦੀ ਪ੍ਰਾਪਤੀ ਜਾਂ ਹਾਈਡੋਜਨ ਦੀ ਹਾਨੀ ਹੋਣ ਤੇ ਕਿਰਿਆ ਨੂੰ ਆਕਸੀਕਰਨ ਕਿਰਿਆ ਕਹਿੰਦੇ ਹਨ ।

→ ਆਕਸੀਜਨ ਦੀ ਹਾਨੀ ਜਾਂ ਹਾਈਡੋਜਨ ਦੀ ਪ੍ਰਾਪਤੀ ਨੂੰ ਲਘੂਕਰਨ ਕਹਿੰਦੇ ਹਨ ।

ਕੁਝ ਮਹੱਤਵਪੂਰਨ ਪਰਿਭਾਸ਼ਾਵਾਂ

1. ਰਸਾਇਣਿਕ ਪ੍ਰਤੀਕਿਰਿਆ (Chemical reaction)-ਅਜਿਹੀ ਪ੍ਰਕਿਰਿਆ ਹੈ ਜਿਸ ਵਿੱਚ ਰਸਾਇਣਿਕ ਪਰਿਵਰਤਨ ਹੁੰਦਾ ਹੈ, ਉਸ ਨੂੰ ਰਸਾਇਣਿਕ ਪ੍ਰਤੀਕਿਰਿਆ ਕਹਿੰਦੇ ਹਨ ।

2. ਅਭਿਕਾਰਕ (Reactants-ਜੋ ਪਦਾਰਥ ਰਸਾਇਣਿਕ ਪ੍ਰਕਿਰਿਆ ਵਿੱਚ ਭਾਗ ਲੈਂਦੇ ਹਨ, ਉਨ੍ਹਾਂ ਨੂੰ ਅਭਿਕਾਰਕ ਕਹਿੰਦੇ ਹਨ ।

3. ਉਤਪਾਦ (Product)-ਤੀਕਿਰਿਆ ਤੋਂ ਬਣਨ ਵਾਲੇ ਪਦਾਰਥ ਉਤਪਾਦ ਕਹਾਉਂਦੇ ਹਨ ।

4. ਸੰਯੋਜਕ ਪ੍ਰਤੀਕਿਰਿਆ (Combination reaction)-ਇਕ ਅਜਿਹੀ ਰਸਾਇਣਿਕ ਕਿਰਿਆ ਹੈ, ਜਿਸ ਵਿੱਚ | ਦੋ ਜਾਂ ਦੋ ਤੋਂ ਵੱਧ ਪਦਾਰਥ ਸੰਯੋਜਿਤ ਹੋ ਕੇ ਇੱਕ ਨਵਾਂ ਪਦਾਰਥ ਬਣਾਉਂਦੇ ਹਨ ।

5. ਅਪਘਟਨ ਪ੍ਰਤੀਕਿਰਿਆ (Dissociation reaction)-ਇੱਕ ਅਜਿਹੀ ਰਸਾਇਣਿਕ ਕਿਰਿਆ ਹੈ, ਜਿਸ ਵਿੱਚ ਇਕ ਅਣੂ ਛੋਟੇ ਪਦਾਰਥਾਂ ਦੇ ਅਣੂਆਂ ਵਿੱਚ ਟੁੱਟ ਜਾਂਦਾ ਹੈ ।

6. ਵਿਸਥਾਪਨੇ ਪ੍ਰਤੀਕਿਰਿਆ (Displacement reaction)-ਜਿਸ ਪ੍ਰਤੀਕਿਰਿਆ ਵਿੱਚ ਯੌਗਿਕ ਵਿੱਚ ਇਕ ਪਦਾਰਥ ਦੁਸਰੇ ਪਦਾਰਥ ਨੂੰ ਵਿਸਥਾਪਿਤ ਕਰ ਦਿੰਦਾ ਹੈ ਉਸ ਨੂੰ ਵਿਸਥਾਪਨ ਅਭਿਕਿਰਿਆ ਕਹਿੰਦੇ ਹਨ ।

7. ਹਰੀ ਵਿਸਥਾਪਨ ਪ੍ਰਤੀਕਿਰਿਆ (Double decomposition reaction)-ਦੂਹਰੀ ਵਿਸਥਾਪਨ ਪਤੀਕਿਰਿਆ ਉਹ ਹੈ, ਜਿਸ ਵਿੱਚ ਦੋ ਵੱਖ-ਵੱਖ ਪਰਮਾਣੂ ਜਾਂ ਪਰਮਾਣੂਆਂ ਦੇ ਸਮੂਹ ਦਾ ਆਪਸ ਵਿੱਚ ਆਦਾਨ-ਪ੍ਰਦਾਨ ਹੁੰਦਾ ਹੈ ।

8. ਉਦਾਸੀਨ ਪ੍ਰਤੀਕਿਰਿਆ (Neutral reaction)-ਜਦੋਂ ਤੇਜ਼ਾਬ ਅਤੇ ਖਾਰ ਮਿਲਣ ਤੇ ਸਦਾ ਲੂਣ ਅਤੇ ਪਾਣੀ ਉਤਪਾਦ ਦੇ ਰੂਪ ਵਿੱਚ ਪ੍ਰਾਪਤ ਹੁੰਦੇ ਹਨ, ਤਾਂ ਉਸ ਨੂੰ ਉਦਾਸੀਨ ਪ੍ਰਤੀਕਿਰਿਆ ਕਹਿੰਦੇ ਹਨ ।

9. ਆਕਸੀਕਰਨ (Oxidation)-ਪਦਾਰਥ ਦਾ ਆਕਸੀਕਰਨ ਤਦ ਹੁੰਦਾ ਹੈ, ਜਦੋਂ ਉਸ ਵਿੱਚ ਆਕਸੀਜਨ ਦਾ ਵਾਧਾ ਜਾਂ ਹਾਈਡਰੋਜਨ ਦੀ ਹਾਨੀ ਹੁੰਦੀ ਹੈ ।

10. ਲਘੂਕਰਣ (Reduction)ਪਦਾਰਥ ਦਾ ਲਘੂਕਰਣ ਤਦ ਹੁੰਦਾ ਹੈ ਜਦੋਂ ਉਸ ਵਿੱਚ ਆਕਸੀਜਨ ਦੀ ਹਾਨੀ ਜਾਂ ਹਾਈਡਰੋਜਨ ਦਾ ਵਾਧਾ ਹੁੰਦਾ ਹੈ ।

11. ਵਿਯੋਜਨ ਪ੍ਰਤੀਕਿਰਿਆ (Decomposition reaction)-ਜਿਸ ਪ੍ਰਤੀਕਿਰਿਆ ਵਿੱਚ ਕੋਈ ਏਕਲ ਅਭਿਕਾਰਕ ਟੁੱਟ ਕੇ ਛੋਟੇ-ਛੋਟੇ ਉਤਪਾਦਾਂ ਵਿੱਚ ਵੰਡਿਆ ਜਾਵੇ, ਤਾਂ ਉਸ ਨੂੰ ਵਿਯੋਜਨ ਪ੍ਰਤੀਕਿਰਿਆ ਕਹਿੰਦੇ ਹਨ । ਇਸ ਨੂੰ ਅਪਘਟਨ ਕਿਰਿਆ ਵੀ ਕਹਿੰਦੇ ਹਨ ।

12. ਆਕਸੀਕਰਨ (ਉਪਚਯਨ) ਪ੍ਰਤੀਕਿਰਿਆ (Oxidation reaction)-ਜਿਸ ਰਸਾਇਣਿਕ ਪਤੀਕਿਰਿਆ ਵਿੱਚ ਆਕਸੀਜਨ ਸੰਯੋਗ ਕਰਦੀ ਹੈ ਜਾਂ ਹਾਈਡਰੋਜਨ ਵੱਖ ਹੋ ਜਾਂਦੀ ਹੈ, ਉਸ ਨੂੰ ਉਪਚਯਨ ਆਕਸੀਕਰਨ ਪ੍ਰਤੀਕਿਰਿਆ ਕਹਿੰਦੇ ਹਨ |

13. ਕਰਨ ਪ੍ਰਤੀਕਿਰਿਆ (Reduction reaction)-ਜਿਸ ਰਸਾਇਣਿਕ ਪ੍ਰਤੀਕਿਰਿਆ ਵਿੱਚ ਹਾਈਡਰੋਜਨ ਸੰਯੋਗ ਕਰਦੀ ਹੈ ਜਾਂ ਆਕਸੀਜਨ ਵੱਖ ਹੋ ਜਾਂਦੀ ਹੈ ਉਸ ਨੂੰ ਲਘੂਕਰਨ ਪ੍ਰਤੀਕਿਰਿਆ ਕਹਿੰਦੇ ਹਨ ।

14. ਵਿਕ੍ਰਿਤਰੀਧਤਾ (Rancidity)-ਭੈੜੀ ਗੰਧ ਅਤੇ ਸਵਾਦ ਦੁਆਰਾ ਪ੍ਰਭਾਵਿਤ ਭੋਜਨ ਵਿੱਚ ਵਸਾ ਦੇ ਆਕਸੀਕਰਨ | ਦੁਆਰਾ ਪੈਦਾ ਸਥਿਤੀ ਨੂੰ ਵਿਕ੍ਰਿਤਧਤਾ ਕਿਹਾ ਜਾਂਦਾ ਹੈ ।

15. ਰੇਡਾਕਸ ਪ੍ਰਤੀਕਿਰਿਆ (Redox reaction)-ਜਿਸ ਰਸਾਇਣਿਕ ਪ੍ਰਤੀਕਿਰਿਆ ਵਿੱਚ ਲਘੂਕਰਣ ਅਤੇ ਆਕਸੀਕਰਨ ਨਾਲੋ-ਨਾਲ ਹੁੰਦੇ ਹਨ, ਉਸ ਨੂੰ ਰੇਡਾਕਸ ਪ੍ਰਤੀਕਿਰਿਆ ਕਹਿੰਦੇ ਹਨ ।

16. ਤਾਪ-ਨਿਕਾਸੀ ਪ੍ਰਤੀਕਿਰਿਆ (Exothermic reaction)-ਜਿਹੜੀਆਂ ਪ੍ਰਤੀਕਿਰਿਆਵਾਂ ਵਿੱਚ ਉਤਪਾਦ ਦੇ ਨਾਲ ਤਾਪ ਊਰਜਾ ਦਾ ਉਤਸਰਜਨ ਹੁੰਦਾ ਹੈ, ਉਨ੍ਹਾਂ ਨੂੰ ਤਾਪ-ਨਿਕਾਸੀ ਪ੍ਰਤੀਕਿਰਿਆ ਕਹਿੰਦੇ ਹਨ ।

17. ਤਾਪ ਸੋਖੀ ਪ੍ਰਤੀਕਿਰਿਆ (Endothermic reaction)-ਜਿਹੜੀਆਂ ਪ੍ਰਤੀਕਿਰਿਆਵਾਂ ਵਿੱਚ ਤਾਪ ਦਾ ਸੋਖਨ ਹੁੰਦਾ ਹੈ, ਉਨ੍ਹਾਂ ਨੂੰ ਤਾਪਸੋਖੀ ਪ੍ਰਤੀਕਿਰਿਆ ਕਹਿੰਦੇ ਹਨ ।

Science Guide for Class 10 PSEB ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1. ਹਵਾ ਵਿੱਚ ਜਲਾਉਣ ਤੋਂ ਪਹਿਲਾਂ ਮੈਗਨੀਸ਼ੀਅਮ ਰਿਬਨ ਨੂੰ ਸਾਫ਼ ਕਿਉਂ ਕੀਤਾ ਜਾਂਦਾ ਹੈ ?
ਉੱਤਰ-
ਜੇ ਮੈਗਨੀਸ਼ੀਅਮ ਰਿਬਨ ਨਮ ਹਵਾ ਦੇ ਸੰਪਰਕ ਵਿੱਚ ਰਹਿੰਦਾ ਹੈ, ਤਾਂ ਉਸ ਉੱਪਰ ਸਫ਼ੈਦ ਰੰਗ ਦੀ ਮੈਗਨੀਸ਼ੀਅਮ ਆਕਸਾਈਡ ਦੀ ਪਰਤ ਜੰਮ ਜਾਂਦੀ ਹੈ, ਇਹ ਪਰਤ ਮੈਗਨੀਸ਼ੀਅਮ ਦੇ ਜਲਾਉਣ ਵਿੱਚ ਅਵਰੋਧ ਪੈਦਾ ਕਰਦੀ ਹੈ । ਇਸ ਲਈ ਮੈਗਨੀਸ਼ੀਅਮ ਰਿਬਨ ਨੂੰ ਜਲਾਉਣ ਤੋਂ ਪਹਿਲਾਂ ਰੋਗਮਾਰ ਨਾਲ ਸਾਫ਼ ਕੀਤਾ ਜਾਂਦਾ ਹੈ ।

ਪ੍ਰਸ਼ਨ 2. ਹੇਠ ਲਿਖੀਆਂ ਰਸਾਇਣਿਕ ਕਿਰਿਆਵਾਂ ਦੀਆਂ ਸੰਤੁਲਿਤ ਸਮੀਕਰਣਾਂ ਲਿਖੋ
(i) ਹਾਈਡਰੋਜਨ + ਕਲੋਰੀਨ → ਹਾਈਡਰੋਜਨ ਕਲੋਰਾਈਡ .
(ii) ਬੇਰੀਅਮ ਕਲੋਰਾਈਡ + ਐਲੂਮੀਨੀਅਮ ਸਲਫੇਟ → ਬੇਰੀਅਮ ਸਲਫੇਟ + ਐਲੂਮੀਨੀਅਮ ਕਲੋਰਾਈਡ
(iii) ਸੋਡੀਅਮ + ਪਾਣੀ → ਸੋਡੀਅਮ ਹਾਈਡਰੋਕਸਾਈਡ + ਹਾਈਡਰੋਜਨ ।
ਉੱਤਰ-
(i) H2 + Cl2 → 2HCl
(ii) 3BaCl2 + Al2(SO4) → 3BaSO4 + 2AlCl3
(iii) 2Na + 2H2O → 2NaOH + H2

ਪ੍ਰਸ਼ਨ 3. ਨਿਮਨਲਿਖਤ ਰਸਾਇਣਿਕ ਕਿਰਿਆਵਾਂ ਲਈ ਸੰਕੇਤਾਂ ਸਹਿਤ ਸੰਤੁਲਿਤ ਰਸਾਇਣਿਕ ਸਮੀਕਰਣਾਂ ਲਿਖੋ
(i) ਬੇਰੀਅਮ ਕਲੋਰਾਈਡ ਅਤੇ ਸੋਡੀਅਮ ਸਲਫੇਟ ਦੇ ਪਾਣੀ ਵਿੱਚ ਘੋਲ ਆਪਸ ਵਿੱਚ ਕਿਰਿਆ ਕਰਕੇ ਅਘੁਲ ਸੋਡੀਅਮ ਸਲਫੇਟ ਅਤੇ ਸੋਡੀਅਮ ਕਲੋਰਾਈਡ ਦਾ ਘੋਲ ਪੈਦਾ ਕਰਦੇ ਹਨ ।
(ii) ਸੋਡੀਅਮ ਹਾਈਡਰੋਕਸਾਈਡ ਦਾ ਪਾਣੀ ਵਿੱਚ ਘੋਲ ਹਾਈਡਰੋਕਲੋਰਿਕ ਐਸਿਡ ਦੇ ਪਾਣੀ ਘੋਲ ਨਾਲ ਕਿਰਿਆ ਕਰਕੇ ਸੋਡੀਅਮ ਕਲੋਰਾਈਡ ਦਾ ਪਾਣੀ ਵਿੱਚ ਘੋਲ ਅਤੇ ਪਾਣੀ ਬਣਾਉਂਦੇ ਹਨ ।
ਉੱਤਰ-
(i) BaCl2 (aq) + Na2SO4 (aq) →BaSO4(s) + 2NaCl(aq)
(ii) NaOH (aq) + HCl (aq) → NaCl (aq) + H2O (l).

