PBN 10th Science

PSEB Solutions for Class 10 Science Chapter 14 ਊਰਜਾ ਦੇ ਸੋਮੇ

PSEB Solutions for Class 10 Science Chapter 14 ਊਰਜਾ ਦੇ ਸੋਮੇ

PSEB Solutions for Class 10 Science Chapter 14 ਊਰਜਾ ਦੇ ਸੋਮੇ

PSEB 10th Class Science Chapter 14 ਊਰਜਾ ਦੇ ਸੋਮੇ

ਯਾਦ ਰੱਖਣ ਲਈ ਨੁਕਤੇ (Points to Remember)

→ ਕਿਸੇ ਵੀ ਭੌਤਿਕ ਜਾਂ ਰਸਾਇਣਿਕ ਪ੍ਰਭਾਵ ਵਿੱਚ ਕੁੱਲ ਊਰਜਾ ਸੁਰੱਖਿਅਤ (ਸਮਾਨ) ਰਹਿੰਦੀ ਹੈ ।

→ ਊਰਜਾ ਦੇ ਇੱਕ ਰੂਪ ਨੂੰ ਦੂਜੇ ਰੂਪ ਵਿੱਚ ਪਰਿਵਰਤਿਤ ਕੀਤਾ ਜਾ ਸਕਦਾ ਹੈ ।

→ ਅਸੀਂ ਆਪਣੇ ਰੋਜ਼ਾਨਾ ਦੇ ਕਾਰਜਾਂ ਨੂੰ ਕਰਨ ਲਈ ਊਰਜਾ ਦੇ ਵਿਭਿੰਨ ਸੋਮਿਆਂ ਦਾ ਉਪਯੋਗ ਕਰਦੇ ਹਾਂ ।

→ ਸਰੀਰਿਕ ਕਾਰਜਾਂ ਲਈ ਪੱਠਿਆਂ ਦੀ ਊਰਜਾ, ਬਿਜਲੀ ਉਪਕਰਨਾਂ ਲਈ ਬਿਜਲੀ ਊਰਜਾ ਅਤੇ ਵਾਹਨਾਂ ਨੂੰ ਚਲਾਉਣ ਲਈ ਰਸਾਇਣਿਕ ਉਰਜਾ ਦੀ ਲੋੜ ਹੁੰਦੀ ਹੈ ।

→ ਊਰਜਾ ਪ੍ਰਾਪਤ ਕਰਨ ਲਈ ਅਸੀਂ ਊਰਜਾ ਦਾ ਉੱਤਮ ਈਂਧਨ ਚੁਣਦੇ ਹਾਂ ।

→ ਪੁਰਾਣੇ ਸਮੇਂ ਵਿੱਚ ਲੱਕੜੀ ਜਲਾਉਣ ਨਾਲ, ਪੌਣਾਂ ਅਤੇ ਵਹਿੰਦੇ ਪਾਣੀ ਦੀ ਊਰਜਾ ਦਾ ਉਪਯੋਗ ਕੀਤਾ ਜਾਂਦਾ ਹੈ ।

→ ਕੋਲੇ ਦੇ ਉਪਯੋਗ ਨੇ ਉਦਯੋਗਿਕ ਕ੍ਰਾਂਤੀ ਨੂੰ ਸੰਭਵ ਬਣਾਇਆ ਹੈ ।

→ ਊਰਜਾ ਦੀ ਵੱਧ ਰਹੀ ਮੰਗ ਦੀ ਸਪਲਾਈ ਫਾਂਸਿਲ (ਪੱਥਰਾਟ) ਬਾਲਣ ਕੋਲਾ ਅਤੇ ਪੈਟਰੋਲ ਤੋਂ ਹੁੰਦੀ ਹੈ ।

→ ਯੰਤ੍ਰਿਕ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾਂਦਾ ਹੈ ।

→ ਬਿਜਲੀ ਉਤਪਾਦਨ ਯੰਤਰਾਂ ਵਿੱਚ ਵੱਡੀ ਮਾਤਰਾ ਵਿੱਚ ਫਾਂਸਿਲ ਈਂਧਨ ਨੂੰ ਜਲਾ ਕੇ ਪਾਣੀ ਨੂੰ ਗਰਮ ਕਰਕੇ ਭਾਫ਼ ਬਣਾਈ ਜਾਂਦੀ ਹੈ ਜਿਸ ਤੋਂ ਟਰਬਾਈਨਾਂ ਨੂੰ ਘੁੰਮਾ ਕੇ ਬਿਜਲੀ ਉਤਪੰਨ ਕੀਤੀ ਜਾਂਦੀ ਹੈ ।

→ ਤਾਪਨ ਬਿਜਲੀ ਯੰਤਰਾਂ ਵਿੱਚ ਈਂਧਨ ਜਲਾ ਕੇ ਊਸ਼ਮਾ ਊਰਜਾ ਉਤਪੰਨ ਕੀਤੀ ਜਾਂਦੀ ਹੈ । ਇਸ ਲਈ ਇਨ੍ਹਾਂ ਨੂੰ ਤਾਪ ਬਿਜਲੀ ਯੰਤਰ ਕਹਿੰਦੇ ਹਨ ।