ਪ੍ਰਸ਼ਨ 4. ਕਿਸੇ ਵਸਤੂ ‘X’ ਦਾ ਘੋਲ ਸਫੈਦੀ ਲਈ ਉਪਯੋਗ ਕੀਤਾ ਜਾਂਦਾ ਹੈ :
(i) ਵਸਤੂ ‘X’ ਦਾ ਨਾਂ ਅਤੇ ਉਸਦਾ ਸੂਤਰ ਲਿਖੋ ।
(ii) ਉਕਤ (i) ਵਿੱਚ ਲਿਖੀ ਵਸਤੂ ‘X’ ਦੀ ਪਾਣੀ ਨਾਲ ਹੁੰਦੀ ਕਿਰਿਆ ਲਿਖੋ ।
ਉੱਤਰ-
(i) ‘X’ ਦਾ ਨਾਮ ਹੈ – ਬਿਨਾਂ ਬੁੱਝਿਆ ਚੂਨਾ ਅਰਥਾਤ ਕੈਲਸ਼ੀਅਮ ਆਕਸਾਈਡ, ਸੂਤਰ = CaO
PSEB 10th Class Science Solutions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 14

ਪ੍ਰਸ਼ਨ 5. ਕਿਰਿਆ 1.7 ਵਿੱਚ ਇੱਕ ਪਰਖਨਲੀ ਵਿੱਚ ਇਕੱਤਰ ਹੋਈ ਗੈਸ ਦੀ ਮਾਤਰਾ ਦੂਜੀ ਨਾਲੋਂ ਦੁੱਗਣੀ ਕਿਉਂ ਹੁੰਦੀ ਹੈ ? ਉਸ ਗੈਸ ਦਾ ਨਾਂ ਦੱਸੋ ।
ਉੱਤਰ-
ਪਾਣੀ ਦੇ ਬਿਜਲਈ ਅਪਘਟਨ ਵਿੱਚ ਹੇਠ ਲਿਖੀ ਪ੍ਰਤੀਕਿਰਿਆ ਹੁੰਦੀ ਹੈ-
PSEB 10th Class Science Solutions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 15
ਇਸ ਪ੍ਰਤੀਕਿਰਿਆ ਵਿੱਚ ਹਾਈਡਰੋਜਨ ਅਤੇ ਆਕਸੀਜਨ 2:1 ਦੀ ਮਾਤਰਾ ਵਿੱਚ ਮਿਲਦੀ ਹੈ ।
ਦੁੱਗਣੀ ਪਾਈ ਜਾਣ ਵਾਲੀ ਗੈਸ ਹਾਈਡਰੋਜਨ ਹੈ ।

ਪ੍ਰਸ਼ਨ 6. ਜਦੋਂ ਲੋਹੇ (IRON) ਦੀ ਮੇਖ ਨੂੰ ਕਾਪਰ ਸਲਫੇਟ ਦੇ ਘੋਲ ਵਿੱਚ ਡੁਬੋਇਆ ਜਾਂਦਾ ਹੈ ਤਾਂ ਘੋਲ ਦਾ ਰੰਗ ਕਿਉਂ ਬਦਲ ਜਾਂਦਾ ਹੈ ?
ਉੱਤਰ-
ਜਦੋਂ ਲੋਹੇ ਦੀ ਮੇਖ ਨੂੰ ਕਾਪਰ ਸਲਫੇਟ ਦੇ ਘੋਲ ਵਿੱਚ ਡੁਬੋਇਆ ਜਾਂਦਾ ਹੈ ਤਾਂ ਇਹ ਕਾਪਰ ਸਲਫੇਟ ਦੇ ਘੋਲ ਵਿੱਚੋਂ ਕਾਪਰ ਨੂੰ ਪ੍ਰਸਥਾਪਿਤ ਕਰਨ ਦੀ ਸਮਰੱਥਾ ਰੱਖਦਾ ਹੈ । ਜਿਸ ਕਰਕੇ ਆਇਰਨ ਸਲਫੇਟ ਬਣ ਜਾਂਦਾ ਹੈ ।

ਇਸ ਪ੍ਰਤੀਕਿਰਿਆ ਦੇ ਦੌਰਾਨ CuSO4 ਦਾ ਨੀਲਾ ਰੰਗ ਹੌਲੀ-ਹੌਲੀ ਛਿੱਕਾ ਹੋ ਜਾਂਦਾ ਹੈ ।

ਪ੍ਰਸ਼ਨ 7. ਕਿਰਿਆ 1.10 ਵਿੱਚ ਦਿੱਤੀ ਉਦਾਹਰਣ ਤੋਂ ਬਿਨਾਂ ਦੂਹਰੇ-ਵਿਸਥਾਪਨ ਕਿਰਿਆ ਦੀ ਹੋਰ ਉਦਾਹਰਨ ਦਿਓ ।
ਉੱਤਰ-

ਪ੍ਰਸ਼ਨ 8. ਹੇਠ ਲਿਖੀਆਂ ਰਸਾਇਣਿਕ ਕਿਰਿਆਵਾਂ ਵਿੱਚ ਆਕਸੀਕਰਿਤ ਅਤੇ ਲਘੂਕਰਿਤ ਹੋਈਆਂ ਵਸਤਾਂ ਦੀ ਪਛਾਣ ਕਰੋ-
(i) 4Na(s) + O2(g) → 2Na2O(s)
(ii) CuO(s) + H2(g) → Cu(s) + H2O(1)
ਉੱਤਰ-
(i) 4Na (s) + O2(g) → 2Na2O(s)
ਆਕਸੀਕਰਿਤ ਪਦਾਰਥ = Na
ਲਘੂਕਰਿਤ ਪਦਾਰਥ = O2

(ii) CuO(s) + H2(g) → Cu(s) + H2O(1) .
ਆਕਸੀਕਰਿਤ ਪਦਾਰਥ = H2
ਲਘੂਕਰਿਤ ਪਦਾਰਥ = CuO

PSEB 10th Class Science Guide ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ Textbook Questions and Answers

ਪ੍ਰਸ਼ਨ 1. ਹੇਠ ਲਿਖੀ ਗਈ ਰਸਾਇਣਿਕ ਕਿਰਿਆ ਦੇ ਸੰਬੰਧ ਵਿੱਚ ਕਿਹੜੇ ਕਥਨ ਗਲਤ ਹਨ:
2PbO(s) + C(s) → 2Pb(s) + CO2(g)
(a) ਸ਼ੈੱਡ ਦਾ ਲਘੂਕਰਨ ਹੋ ਰਿਹਾ ਹੈ ।
(b) ਕਾਰਬਨ-ਡਾਈਆਕਸਾਈਡ ਦਾ ਆਕਸੀਕਰਨ ਹੋ ਰਿਹਾ ਹੈ ।
(c) ਕਾਰਬਨ ਦਾ ਆਕਸੀਕਰਨ ਹੋ ਰਿਹਾ ਹੈ ।
(d) ਚੈੱਡ ਆਕਸਾਈਡ ਦਾ ਲਘੂਕਰਨ ਹੋ ਰਿਹਾ ਹੈ ।
(i) (a) ਅਤੇ (b)
(ii) (a) ਅਤੇ (c)
(iii) (a), (b) ਅਤੇ (c)
(iv) ਸਾਰੇ ।
ਉੱਤਰ-
(i) (a) ਅਤੇ (b) ।

ਪ੍ਰਸ਼ਨ 2. Fe2O3 + 2Al → Al2O3 + 2Fe ਉਪਰੋਕਤ ਰਸਾਇਣਿਕ ਕਿਰਿਆ ਇੱਕ ਉਦਾਹਰਣ ਹੈ :
(a) ਸੰਯੋਜਨ ਕਿਰਿਆ
(b) ਦੂਹਰਾ ਵਿਸਥਾਪਨ ਕਿਰਿਆ
(c) ਅਪਘਟਨ ਕਿਰਿਆ ।
(d) ਵਿਸਥਾਪਨ ਕਿਰਿਆ ।
ਉੱਤਰ-
ਉਪਰੋਕਤ ਰਸਾਇਣਿਕ ਕਿਰਿਆ ਵਿਸਥਾਪਨ ਕਿਰਿਆ ਹੈ ਜਿਸ ਵਿੱਚ Al, Fe2O3 ਦੇ Fe ਨੂੰ ਵਿਸਥਾਪਿਤ ਕਰਦਾ ਹੈ । ਇਸ ਲਈ (d) ਸਹੀ ਉੱਤਰ ਹੈ ।

ਪ੍ਰਸ਼ਨ 3. ਕੀ ਹੁੰਦਾ ਹੈ ਜਦੋਂ ਪਤਲਾ ਹਾਈਡਰੋਕਲੋਰਿਕ ਐਸਿਡ ਲੋਹ ਬੂਰਨ ਉੱਤੇ ਪਾਇਆ ਜਾਂਦਾ ਹੈ ? ਸਹੀ ਉੱਤਰ ਤੇ ਨਿਸ਼ਾਨ ਲਗਾਉ ।
(a) ਹਾਈਡਰੋਜਨ ਗੈਸ ਅਤੇ ਆਇਰਨ ਕਲੋਰਾਈਡ ਪੈਦਾ ਹੁੰਦੇ ਹਨ ।
(b) ਕਲੋਰੀਨ ਗੈਸ ਅਤੇ ਆਇਰਨ ਹਾਈਡਰੋਕਸਾਈਡ ਪੈਦਾ ਹੁੰਦੇ ਹਨ ।
(c) ਕੋਈ ਕਿਰਿਆ ਨਹੀਂ ਹੁੰਦੀ ।
(d) ਆਇਰਨੇ ਲੂਣ ਅਤੇ ਪਾਣੀ ਪੈਦਾ ਹੁੰਦੇ ਹਨ ।
ਉੱਤਰ-
ਉਪਰੋਕਤ ਕਿਰਿਆ ਇਸ ਪ੍ਰਕਾਰ ਹੈ –
PSEB 10th Class Science Solutions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 1
ਜਿਸ ਵਿੱਚ H2 ਅਤੇ FeCl2 ਮਿਲਦੇ ਹਨ । ਇਸ ਲਈ (a) ਸਹੀ ਉੱਤਰ ਹੈ ।

ਪ੍ਰਸ਼ਨ 4. ਸੰਤੁਲਿਤ ਰਸਾਇਣਿਕ ਸਮੀਕਰਣ ਕੀ ਹੁੰਦੀ ਹੈ ? ਰਸਾਇਣਿਕ ਸਮੀਕਰਣ ਨੂੰ ਸੰਤੁਲਿਤ ਕਿਉਂ ਕੀਤਾ ਜਾਣਾ ਚਾਹੀਦਾ ਹੈ ?
ਉੱਤਰ-
ਸੰਤੁਲਿਤ ਰਸਾਇਣਿਕ ਸਮੀਕਰਣ-ਜੇ ਕਿਸੇ ਰਸਾਇਣਿਕ ਪ੍ਰਤੀਕਿਰਿਆ ਵਿੱਚ ਅਭਿਕਾਰਕ ਅਤੇ ਉਤਪਾਦਾਂ ਦੇ ਪਰਮਾਣੂਆਂ ਦੀ ਗਿਣਤੀ ਬਰਾਬਰ ਹੋਵੇ, ਤਾਂ ਉਹ ਸੰਤੁਲਿਤ ਰਸਾਇਣਿਕ ਸਮੀਕਰਣ ਕਹਾਉਂਦੀ ਹੈ ।

ਸਮੀਕਰਣ ਨੂੰ ਸੰਤੁਲਿਤ ਕਰਨਾ ਜ਼ਰੂਰੀ ਹੈ ਕਿਉਂਕਿ ਪੁੰਜ ਦੇ ਸੁਰੱਖਿਅਣ ਦੇ ਨਿਯਮ ਅਨੁਸਾਰ ਕਿਸੇ ਵੀ ਰਸਾਇਣਿਕ ਪ੍ਰਤੀਕਿਰਿਆ ਵਿੱਚ ਪੁੰਜ ਦਾ ਨਾ ਤਾਂ ਨਿਰਮਾਣ ਹੁੰਦਾ ਹੈ ਅਤੇ ਨਾ ਹੀ ਵਿਨਾਸ਼ ਇਸਦੇ ਅਨੁਸਾਰ ਦੋਵੇਂ ਪਾਸੇ ਪੁੰਜ ਸਮਾਨ ਹੋਣਾ ਚਾਹੀਦਾ ਹੈ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਦੋਨੋਂ ਪਾਸੇ ਦੇ ਤੱਤਾਂ ਦੇ ਪਰਮਾਣੂਆਂ ਦੀ ਗਿਣਤੀ ਬਰਾਬਰ ਹੋਵੇ ।

ਪ੍ਰਸ਼ਨ 5. ਹੇਠ ਲਿਖੇ ਕਥਨਾਂ ਨੂੰ ਰਸਾਇਣਿਕ ਸਮੀਕਰਣਾਂ ਦੇ ਰੂਪ ਵਿੱਚ ਬਦਲੋ ਅਤੇ ਫਿਰ ਸੰਤੁਲਿਤ ਕਰੋ :
(a) ਹਾਈਡਰੋਜਨ ਗੈਸ ਨਾਈਟਰੋਜਨ ਗੈਸ ਨਾਲ ਜੁੜ ਕੇ ਅਮੋਨੀਆ ਬਣਾਉਂਦੀ ਹੈ ।
(b) ਹਾਈਡਰੋਜਨ ਸਲਫਾਈਡ ਗੈਸ ਹਵਾ ਵਿੱਚ ਬਲ ਕੇ ਪਾਣੀ ਅਤੇ ਸਲਫਰ ਡਾਈਆਕਸਾਈਡ ਬਣਾਉਂਦੀ ਹੈ ।
(c) ਬੇਰੀਅਮ ਕਲੋਰਾਈਡ ਅਤੇ ਐਲੂਮੀਨੀਅਮ ਸਲਫੇਟ ਦੇ ਘੋਲ ਪ੍ਰਤੀਕਿਰਿਆ ਕਰਕੇ ਐਲੂਮੀਨੀਅਮ ਕਲੋਰਾਈਡ ਅਤੇ ਬੇਰੀਅਮ ਸਲਫੇਟ ਦਾ ਅਵਖੇਪ ਬਣਾਉਂਦੇ ਹਨ ।.
(d) ਪੋਟਾਸ਼ੀਅਮ ਧਾਤ ਪਾਣੀ ਨਾਲ ਕਿਰਿਆ ਕਰਕੇ ਪੋਟਾਸ਼ੀਅਮ ਹਾਈਡਰੋਕਸਾਈਡ ਅਤੇ ਹਾਈਡਰੋਜਨ ਗੈਸ ਪੈਦਾ ਕਰਦੀ ਹੈ ।
ਉੱਤਰ-
(a) N2(g) + 32H(g) → 2NH3(g)
(b) 2H2S(g) + 3O2(g) → 2H2O(l) + 2SO2(g)
(c) Al2(SO4)3 + BaCl2(s) → 3BaSO4↓+ 2AlCl3(aq)
(d) 2K(S) + 2H2O(l) → 2KOH(aq) + H2(g).

ਪ੍ਰਸ਼ਨ 6. ਹੇਠ ਲਿਖੀਆਂ ਰਸਾਇਣਿਕ ਸਮੀਕਰਣਾਂ ਨੂੰ ਸੰਤੁਲਿਤ ਕਰੋ :
(a) HNO3 + Ca(OH)2 → Ca(NO3)2 + H2O
(b) NaOH + H2SO4 → Na2SO4 + H2O
(c) NaCl + AgNO3 → AgCl + NaNO3
(a) BaCl2 + H2SO4 → BaSO4 + HCl.
ਉੱਤਰ-
(a) 2HNO3 + Ca(OH)2 → Ca(NO3)2 + 2H2O
(b) 2NaOH + H2SO4 → Na2SO4 + 2H2O
(c) NaCl + AgNO3 → AgCl + NaNO3
(d) BaCl2 + H2SO4 → BaSO4 + 2HCl

ਪ੍ਰਸ਼ਨ 7. ਹੇਠ ਲਿਖੀਆਂ ਕਿਰਿਆਵਾਂ ਲਈ ਸੰਤੁਲਿਤ ਰਸਾਇਣਿਕ ਸਮੀਕਰਣਾਂ ਲਿਖੋ-
(a) ਕੈਲਸ਼ੀਅਮ ਹਾਈਡਰੋਕਸਾਈਡ + ਕਾਰਬਨ-ਡਾਈਆਕਸਾਈਡ → ਕੈਲਸ਼ੀਅਮ ਕਾਰਬੋਨੇਟ + ਪਾਣੀ
(b) ਜ਼ਿੰਕ + ਸਿਲਵਰ ਨਾਈਟਰੇਟ → ਜਿੰਕ ਨਾਈਟਰੇਟ + ਸਿਲਵਰ
(c) ਐਲੂਮੀਨੀਅਮ + ਕਾਪਰ ਕਲੋਰਾਈਡ → ਐਲੂਮੀਨੀਅਮ ਕਲੋਰਾਈਡ + ਕਾਪਰ
d) ਬੇਰੀਅਮ ਕਲੋਰਾਈਡ + ਪੋਟਾਸ਼ੀਅਮ ਸਲਫੇਟ → ਬੇਰੀਅਮ ਸਲਫੇਟ + ਪੋਟਾਸ਼ੀਅਮ ਕਲੋਰਾਈਡ ।
ਉੱਤਰ-
(a) Ca(OH)2 + CO2 → CaCO3 + H2O
(b) Zn + 2AgNO3 → Zn(NO3)2 + 2Ag
(c) 2Al + 3CuCl2 → 2AlCl3 + 3Cu
d) BaCl3 +K2SO4 → BaSO4 + 2KCl

ਪ੍ਰਸ਼ਨ 8. ਹੇਠ ਲਿਖਿਆਂ ਲਈ ਸੰਤੁਲਿਤ ਰਸਾਇਣਿਕ ਸਮੀਕਰਣਾਂ ਲਿਖੋ ਅਤੇ ਹਰ ਇੱਕ ਰਸਾਇਣਿਕ ਕਿਰਿਆ ਦੀ , ਕਿਸਮ ਦੱਸੋ !
(a) ਪੋਟਾਸ਼ੀਅਮ ਬੋਮਾਈਡ (aq) + ਬੇਰੀਅਮ ਆਈਓਡਾਈਡ (aq) → ਪੋਟਾਸ਼ੀਅਮ ਆਇਓਡਾਈਡ (aq) + ਬੇਰੀਅਮ ਬੋਮਾਈਡ (s)
(b) ਜ਼ਿੰਕ ਕਾਰਬੋਨੇਟ (s) → ਜ਼ਿੰਕ ਆਕਸਾਈਡ (s) + ਕਾਰਬਨ-ਡਾਈਆਕਸਾਈਡ (g)
(c) ਹਾਈਡਰੋਜਨ (g) + ਕਲੋਰੀਨ (g) – ਹਾਈਡਰੋਜਨ ਕਲੋਰਾਈਡ (g)
(d) ਮੈਗਨੀਸ਼ੀਅਮ (s) + ਹਾਈਡਰੋਕਲੋਰਿਕ ਐਸਿਡ (aq) → ਮੈਗਨੀਸ਼ੀਅਮ ਕਲੋਰਾਈਡ (aq) + ਹਾਈਡਰੋਜਨ (g)
ਉੱਤਰ-
(a) 2KBr (aq) + BaI2(aq) → 2KI(aq) + BaBr2(aq) ਇਹ ਇਕ ਦੋਹਰੀ ਵਿਸਥਾਪਨ ਕਿਰਿਆ ਹੈ ।

(b) ZnCO3 (s) → ZnO(s) + CO2 (g) ਇਹ ਵਿਯੋਜਨ (ਅਪਘਟਨ) ਅਭਿਕਿਰਿਆ ਹੈ ।

(c) H2(g) + Cl2(g) → 2HCl(g)
ਇਹ ਸੰਯੋਜਨ ਕਿਰਿਆ ਹੈ ।

(d) Mg(s) + 2HCl (aq) – MgCl2(aq) + H(g)
ਇਹ ਵਿਸਥਾਪਨ ਕਿਰਿਆ ਹੈ ।

ਪ੍ਰਸ਼ਨ 9. ਤਾਪ-ਨਿਕਾਸੀ ਅਤੇ ਤਾਪ-ਸੋਖੀ ਕਿਰਿਆ ਤੋਂ ਕੀ ਭਾਵ ਹੈ ? ਉਦਾਹਰਨਾਂ ਦਿਉ ।
ਉੱਤਰ-
ਤਾਪ-ਨਿਕਾਸੀ ਕਿਰਿਆ (Exothermic reaction)-ਜਿਹੜੀਆਂ ਕਿਰਿਆਵਾਂ ਵਿੱਚ ਉਤਪਾਦ ਦੇ ਨਾਲ ਤਾਪ ਦਾ ਵੀ ਉਤਸਰਜਨ ਹੁੰਦਾ ਹੈ, ਉਸਨੂੰ ਤਾਪ-ਨਿਕਾਸੀ ਕਿਰਿਆ ਕਹਿੰਦੇ ਹਨ ।
ਉਦਾਹਰਨ-
(1) ਕੁਦਰਤੀ ਗੈਸ ਦਾ ਦਹਿਣ
CH4(g) + 2O2(g) → CO2(g) + 2H2O (1) + ਤਾਪ

(2) ਕੋਕ ਦਾ ਵਹਿਣ
C(s) + O2(g) → CO2(g) + ਤਾਪ

(3) ਸਾਹ ਦੌਰਾਨ ਸਰੀਰ ਵਿੱਚ ਤਾਪ ਊਰਜਾ ਪੈਦਾ ਹੋਣਾ ।
C6H12O6(ag) + 6O2 (g) → 6CO2(g) + 6H2O (1) + ਤਾਪ

ਤਾਪ-ਸੋਖੀ ਕਿਰਿਆ (Endothermic reaction)
ਜਿਹੜੀਆਂ ਕਿਰਿਆਵਾਂ ਵਿੱਚ ਤਾਪ ਦਾ ਸੋਖਣ ਹੁੰਦਾ ਹੈ ਉਨ੍ਹਾਂ ਨੂੰ ਤਾਪ-ਸੋਖੀ ਕਿਰਿਆ ਕਹਿੰਦੇ ਹਨ ।
ਉਦਾਹਰਨਾਂ-
(1) ਕੋਕ ਦੀ ਭਾਫ਼ ਨਾਲ ਕਿਰਿਆ
C(s) + H2O(s) + ਤਾਪ → CO(s) + H2(g)

(2) N2 ਅਤੇ O2 ਦੀ ਕਿਰਿਆ
N2(g) + O2(g) + ਤਾਪ ਊਰਜਾ → 2NO(g) ਨਾਈਟਰਿਕ ਆਕਸਾਈਡ

(3) CaCO3 ਦਾ ਗਰਮ ਹੋਣਾ
CaCO3 + ਤਾਪ → CaO(s) + CO2(g)

ਪ੍ਰਸ਼ਨ 10. ਸਾਹ ਕਿਰਿਆ ਨੂੰ ਤਾਪ-ਨਿਕਾਸੀ ਕਿਰਿਆ ਕਿਉਂ ਸਮਝਿਆ ਜਾਂਦਾ ਹੈ ? ਵਿਆਖਿਆ ਕਰੋ ।
ਜਾਂ
ਸਾਹ ਕਿਰਿਆ ਨੂੰ ਤਾਪ-ਨਿਕਾਸੀ ਕਿਰਿਆ ਕਿਉਂ ਕਹਿੰਦੇ ਹਨ ?
ਉੱਤਰਜੀਉਂਦੇ ਰਹਿਣ ਲਈ ਸਾਨੂੰ ਉਰਜਾ ਦੀ ਲੋੜ ਹੁੰਦੀ ਹੈ । ਇਹ ਉਰਜਾ ਸਾਨੂੰ ਭੋਜਨ ਤੋਂ ਪ੍ਰਾਪਤ ਹੁੰਦੀ ਹੈ । ਪਾਚਨ ਕਿਰਿਆ ਦੇ ਦੌਰਾਨ ਖਾਧ ਪਦਾਰਥ ਛੋਟੇ-ਛੋਟੇ ਟੁਕੜਿਆਂ ਵਿੱਚ ਟੁੱਟ ਜਾਂਦਾ ਹੈ , ਜਿਵੇਂ-ਚਾਵਲ, ਆਲੂ ਅਤੇ ਬੈਡ ਵਿੱਚ ਕਾਰਬੋਹਾਈਡਰੇਟ ਹੁੰਦਾ ਹੈ । ਕਾਰਬੋਹਾਈਡਰੇਟ ਦੇ ਟੁੱਟਣ ਨਾਲ ਗੁਲੂਕੋਜ਼ ਪ੍ਰਾਪਤ ਹੁੰਦਾ ਹੈ । ਇਹ ਗੁਲੂਕੋਜ਼ ਸਾਡੀਆਂ ਸਰੀਰ ਦੀਆਂ ਕੋਸ਼ਿਕਾਵਾਂ ਵਿੱਚ ਮੌਜੂਦ ਆਕਸੀਜਨ ਨਾਲ ਮਿਲ ਕੇ ਸਾਨੂੰ ਊਰਜਾ ਪ੍ਰਦਾਨ ਕਰਦਾ ਹੈ । ਅਰਥਾਤ ਸਾਹ ਕਿਰਿਆ ਵਿੱਚ ਊਰਜਾ ਪੈਦਾ ਹੁੰਦੀ ਹੈ । ਇਸ ਲਈ ਸਾਹ, ਕਿਰਿਆ ਨੂੰ ਤਾਪ-ਨਿਕਾਸੀ ਕਿਰਿਆ ਆਖਦੇ ਹਨ ।

ਪ੍ਰਸ਼ਨ 11. ਅਪਘਟਨ ਕਿਰਿਆਵਾਂ ਨੂੰ ਸੰਯੋਜਨ ਕਿਰਿਆਵਾਂ ਦੇ ਉਲਟ ਕਿਉਂ ਆਖਿਆ ਜਾਂਦਾ ਹੈ ? ਇਹਨਾਂ ਕਿਰਿਆਵਾਂ ਲਈ ਸਮੀਕਰਣਾਂ ਲਿਖੋ ।
ਉੱਤਰ-
ਸੰਯੋਜਨ ਕਿਰਿਆ ਵਿੱਚ ਦੋ ਜਾਂ ਦੋ ਤੋਂ ਵੱਧ ਪਦਾਰਥ ਮਿਲ ਕੇ ਇਕ ਨਵਾਂ ਪਦਾਰਥ ਪ੍ਰਦਾਨ ਕਰਦਾ ਹੈ । ਅਪਘਟਨ ਕਿਰਿਆ ਸੰਯੋਜਨ ਕਿਰਿਆ ਦੇ ਉਲਟ ਹੁੰਦੀ ਹੈ | ਅਪਘਟਨ ਕਿਰਿਆ ਵਿੱਚ ਏਕਲ ਪਦਾਰਥ ਅਪਘਟਿਤ ਹੋ ਕੇ ਦੋ ਜਾਂ ਦੋ ਤੋਂ ਵੱਧ ਪਦਾਰਥ ਪ੍ਰਦਾਨ ਕਰਦਾ ਹੈ ।

ਅਪਘਟਨ ਕਿਰਿਆ ਦੇ ਉਦਾਹਰਨ ਹਨ-

ਪ੍ਰਸ਼ਨ 12. ਉਨ੍ਹਾਂ ਅਪਘਟਨ ਕਿਰਿਆਵਾਂ ਦੀ ਇਕ-ਇਕ ਸਮੀਕਰਨ ਲਿਖੋ ਜਿਨ੍ਹਾਂ ਨੂੰ ਤਾਪ ਊਰਜਾ, ਪ੍ਰਕਾਸ਼ ਅਤੇ ਬਿਜਲੀ ਦੇ ਰੂਪ ਵਿੱਚ ਊਰਜਾ ਦਿੱਤੀ ਜਾਂਦੀ ਹੈ ।
ਉੱਤਰ-
(1) ਅਪਘਟਨ ਕਿਰਿਆ ਜਿਸ ਵਿੱਚ ਤਾਪ ਦੀ ਵਰਤੋਂ ਹੁੰਦੀ ਹੈ-

ਪ੍ਰਸ਼ਨ 13. ਵਿਸਥਾਪਨ ਕਿਰਿਆ ਅਤੇ ਦੂਹਰਾ-ਵਿਸਥਾਪਨ ਕਿਰਿਆ ਵਿੱਚ ਕੀ ਅੰਤਰ ਹੈ ? ਇਨ੍ਹਾਂ ਪ੍ਰਤੀਕਿਰਿਆਵਾਂ ਦੀਆਂ ਸਮੀਕਰਣਾਂ ਲਿਖੋ ।
ਉੱਤਰ-
ਵਿਸਥਾਪਨ ਕਿਰਿਆ-ਜਦੋਂ ਕੋਈ ਇਕ ਤੱਤ ਦੂਸਰੇ ਤੱਤ ਨੂੰ ਉਸਦੇ ਯੌਗਿਕ ਨਾਲ ਵਿਸਥਾਪਿਤ ਕਰ ਦਿੰਦਾ ਹੈ, ਤਾਂ ਉਹ ਵਿਸਥਾਪਨ ਕਿਰਿਆ ਹੁੰਦੀ ਹੈ ।
ਉਦਾਹਰਨ-

ਦੂਹਰਾ-ਵਿਸਥਾਪਨ ਕਿਰਿਆ – ਦੂਹਰਾ-ਵਿਸਥਾਪਨ ਕਿਰਿਆ ਵਿੱਚ ਦੋ ਵੱਖ-ਵੱਖ ਪਰਮਾਣੂ ਜਾਂ ਪਰਮਾਣੂਆਂ ਦੇ ਸਮੂਹ (ਆਇਨ’ ਦਾ ਆਪਸ ਵਿੱਚ ਆਦਾਨ-ਪ੍ਰਦਾਨ ਹੁੰਦਾ ਹੈ ।
ਉਦਾਹਰਨ-

ਉਪਰੋਕਤ ਉਦਾਹਰਨ ਵਿਸਥਾਪਨ ਅਤੇ ਦੂਹਰਾ ਵਿਸਥਾਪਨ ਪ੍ਰਤੀਕਿਰਿਆਵਾਂ ਦਾ ਅੰਤਰ ਸਪੱਸ਼ਟ ਕਰਦੇ ਹਨ ।

ਪ੍ਰਸ਼ਨ 14. ਸਿਲਵਰ ਦੇ ਸ਼ੁੱਧੀਕਰਨ ਵਿੱਚ, ਸਿਲਵਰ ਨਾਈਟਰੇਟ ਦੇ ਘੋਲ ਤੋਂ ਸਿਲਵਰ ਪ੍ਰਾਪਤ ਕਰਨ ਲਈ ਕਾਪਰ ਧਾਤ ਦੁਆਰਾ ਵਿਸਥਾਪਨ ਕੀਤਾ ਜਾਂਦਾ ਹੈ । ਇਸ ਪ੍ਰਕਿਰਿਆ ਨਾਲ ਸੰਬੰਧਿਤ ਰਸਾਇਣਿਕ ਕਿਰਿਆ ਲਿਖੋ ।
ਉੱਤਰ-

ਪ੍ਰਸ਼ਨ 15. ਅਵਖੇਪਨ ਪ੍ਰਤੀਕਿਰਿਆ ਤੋਂ ਤੁਹਾਡਾ ਕੀ ਭਾਵ ਹੈ ? ਉਦਾਹਰਣ ਦੇ ਕੇ ਵਿਆਖਿਆ ਕਰੋ ।
ਉੱਤਰ-
ਅਵਖੇਪਨ ਪ੍ਰਤੀਕਿਰਿਆ-ਜਦੋਂ ਦੋ ਘੋਲਾਂ ਨੂੰ ਮਿਲਾਇਆ ਜਾਂਦਾ ਹੈ ਅਤੇ ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਸਫ਼ੈਦ ਰੰਗ ਦੇ ਪਦਾਰਥ ਦਾ ਨਿਰਮਾਣ ਹੁੰਦਾ ਹੈ ਜੋ ਪਾਣੀ ਵਿੱਚ ਅਘੁਲਣਸ਼ੀਲ ਹੋਣ । ਇਸ ਅਘੁਲਣਸ਼ੀਲ ਪਦਾਰਥ ਨੂੰ ਅਵਖੇਪ ਕਿਹਾ ਜਾਂਦਾ ਹੈ, ਜਿਸ ਪ੍ਰਤੀਕਿਰਿਆ ਵਿੱਚ ਅਵਖੇਪਾਂ ਦਾ ਨਿਰਮਾਣ ਹੁੰਦਾ ਹੈ, ਉਸ ਨੂੰ ਅਵਖੇਪਣ ਤੀਕਿਰਿਆ ਕਹਿੰਦੇ ਹਨ ।

Ba2+ ਅਤੇ SO24 ਦੀ ਕਿਰਿਆ ਵਿੱਚ BaSO4 ਦੇ ਅਵਖੇਪ ਦਾ ਨਿਰਮਾਣ ਹੁੰਦਾ ਹੈ ।

ਪ੍ਰਸ਼ਨ 16. ਆਕਸੀਜਨ ਦੀ ਪ੍ਰਾਪਤੀ ਜਾਂ ਹਾਨੀ ਦੇ ਸੰਬੰਧ ਵਿੱਚ ਹੇਠ ਦਿੱਤੀਆਂ ਦੀ ਵਿਆਖਿਆ ਦੋ-ਦੋ ਉਦਾਹਰਨਾਂ ਦੇ ਕੇ ਕਰੋ ।
(a) ਆਕਸੀਕਰਨ
(b) ਲਘੂਕਰਨ ।
ਉੱਤਰ-
(a) ਆਕਸੀਕਰਨ-ਕਿਸੇ ਪ੍ਰਤੀਕਿਰਿਆ ਵਿੱਚ ਪਦਾਰਥ ਦਾ ਆਕਸੀਕਰਨ ਉਦੋਂ ਹੁੰਦਾ ਹੈ ਜਦੋਂ ਉਸ ਵਿੱਚ ਆਕਸੀਜਨ ਦਾ ਵਾਧਾ ਜਾਂ ਹਾਈਡਰੋਜਨ ਦੀ ਹਾਨੀ ਹੁੰਦੀ ਹੈ ।
ਉਦਾਹਰਨ-

ਇੱਥੇ H2 ਵਿੱਚ O2 ਦਾ ਵਾਧਾ ਅਰਥਾਤ H2 ਦੇ ਨਾਲ O2 ਨੇ ਮਿਲ ਕੇ ਪਾਣੀ ਬਣਾਇਆ ਹੈ ।

(b) ਲਘੂਕਰਨ- ਪਦਾਰਥ ਦਾ ਲਘੂਕਰਨ ਉਦੋਂ ਹੁੰਦਾ ਹੈ ਜਦੋਂ ਉਸ ਵਿੱਚ ਆਕਸੀਜਨ ਦੀ ਹਾਨੀ ਜਾਂ ਹਾਈਡਰੋਜਨ ਦਾ ਵਾਧਾ ਹੁੰਦਾ ਹੈ ।
ਉਦਾਹਰਨ-

ਪ੍ਰਸ਼ਨ 17. ਇੱਕ ਭੂਰੇ (Brown) ਰੰਗ ਦਾ ਚਮਕਦਾਰ ਤੱਤ ਝੂ’ ਹਵਾ ਦੀ ਹੋਂਦ ਵਿੱਚ ਗਰਮ ਕਰਨ ਨਾਲ ਕਾਲੇ ਰੰਗ ਦਾ ਹੋ ਜਾਂਦਾ ਹੈ । ਇਸ ਤੱਤ ‘x’ ਅਤੇ ਕਾਲੇ ਰੰਗ ਦੇ ਪੈਦਾ ਹੋਏ ਯੌਗਿਕ ਦਾ ਨਾਂ ਦੱਸੋ ।
ਉੱਤਰ-
ਇਹ ਤੱਤ ‘X’ ਕਾਪਰ ਹੈ ਕਿਉਂਕਿ ਕਾਪਰ ਹੀ ਇਕ ਭੂਰੇ ਰੰਗ ਦਾ ਚਮਕਦਾਰ ਤੱਤ ਹੈ ਜੋ ਹਵਾ ਦੀ ਮੌਜੂਦਗੀ ਵਿੱਚ ਗਰਮ ਕਰਨ, ਤੇ ਕਾਲੇ ਰੰਗ ਦਾ ਹੋ ਜਾਂਦਾ ਹੈ ਕਿਉਂਕਿ 0 ਨਾਲ ਪ੍ਰਤੀਕਿਰਿਆ ਕਰਕੇ ਇਹ ਕਾਪਰ ਆਕਸਾਈਡ ਬਣਾਉਂਦਾ ਹੈ ।