→ ਵਹਿੰਦੇ ਹੋਏ ਪਾਣੀ ਵਿੱਚ ਗਤਿਜ ਊਰਜਾ ਹੁੰਦੀ ਹੈ ਅਤੇ ਡਿੱਗਦੇ ਪਾਣੀ ਵਿੱਚ ਸਥਿਤਿਜ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾਂਦਾ ਹੈ ।

→ ਸਾਡੇ ਦੇਸ਼ ਵਿੱਚ ਊਰਜਾ ਦੀ ਮੰਗ ਦੇ ਚੌਥਾਈ ਭਾਗ ਦੀ ਸਪਲਾਈ ਪਣ-ਬਿਜਲੀ ਯੰਤਰਾਂ ਦੁਆਰਾ ਹੁੰਦੀ ਹੈ ।

→ ਪਣ-ਬਿਜਲੀ ਊਰਜਾ ਇੱਕ ਗੈਰ-ਪਰੰਪਰਾਗਤ ਊਰਜਾ ਸੋਮਾ ਹੈ ।

→ ਬੰਨ੍ਹਾਂ ਨਾਲ ਕਈ ਸਮੱਸਿਆਵਾਂ ਜੁੜੀਆਂ ਹੋਈਆਂ ਹਨ ਜਿਵੇਂ ਖੇਤੀਬਾੜੀ ਯੋਗ ਭੂਮੀ ਦਾ ਨਸ਼ਟ ਹੋਣਾ, ਮਨੁੱਖਾਂ ਦੇ ਘਰਾਂ ਦਾ ਡੁੱਬਣਾ, ਦਰੱਖਤਾਂ-ਪੌਦਿਆਂ ਦਾ ਨਸ਼ਟ ਹੋਣਾ ਆਦਿ ।

→ ਨਰਮਦਾ ਲਈ ਸਰੋਵਰ ਬੰਨ੍ਹ ਦਾ ਨਿਰਮਾਣ ਕਈ ਸਮੱਸਿਆਵਾਂ ਕਾਰਨ ਵਿਰੋਧ ਦਾ ਸਾਹਮਣਾ ਕਰ ਰਹੀ ਹੈ ।

→ ਭਾਰਤ ਵਿੱਚ ਪਸ਼ੂ-ਪਾਲਨ ਦੀ ਵੱਡੀ ਸੰਖਿਆ ਸਾਨੂੰ ਬਾਲਣ ਦੇ ਸਥਾਈ ਸੋਮੇ ਦੇ ਬਾਰੇ ਆਸ਼ਵਸਤ ਕਰ ਸਕਦੀ ਹੈ ।

→ ਗੋਬਰ ਦੀਆਂ ਪਾਥੀਆਂ ਬਾਲਣ ਦਾ ਸੋਮਾ ਹੈ । ਉਸ ਨੂੰ ਜੀਵ ਪਦਾਰਥ ਕਹਿੰਦੇ ਹਨ। ਇਨ੍ਹਾਂ ਨੂੰ ਚਲਾਉਣ ਤੇ ਘੱਟ ਊਸ਼ਮਾ ਅਤੇ ਵੱਧ ਧੂੰਆਂ ਉਤਪੰਨ ਹੁੰਦਾ ਹੈ ।

→ ਚਾਰਕੋਲ ਬਾਲਣ ਵੱਧ ਊਸ਼ਮਾ ਦੇ ਨਾਲ ਬਿਨਾਂ ਲੌ ਦੇ ਬਲਦਾ ਹੈ ਅਤੇ ਧੂੰਆਂ ਪੈਦਾ ਨਹੀਂ ਕਰਦਾ ।

→ ਬਾਇਓ ਗੈਸ ਨੂੰ ਆਮਤੌਰ ਤੇ ਗੋਬਰ ਗੈਸ ਕਹਿੰਦੇ ਹਨ। ਇਸ ਵਿੱਚ 75% ਮੀਥੇਨ ਗੈਸ ਹੁੰਦੀ ਹੈ ।

→ ਜੈਵ ਗੈਸ ਯੰਤਰ ਤੋਂ ਬਚੀ ਹੋਈ ਸੱਲਰੀ ਵਧੀਆ ਕਿਸਮ ਦੀ ਖਾਦ ਹੈ । ਜਿਸ ਵਿੱਚ ਬਹੁਤ ਮਾਤਰਾ ਵਿੱਚ ਨਾਈਟਰੋਜਨ ਅਤੇ ਫ਼ਾਸਫੋਰਸ ਹੁੰਦੀ ਹੈ ।

→ ਪੌਣ ਊਰਜਾ ਦਾ ਉਪਯੋਗ ਸਦੀਆਂ ਤੋਂ ਪੌਣ ਚੱਕੀਆਂ ਦੁਆਰਾ ਯੰਤ੍ਰਿਕ ਕਾਰਜ ਕਰਨ ਲਈ ਹੁੰਦਾ ਸੀ ।

→ ਕਿਸੇ ਵਿਸ਼ਾਲ ਖੇਤਰ ਵਿੱਚ ਕਈ ਪੌਣ ਚੱਕੀਆਂ ਲਗਾਈਆਂ ਜਾਂਦੀਆਂ ਹਨ । ਉਸ ਖੇਤਰ ਨੂੰ ਪੌਣ ਊਰਜਾ ਫਾਰਮ ਕਹਿੰਦੇ ਹਨ ।