ਪ੍ਰਸ਼ਨ 18. ਲੋਹੇ ਦੀਆਂ ਵਸਤੂਆਂ ਨੂੰ ਅਸੀਂ ਪੇਂਟ ਕਿਉਂ ਕਰਦੇ ਹਾਂ ?
ਉੱਤਰ-
ਪੇਂਟ ਕਰਨ ਨਾਲ ਲੋਹੇ ਦਾ ਉੱਪਰੀ ਭਾਗ ਛੁਪ ਜਾਂਦਾ ਹੈ । ਇਹ ਹਵਾ ਦੇ ਨਾਲ ਸਿੱਧਾ ਸੰਪਰਕ ਵਿੱਚ ਨਹੀਂ ਆਉਂਦਾ ਜਿਸ ਕਾਰਨ ਉਸ ਵਿੱਚ ਜੰਗ ਨਹੀਂ ਲੱਗਦਾ । ਇਸ ਲਈ ਪੇਂਟ ਕਰਨ ਨਾਲ ਅਸੀਂ ਲੋਹੇ ਦੇ ਉਸ ਪਦਾਰਥ ਨੂੰ ਢੰਗ ਲੱਗਣ ਤੋਂ ਬਚਾ ਸਕਦੇ ਹਾਂ ।

ਪ੍ਰਸ਼ਨ 19. ਤੇਲ ਅਤੇ ਫੈਟਸ (Fat) ਰੱਖਣ ਵਾਲੀਆਂ ਭੋਜਨ ਵਸਤਾਂ ਨੂੰ ਨਾਈਟਰੋਜਨ ਨਾਲ ਕਿਉਂ ਪ੍ਰਭਾਵਿਤ ਕੀਤਾ ਜਾਂਦਾ ਹੈ ?
ਉੱਤਰ-
ਤੇਲ ਅਤੇ ਫੈਟਸ (Fat) ਰੱਖਣ ਵਾਲੀਆਂ ਭੋਜਨ ਵਸਤਾਂ ਨੂੰ ਹਵਾ-ਰੋਧੀ ਬਰਤਨਾਂ ਵਿੱਚ ਰੱਖਣ ਨਾਲ ਆਕਸੀਕਰਨ ਦੀ ਗਤੀ ਹੌਲੀ ਹੋ ਜਾਂਦੀ ਹੈ । ਤੇਲ ਅਤੇ ਵਸਾਯੁਕਤ ਪਦਾਰਥ ਨੂੰ ਨਾਈਟਰੋਜਨ ਨਾਲ ਇਸ ਲਈ ਯੁਕਤ ਕੀਤਾ ਜਾਂਦਾ ਹੈ ਤਾਂ ਕਿ ਉਸ ਵਿੱਚ ਆਕਸੀਕਰਨ ਨਾ ਹੋ ਸਕੇ ।

ਪ੍ਰਸ਼ਨ 20. ਹੇਠ ਲਿਖੇ ਪਦਾਂ ਦੀ ਵਿਆਖਿਆ ਉਦਾਹਰਨ ਦੇ ਕੇ ਕਰੋ ।
(a) ਖੋਰਨ
(b) ਦੁਰਗੰਧਤਾ ।
ਉੱਤਰ-
(a) ਖੋਰਨ (Corrosion) – ਲੋਹੇ ਤੋਂ ਬਣੀਆਂ ਵਸਤਾਂ ਚਮਕੀਲੀਆਂ ਹੁੰਦੀਆਂ ਹਨ ਪਰ ਕੁਝ ਸਮੇਂ ਬਾਅਦ ਇਨ੍ਹਾਂ ਤੇ ਲਾਲ ਜਿਹੀ ਭੂਰੇ ਰੰਗ ਦੀ ਪਰਤ ਚੜ ਜਾਂਦੀ ਹੈ । ਆਮ ਤੌਰ ‘ਤੇ ਇਸ ਪ੍ਰਕਿਰਿਆ ਨੂੰ ਲੋਹੇ ਤੇ ਜ਼ੰਗ ਲੱਗਣਾ ਕਹਿੰਦੇ ਹਨ । ਕੁੱਝ ਹੋਰ ਧਾਤਾਂ ਵਿੱਚ ਵੀ ਅਜਿਹਾ ਹੀ ਪਰਿਵਰਤਨ ਹੁੰਦਾ ਹੈ । ਜਦੋਂ ਕੋਈ ਧਾਤ ਆਪਣੇ ਆਸ-ਪਾਸ ਤੇਜ਼ਾਬ, ਨਮੀ ਆਦਿ ਦੇ ਸੰਪਰਕ ਵਿੱਚ ਆਉਂਦੀ ਹੈ ਤਾਂ ਇਹ ਖੁਰਣ ਲਗਦੀ ਹੈ ਅਤੇ ਇਸ ਪ੍ਰਕਿਰਿਆ ਨੂੰ ਖੋਰਨ ਕਿਰਿਆ ਕਹਿੰਦੇ ਹਨ । ਚਾਂਦੀ ਦੇ ਉੱਪਰ ਕਾਲੀ ਪਰਤ ਅਤੇ ਤਾਂਬੇ ਉੱਪਰ ਹਰੀ ਪਰਤ ਚੜਨਾ ਖੋਰਨ ਦੇ ਉਦਾਹਰਨ ਹਨ ।
ਖੋਰਨ ਕਾਰਨ ਕਾਰ ਦੇ ਢਾਂਚੇ, ਪੁਲ, ਜਹਾਜ਼ ਅਤੇ ਧਾਤ ਖ਼ਾਸ ਕਰਕੇ ਲੋਹੇ ਤੋਂ ਬਣੀਆਂ ਵਸਤਾਂ ਨੂੰ ਬਹੁਤ ਹਾਨੀ ਪੁੱਜਦੀ ਹੈ ।

(b) ਦੁਰਗੰਧਤਾ (Rancidity) – ਵਸਾਯੁਕਤ ਅਤੇ ਤੇਲ ਯੁਕਤ ਪਦਾਰਥ ਸਮੱਗਰੀ ਜਦੋਂ ਲੰਬੇ ਸਮੇਂ ਤੱਕ ਰੱਖੀ ਜਾਂਦੀ ਹੈ ਤਾਂ ਉਸਦੇ ਸਵਾਦ ਜਾਂ ਗੰਧ ਵਿੱਚ ਬਦਲਾਓ ਆ ਜਾਂਦਾ ਹੈ । ਆਕਸੀਕਰਨ ਹੋਣ ਤੇ ਤੇਲ ਅਤੇ ਵਸਾ ਵਿਕ੍ਰਿਤ ਧੀ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਸਵਾਦ ਅਤੇ ਗੰਧ ਬਦਲ ਜਾਂਦੇ ਹਨ | ਆਮ ਤੌਰ ‘ਤੇ ਤੇਲ ਯੁਕਤ ਅਤੇ ਵਸਾਯੁਕਤ ਖਾਧ ਸਮੱਗਰੀ ਵਿੱਚ ਆਕਸੀਕਰਨ ਰੋਕਣ ਵਾਲੇ ਪਦਾਰਥ ਪ੍ਰਤੀ ਆਕਸੀਕਰਨ) ਮਿਲਾਏ ਜਾਂਦੇ ਹਨ । ਵਾਯੁਰੋਧੀ ਬਰਤਨਾਂ ਵਿੱਚ ਖਾਧ ਸਮੱਗਰੀ ਰੱਖਣ ਨਾਲ ਆਕਸੀਕਰਨ ਦੀ ਗਤੀ ਹੌਲੀ ਹੋ ਜਾਂਦੀ ਹੈ । ਕੀ ਤੁਸੀਂ ਜਾਣਦੇ ਹੋ ਕਿ ਚਿਪਸ ਬਣਾਉਣ ਵਾਲੇ ਚਿਪਸ ਦੀ ਥੈਲੀ ਨੂੰ ਨਾਈਟਰੋਜਨ ਵਰਗੀ ਗੈਸ ਨਾਲ ਭਰ ਦਿੰਦੇ ਹਨ ਤਾਂਕਿ ਚਿਪਸ ਦਾ ਆਕਸੀਕਰਨ ਨਾ ਹੋ ਸਕੇ ਅਤੇ ਉਨ੍ਹਾਂ ਨੂੰ ਦੇਰ ਤੱਕ ਸੁਰੱਖਿਅਤ ਰੱਖਿਆ ਜਾ ਸਕੇ ।

PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ

ਵੱਡੇ ਉੱਚਰਾਂ ਵਾਲੇ ਪ੍ਰਸ਼ਨ (Long Answer Type Questions)

ਪ੍ਰਸ਼ਨ 1. ਸੰਤੁਲਿਤ ਰਸਾਇਣਿਕ ਸਮੀਕਰਣ ਨੂੰ ਕਿਸ ਪ੍ਰਕਾਰ ਲਿਖਿਆ ਜਾਂਦਾ ਹੈ ? ਇਸਦੇ ਵੱਖ-ਵੱਖ ਚਰਨਾਂ ਦਾ ਵਰਣਨ ਕਰੋ ।
ਉੱਤਰ-
ਸੰਤੁਲਿਤ ਰਸਾਇਣਿਕ ਸਮੀਕਰਣ ਨੂੰ ਲਿਖਣ ਦੇ ਤਰੀਕੇ ਬਾਰੇ ਜਾਣਨ ਲਈ ਇਕ ਉਦਾਹਰਣ ਲੈਂਦੇ ਹਾਂ ।
ਜ਼ਿੰਕ + ਸਲਫਿਊਰਿਕ ਐਸਿਡ → ਜ਼ਿੰਕ ਸਲਫੇਟ + ਹਾਈਡਰੋਜਨ ।
ਇਸ ਸਮੀਕਰਣ ਨੂੰ ਹੇਠ ਲਿਖੇ ਰਸਾਇਣਿਕ ਸਮੀਕਰਣ ਨਾਲ ਦਰਸਾਇਆ ਜਾ ਸਕਦਾ ਹੈ ।
Zn + H2SO4 → ZnSO4 + H2

ਤੀਰ ਦੇ ਨਿਸ਼ਾਨ ਦੇ ਦੋਵੇਂ ਪਾਸੇ ਤੱਤਾਂ ਦੇ ਪਰਮਾਣੂਆਂ ਦੀ ਗਿਣਤੀ ਦੀ ਜਾਂਚ ਕਰਦੇ ਹਾਂ ।

ਤੱਤ ਅਭਿਕਾਰਕਾਂ ਦੇ ਪਰਮਾਣੂਆਂ ਦੀ ਗਿਣਤੀ (LHS) ਉਤਪਾਦਾਂ ਵਿੱਚ ਪਰਮਾਣੂਆਂ ਦੀ ਸੰਖਿਆ (RHS)
Zn 1 1
H 2 2
S 1 1
O 4 4

ਸਮੀਕਰਣ ਵਿੱਚ ਤੀਰ ਦੇ ਨਿਸ਼ਾਨ ਦੇ ਦੋਨੋਂ ਪਾਸੇ ਹਰ ਤੱਤ ਦੇ ਪਰਮਾਣੂਆਂ ਦੀ ਗਿਣਤੀ ਬਰਾਬਰ ਹੈ । ਇਸ ਲਈ ਇਹ ਇੱਕ ਸੰਤੁਲਿਤ ਰਸਾਇਣਿਕ ਸਮੀਕਰਣ ਹੈ ।
ਹੁਣ ਹੇਠ ਲਿਖੇ ਸਮੀਕਰਣ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਕਰਦੇ ਹਾਂ-
Fe + H2O → Fe3O4 + H2

ਚਰਨ 1. ਰਸਾਇਣਿਕ ਸਮੀਕਰਣ ਨੂੰ ਸੰਤੁਲਿਤ ਕਰਨ ਲਈ ਸਭ ਤੋਂ ਪਹਿਲਾਂ ਹਰ ਸੂਤਰ ਦੇ ਚਾਰੋਂ ਪਾਸੇ ਇਕ ਬਾਕਸ ਬਣਾ ਲਉ । ਸਮੀਕਰਣ ਨੂੰ ਸੰਤੁਲਿਤ ਕਰਦੇ ਸਮੇਂ ਬਾਕਸ ਅੰਦਰ ਕੁਝ ਵੀ ਬਦਲਾਅ ਨਹੀਂ ਕਰਨਾ ਚਾਹੀਦਾ ਹੈ ।

ਚਰਨ 2. ਅਸੰਤੁਲਿਤ ਸਮੀਕਰਣ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੇ ਪਰਮਾਣੂਆਂ ਦੀ ਸੰਖਿਆ ਦੀ ਸੂਚੀ ਬਣਾਉ ।

ਤੱਤ ਅਭਿਕਾਰਕਾਂ ਦੇ ਪਰਮਾਣੂਆਂ ਦੀ ਗਿਣਤੀ (LHS) ਉਤਪਾਦਾਂ ਵਿੱਚ ਪਰਮਾਣੂਆਂ ਦੀ ਸੰਖਿਆ (RHS)
Fe 1 3
H 2 2
0 1 4

ਚਰਨ 3. ਸਭ ਤੋਂ ਵੱਧ ਪਰਮਾਣੂ ਵਾਲੇ ਯੌਗਿਕ ਨੂੰ ਪਹਿਲਾਂ ਸੰਤੁਲਿਤ ਕਰੋ ਬੇਸ਼ੱਕ ਉਹ ਅਭਿਕਾਰਕ ਹੋਵੇ ਜਾਂ ਉਤਪਾਦ ॥ ਉਸ ਯੋਗਿਕ ਵਿੱਚ ਸਭ ਤੋਂ ਵੱਧ ਪਰਮਾਣੂ ਵਾਲੇ ਤੱਤ ਨੂੰ ਚੁਣ ਲਉ । ਇਸ ਆਧਾਰ ਤੇ ਅਸੀਂ Fe੦, ਅਤੇ ਉਸਦੇ ਆਕਸੀਜਨ ਤੱਤ ਨੂੰ ਚੁਣ ਲੈਂਦੇ ਹਾਂ । ਸੱਜੇ ਪਾਸੇ ਆਕਸੀਜਨ ਦੇ ਚਾਰ ਪਰਮਾਣੂ ਹਨ ਅਤੇ ਖੱਬੇ ਪਾਸੇ ਸਿਰਫ਼ ਇੱਕ ਆਕਸੀਜਨ ਪਰਮਾਣੂ ਨੂੰ ਸੰਤੁਲਿਤ ਕਰਨ ਲਈ-

ਆਕਸੀਜਨ ਦੇ ਪਰਮਾਣੂ ਅਭਿਕਾਰਕਾਂ ਵਿੱਚ ਉਤਪਾਦ ਵਿੱਚ
(i) ਸ਼ੁਰੂ ਵਿੱਚ 1 (H2O ਵਿੱਚ) 4 (Fe3O4 ਵਿੱਚ)
(ii) ਸੰਤੁਲਨ ਤੋਂ ਬਾਅਦ 1 × 4 4

ਪਰਮਾਣੂਆਂ ਦੀ ਗਿਣਤੀ ਨੂੰ ਬਰਾਬਰ ਕਰਨ ਲਈ ਅਸੀਂ ਪ੍ਰਤੀਕਿਰਿਆ ਵਿੱਚ ਸ਼ਾਮਿਲ ਤੱਤਾਂ ਅਤੇ ਯੌਗਿਕਾਂ ਦੇ ਸੂਤਰਾਂ ਨੂੰ ਨਹੀਂ ਬਦਲ ਸਕਦੇ , ਜਿਵੇਂ ਆਕਸੀਜਨ ਪਰਮਾਣੂ ਨੂੰ ਸੰਤੁਲਿਤ ਕਰਨ ਲਈ ਅਸੀਂ 4 ਗੁਣਾਂਕ ਲਗਾ ਕੇ 4H2O ਲਿਖ ਸਕਦੇ ਹਾਂ, ਪਰ H2O4 ਜਾਂ (H2O)2 ਜਾਂ (H2O)4 ਨਹੀਂ ਕਰ ਸਕਦੇ ! ਅੰਸ਼ਿਕ ਰੂਪ ਵਿੱਚ ਸੰਤੁਲਿਤ ਸਮੀਕਰਣ ਹੁਣ ਇਸ ਤਰ੍ਹਾਂ ਲੱਗੇਗਾ ।

ਚਰਨ 4. Fe ਅਤੇ ਸ ਪਰਮਾਣੂ ਅਜੇ ਵੀ ਅਸੰਤੁਲਿਤ ਹਨ । ਇਨ੍ਹਾਂ ਵਿੱਚ ਕਿਸੇ ਇਕ ਤੱਤ ਨੂੰ ਚੁਣ ਕੇ ਅੱਗੇ ਵਧਿਆ ਜਾਂਦਾ ਹੈ । ਹਾਈਡਰੋਜਨ ਪਰਮਾਣੁ ਨੂੰ ਬਰਾਬਰ ਕਰਨ ਲਈ ਸੱਜੇ ਪਾਸੇ ਹਾਈਡਰੋਜਨ ਅਣੁ ਦੀ ਗਿਣਤੀ ਨੂੰ ‘4’ ਕਰ ਦਿੰਦੇ ਹਾਂ ।

ਹਾਈਡਰੋਜਨ ਦੇ ਪਰਮਾਣੂ ਅਭਿਕਾਰਕਾਂ ਵਿੱਚ ਉਤਪਾਦਾਂ ਵਿੱਚ
(i) ਸ਼ੁਰੂ ਵਿੱਚ 8 (4H2O) ਵਿੱਚ 2 (H2 ਵਿੱਚ)
(ii) ਸੰਤੁਲਿਤ ਕਰਨ ਲਈ 8 2 × 4

ਹੁਣ ਸਮੀਕਰਣ ਇਸ ਤਰ੍ਹਾਂ ਲੱਗੇਗਾ

ਚਰਨ 5. ਉੱਪਰ ਦਿੱਤੇ ਸਮੀਕਰਣ ਦੀ ਜਾਂਚ ਕਰੋ ਅਤੇ ਤੀਸਰਾ ਤੱਤ ਚੁਣ ਲਉ ਜੋ ਅਜੇ ਤਕ ਅਸੰਤੁਲਿਤ ਹੈ । ਤੁਸੀਂ ਦੇਖੋਗੇ ਕਿ ਸਿਰਫ਼ ਲੋਹਾ ਹੀ ਇੱਕ ਤੱਤ ਹੈ ਜੋ ਸੰਤੁਲਿਤ ਕਰਨਾ ਬਾਕੀ ਹੈ ।

ਲੋਹਾ ਪਰਮਾਣੂ ਅਭਿਕਾਰਕਾਂ ਵਿੱਚ ਉਤਪਾਦਾਂ ਵਿੱਚ
(i) ਸ਼ੁਰੂ ਵਿੱਚ 1 (Fe ਵਿੱਚ) 3 (Fe3O4 ਵਿੱਚ)
(ii) ਸੰਤੁਲਨ ਲਈ 1 × 3 3

Fe ਨੂੰ ਸੰਤੁਲਿਤ ਕਰਨ ਲਈ ਸੱਜੇ ਪਾਸੇ ਅਸੀਂ Fe ਦੇ 3 ਪਰਮਾਣੂ ਲੈਂਦੇ ਹਾਂ ।

ਚਰਨ 6. ਅੰਤ ਵਿੱਚ, ਇਸ ਸੰਤੁਲਿਤ ਸਮੀਕਰਣ ਦੀ ਜਾਂਚ ਦੇ ਲਈ ਸਮੀਕਰਣ ਦੇ ਦੋਵੇਂ ਪਾਸੇ ਤੱਤਾਂ ਦੇ ਪ੍ਰਮਾਣੂਆਂ ਦੀ ਗਿਣਤੀ ਕਰਨ ਤੇ
3Fe +4H2O → Fe3O4 + 4H2
(ਸੰਤੁਲਿਤ ਸਮੀਕਰਣ)
ਸਮੀਕਰਣ ਵਿੱਚ ਦੋਵੇਂ ਪਾਸੇ ਤੱਤਾਂ ਦੇ ਪਰਮਾਣੂਆਂ ਦੀ ਗਿਣਤੀ ਬਰਾਬਰ ਹੈ । ਇਸ ਲਈ ਇਹ ਸਮੀਕਰਣ ਹੁਣ ਸੰਤੁਲਿਤ ਹੈ । ਰਸਾਇਣਿਕ ਸਮੀਕਰਣਾਂ ਨੂੰ ਸੰਤੁਲਿਤ ਕਰਨ ਦੀ ਇਸ ਵਿਧੀ ਨੂੰ ਹਿਟ ਐਂਡ ਟਾਇਲ ਵਿਧੀ ਕਹਿੰਦੇ ਹਨ, ਕਿਉਂਕਿ ਸਭ ਤੋਂ ਛੋਟੀ ਪੂਰਨ ਅੰਕ ਸੰਖਿਆ ਦੇ ਗੁਣਾਂ ਦੀ ਵਰਤੋਂ ਕਰਕੇ ਸਮੀਕਰਣ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਕਰਦੇ ਹਾਂ ।

ਚਰਨ 7. ਭੌਤਿਕ ਅਵਸਥਾ ਦੇ ਸੰਕੇਤ ਲਿਖਣਾ – ਉੱਪਰ ਲਿਖੇ ਸੰਤੁਲਿਤ ਸਮੀਕਰਣ ਵਿੱਚ ਭੌਤਿਕ ਅਵਸਥਾ ਦੀ ਕੋਈ ਜਾਣਕਾਰੀ ਨਹੀਂ ਹੈ ।

ਰਸਾਇਣਿਕ ਸਮੀਕਰਣ ਨੂੰ ਵਧੇਰੇ ਜਾਣਕਾਰੀ ਵਾਲਾ ਬਣਾਉਣ ਲਈ ਅਭਿਕਾਰਕਾਂ ਅਤੇ ਉਤਪਾਦਾਂ ਦੇ ਰਸਾਇਣਿਕ ਸੂਤਰਾਂ ਦੇ ਨਾਲ ਉਨ੍ਹਾਂ ਦੀ ਭੌਤਿਕ ਅਵਸਥਾ ਨੂੰ ਵੀ ਦਰਸਾਇਆ ਜਾਂਦਾ ਹੈ । ਅਭਿਕਾਰਕ ਅਤੇ ਉਤਪਾਦਾਂ ਦੇ ਠੋਸ, ਗੈਸ ਅਤੇ ਤਰਲ ਤੇ ਜਲੀ ਅਵਸਥਾ ਨੂੰ ਵਾਰੀ-ਵਾਰੀ (s), (g), (1) ਅਤੇ (aq) ਨਾਲ ਦਰਸਾਇਆ ਜਾਂਦਾ ਹੈ | ਅਭਿਕਾਰਕ ਜਾਂ ਉਤਪਾਦ ਜਦੋਂ ਪਾਣੀ ਵਿੱਚ ਘੋਲ ਦੇ ਰੂਪ ਵਿੱਚ ਮੌਜੂਦ ਰਹਿੰਦੇ ਹਨ ਤਾਂ (aq) ਲਿਖਦੇ ਹਨ । ਇਸ ਲਈ ਸੰਤੁਲਿਤ ਸਮੀਕਰਣ ਇਸ ਪ੍ਰਕਾਰ ਹੋਵੇਗਾ-
3Fe(s) + 4H2O(g) → Fe3O4(s) + 4H2(g)

ਪ੍ਰਸ਼ਨ 2. ਰਸਾਇਣਿਕ ਪ੍ਰਤੀਕਿਰਿਆਵਾਂ ਦੀਆਂ ਕਿਸਮਾਂ ਉਦਾਹਰਨਾਂ ਸਹਿਤ ਲਿਖੋ ।
ਉੱਤਰ-
ਰਸਾਇਣਿਕ ਪ੍ਰਤੀਕਿਰਿਆ ਦੌਰਾਨ ਕਿਸੇ ਇਕ ਤੱਤ ਦਾ ਪਰਮਾਣੂ ਦੂਸਰੇ ਤੱਤ ਦੇ ਪਰਮਾਣੂ ਵਿੱਚ ਨਹੀਂ ਬਦਲਦਾ ਹੈ । ਨਾ ਹੀ ਕੋਈ ਪਰਮਾਣੂ ਮਿਸ਼ਰਣ ਤੋਂ ਬਾਹਰ ਜਾਂਦਾ ਹੈ ਨਾ ਹੀ ਬਾਹਰ ਤੋਂ ਮਿਸ਼ਰਣ ਵਿੱਚ ਆਉਂਦਾ ਹੈ । ਅਸਲ ਵਿੱਚ, ਇਸੇ ਰਸਾਇਣਿਕ ਪ੍ਰਤੀਕਿਰਿਆ ਵਿੱਚ ਪਰਮਾਣੂਆਂ ਦੇ ਆਪਸੀ ਬੰਧਨ ਦੇ ਟੁੱਟਣ ਅਤੇ ਜੁੜਨ ਨਾਲ ਨਵੇਂ ਪਦਾਰਥਾਂ ਦਾ ਨਿਰਮਾਣ ਹੁੰਦਾ ਹੈ ।

1. ਸੰਯੋਜਨ ਪ੍ਰਤੀਕਿਰਿਆ – ਅਜਿਹੀ ਪ੍ਰਤੀਕਿਰਿਆ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਅਭਿਕਾਰਕ ਮਿਲ ਕੇ ਏਕਲ ਉਤਪਾਦ ਦਾ ਨਿਰਮਾਣ ਕਰਦੇ ਹਨ, ਉਸ ਨੂੰ ਸੰਯੋਜਨ ਪ੍ਰਤੀਕਿਰਿਆ ਕਹਿੰਦੇ ਹਨ ।

ਜਿਵੇਂ-ਕੈਲਸ਼ੀਅਮ ਆਕਸਾਈਡ ਪਾਣੀ ਨਾਲ ਤੇਜ਼ੀ ਨਾਲ ਪ੍ਰਤੀਕਿਰਿਆ ਕਰਕੇ ਬੁਝੇ ਹੋਏ ਚੂਨੇ ਕੈਲਸ਼ੀਅਮ ਹਾਈਡਰਾਕਸਾਈਡ ਦਾ ਨਿਰਮਾਣ ਕਰਕੇ ਬਹੁਤ ਜ਼ਿਆਦਾ ਮਾਤਰਾ ਵਿੱਚ ਗਰਮੀ ਪੈਦਾ ਕਰਦਾ ਹੈ ।
PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 5
ਇਸ ਪ੍ਰਤੀਕਿਰਿਆ ਵਿੱਚ ਕੈਲਸ਼ੀਅਮ ਆਕਸਾਈਡ ਅਤੇ ਪਾਣੀ ਮਿਲ ਕੇ ਏਕਲ ਉਤਪਾਦ ਕੈਲਸ਼ੀਅਮ ਹਾਈਡਰਾਕਸਾਈਡ ਬਣਾਉਂਦੇ ਹਨ ।

2. ਅਪਘਟਨ ਪ੍ਰਤੀਕਿਰਿਆ – ਉਹ ਪ੍ਰਤੀਕਿਰਿਆ ਜਿਸ ਵਿੱਚ ਕੋਈ ਯੌਗਿਕ ਦੋ ਜਾਂ ਦੋ ਤੋਂ ਵੱਧ ਸਰਲ ਪਦਾਰਥਾਂ ਵਿੱਚ ਟੁੱਟਦਾ ਹੈ, ਉਸ ਨੂੰ ਅਪਘਟਨ ਪ੍ਰਤੀਕਿਰਿਆ ਕਹਿੰਦੇ ਹਨ ।
ਅਪਘਟਨ ਪ੍ਰਤੀਕਿਰਿਆ ਦੇ ਉਦਾਹਰਨ-

3. ਵਿਸਥਾਪਨ ਪ੍ਰਤੀਕਿਰਿਆ – ਜਦੋਂ ਕੋਈ ਤੱਤ ਦੂਸਰੇ ਤੱਤ ਨੂੰ ਉਸ ਦੇ ਯੌਗਿਕ ਵਿੱਚੋਂ ਵਿਸਥਾਪਤ ਕਰ ਦਿੰਦਾ ਹੈ ਤਾਂ ਉਹ ਵਿਸਥਾਪਨ ਪ੍ਰਤੀਕਿਰਿਆ ਹੁੰਦੀ ਹੈ ।
ਉਦਾਹਰਨ-

4. ਦੂਹਰੀ-ਵਿਸਥਾਪਨ ਪ੍ਰਤੀਕਿਰਿਆ – ਦੂਹਰੀ-ਵਿਸਥਾਪਨ ਪ੍ਰਤੀਕਿਰਿਆ ਵਿੱਚ ਦੋ ਵੱਖ-ਵੱਖ ਪਰਮਾਣੂ ਜਾਂ ਪਰਮਾਣੂਆਂ ਦੇ ਸਮੂਹ ਦਾ ਆਪਸ ਵਿੱਚ ਆਦਾਨ-ਪ੍ਰਦਾਨ ਹੁੰਦਾ ਹੈ ।
ਉਦਾਹਰਨ-

ਪ੍ਰਸ਼ਨ 3. ਆਕਸੀਕਰਨ ਅਤੇ ਲਘੂਕਰਨ ਦੀ ਉਦਾਹਰਨ ਸਹਿਤ ਸੰਖੇਪ ਵਿੱਚ ਵਿਆਖਿਆ ਕਰੋ ।
ਉੱਤਰ-
ਆਕਸੀਕਰਨ ਅਤੇ ਲਘੂਕਰਨ – ਕਿਸੇ ਪ੍ਰਕਿਰਿਆ ਵਿੱਚ ਪਦਾਰਥ ਦਾ ਆਕਸੀਜਨ ਉਦੋਂ ਹੁੰਦਾ ਹੈ ਜਦੋਂ ਉਸ ਵਿੱਚ ਆਕਸੀਜਨ ਦਾ ਵਾਧਾ ਜਾਂ ਹਾਈਡਰੋਜਨ ਦੀ ਹਾਨੀ ਹੁੰਦੀ ਹੈ । ਇਸਦੇ ਉਲਟ ਜਦੋਂ ਪਦਾਰਥ ਦਾ ਲਘੂਕਰਨ, ਹੁੰਦਾ ਹੈ ਤਾਂ ਉਸ ਵਿੱਚ ਆਕਸੀਜਨ ਦੀ ਹਾਨੀ ਜਾਂ ਹਾਈਡਰੋਜਨ ਦਾ ਵਾਧਾ ਹੁੰਦਾ ਹੈ ।

ਉਦਾਹਰਨ – ਕਾਪਰ ਚੂਰਣ ਵੀ ਸਤਹਿ ‘ਤੇ ਕਾਪਰ (II) ਆਕਸਾਈਡ ਦੀ ਕਾਲੀ ਪਰਤ ਚੜ੍ਹ ਜਾਂਦੀ ਹੈ । ਇਹ ਕਾਲਾ ਪਦਾਰਥ ਕਿਉਂ ਬਣਿਆ ? ਇਹ ਕਾਪਰ ਆਕਸਾਈਡ, ਕਾਪਰ ਵਿੱਚ ਆਕਸੀਜਨ ਦੇ ਯੋਗ ਤੋਂ ਬਣਿਆ ਹੈ ।
PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 9
ਜੇ ਇਸ ਗਰਮ ਪਦਾਰਥ ਦੇ ਉੱਪਰ ਹਾਈਡਰੋਜਨ ਗੈਸ ਪ੍ਰਵਾਹਿਤ ਕੀਤੀ ਜਾਵੇ, ਤਾਂ ਕਹਿੰਦੇ ਹਨ ਕਿ ਉਸਦਾ ਆਕਸੀਕਰਨ ਹੋਇਆ ਹੈ ਅਤੇ ਜਦੋਂ ਪ੍ਰਤੀਕਿਰਿਆ ਵਿੱਚ ਕਿਸੇ ਪਦਾਰਥ ਵਿੱਚ ਆਕਸੀਜਨ ਦੀ ਹਾਨੀ ਹੁੰਦੀ ਹੈ, ਤਾਂ ਕਹਿੰਦੇ ਹਨ ਕਿ ਉਸਦਾ ਲਘੂਕਰਨ ਹੋਇਆ ਹੈ ।

ਪ੍ਰਤੀਕਿਰਿਆ ਵਿੱਚ ਕਾਪਰ (II) ਆਕਸਾਈਡ ਵਿੱਚ ਆਕਸੀਜਨ ਦੀ ਹਾਨੀ ਹੋ ਰਹੀ ਹੈ, ਇਸ ਲਈ ਇਸਦਾ ਲਘੂਕਰਨ ਹੋ ਰਿਹਾ ਹੈ । ਹਾਈਡਰੋਜਨ ਵਿੱਚ ਆਕਸੀਜਨ ਦਾ ਵਾਧਾ ਹੋ ਰਿਹਾ ਹੈ । ਇਸ ਲਈ ਇਸ ਦਾ ਆਕਸੀਕਰਨ ਹੋਇਆ ਹੈ ਅਰਥਾਤ ਕਿਸੇ ਪ੍ਰਤੀਕਿਰਿਆ ਵਿੱਚ ਇਕ ਅਭਿਕਾਰਕ ਦਾ ਆਕਸੀਕਰਨ ਅਤੇ ਦੂਸਰੇ ਪ੍ਰਤੀਕਾਰਕ ਦਾ ਲਘੂਕਰਨ ਹੁੰਦਾ ਹੈ । ਇਨ੍ਹਾਂ ਪ੍ਰਤੀਕਿਰਿਆਵਾਂ ਨੂੰ ਆਕਸੀਕਰਨ ਲਘੂਕਰਨ ਜਾਂ ਰੇਡਾਕਸ ਪ੍ਰਤੀਕਿਰਿਆ ਕਹਿੰਦੇ ਹਨ ।

ਰੇਡਾਕਸ ਪ੍ਰਤੀਕਿਰਿਆ ਦੇ ਕੁੱਝ ਹੋਰ ਉਦਾਹਰਨ ਹਨ-
(i) ZnO+C → Zn + CO
ਪ੍ਰਤੀਕਿਰਿਆ ਵਿੱਚ ਕਾਰਬਨ ਦਾ ਆਕਸੀਕਰਨ ਹੋ ਕੇ CO ਅਤੇ ZnO ਦਾ ਲਘੂਕਰਨ ਹੋ ਕੇ Zn ਬਣਦਾ ਹੈ ।
(ii) MnO2 + 4HCl → MnCl2 + Cl2 + 2H2O
ਪ੍ਰਤੀਕਿਰਿਆ ਵਿੱਚ HCl ਦਾ ਆਕਸੀਕਰਨ ਹੋ ਕੇ Cl2 ਅਤੇ MnO2 ਦਾ ਲਘੂਕਰਨ ਹੋ ਕੇ MnCl2 ਬਣਦਾ ਹੈ ।