→ ਪੌਣ ਊਰਜਾ ਦੇ ਉਪਯੋਗ ਦੀਆਂ ਕਈ ਖਾਮੀਆਂ ਹਨ ।

→ ਸੂਰਜੀ ਊਰਜਾ ਦਾ ਧਰਤੀ ਵੱਲ ਆਉਣ ਵਾਲੇ ਕੁੱਝ ਛੋਟੇ ਭਾਗ ਦਾ ਅੱਧਾ ਭਾਗ ਵਾਯੂ-ਮੰਡਲ ਦੀਆਂ ਬਾਹਰਲੀਆਂ ਪਰਤਾਂ ਵਿੱਚ ਹੀ ਸੋਖਿਤ ਹੋ ਜਾਂਦਾ ਹੈ ।

→ ਸਾਡਾ ਦੇਸ਼ ਹਰੇਕ ਸਾਲ 5000 ਟਰਿਲੀਅਨ ਕਿਲੋਵਾਟ ਸੂਰਜੀ ਊਰਜਾ ਪ੍ਰਾਪਤ ਕਰਦਾ ਹੈ ।

→ ਧਰਤੀ ਦੇ ਕਿਸੇ ਖੇਤਰ ਵਿੱਚ ਹਰ ਰੋਜ਼ ਪ੍ਰਾਪਤ ਹੋਣ ਵਾਲੀ ਸੂਰਜੀ ਊਰਜਾ ਦਾ ਔਸਤ ਮਾਪ 4 ਤੋਂ 7 kWh/mਦੇ ਵਿਚਕਾਰ ਹੈ ।

→ ਸੋਲਰ ਕੁੱਕਰ, ਸੋਲਰ ਵਾਟਰ ਹੀਟਰ, ਸੋਲਰ ਸੈੱਲ, ਸੋਲਰ ਪੈਨਲ ਆਦਿ ਸੂਰਜੀ ਊਰਜਾ ‘ਤੇ ਨਿਰਭਰ ਹਨ ।

→ ਸੋਲਰ ਸੈੱਲ ਬਣਾਉਣ ਲਈ ਸਿਲੀਕਾਨ ਦਾ ਉਪਯੋਗ ਕੀਤਾ ਜਾਂਦਾ ਹੈ ।

→ ਮਹਿੰਗਾ ਹੋਣ ਕਾਰਨ ਸੋਲਰ ਸੈੱਲਾਂ ਦਾ ਘਰੇਲੂ ਉਪਯੋਗ ਘੱਟ ਹੈ ।

→ ਜਵਾਰੀ ਉਰਜਾ, ਤਰੰਗ ਉਰਜਾ, ਸਮੁੰਦਰੀ ਤਾਪਨ ਉਰਜਾ ਦਾ ਪੂਰੀ ਤਰ੍ਹਾਂ ਦੋਹਨ ਕਰਨ ਵਿੱਚ ਕੁੱਝ ਕਠਿਨਾਈਆਂ ਹਨ। ਮਹਾਂਸਾਗਰਾਂ ਦੀ ਉਰਜਾ ਦੀ ਸਮਰੱਥਾ ਬਹੁਤ ਜ਼ਿਆਦਾ ਹੈ ।

→ ਨਿਊਕਲੀਅਰ ਵਿਖੰਡਨ ਤੋਂ ਬਹੁਤ ਅਧਿਕ ਮਾਤਰਾ ਵਿੱਚ ਊਰਜਾ ਪ੍ਰਾਪਤ ਕੀਤੀ ਜਾਂਦੀ ਹੈ ।

→ ਸਾਡੇ ਦੇਸ਼ ਵਿੱਚ ਬਿਜਲੀ ਉਤਪਾਦਕ ਸਮਰੱਥਾ ਦੀ ਸਿਰਫ਼ 3% ਸਪਲਾਈ ਨਿਊਕਲੀਅਰ ਬਿਜਲੀ ਯੰਤਰਾਂ ਤੋਂ ਪ੍ਰਾਪਤ ਹੁੰਦੀ ਹੈ ।

→ ਨਿਊਕਲੀ ਰਹਿੰਦ-ਖੂੰਹਦ ਦਾ ਭੰਡਾਰਨ ਅਤੇ ਨਿਪਟਾਨ ਕਠਿਨ ਕਾਰਜ ਹੈ ।

→ CNG ਇੱਕ ਸਾਫ ਬਾਲਣ ਹੈ ।

ਕੁਝ ਮਹੱਤਵਪੂਰਨ ਪਰਿਭਾਸ਼ਾਵਾਂ (Some Important Definitions)

1. ਊਰਜਾ (Energy)-ਕੰਮ ਕਰਨ ਦੀ ਸਮਰੱਥਾ ਨੂੰ ਊਰਜਾ ਕਹਿੰਦੇ ਹਨ ।

2. ਗਤਿਜ ਊਰਜਾ (Kinetic Energy)-ਵਸਤੂਆਂ ਵਿੱਚ ਉਨ੍ਹਾਂ ਦੀ ਗਤੀ ਦੇ ਕਾਰਨ ਕੰਮ ਕਰਨ ਦੀ ਸਮਰੱਥਾ ਨੂੰ ਗਤਿਜ ਊਰਜਾ ਕਹਿੰਦੇ ਹਨ, ਜਿਵੇਂ-ਗਤੀਸ਼ੀਲ ਹਵਾ, ਗਤੀਸ਼ੀਲ ਪਾਣੀ ।