ਪ੍ਰਸ਼ਨ 4. ਤੇਜ਼ਾਬ ਕੀ ਹੁੰਦਾ ਹੈ ? ਤੇਜ਼ਾਬਾਂ ਦੇ ਚਾਰ ਗੁਣਾਂ ਦੀ ਵਿਆਖਿਆ ਉਦਾਹਰਨ ਦੇ ਕੇ ਕਰੋ ।
ਉੱਤਰ-
ਤੇਜ਼ਾਬ- ਅਜਿਹੇ ਯੌਗਿਕ ਜਿਨ੍ਹਾਂ ਵਿੱਚ ਇੱਕ ਜਾਂ ਇੱਕ ਤੋਂ ਵੱਧ ਹਾਈਡਰੋਜਨ ਪਰਮਾਣੂ ਮੌਜੂਦ ਹੁੰਦੇ ਹਨ ਅਤੇ ਉਹ ਪਾਣੀ ਵਿੱਚ ਘੁਲ ਕੇ ਚਾਰਜਿਤ ਹਾਈਡਰੋਨੀਅਮ ਆਇਨ (H3O+) ਪੈਦਾ ਕਰਦੇ ਹਨ, ਤੇਜ਼ਾਬ ਕਹਾਉਂਦੇ ਹਨ। ਤੇਜ਼ਾਬਾਂ ਦਾ ਸੁਆਦ ਖੱਟਾ ਹੁੰਦਾ ਹੈ ।

ਤੇਜ਼ਾਬਾਂ ਦੇ ਗੁਣ-
(1) ਧਾਤੂਆਂ ਨਾਲ ਕਿਰਿਆ – ਤੇਜ਼ਾਬ ਕਿਰਿਆਸ਼ੀਲ ਧਾਤਾਂ ਜਿਵੇਂ-ਜ਼ਿੰਕ, ਮੈਗਨੀਸ਼ੀਅਮ, ਲੋਹਾ, ਮੈਗਨੀਜ਼ ਨਾਲ ਕਿਰਿਆ ਕਰਕੇ ਹਾਈਡਰੋਜਨ ਗੈਸ ਪੈਦਾ ਕਰਦੀਆਂ ਹਨ ।
Zn(s) + ਤਣ H2SO4(aq) → ZnSO4(aq) + H2(g) ↑
Mg(s) + ਤਣ 2HCl (aq) → MgCl2(aq) + H2(g) ↑

(2) ਧਾਤੂ ਕਾਰਬੋਨੇਟ ਅਤੇ ਧਾਤੂ ਬਾਈਕਾਰਬੋਨੇਟ ਨਾਲ ਕਿਰਿਆ – ਤੇਜ਼ਾਬ ਧਾਤੂ ਕਾਰਬੋਨੇਟਾਂ ਅਤੇ ਧਾਤੂ ਬਾਈਕਾਰਬੋਨੇਟਾਂ ਨਾਲ ਕਿਰਿਆ ਕਰਕੇ CO2 ਗੈਸ ਪੈਦਾ ਕਰਦੇ ਹਨ ।
Na2CO3 + H2SO4 → Na2SO4+ H2O + CO2 ↑
NaHCO3 + HCl → NaCl + H2O + CO2 ↑

(3) ਖਾਰਾਂ ਨਾਲ ਕਿਰਿਆ – ਤੇਜ਼ਾਬ ਖਾਰਾਂ ਨਾਲ ਕਿਰਿਆ ਕਰਕੇ ਉਦਾਸੀਨੀਕਰਨ ਨੂੰ ਪ੍ਰਗਟ ਕਰਦੇ ਹਨ, ਲੂਣ ਅਤੇ ਪਾਣੀ ਤਿਆਰ ਕਰਦੇ ਹਨ ।
HCl + NaOH → NaCl + H2O
HCl + KOH → KCl + H2O

(4) ਧਾਤੂ ਸਲਫਾਈਡ ਅਤੇ ਹਾਈਡਰੋਜਨ ਸਲਫਾਈਡ ਨਾਲ ਕਿਰਿਆ – ਤੇਜ਼ਾਬ, ਵੱਖ-ਵੱਖ ਧਾਤੂ ਸਲਫਾਈਡਾਂ ਅਤੇ ਹਾਈਡਰੋਜਨ ਸਲਫਾਈਡ ਨਾਲ ਕਿਰਿਆ ਕਰਕੇ H2S ਗੈਸ ਪੈਦਾ ਕਰਦੇ ਹਨ ।
FeS + H2SO4 → FeSO4 + H2S(g)
KHS + 2HCl → 2KCl + 2H2S(g)
(ਪੋਟਾਸ਼ੀਅਮ ਹਾਈਡਰੋਜਨ ਸਲਫਾਈਡ)

ਪ੍ਰਸ਼ਨ 5. ਚਿੱਤਰ ਵਿੱਚ ਕਿਸ ਕਿਸਮ ਦੀ ਰਸਾਇਣਿਕ ਕਿਰਿਆ ਦਰਸਾਈ ਗਈ ਹੈ । ਇਸ ਕਿਰਿਆ ਦੀ ਪਰਿਭਾਸ਼ਾ ਉਦਾਹਰਨ ਸਹਿਤ ਲਿਖੋ ।

ਉੱਤਰ-
ਚਿੱਤਰ ਵਿੱਚ ਧਾਤਾਂ ਦੀ ਲੂਣਾਂ ਦੇ ਘੋਲਾਂ ਨਾਲ ਕਿਰਿਆ ਦਰਸਾਈ ਗਈ ਹੈ ਇਹ ਵਿਸਥਾਪਨ ਕਿਰਿਆ ਹੈ ।
ਵਿਸਥਾਪਨ ਪ੍ਰਤੀਕਿਰਿਆ-ਜਦੋਂ ਕੋਈ ਤੱਤ ਦੂਸਰੇ ਤੱਤ ਨੂੰ ਉਸ ਦੇ ਯੌਗਿਕ ਵਿੱਚੋਂ ਵਿਸਥਾਪਤ ਕਰ ਦਿੰਦਾ ਹੈ ਤਾਂ ਇਹ ਵਿਸਥਾਪਨ ਪ੍ਰਤੀਕਿਰਿਆ ਹੁੰਦੀ ਹੈ । ਉਦਾਹਰਨ-

ਛੋਟੇ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1. ਰਸਾਇਣਿਕ ਸਮੀਕਰਣਾਂ ਨੂੰ ਲਿਖਦੇ ਸਮੇਂ ਕਿਹੜੀਆਂ-ਕਿਹੜੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ?
ਉੱਤਰ-

  1. ਰਸਾਇਣਿਕ ਪਰਿਵਰਤਨ ਨੂੰ ਪ੍ਰਦਰਸ਼ਿਤ ਕਰਨਾ ।
  2. ਅਭਿਕਾਰਕਾਂ ਅਤੇ ਉਤਪਾਦਾਂ ਦੇ ਸਾਰੇ ਤੱਤਾਂ ਨੂੰ ਪ੍ਰਤੀਕਾਂ ਨਾਲ ਦਰਸਾਉਣਾ ।
  3. ਅਭਿਕਾਰਕਾਂ ਅਤੇ ਉਤਪਾਦਾਂ ਦੇ ਹਰ ਤੱਤ ਦੇ ਕੁੱਲ ਪਰਿਣਾਮਾਂ ਦੀ ਗਿਣਤੀ ਦਾ ਦੋਵੇਂ ਪਾਸੇ ਬਰਾਬਰ ਹੋਣਾ ।
  4. ਭੌਤਿਕ ਅਵਸਥਾ, ਤਾਪ ਅਤੇ ਹਾਲਤਾਂ ਨੂੰ ਸਪੱਸ਼ਟ ਕਰਨਾ ।

ਪ੍ਰਸ਼ਨ 2. ਸੰਯੋਜਨ ਪ੍ਰਤੀਕਿਰਿਆ ਦੀ ਪਰਿਭਾਸ਼ਾ ਉਦਾਹਰਨ ਸਹਿਤ ਸਮਝਾਉ ।
ਉੱਤਰ-
ਸੰਯੋਜਨ ਪ੍ਰਤੀਕਿਰਿਆ – ਅਜਿਹੀ ਪ੍ਰਤੀਕਿਰਿਆ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਅਭਿਕਾਰਕ ਮਿਲ ਕੇ ਏਕਲ ਉਤਪਾਦ ਦਾ ਨਿਰਮਾਣ ਕਰਦੇ ਹਨ, ਉਸ ਨੂੰ ਸੰਯੋਜਨ ਪ੍ਰਤੀਕਿਰਿਆ ਕਹਿੰਦੇ ਹਨ ।
ਉਦਾਹਰਨ-

ਪ੍ਰਸ਼ਨ 3. ਬੁਝੇ ਹੋਏ ਚੂਨੇ ਦਾ ਰਸਾਇਣਿਕ ਸੂਤਰ ਅਤੇ ਉਸਦਾ ਇਕ ਉਪਯੋਗ ਦੱਸੋ ।
ਉੱਤਰ-
ਬੁਝੇ ਹੋਏ ਚੂਨੇ ਦਾ ਰਸਾਇਣਿਕ ਸੂਤਰ – Ca(OH)2
ਬੁਝੇ ਹੋਏ ਚੂਨੇ ਦੇ ਘੋਲ ਦੀ ਵਰਤੋਂ ਕੰਧਾਂ ਤੇ ਸਫ਼ੇਦੀ ਕਰਨ ਲਈ ਹੁੰਦੀ ਹੈ ।

ਪ੍ਰਸ਼ਨ 4. ਸਫ਼ੇਦੀ ਕਰਨ ਦੇ ਦੋ ਤਿੰਨ ਦਿਨ ਬਾਅਦ ਚਮਕ ਕਿਉਂ ਆ ਜਾਂਦੀ ਹੈ ?
ਉੱਤਰ-
ਕੈਲਸ਼ੀਅਮ ਹਾਈਡਰੋਆਕਸਾਈਡ ਹਵਾ ਵਿੱਚ ਮੌਜੂਦ ਕਾਰਬਨ-ਡਾਈਆਕਸਾਈਡ ਦੇ ਨਾਲ ਧੀਮੀ ਗਤੀ ਨਾਲ ਅਭਿਕਿਰਿਆ ਕਰਕੇ ਕੰਧਾਂ ਤੇ ਕੈਲਸ਼ੀਅਮ ਕਾਰਬੋਨੇਟ ਦੀ ਇਕ ਪਤਲੀ ਪਰਤ ਬਣਾ ਦਿੰਦੀ ਹੈ । ਸਫ਼ੈਦੀ ਕਰਨ ਦੇ ਦੋ-ਤਿੰਨ ਦਿਨਾਂ ਬਾਅਦ ਕੈਲਸ਼ੀਅਮ ਕਾਰਬੋਨੇਟ ਦਾ ਨਿਰਮਾਣ ਹੁੰਦਾ ਹੈ ਅਤੇ ਇਸ ਨਾਲ ਕੰਧਾਂ ਤੇ ਚਮਕ ਆ ਜਾਂਦੀ ਹੈ ।

ਪ੍ਰਸ਼ਨ 5. ਸੰਗਮਰਮਰ ਦਾ ਰਸਾਇਣਿਕ ਸੂਤਰ ਅਤੇ ਉਸਦੇ ਬਣਨ ਦੀ ਪ੍ਰਤੀਕਿਰਿਆ ਦੱਸੋ ।
ਉੱਤਰ-
ਸੰਗਮਰਮਰ ਨੂੰ ਕੈਲਸ਼ੀਅਮ ਕਾਰਬੋਨੇਟ ਵੀ ਕਹਿੰਦੇ ਹਨ ।
ਇਸਦਾ ਰਸਾਇਣਿਕ ਸੂਤਰ ਹੈ- CaCO3
ਇਸਦੇ ਬਣਨ ਦੀ ਪ੍ਰਤੀਕਿਰਿਆ-

ਪ੍ਰਸ਼ਨ 6. ਤਾਪ-ਨਿਕਾਸੀ ਪ੍ਰਤੀਕਿਰਿਆ ਦੀ ਪਰਿਭਾਸ਼ਾ ਅਤੇ ਦੋ ਉਦਾਹਰਨਾਂ ਦਿਉ ।
ਉੱਤਰ-
ਤਾਪ-ਨਿਕਾਸੀ ਪ੍ਰਤੀਕਿਰਿਆ (Exothermic Reaction) – ਜਿਹੜੀਆਂ ਪ੍ਰਤੀਕਿਰਿਆਵਾਂ ਵਿੱਚ ਉਤਪਾਦ ਦੇ ਨਿਰਮਾਣ ਦੇ ਨਾਲ-ਨਾਲ ਤਾਪ ਵੀ ਪੈਦਾ ਹੁੰਦਾ ਹੈ ਉਨ੍ਹਾਂ ਨੂੰ ਤਾਪ-ਨਿਕਾਸੀ ਰਸਾਇਣਿਕ ਪ੍ਰਤੀਕਿਰਿਆ ਕਹਿੰਦੇ ਹਨ ।
A + B → C +D+ ਤਾਪ ਊਰਜਾ
ਇਨ੍ਹਾਂ ਪ੍ਰਤੀਕਿਰਿਆਵਾਂ ਵਿੱਚ ਅਭਿਕਾਰਕਾਂ ਦੀ ਕੁੱਲ ਊਰਜਾ ਉਤਪਾਦਾਂ ਦੀ ਕੁੱਲ ਊਰਜਾ ਤੋਂ ਵੱਧ ਹੁੰਦੀ ਹੈ ।
ਅਭਿਕਾਰਕਾਂ ਦੀ ਊਰਜਾ > ਉਤਪਾਦਾਂ ਦੀ ਊਰਜਾ
ਤਾਪ ਨਿਕਾਸੀ ਪ੍ਰਤੀਕਿਰਿਆਵਾਂ ਦੇ ਕੁਝ ਹੋਰ ਉਦਾਹਰਨ ਹਨ-
(i) ਕੁਦਰਤੀ ਗੈਸ ਦਾ ਦਹਿਣ-
CH4(g) + 2O2(g) → CO2(g) + 2H2O(g) + ਊਰਜਾ

(ii) ਸਾਗ-ਸਬਜ਼ੀਆਂ ਦਾ ਵਿਘਟਨ ਹੋ ਕੇ ਕੰਪੋਸਟ ਬਣਾਉਣਾ ਵੀ ਤਾਪ ਨਿਕਾਸੀ ਪ੍ਰਤੀਕਿਰਿਆ ਹੈ ।

ਪ੍ਰਸ਼ਨ 7. ਤਾਪ-ਸੋਖੀ ਪ੍ਰਤੀਕਿਰਿਆਵਾਂ ਦੀ ਉਦਾਹਰਨ ਸਹਿਤ ਪਰਿਭਾਸ਼ਾ ਦਿਉ ।
ਉੱਤਰ-
ਤਾਪ-ਸੋਖੀ ਪ੍ਰਤੀਕਿਰਿਆ (Endothermic Reaction) – ਜਿਹੜੀਆਂ ਪ੍ਰਤੀਕਿਰਿਆਵਾਂ ਵਿੱਚ ਤਾਪ ਦਾ ਸੋਖਣ ਹੁੰਦਾ ਹੈ, ਉਨ੍ਹਾਂ ਨੂੰ ਤਾਪ-ਸੋਖੀ ਪ੍ਰਤੀਕਿਰਿਆ ਕਹਿੰਦੇ ਹਨ ।
A+B + ਤਾਪ → C+D
ਇਸ ਪ੍ਰਤੀਕਿਰਿਆ ਵਿੱਚ ਅਭਿਕਾਰਕਾਂ ਦੀ ਕੁੱਲ ਊਰਜਾ ਉਤਪਾਦਾਂ ਦੀ ਕੁੱਲ ਊਰਜਾ ਤੋਂ ਘੱਟ ਹੁੰਦੀ ਹੈ ।
ਪ੍ਰਤੀਕਾਰਕਾਂ ਦੀ ਊਰਜਾ < ਉਤਪਾਦਾਂ ਦੀ ਊਰਜਾ
ਉਦਾਹਰਨ-
(1) ਕੋਕ ਦੀ ਭਾਪ ਨਾਲ ਪ੍ਰਤੀਕਿਰਿਆ
C(s) + H2O(g) + ਤਾਪ → CO(g) + H2(g)

(2) N2 ਅਤੇ O2 ਦੀ ਪ੍ਰਕਿਰਿਆ
N2(g) + O2(g) + ਤਾਪ → 2NO(g)

ਪ੍ਰਸ਼ਨ 8. ਅਪਘਟਨ ਪ੍ਰਤੀਕਿਰਿਆ ਸੰਯੋਜਨ ਕਿਰਿਆ ਤੋਂ ਕਿਸ ਤਰ੍ਹਾਂ ਵੱਖ ਹੈ ?
ਉੱਤਰ-
ਸੰਯੋਜਨ ਪ੍ਰਤੀਕਿਰਿਆ ਵਿੱਚ ਦੋ ਜਾਂ ਦੋ ਤੋਂ ਵੱਧ ਪਦਾਰਥ ਮਿਲ ਕੇ ਇਕ ਨਵਾਂ ਪਦਾਰਥ ਬਣਾਉਂਦੇ ਹਨ ਜਦੋਂ ਕਿ ਅਪਘਟਨ ਪ੍ਰਤੀਕਿਰਿਆ ਇਸ ਤੋਂ ਉਲਟ ਹੈ । ਅਪਘਟਨ ਪ੍ਰਤੀਕਿਰਿਆ ਵਿੱਚ ਏਕਲ ਪਦਾਰਥ ਅਪਘਟਿਤ ਹੋ ਕੇ ਦੋ ਜਾਂ ਦੋ ਤੋਂ ਵੱਧ ਪਦਾਰਥ ਪ੍ਰਦਾਨ ਕਰਦਾ ਹੈ ।

ਪ੍ਰਸ਼ਨ 9. ਵਿਸਥਾਪਨ ਪ੍ਰਤੀਕਿਰਿਆ ਦੀ ਪਰਿਭਾਸ਼ਾ ਅਤੇ ਉਦਾਹਰਨ ਦਿਉ ।
ਉੱਤਰ-
ਵਿਸਥਾਪਨ ਪ੍ਰਤੀਕਿਰਿਆ-ਜਦੋਂ ਕੋਈ ਤੱਤ ਦੂਸਰੇ ਤੱਤਾਂ ਨੂੰ ਉਸਦੇ ਯੌਗਿਕਾਂ ਨਾਲ ਵਿਸਥਾਪਿਤ ਕਰ ਦਿੰਦਾ ਹੈ, ਤਾਂ ਇਹ ਵਿਸਥਾਪਨ ਪ੍ਰਤੀਕਿਰਿਆ ਹੁੰਦੀ ਹੈ ।

ਉਪਰੋਕਤ ਉਦਾਹਰਨ ਵਿੱਚ Zn ਕਾਪਰ ਤੋਂ ਵੱਧ ਕਿਰਿਆਸ਼ੀਲ ਹੈ, ਇਸ ਲਈ ਇਹ ਕਾਪਰ ਸਲਫੇਟ ਵਿਚੋਂ ਕਾਪਰ ਦਾ ਵਿਸਥਾਪਨ ਕਰਕੇ ਖ਼ੁਦ ਸਲਫੇਟ ਦੇ ਨਾਲ ਜ਼ਿੰਕ ਸਲਫੇਟ ਬਣਾਉਂਦਾ ਹੈ ।

ਪ੍ਰਸ਼ਨ 10. ਦੂਹਰੀ ਵਿਸਥਾਪਨ ਪ੍ਰਤੀਕਿਰਿਆ ਦੀ ਪਰਿਭਾਸ਼ਾ ਅਤੇ ਉਦਾਹਰਨ ਦਿਓ ।
ਉੱਤਰ-
ਦੂਹਰੀ ਵਿਸਥਾਪਨ ਪ੍ਰਤੀਕਿਰਿਆ – ਅਜਿਹੀ ਪ੍ਰਤੀਕਿਰਿਆ ਜਿਨ੍ਹਾਂ ਵਿੱਚ ਤੀਕਾਰਕਾਂ ਦੇ ਵਿੱਚ ਆਇਨਾਂ ਦਾ ਆਦਾਨ-ਪ੍ਰਦਾਨ ਹੁੰਦਾ ਹੈ ਉਨ੍ਹਾਂ ਨੂੰ ਦੂਹਰੀ ਵਿਸਥਾਪਨ ਪ੍ਰਤੀਕਿਰਿਆ ਕਹਿੰਦੇ ਹਨ ।
ਉਦਾਹਰਨ-

ਉਪਰੋਕਤ ਪ੍ਰਤੀਕਿਰਿਆ ਵਿੱਚ Cl ਅਤੇ SO24 ਆਇਨਾਂ ਦਾ ਆਦਾਨ ਪ੍ਰਦਾਨ ਹੋ ਰਿਹਾ ਹੈ ਇਸ ਲਈ ਦੂਹਰੀਵਿਸਥਾਪਨ ਪ੍ਰਤੀਕਿਰਿਆ ਦੀ ਉਦਾਹਰਨ ਹੈ ।

ਪ੍ਰਸ਼ਨ 11.

ਉਪਰੋਕਤ ਪ੍ਰਤੀਕਿਰਿਆ ਨੂੰ ਪੂਰਾ ਕਰੋ ਅਤੇ ਉਤਪਾਦ ਦਾ ਰੰਗ ਵੀ ਦੱਸੋ ।
ਉੱਤਰ-
ਉਪਰੋਕਤ ਪ੍ਰਤੀਕਿਰਿਆ ਹੈ-

ਇਹ ਉਤਪਾਦ PbO ਪੀਲੇ ਰੰਗ ਦਾ ਹੈ ।

ਪ੍ਰਸ਼ਨ 12. ਜੰਗ ਲੱਗਣਾ ਕਿਸ ਨੂੰ ਕਹਿੰਦੇ ਹਨ ਜੰਗ ਦਾ ਰਸਾਇਣਿਕ ਸੂਤਰ ਲਿਖੋ । ਇਸ ਨਾਲ ਹੋਣ ਵਾਲੀ ਹਾਨੀ ਕੀ ਹੈ ?
ਉੱਤਰ-
ਲੋਹੇ ਦੀਆਂ ਬਣੀਆਂ ਨਵੀਆਂ ਵਸਤੂਆਂ ਚਮਕੀਲੀਆਂ ਹੁੰਦੀਆਂ ਹਨ, ਪਰ ਕੁੱਝ ਸਮੇਂ ਬਾਅਦ ਉਨ੍ਹਾਂ ਤੇ ਲਾਲਿਮਾ ਯੁਕਤ ਭੂਰੇ ਰੰਗ ਦੀ ਪਰਤ ਚੜ੍ਹ ਜਾਂਦੀ ਹੈ । ਆਮ ਤੌਰ ‘ਤੇ ਇਸ ਪ੍ਰਕਿਰਿਆ ਨੂੰ ਲੋਹੇ ਨੂੰ ਜੰਗ ਲੱਗਣਾ ਕਹਿੰਦੇ ਹਨ ।
ਜੰਗ ਦਾ ਰਸਾਇਣਿਕ ਸੁਤਰ ਹੈ ।
Fe2O3. x H2O
ਜੰਗ ਹਾਈਡਰੇਟ ਆਇਰਨ (III) ਆਕਸਾਈਡ ਹੈ ।
ਇਹ ਭੁਰਭੁਰਾ ਹੁੰਦਾ ਹੈ ਸਮੇਂ ਦੇ ਨਾਲ ਧਾਤੁ ਦੀ ਸਤਹਿ ਤੋਂ ਵੱਖ ਹੋ ਜਾਂਦਾ ਹੈ, ਜਿਸ ਕਾਰਨ ਲੋਹੇ ਤੋਂ ਬਣੀਆਂ ਵਸਤੂਆਂ ਖ਼ਰਾਬ ਹੁੰਦੀਆਂ ਰਹਿੰਦੀਆਂ ਹਨ ।

ਪ੍ਰਸ਼ਨ 13. ਕੀ ਹੁੰਦਾ ਹੈ ਜਦੋਂ ਜ਼ਿੰਕ ਦੀ ਛੜ ਕਾਪਰ ਸਲਫੇਟ ਦੇ ਘੋਲ ਵਿੱਚ ਰੱਖੀ ਜਾਂਦੀ ਹੈ ? ਪ੍ਰਤੀਕਿਰਿਆ ਦਾ ਰਸਾਇਣਿਕ ਸਮੀਕਰਨ ਦੱਸੋ ।
ਉੱਤਰ-
ਜ਼ਿੰਕ ਕਾਪਰ ਤੋਂ ਵੱਧ ਕਿਰਿਆਸ਼ੀਲ ਹੈ । ਇਹ ਕਾਪਰ ਸਲਫੇਟ ਘੋਲ ਵਿਚੋਂ ਕਾਪਰ ਨੂੰ ਵਿਸਥਾਪਤ ਕਰ ਦਿੰਦਾ ਹੈ ਅਤੇ ਜ਼ਿੰਕ ਸਲਫੇਟ ਬਣਦਾ ਹੈ । ਕਾਪਰ ਸਲਫੇਟ ਦਾ ਨੀਲਾ ਘੋਲ ਹੌਲੀ-ਹੌਲੀ ਸਫ਼ੇਦ ਹੋ ਜਾਂਦਾ ਹੈ ।
PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 19

ਪ੍ਰਸ਼ਨ 14. ਚੂਨਾ ਬੁੱਝਣਾ (ਸ਼ਮਨ) ਤੋਂ ਕੀ ਭਾਵ ਹੈ ? ਇਸ ਪ੍ਰਕਿਰਿਆ ਵਿੱਚ ਸੁੰ-ਸੂ ਦੀ ਆਵਾਜ਼ ਕਿਉਂ ਹੁੰਦੀ ਹੈ ? ਸੰਬੰਧਿਤ ਪ੍ਰਤੀਕਿਰਿਆ ਨੂੰ ਪ੍ਰਦਰਸ਼ਿਤ ਕਰਨ ਵਾਲੀ ਰਸਾਇਣਿਕ ਪ੍ਰਤੀਕਿਰਿਆ ਲਿਖੋ ।
ਉੱਤਰ-
ਸ਼ਮਨ – ਜਦੋਂ ਚਨੇ ਨੂੰ ਪਾਣੀ ਵਿੱਚ ਮਿਲਾਇਆ ਜਾਂਦਾ ਹੈ, ਇਹ ਬੜੇ ਚਨੇ ਵਿੱਚ ਬਦਲ ਜਾਂਦਾ ਹੈ । ਇਸ ਨੂੰ ਚੂਨਾ ਬੁੱਝਣਾ ਕਹਿੰਦੇ ਹਨ । ਇਹ ਇਕ ਤਾਪ ਨਿਕਾਸੀ ਕਿਰਿਆ ਹੈ, ਜਿਸ ਵਿੱਚ ਤਾਪ ਉਰਜਾ ਬਾਹਰ ਨਿਕਲਦੀ ਹੈ, ਜਿਸ ਕਾਰਨ ਸੂੰ-ਦੀ ਆਵਾਜ਼ ਪੈਦਾ ਹੁੰਦੀ ਹੈ ।

ਪ੍ਰਸ਼ਨ 15. ਹੇਠਾਂ ਲਿਖੀਆਂ ਰਸਾਇਣਿਕ ਸਮੀਕਰਣਾਂ ਨੂੰ ਸੰਤੁਲਿਤ ਕਰੋ ।

1. H2 + N2 → NH3
2. BaCl2 + Al2(SO4)3 → AlCl3 + BaSO4
3. H2S + O2 → SO2 + H2O
4. KBr + BaI2 → KI + BaBr2
5. Al + CuCl2 → AlCl3 + Cu

6. AgNO3 + Cu → Cu(NO3)2 + Ag
7. Al(OH)3 → Al2O3 + H2O
8. NH3 + CuO → Cu + N2 + H2O
9. KClO3 → KCl + O2
10. KNO3 → KNO2 + O2
11. BaCl2 + K2SO4 → 2BaSO4 + KCl.
ਉੱਤਰ-
1. 3H2 + N2 → 2NH3

2. 3BaCl2 + Al2(SO4)3 ) → 2AlCl3 + 3BaSO4

3. 2H2S + 3O2 → 2SO2 + 2H2O

4. 2KBr + BaI2 → 2KI + BaBr2

5. 2Al + 3CuCl2 → 2AlCl3 + 3Cu

6. 2AgNO3 + Cu → Cu(NO3)2 + 2Ag

7. 2Al(OH)3 → Al2O3 + 3H2O

8. 2NH3 + 3CuO → Cu + N2 + 3H2O

9. 2KClO3 → 2KCl + 3O2

10. 2KNO3 → 2KNO3 + O2

11. BaCl2 + K2SO4 → BaSO4 + 2KCl.

ਪ੍ਰਸ਼ਨ 16. ਹੇਠ ਲਿਖੇ ਸਮੀਕਰਣਾਂ ਵਿੱਚ ਆਕਸੀਕਰਨ ਅਤੇ ਲਘੂਕਰਣ ਪਦਾਰਥਾਂ ਦੇ ਨਾਮ ਲਿਖੋ ।
1. SO2 + 2H2S → 2H2O + 3S
2. 2Al + 3HCl → 2ACl3 + 3H2
3. 2H2S + SO2 → 3S + 2H2O
4. Zn + 2AgNO3 → Zn(NO3)2 + 2Ag
5. H2 + CuO → Cu + H2O.
ਉੱਤਰ-
1. SO2 ਵਿੱਚ S ਦਾ ਲਘੂਕਰਣ ਅਤੇ H2S ਵਿੱਚ S ਦਾ ਆਕਸੀਕਰਨ ਹੋਇਆ ।
2. ਐਲੂਮੀਨੀਅਮ ਦਾ ਆਕਸੀਕਰਨ ਅਤੇ ਕਲੋਰੀਨ ਦਾ ਆਕਸੀਕਰਨ ਹੋਇਆ ।
3. ਹਾਈਡਰੋਜਨ ਦਾ ਆਕਸੀਕਰਨ ਅਤੇ ਸਲਫਰ ਦਾ ਲਘੂਕਰਣ ਹੋਇਆ ।
4. ਜ਼ਿੰਕ ਦਾ ਆਕਸੀਕਰਨ ਅਤੇ ਸਿਲਵਰ ਦਾ ਲਘੂਕਰਣ ਹੋਇਆ ।
5. ਹਾਈਡਰੋਜਨ ਦਾ ਆਕਸੀਕਰਨ ਅਤੇ ਤਾਂਬੇ ਦਾ ਲਘੂਕਰਣ ਹੋਇਆ ।

ਪ੍ਰਸ਼ਨ 17. ਹੇਠ ਲਿਖੀਆਂ ਕਿਰਿਆਵਾਂ ਲਈ ਸੰਕੇਤਾਂ ਅਤੇ ਸੂਤਰਾਂ ਨਾਲ ਸੰਤੁਲਿਤ ਰਸਾਇਣਿਕ ਸਮੀਕਰਣਾਂ ਲਿਖੋ ।
(i) ਜ਼ਿੰਕ + ਸਿਲਵਰ ਨਾਈਟਰੇਟ → ਜ਼ਿੰਕ ਨਾਈਟਰੇਟ + ਸਿਲਵਰ
(ii) ਕਾਪਰ ਆਕਸਾਈਡ + ਹਾਈਡਰੋਜਨ → ਕਾਪਰ + ਪਾਣੀ
(iii) ਬੇਰੀਅਮ ਕੋਲਰਾਈਡ + ਐਲੂਮੀਨੀਅਮ ਸਲਫੇਟ → ਬੇਰੀਅਮ ਸਲਫੇਟ + ਐਲੂਮੀਨੀਅਮ ਕਲੋਰਾਈਡ ।
ਉੱਤਰ-
(i) Zn (s) + 2AgNO3 (aq) → Zn (NO3)2 (aq) +2Ag(s)
(ii) CuO(s) + H2(g) → Cu(s) + H2O(l)
(iii) 3BaCl2 (ag) + Al2(SO4)3(aq) → 3BaSO4(aq) + 2AlCl3(aq).

ਪ੍ਰਸ਼ਨ 18. ਹੇਠ ਲਿਖੀਆਂ ਸਮੀਕਰਣਾਂ ਨੂੰ ਪੂਰਾ ਲਿਖੋ :
(i) ਕੈਲਸ਼ੀਅਮ ਹਾਈਡਰਾਕਸਾਈਡ + ਕਾਰਬਨ ਡਾਈਆਕਸਾਈਡ → ………… + ………….
(ii) ਸੋਡੀਅਮ + ਪਾਣੀ → ………… +………….
(iii) ਹਾਈਡਰੋਜਨ + ਕਲੋਰੀਨ → ……….. + ………….
ਉੱਤਰ-
(i) ਕੈਲਸ਼ੀਅਮ ਹਾਈਡਰਾਕਸਾਈਡ + ਕਾਰਬਨ ਡਾਈਆਕਸਾਈਡ → ਕੈਲਸ਼ੀਅਮ ਕਾਰਬੋਨੇਟ + ਪਾਣੀ
(ii) ਸੋਡੀਅਮ + ਪਾਣੀ → ਸੋਡੀਅਮ ਹਾਈਡਰਾਕਸਾਈਡ + ਹਾਈਡਰੋਜਨ ਗੈਸ
(iii) ਹਾਈਡਰੋਜਨ + ਕਲੋਰੀਨ → ਹਾਈਡਰੋਜਨ ਕਲੋਰਾਈਡ ਗੈਸ ।

ਪ੍ਰਸ਼ਨ 19. ਸੂਤਰਾਂ ਦੀ ਸਹਾਇਤਾ ਨਾਲ ਹੇਠ ਲਿਖੇ ਕਥਨਾਂ ਨੂੰ ਰਸਾਇਣਿਕ ਸਮੀਕਰਣਾਂ ਦੇ ਰੂਪ ਵਿੱਚ ਲਿਖ ਕੇ ਸੰਤੁਲਿਤ ਕਰੋ :
(i) ਪੋਟਾਸ਼ੀਅਮ ਤੱਤ, ਪਾਣੀ ਨਾਲ ਕਿਰਿਆ ਕਰਕੇ ਪੋਟਾਸ਼ੀਅਮ ਹਾਈਡਰਾਕਸਾਈਡ ਅਤੇ ਹਾਈਡਰੋਜਨ ਗੈਸ ਪੈਦਾ ਕਰਦਾ ਹੈ ।
(ii) ਹਾਈਡਰੋਜਨ ਸਲਫਾਈਡ ਗੈਸ ਹਵਾ/ਆਕਸੀਜਨ ਵਿੱਚ ਬਲਦੇ ਪਾਣੀ ਅਤੇ ਸਲਫਰ ਡਾਈਆਕਸਾਈਡ ਗੈਸ ਬਣਾਉਂਦੀ ਹੈ ?
(iii) ਹਾਈਡਰੋਜਨ ਗੈਸ ਨਾਈਟਰੋਜਨ ਨਾਲ ਜੁੜ ਕੇ ਅਮੋਨੀਆ ਬਣਾਉਂਦੀ ਹੈ ?
ਉੱਤਰ-
(i) 2K + 2H2O → 2KOH + H2
(ii) 2H2S + 3O2 → 2H2O + 2SO2
(iii) 3H2 + N2 → 2NH3.