3. ਸੋਲਰ ਊਰਜਾ (Solar Energy)-ਸੂਰਜ ਤੋਂ ਪ੍ਰਾਪਤ ਹੋਣ ਵਾਲੀ ਊਰਜਾ ਨੂੰ ਸੋਲਰ ਊਰਜਾ ਕਹਿੰਦੇ ਹਨ ।

4. ਪੌਣ ਊਰਜਾ (Wind Energy)-ਹਵਾ ਦੇ ਵਿਸ਼ਾਲ ਪੁੰਜ ਦੀ ਗਤੀਸ਼ੀਲਤਾ ਨਾਲ ਸੰਬੰਧਤ ਊਰਜਾ ਨੂੰ ਪੌਣ ਊਰਜਾ ਕਹਿੰਦੇ ਹਨ ।

5. ਸੂਰਜੀ ਕੁੱਕਰ (Solar Cooker)-ਉਹ ਸੂਰਜੀ ਊਰਜਾ ਨਾਲ ਕੰਮ ਕਰਨ ਵਾਲਾ ਯੰਤਰ ਜਿਸ ਨੂੰ ਖਾਣਾ ਬਣਾਉਣ ਲਈ ਵਰਤੋਂ ਵਿੱਚ ਲਿਆਇਆ ਜਾਂਦਾ ਹੈ ।

6. ਸੋਲਰ ਸੈੱਲ (Solar Cell)-ਅਜਿਹੀ ਜੁਗਤ ਜਿਹੜੀ ਸੌਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰਦੀ ਹੈ ।

7. ਸਮੁੰਦਰੀ ਤਾਪ ਊਰਜਾ (Ocean Thermal Energy)-ਮਹਾਂਸਾਗਰ ਦੀ ਸਤਹਿ ਤੋਂ ਪਾਣੀ ਦੀ ਡੂੰਘਾਈ ਵਿੱਚ ਸਥਿਤ ਪਾਣੀ ਤੇ ਤਾਪ ਵਿੱਚ ਹਮੇਸ਼ਾ ਕੁੱਝ ਅੰਤਰ ਹੁੰਦਾ ਹੈ । ਇਹ ਅੰਤਰ 20°C ਤਕ ਵੀ ਹੋ ਸਕਦਾ ਹੈ । ਇਸ ਰੂਪ ਵਿੱਚ ਉਪਲੱਬਧ ਊਰਜਾ ਨੂੰ ਸਮੁੰਦਰੀ ਤਾਪਨ ਊਰਜਾ ਕਹਿੰਦੇ ਹਨ ।

8. ਲੂਣੀ ਪ੍ਰਵਣਤਾ (Salinity Ingredients)-ਲੂਣ ਸੰਘਣਤਾ ਦੀ ਭਿੰਨਤਾ ਨੂੰ ਲੁਣੀ ਪ੍ਰਵਣਤਾ ਕਹਿੰਦੇ ਹਨ ।

9. ਈਂਧਨ ਜਾਂ ਬਾਲਣ (Fuel)-ਉਹ ਪਦਾਰਥ ਜਿਨ੍ਹਾਂ ਨੂੰ ਜਲਾ ਕੇ ਊਸ਼ਮਾ ਉਤਪੰਨ ਕੀਤੀ ਜਾਂਦੀ ਹੈ, ਈਂਧਨ ਕਹਾਉਂਦੇ ਹਨ ।

10. ਜੀਵ ਪੁੰਜ (Biomass)-ਜੰਤੂਆਂ ਅਤੇ ਪੌਦਿਆਂ ਦੇ ਸਰੀਰ ਵਿੱਚ ਉਪਸਥਿਤ ਪਦਾਰਥ ਨੂੰ ਜੀਵ ਪੁੰਜ ਆਖਦੇ ਹਨ ।

11. ਬਾਇਓਗੈਸ (Biogass)-ਇਹ CH2,CO2 ਅਤੇ H2S ਗੈਸਾਂ ਦਾ ਮਿਸ਼ਰਨ ਹੈ। ਇਹ ਆਮਤੌਰ ਤੇ ਬਨਸਪਤੀ ਜਾਂ ਜੰਤੂਆਂ ਦੇ ਫਾਲਤੂ ਪਦਾਰਥਾਂ ਗੋਬਰ ਦੀ ਪਾਣੀ ਦੀ ਉਪਸਥਿਤੀ ਵਿੱਚ ਅਪਘਟਨ ਫਲਸਰੂਪ ਪ੍ਰਾਪਤ ਹੁੰਦੀ ਹੈ ।

12. ਭੰਜਕ ਕਸ਼ੀਦਣ (Distruction Distillation)-ਕਿਸੇ ਪਦਾਰਥ ਦਾ ਹਵਾ ਦੀ ਗੈਰ-ਹਾਜ਼ਰੀ ਵਿੱਚ ਅਤਿ ਅਧਿਕ ਗਰਮ ਕਰਨਾ, ਭੰਜਕ ਕਸ਼ੀਦਣ ਕਹਾਉਂਦਾ ਹੈ ।

13. ਫਾਂਸਿਲ ਬਾਲਣ ਜਾਂ ਪਥਰਾਟ ਬਾਲਣ (Fossil fuel)-ਫਾਂਸਿਲ ਬਾਲਣ ਧਰਤੀ ਦੀ ਸਤਹਿ ਹੇਠ ਦੱਬੇ ਹੋਏ ਜੰਤੂਆਂ ਅਤੇ ਬਨਸਪਤੀ ਦੀ ਬਚੀ ਹੋਈ ਰਹਿੰਦ-ਖੂੰਹਦ ਤੋਂ ਬਣਦੇ ਹਨ । ਕੋਲਾ, ਪੈਟਰੋਲੀਅਮ ਅਤੇ ਪ੍ਰਾਕ੍ਰਿਤਿਕ ਗੈਸ ਫਾਂਸਿਲ ਬਾਲਣ ਹਨ ।

14. ਵਿਤ ਪੈਟਰੋਲੀਅਮ ਗੈਸ (L.P.G.)-ਵਿਤ ਪੈਟਰੋਲੀਅਮ ਗੈਸ ਇੱਕ ਘਰੇਲੂ ਬਾਲਣ ਹੈ। ਇਹ ਈਥੇਨ, ਬਿਊਟੇਨ ਅਤੇ ਆਈਸੋ-ਬਿਊਟੇਨ ਦਾ ਮਿਸ਼ਰਨ ਹੈ ।

15. ਸੰਸ਼ਲਿਸ਼ਟ ਪੈਟਰੋਲੀਅਮ (Synthetic Petrolium)-ਇਹ ਕੋਲੇ ਦੀ ਉੱਚ ਤਾਪ ਅਤੇ ਦਾਬ ਤੇ ਹਾਈਡਰੋਜਨ ਨਾਲ ਕਿਰਿਆ ਦੁਆਰਾ ਬਣਾਇਆ ਜਾਂਦਾ ਹੈ ।

16. ਜਲਣ-ਤਾਪ (Ignition Temperature)-ਜਿਸ ਵਿਸ਼ੇਸ਼ ਤਾਪਮਾਨ ਤੇ ਕੋਈ ਜਲਣਸ਼ੀਲ ਪਦਾਰਥ ਅੱਗ ਫੜਦਾ ਹੈ, ਜਲਣ ਤਾਪ ਕਹਾਉਂਦਾ ਹੈ ।

17. ਕੈਲੋਰੀਮਾਨ (Calorific Value)-ਇੱਕ ਕਿਲੋ-ਗ੍ਰਾਮ ਭਾਰ ਦੇ ਬਾਲਣ ਦਾ ਪੂਰਨ ਰੂਪ ਨਾਲ ਜਲਾਉਣ ਤੋਂ ਉਤਪੰਨ ਹੋਈ ਉਸ਼ਮਾ ਨੂੰ ਬਾਲਣ ਦਾ ਕੈਲੋਰੀਮਾਨ ਕਹਿੰਦੇ ਹਨ ।

18. ਸਲਰੀ (Slurry)-ਗੋਬਰ ਅਤੇ ਪਾਣੀ ਦਾ ਘੋਲ ਜਿਹੜਾ ਪਲਾਂਟ ਵਿੱਚ ਅਵਸ਼ੇਸ਼ ਦੇ ਰੂਪ ਵਿੱਚ ਪ੍ਰਾਪਤ ਹੁੰਦਾ ਹੈ, ਸਲਰੀ ਕਹਾਉਂਦਾ ਹੈ ।

19. ਪ੍ਰੋਪੈਲੇਂਟ (Propellent)-ਰਾਕੇਟ ਵਿੱਚ ਵਰਤਿਆ ਜਾਣ ਵਾਲਾ ਬਾਲਣ, ਪੈਲੇਂਟ ਕਹਾਉਂਦਾ ਹੈ । ਇਹ ਕਿਸੇ ਗਾੜ੍ਹੇ ਬਾਲਣ ਅਤੇ ਆਕਸੀਕਾਰਕ ਦਾ ਮਿਸ਼ਰਨ ਹੁੰਦਾ ਹੈ ।

20. ਜਵਾਰ ਊਰਜਾ (Tidal Energy)-ਉਹ ਊਰਜਾ ਜਿਹੜੀ ਜਵਾਰ-ਭਾਟੇ ਦੁਆਰਾ ਪਾਣੀ ਦੇ ਲੇਵਲ ਦੇ ਉਤਾਰ ਚੜਾਓ ਤੋਂ ਉਤਪੰਨ ਹੁੰਦੀ ਹੈ, ਜਵਾਰ ਊਰਜਾ ਕਹਾਉਂਦੀ ਹੈ ।

21. ਤਰੰਗ ਊਰਜਾ (Wave Energy)-ਉਹ ਊਰਜਾ ਜਿਹੜੀ ਸਮੁੰਦਰ ਤੱਟ ਦੇ ਨਿਕਟ ਵਿਸ਼ਾਲ ਤਰੰਗਾਂ ਦੀ ਗਤਿਜ ਊਰਜਾ ਤੋਂ ਪ੍ਰਾਪਤ ਹੁੰਦੀ ਹੈ, ਉਸਨੂੰ ਤਰੰਗ ਊਰਜਾ ਕਹਿੰਦੇ ਹਨ ।