ਪ੍ਰਸ਼ਨ 20. ਹੇਠਾਂ ਦਿੱਤੇ ਫਲਾਸਕ ਵਿੱਚ ਵਾਪਰ ਰਹੀ ਪ੍ਰਤੀਕਿਰਿਆ ਦਾ ਰਸਾਇਣਿਕ ਸਮੀਕਰਣ ਲਿਖੋ ਪੈਦਾ ਹੁੰਦੀ ਗੈਸ ਦਾ ਨਾਂ ਅਤੇ ਇੱਕ ਗੁਣ ਲਿਖੋ ।

ਉੱਤਰ-
ਰਸਾਇਣਿਕ ਸਮੀਕਰਣ-
Zn + H2SO4 → ZnSO4 + H2
ਜਿਸਤ + ਹਲਕਾ ਸਲਫਿਊਰਿਕ ਐਸਿਡ → ਜਿਸਤ ਸਲਫੇਟ + ਹਾਈਡਰੋਜਨ ਗੈਸ
ਇਸ ਪ੍ਰਕਿਰਿਆ ਵਿੱਚ ਪੈਦਾ ਹੋ ਰਹੀ ਗੈਸ ਦਾ ਨਾਂ ਹਾਈਡਰੋਜਨ ਹੈ ।
ਹਾਈਡਰੋਜਨ ਗੈਸ ਦਾ ਗੁਣ – ਹਾਈਡਰੋਜਨ ਇੱਕ ਜਲਣਸ਼ੀਲ ਗੈਸ ਹੈ ਜੋ ਨੀਲੀ-ਪੀਲੀ ਲੌ ਨਾਲ ਧਮਾਕੇ ਨਾਲ ਬਲਦੀ ਹੈ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ (Very Short Answer Type Questions)

ਪ੍ਰਸ਼ਨ 1. ਬੁਝੇ ਹੋਏ ਚੂਨੇ ਦੀ ਇਕ ਵਰਤੋ ਲਿਖੋ ।
ਉੱਤਰ-
ਦੀਵਾਰਾਂ ਤੇ ਸਫ਼ੈਦੀ ਕਰਨ ਲਈ ।

ਪ੍ਰਸ਼ਨ 2. ਸੰਗਮਰਮਰ ਦਾ ਰਸਾਇਣਿਕ ਸੂਤਰ ਲਿਖੋ ।
ਉੱਤਰ-
CaCO3.

ਪ੍ਰਸ਼ਨ 3. ਕੁਦਰਤੀ ਗੈਸ ਦਾ ਦਹਿਣ ਕਰਨ ‘ ਤੇ ਕੀ ਪ੍ਰਾਪਤ ਹੁੰਦਾ ਹੈ ?
ਉੱਤਰ-
CO2, H2O ਅਤੇ ਉਰਜਾ ।

ਪ੍ਰਸ਼ਨ 4. ਫੋਰਸ ਸਲਫੇਟ ਦਾ ਸੂਤਰ ਲਿਖੋ ।
ਉੱਤਰ-
FeSO4, 7H2O.

ਪ੍ਰਸ਼ਨ 5. ਚਿਪਸ ਬਣਾਉਣ ਵਾਲੇ ਚਿਪਸ ਦੀ ਥੈਲੀ ਵਿੱਚ ਕੀ ਭਰ ਦਿੰਦੇ ਹਨ ਤਾਂਕਿ ਉਸ ਵਿੱਚ ਆਕਸੀਕਰਨ ਨਾ ਹੋ ਸਕੇ ?
ਉੱਤਰ-
ਨਾਈਟਰੋਜਨ ਗੈਸ ।

ਪ੍ਰਸ਼ਨ 6. ਆਕਸੀਕਰਨ-ਲਘੂਕਰਣ ਪ੍ਰਤੀਕਿਰਿਆ ਦਾ ਦੂਸਰਾ ਨਾਂ ਕੀ ਹੈ ?
ਉੱਤਰ-
ਰੇਡਾਕਸ ਪ੍ਰਤੀਕਿਰਿਆ ।

ਪ੍ਰਸ਼ਨ 7. ਕਿਸੀ ਪ੍ਰਤੀਕਿਰਿਆ ਵਿੱਚ ਪਦਾਰਥ ਦਾ ਆਕਸੀਕਰਨ ਕਦੋਂ ਹੁੰਦਾ ਹੈ ?
ਉੱਤਰ-
ਜਦੋਂ O2 ਦੀ ਹਾਨੀ ਅਤੇ H2 ਦਾ ਵਾਧਾ ਹੋਵੇ ।

ਪ੍ਰਸ਼ਨ 8. ਤਾਪ ਦੇਣ ਤੇ ਕੈਲਸ਼ੀਅਮ ਕਾਰਬੋਨੇਟ ਕਿਸ ਵਿੱਚ ਟੁੱਟ ਜਾਂਦਾ ਹੈ ?
ਉੱਤਰ-
ਕੈਲਸ਼ੀਅਮ ਆਕਸਾਈਡ ਅਤੇ ਕਾਰਬਨ-ਡਾਈਆਕਸਾਈਡ ।

ਪ੍ਰਸ਼ਨ 9. ਬੁਝੇ ਹੋਏ ਚੂਨੇ ਦਾ ਰਸਾਇਣਿਕ ਸੂਤਰ ਲਿਖੋ ।
ਉੱਤਰ-
CaO.

ਪ੍ਰਸ਼ਨ 10. ਕੁਦਰਤੀ ਗੈਸ ਦਾ ਦਹਿਣ ਹੋਣ ‘ਤੇ ਹੋਣ ਵਾਲੀ ਪ੍ਰਤੀਕਿਰਿਆ ਲਿਖੋ ।
ਉੱਤਰ-
CH4(g) + 2O2(g) → CO2(g) + 2H2O(g) + ਉਰਜਾ ।

ਪ੍ਰਸ਼ਨ 11. ਕੋਇਲੇ ਦੇ ਦਹਿਣ ਅਤੇ H2 ਅਤੇ O2 ਤੋਂ ਪਾਣੀ ਦਾ ਨਿਰਮਾਣ ਕਿਸ ਪ੍ਰਤੀਕਿਰਿਆ ਨੂੰ ਦਰਸਾਉਂਦਾ ਹੈ ?
ਉੱਤਰ-
ਸੰਯੋਜਨ ਪ੍ਰਤੀਕਿਰਿਆ ।

ਪ੍ਰਸ਼ਨ 12.
PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 26
ਉਪਰੋਕਤ ਪ੍ਰਤੀਕਿਰਿਆ ਵਿੱਚ A ਕੀ ਹੈ ?
ਉੱਤਰ-
ਕਲੋਰੋਫਿਲ ।

ਪ੍ਰਸ਼ਨ 13. ਕਰਣ ਕਿਰਿਆ ਕੀ ਹੈ ?
ਉੱਤਰ-
ਲਘੂਕਰਣ ਇਕ ਅਜਿਹੀ ਕਿਰਿਆ ਹੈ, ਜਿਸ ਵਿੱਚ O2 ਦੀ ਹਾਨੀ ਅਤੇ H2 ਨ ਦਾ ਵਾਧਾ ਹੁੰਦਾ ਹੈ ।

ਪ੍ਰਸ਼ਨ 14. ਆਕਸੀਕਰਣ ਕਿਰਿਆ ਕੀ ਹੈ ?
ਉੱਤਰ-

ਆਕਸੀਕਰਣ ਉਹ ਕਿਰਿਆ ਹੈ, ਜਿਸ ਵਿੱਚ H2 ਦੀ ਹਾਨੀ ਅਤੇ O2 ਦਾ ਵਾਧਾ ਹੁੰਦਾ ਹੈ ।

ਪ੍ਰਸ਼ਨ 15. ਮੈਗਨੀਸ਼ੀਅਮ ਰਿੱਬਨ ਨੂੰ ਹਵਾ ਵਿੱਚ ਜਲਾਉਣ ਨਾਲ ਕਿਹੜਾ ਪਦਾਰਥ ਬਣਦਾ ਹੈ ? (ਮਾਂਡਲ ਪੇਪਰ)
ਉੱਤਰ-
ਚਿੱਟਾ ਪਾਊਡਰ ਮੈਗਨੀਸ਼ੀਅਮ ਆਕਸਾਈਡ (MgO) ।

ਪ੍ਰਸ਼ਨ 16. ਹੇਠ ਲਿਖੇ ਸਮੀਕਰਣ ਵਿੱਚ ਖ਼ਾਲੀ ਥਾਵਾਂ ਭਰੋ । (ਮਾਡਲ ਪੇਪਰ)

ਉੱਤਰ-

ਪ੍ਰਸ਼ਨ 17. ਜ਼ਿੰਕ ਦੀ ਪਤਲੇ ਸਲਫਿਊਰਿਕ ਐਸਿਡ ਨਾਲ ਕਿਰਿਆ ਹੋਣ ਤੇ ਕਿਹੜੀ ਗੈਸ ਬਣਦੀ ਹੈ ?
ਉੱਤਰ-
ਹਾਈਡਰੋਜਨ ਗੈਸ (H2).

ਪ੍ਰਸ਼ਨ 18. ਹੇਠ ਲਿਖੇ ਰਸਾਇਣਿਕ ਸਮੀਕਰਣ ਵਿੱਚ ਖਾਲੀ ਥਾਂਵਾਂ ਭਰੋ :
BaCl2 + Na2SO4 → ………………. +…………..
ਉੱਤਰ-
BaCl2 + Na2SO4 → BaSO4 + 2NaCl.

ਪ੍ਰਸ਼ਨ 19. ਕਾਰਬਨ-ਡਾਈਆਕਸਾਈਡ ਗੈਸ ਚੂਨੇ ਦੇ ਪਾਣੀ ਵਿਚੋਂ ਲੰਘਾਉਣ ਨਾਲ ਚੂਨੇ ਦੇ ਪਾਣੀ ਵਿੱਚ ਕੀ ਪਰਿਵਰਤਨ ਆਉਂਦਾ ਹੈ ?
ਉੱਤਰ-
ਚੂਨੇ ਦਾ ਪਾਣੀ ਦੁਧੀਆ ਹੋ ਜਾਂਦਾ ਹੈ ।

ਪ੍ਰਸ਼ਨ 20. ਹੇਠ ਲਿਖੇ ਰਸਾਇਣਿਕ ਸਮੀਕਰਣ ਨੂੰ ਪੂਰਾ ਕਰੋ :
Fe(s) + CuSO4(aq) → ……… + ……………….
ਉੱਤਰ-
Fe + CuSO4 → FeSO4(aq) + Cu(s).

ਪ੍ਰਸ਼ਨ 21. ਹੇਠ ਲਿਖੇ ਸਮੀਕਰਣ ਨੂੰ ਪੂਰਾ ਕਰੋ :
PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 29
ਉੱਤਰ-
PSEB 10th Class Science Important Questions Chapter 1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣਾਂ 30

ਪ੍ਰਸ਼ਨ 22. Zn(s) + CusO4(aq) → ZnSO4(aq) + Cu(s)
ਉਪਰੋਕਤ ਸਮੀਕਰਣ ਵਿੱਚ ਕਿਸ ਪ੍ਰਕਾਰ ਦੀ ਰਸਾਇਣਿਕ ਪ੍ਰਤੀਕਿਰਿਆ ਦਰਸਾਈ ਗਈ ਹੈ ?
(ਉ) ਸੰਯੋਜਨ ਪ੍ਰਤੀਕਿਰਿਆ ।
(ਅ) ਵਿਯੋਜਨ ਪ੍ਰਤੀਕਿਰਿਆ
(ੲ) ਵਿਸਥਾਪਨ ਪ੍ਰਤੀਕਿਰਿਆ
(ਸ) ਦੋਹਰਾ ਵਿਸਥਾਪਨ ਪ੍ਰਤੀਕਿਰਿਆ ।
ਉੱਤਰ-
(ੲ) ਵਿਸਥਾਪਨ ਪ੍ਰਤੀਕਿਰਿਆ ।

ਵਸਤੁਨਿਸ਼ਠ ਪ੍ਰਸ਼ਨ (Objective Type Questions)

ਪ੍ਰਸ਼ਨ 1. BaCl2(aq) + Na2SO4(aq) → Basq1(s) + 2NaClaq) ਹੈ ।
(a) ਵਿਸਥਾਪਨ ਕਿਰਿਆ
(b) ਦੁਹਰੀ ਵਿਸਥਾਪਨ ਕਿਰਿਆ
(c) ਸੰਯੋਜਨ ਕਿਰਿਆ
(d) ਅਪਘਟਨ ਕਿਰਿਆ ।
ਉੱਤਰ-
(b) ਦੁਹਰੀ ਵਿਸਥਾਪਨ ਕਿਰਿਆ ।

ਪ੍ਰਸ਼ਨ 2. ਉਹ ਕਿਰਿਆ ਜਿਸ ਵਿੱਚ ਤਾਪ ਦਾ ਵੀ ਉਤਸਰਜਨ ਹੁੰਦਾ ਹੈ, ਕਹਾਉਂਦੀ ਹੈ-
(a) ਬਹੁਲੀਕਰਨ ਕਿਰਿਆ
(b) ਤਾਪਸੋਖੀ ਕਿਰਿਆ
(c) ਤਾਪ-ਨਿਕਾਸੀ ਕਿਰਿਆ
(d) ਉਪਰੋਕਤ ਸਾਰੇ ।
ਉੱਤਰ-
(c) ਤਾਪ-ਨਿਕਾਸੀ ਕਿਰਿਆ ।

ਪ੍ਰਸ਼ਨ 3. ਜਲ ਦੇ ਬਿਜਲਈ ਅਪਘਟਨ ਨਾਲ ਉਤਪੰਨ ਹਾਈਡਰੋਜਨ ਅਤੇ ਆਕਸੀਜਨ ਦਾ ਮੋਲ ਅਨੁਪਾਤ ਹੈ-
(a) 2 : 1
(b) 1 : 1
(c) 2 : 2
(d) 4 : 1.
ਉੱਤਰ-
(a) 2 : 1.

ਪ੍ਰਸ਼ਨ 4. ਜੰਗ ਦਾ ਰਸਾਇਣਿਕ ਸੂਤਰ ਹੈ-
(a) Fe2O3
(b) FeCO3
(c) Fe2O3.xH2O
(d) FeCO3. xH2O.
ਉੱਤਰ-
(c) Fe2O3.xH2O

ਪ੍ਰਸ਼ਨ 5. ਅਪਘਟਨ ਕਿਰਿਆ ਦੀ ਉਦਾਹਰਨ ਹੈ-
(a) CH4 + 2O2 → CO2 +2H2O
(b) Pb(NO3)2 → 2PbO + 4NO2 + O2
(c) NH3 + HCl → NH4Cl
(d) Pb + CuCl2 → PbCl2 + Cu.
ਉੱਤਰ-
(b) Pb(NO3)2 → 2PbO + 4NO2 + O2

ਪ੍ਰਸ਼ਨ 6. ਲੋਹਾ ਹੇਠ ਲਿਖੀ ਕਿਹੜੀ ਧਾਤ ਨੂੰ ਉਸਦੇ ਘੋਲ ਤੋਂ ਵਿਸਥਾਪਿਤ ਕਰ ਸਕਦਾ ਹੈ ?
(a) Al
(b) Zn
(c) Cu
(d) Au.
ਉੱਤਰ-
(c) Cu.

ਪ੍ਰਸ਼ਨ 7. ਹੇਠ ਲਿਖਿਆਂ ਵਿਚੋਂ ਕਿਹੜੀ ਅਧਾਤ ਹੈ ਜਿਹੜੀ ਧਾਤਾਂ ਦੀ ਕਿਰਿਆਸ਼ੀਲਤਾ ਲੜੀ ਵਿੱਚ ਮੌਜੂਦ ਰਹਿੰਦੀ ਹੈ ?
(a) ਆਕਸੀਜਨ
(b) ਕਲੋਰੀਨ
(c) ਬੋਮੀਨ
(d) ਹਾਈਡਰੋਜਨ ।
ਉੱਤਰ-
(d) ਹਾਈਡਰੋਜਨ ।

ਖ਼ਾਲੀ ਥਾਂਵਾਂ ਭਰਨਾ

ਪ੍ਰਸ਼ਨ-ਹੇਠ ਲਿਖੀਆਂ ਖ਼ਾਲੀ ਥਾਂਵਾਂ ਭਰੋ :

(i) ਅਪਘਟਨ ਪ੍ਰਤੀਕਿਰਿਆ ……………….. ਦੀ ਵਿਪਰੀਤ ਪ੍ਰਤੀਕਿਰਿਆ ਹੈ ।
ਉੱਤਰ-
ਸੰਯੋਜਨ ਪ੍ਰਤੀਕਿਰਿਆ

(ii) ਤੇਜ਼ਾਬ ਅਤੇ ਖਾਰ ਦੀ ਨਿਸ਼ਚਿਤ ਮਾਤਰਾ ਅਤੇ ਆਇਤਨ ਮਿਲਾਉਣ ਤੇ …………………… ਅਤੇ ………………. ਬਣਦਾ ਹੈ ।
ਉੱਤਰ-
ਲੂਣ, ਪਾਣੀ

(iii) ਆਕਸੀਜਨ ਦਾ ਸਮਾਵੇਸ਼ ……………………. ਕਹਾਉਂਦਾ ਹੈ ।
ਉੱਤਰ-
ਆਕਸੀਕਰਨ

(iv) ਉਹ ਪ੍ਰਤਿਕਿਰਿਆਂ ਜਿਸ ਵਿੱਚ ਉਸ਼ਮਾ ਦਾ ਉਤਸਰਜਨ ਹੁੰਦਾ ਹੈ, …………………… ਪ੍ਰਤੀਕਿਰਿਆ ਕਹਾਉਂਦੀ ਹੈ ।
ਉੱਤਰ-
ਤਾਪ-ਨਿਕਾਸੀ

(v) ਆਕਸੀਕਰਨ ਅਤੇ ਲਘੂਕਰਨ ਇਕ-ਦੂਜੇ ਦੀ ……………………… ਹਨ ।
ਉੱਤਰ-
ਪੂਰਕ ।

The Complete Educational Website

Leave a Reply

Your email address will not be published. Required fields are marked *