22. ਭੂ-ਤਾਪ ਊਰਜਾ (Geothermal Energy)-ਧਰਤੀ ਦੇ ਅੰਦਰੂਨੀ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ | ਦੀਆਂ ਗਹਿਰਾਈਆਂ ਕਾਰਨ ਗਰਮ ਸਥਲ ਅਤੇ ਧਰਤੀ ਹੇਠਾਂ ਪਾਣੀ ਤੋਂ ਬਣੀ ਭਾਫ਼ ਉਰਜਾ ਨੂੰ ਭੂ-ਤਾਪ ਊਰਜਾ ਕਹਿੰਦੇ ਹਨ ।

23. ਨਾਭਿਕੀ (ਜਾਂ ਨਿਊਕਲੀ) ਊਰਜਾ (Nuclear Energy)-ਭਾਰੀ ਪਰਮਾਣੂ ਵਾਲੇ ਤੱਤਾਂ ਦੇ ਨਾਭਿਕੀ ਵਿਖੰਡਨ ਅਭਿਕਿਰਿਆ ਤੋਂ ਪੈਦਾ ਹੋਈ ਊਰਜਾ ਨੂੰ ਨਾਭਿਕੀ ਊਰਜਾ ਕਹਿੰਦੇ ਹਨ ।

24. ਨਾਭਿਕੀ ਵਿਖੰਡਨ (Nuclear Fission)-ਕਿਸੇ ਭਾਰੀ ਨਾਭਿਕ ਵਾਲੇ ਤੱਤ ਦੇ ਨਾਭਿਕ ਤੇ ਨਿਊਟਰਾਂਨਾਂ ਦੀ ਬੌਛਾਰ ਦੁਆਰਾ ਨਾਭਿਕਾਂ ਨੂੰ ਵਿਖੰਡਿਤ ਕਰਨ ਦੀ ਅਭਿਕਿਰਿਆ ਨੂੰ ਨਾਭਿਕੀ ਵਿਖੰਡਨ ਕਹਿੰਦੇ ਹਨ ।

25. ਨਾਭਿਕੀ ਸੰਯਨ (Nulcear Fusion)-ਹਲਕੇ ਨਾਭਿਕਾਂ ਦੇ ਪਰਸਪਰ ਸੰਯੋਗ ਤੋਂ ਭਾਰੀ ਨਾਭਿਕ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਨਾਭਿਕੀ ਸੰਯਨ ਕਹਿੰਦੇ ਹਨ ।

26. ਸ੍ਰੀਨ ਹਾਊਸ ਪ੍ਰਭਾਵ (Green-House Effect)-ਸੂਰਜ ਤੋਂ ਆਉਣ ਵਾਲੀਆਂ ਪਰਾ-ਬੈਂਗਣੀ ਕਿਰਨਾਂ ਦੁਆਰਾ ਹਵਾ ਵਿੱਚ ਉਪਸਥਿਤ ਕਾਰਬਨ-ਡਾਈਆਕਸਾਈਡ ਜਿਹੀਆਂ ਗੈਸਾਂ ਦੁਆਰਾ ਸੋਖਣ ਕਰਕੇ ਧਰਤੀ ਦੇ ਵਾਯੂਮੰਡਲ ਦਾ ਤਾਪਮਾਨ ਵੱਧਣਾ, ਸ੍ਰੀਨ ਹਾਊਸ ਪ੍ਰਭਾਵ ਕਹਾਉਂਦਾ ਹੈ ।

Science Guide for Class 10 PSEB ਊਰਜਾ ਦੇ ਸੋਮੇ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1. ਊਰਜਾ ਦਾ ਵਧੀਆ ਸੋਮਾ ਕਿਸ ਨੂੰ ਕਹਿੰਦੇ ਹਨ ?
ਉੱਤਰ-
ਊਰਜਾ ਦਾ ਉੱਤਮ ਸੋਮਾ ਉਹ ਹੈ ਜਿਸ ਵਿੱਚ ਹੇਠ ਲਿਖੀਆਂ ਵਿਸ਼ੇਸ਼ਤਾਈਆਂ ਹੋਣ-

  1. ਜਿਸਦਾ ਪ੍ਰਤੀ ਇਕਾਈ ਮਾਨ ਅਧਿਕ ਕਾਰਜ ਕਰੇ ।
  2. ਜਿਸਦਾ ਭੰਡਾਰਨ ਅਤੇ ਪਰਿਵਹਣ ਆਸਾਨ ਅਤੇ ਸੁਰੱਖਿਅਤ ਹੋਵੇ ।
  3. ਅਸਾਨੀ ਨਾਲ ਪ੍ਰਾਪਤ ਹੋ ਜਾਵੇ ।
  4. ਸਸਤਾ ਹੋਣਾ ਚਾਹੀਦਾ ਹੈ ।

ਪ੍ਰਸ਼ਨ 2. ਵਧੀਆ ਬਾਲਣ ਕਿਸ ਨੂੰ ਕਹਿੰਦੇ ਹਨ ?
ਉੱਤਰ-
ਵਧੀਆ ਬਾਲਣ ਦੀਆਂ ਵਿਸ਼ੇਸ਼ਤਾਈਆਂ-
ਵਧੀਆ ਬਾਲ – ਅਜਿਹਾ ਬਾਲਣ ਜਿਸ ਵਿੱਚ ਹੇਠ ਲਿਖੀਆਂ ਵਿਸ਼ੇਸ਼ਤਾਈਆਂ ਹੋਣ ਉਸ ਨੂੰ ਵਧੀਆ ਬਾਲਣ ਕਿਹਾ ਜਾਂਦਾ ਹੈ ।

  1. ਇਸ ਦਾ ਉੱਚ ਕੈਲੋਰੀਮਾਨ ਹੋਣਾ ਚਾਹੀਦਾ ਹੈ ।
  2. ਬਾਲਣ ਦਾ ਜਲਣ-ਤਾਪ ਉੱਚਿਤ ਹੋਣਾ ਚਾਹੀਦਾ ਹੈ ।
  3. ਬਾਲਣ ਦੇ ਦਿਨ ਦੀ ਦਰ ਸੰਤੁਲਿਤ ਹੋਣੀ ਚਾਹੀਦੀ ਹੈ ਅਰਥਾਤ ਨਾ ਅਧਿਕ ਹੋਵੇ ਅਤੇ ਨਾ ਹੀ ਘੱਟ ਹੋਵੇ ।
  4. ਬਾਲਣ ਵਿੱਚ ਨਾ-ਜਲਣਸ਼ੀਲ ਪਦਾਰਥਾਂ ਦੀ ਮਾਤਰਾ ਜਿੰਨੀ ਹੀ ਘੱਟ ਹੋਵੇ ਓਨਾ ਹੀ ਚੰਗਾ ਹੈ ।
  5. ਦਹਿਨ ਤੋਂ ਬਾਅਦ ਜ਼ਹਿਰੀਲੇ ਪਦਾਰਥਾਂ ਦਾ ਉਤਪਾਦਨ ਘੱਟ ਤੋਂ ਘੱਟ ਹੋਣਾ ਚਾਹੀਦਾ ਹੈ ।
  6. ਬਾਲਣ ਦੀ ਉਪਲੱਬਧਤਾ ਕਾਫ਼ੀ ਅਤੇ ਆਸਾਨ ਹੋਣੀ ਚਾਹੀਦਾ ਹੈ ।
  7. ਬਾਲਣ ਘੱਟ ਕੀਮਤ ਤੇ ਪ੍ਰਾਪਤ ਹੋ ਸਕੇ ।
  8. ਬਾਲਣ ਦਾ ਭੰਡਾਰਨ ਅਤੇ ਪਰਿਵਹਨ ਸੁਰੱਖਿਅਤ ਹੋਣਾ ਚਾਹੀਦਾ ਹੈ ।

ਪ੍ਰਸ਼ਨ 3. ਜੇਕਰ ਤੁਸੀਂ ਆਪਣੇ ਭੋਜਨ ਨੂੰ ਗਰਮ ਕਰਨ ਲਈ ਕਿਸੇ ਵੀ ਊਰਜਾ ਸੋਮੇ ਦਾ ਉਪਯੋਗ ਕਰ ਸਕਦੇ ਹੋ ਤਾਂ ਤੁਸੀਂ ਕਿਸ ਦੀ ਵਰਤੋਂ ਕਰੋਗੇ ਅਤੇ ਕਿਉਂ ?
ਉੱਤਰ-
ਅਸੀਂ ਆਪਣਾ ਭੋਜਨ ਗਰਮ ਕਰਨ ਲਈ L.P.G. ਦਾਵਿਤ ਪੈਟਰੋਲੀਅਮ ਗੈਸ ਦਾ ਉਪਯੋਗ ਕਰਨਾ ਪਸੰਦ ਕਰਾਂਗੇ, ਕਿਉਂਕਿ ਇਸ ਦਾ ਜਲਣ-ਤਾਪ ਅਧਿਕ ਨਹੀਂ ਹੈ, ਕੈਲੋਰੀਮਾਨ ਅਧਿਕ ਹੈ, ਦਹਿਨ ਸੰਤੁਲਿਤ ਦਰ ਨਾਲ ਹੁੰਦਾ ਹੈ। ਅਤੇ ਇਹ ਦਹਿਨ ਤੋਂ ਬਾਅਦ ਜ਼ਹਿਰੀਲੇ ਪਦਾਰਥ ਉਤਪੰਨ ਨਹੀਂ ਕਰਦੀ ਹੈ ।

ਪ੍ਰਸ਼ਨ 4. ਪਥਰਾਟ ਬਾਲਣਾਂ ਦੀਆਂ ਕੀ ਹਾਨੀਆਂ ਹਨ ?
ਉੱਤਰ-
ਪਥਰਾਟ ਬਾਲਣਾਂ ਦੀਆਂ ਹਾਨੀਆਂ-ਪਥਰਾਟ ਬਾਲਣ ਤੋਂ ਹੋਣ ਵਾਲੀਆਂ ਪ੍ਰਮੁੱਖ ਹਾਨੀਆਂ ਹੇਠ ਲਿਖੀਆਂ ਹਨ-

  1. ਧਰਤੀ ਤੇ ਪਥਰਾਟ ਬਾਲਣ ਦਾ ਸੀਮਿਤ ਭੰਡਾਰ ਹੀ ਮੌਜੂਦ ਹੈ ਜਿਹੜਾ ਥੋੜ੍ਹੇ ਹੀ ਸਮੇਂ ਵਿੱਚ ਸਮਾਪਤ ਹੋ ਜਾਵੇਗਾ ।
  2. ਪਥਰਾਟ ਬਾਲਣ ਜਲਾਉਣ ਤੇ ਜ਼ਹਿਰੀਲੀਆਂ ਗੈਸਾਂ ਮੁਕਤ ਹੋਣ ਕਰਕੇ ਹਵਾ ਪ੍ਰਦੂਸ਼ਣ ਫੈਲਾਉਂਦੇ ਹਨ ।
  3. ਪਥਰਾਟ ਬਾਲਣ ਨੂੰ ਜਲਾਉਣ ਨਾਲ ਨਿਕਲਣ ਵਾਲੀਆਂ ਗੈਸਾਂ ਕਾਰਬਨ-ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਆਦਿ ਸ੍ਰੀਨ ਹਾਊਸ ਪ੍ਰਭਾਵ ਉਤਪੰਨ ਕਰਦੀਆਂ ਹਨ ਜਿਸ ਦੇ ਸਿੱਟੇ ਵਜੋਂ ਧਰਤੀ ਦਾ ਤਾਪਮਾਨ ਵੱਧਦਾ ਹੈ ।
  4. ਪਥਰਾਟ ਬਾਲਣ ਦੇ ਦਿਨ ਤੋਂ ਉਤਸਰਜਿਤ ਗੈਸਾਂ ਤੇਜ਼ਾਬੀ ਵਰਖਾ ਦਾ ਕਾਰਨ ਬਣਦੀਆਂ ਹਨ ।

ਪ੍ਰਸ਼ਨ 5. ਅਸੀਂ ਊਰਜਾ ਦੇ ਬਦਲਵੇਂ ਸੋਮਿਆਂ ਵੱਲ ਕਿਉਂ ਧਿਆਨ ਦੇ ਰਹੇ ਹਾਂ ?
ਉੱਤਰ-
ਬਦਲਵੇਂ ਸੋਮਿਆਂ ਵੱਲ ਧਿਆਨ ਦੇਣ ਦਾ ਕਾਰਨ – ਅਸੀਂ ਆਪਣੀ ਰੋਜ਼ਾਨਾ ਜੀਵਨ ਦੇ ਵਿਭਿੰਨ ਕਾਰਜਾਂ ਜਿਵੇਂ ਭੋਜਨ ਪਕਾਉਣਾ, ਉਦਯੋਗਿਕ ਯੰਤਰਾਂ ਅਤੇ ਵਾਹਨਾਂ ਨੂੰ ਚਲਾਉਣਾ ਆਦਿ ਲਈ ਪਰੰਪਰਾਗਤ (ਅਨਵੀਕਰਨੀ) ਬਾਲਣਾਂ ਕੋਲਾ, ਪੈਟਰੋਲੀਅਮ ਤੇ ਨਿਰਭਰ ਕਰਦੇ ਹਾਂ । ਅਜਿਹਾ ਜਾਪਦਾ ਹੈ ਕਿ ਜਿਸ ਦਰ ਨਾਲ ਅਸੀਂ ਪਥਰਾਟ ਬਾਲਣ ਦੀ ਵਰਤੋਂ ਕਰ ਰਹੇ ਹਾਂ ਬਹੁਤ ਛੇਤੀ ਹੀ ਪਥਰਾਟ ਬਾਲਣ ਦਾ ਭੰਡਾਰ ਸਮਾਪਤ ਹੋ ਜਾਵੇਗਾ । ਬਦਲਵੇਂ ਸੋਮੇ ਜਲ ਤੋਂ ਉਤਪਾਦਿਤ ਬਿਜਲੀ ਊਰਜਾ ਦੀਆਂ ਵੀ ਆਪਣੀਆਂ ਖਾਮੀਆਂ ਹਨ । ਇਸ ਲਈ ਛੇਤੀ ਹੀ ਭਿਆਨਕ ਊਰਜਾ ਸੰਕਟ ਹੋਣ ਦਾ ਖ਼ਤਰਾ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਊਰਜਾ ਦੀ ਲੋੜ ਨੂੰ ਪੂਰਾ ਕਰਨ ਲਈ ਊਰਜਾ ਦੇ ਬਦਲਵੇਂ ਸੋਮਿਆਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ।

ਪ੍ਰਸ਼ਨ 6. ਸਾਡੀ ਸੁਵਿਧਾ ਲਈ ਪੌਣ ਅਤੇ ਪਣ ਊਰਜਾ ਦੇ ਪਰੰਪਰਿਕ ਉਪਯੋਗਾਂ ਵਿੱਚ ਕਿਸ ਤਰ੍ਹਾਂ ਦੇ ਸੁਧਾਰ ਕੀਤੇ ਗਏ ਹਨ ?
ਉੱਤਰ-
ਪੌਣ ਅਤੇ ਪਣ ਊਰਜਾ ਦਾ ਲੰਬੇ ਸਮੇਂ ਤੋਂ ਪ੍ਰਯੋਗ ਮਨੁੱਖ ਦੁਆਰਾ ਪਰੰਪਰਿਕ ਰੂਪ ਵਿੱਚ ਕੀਤਾ ਜਾ ਰਿਹਾ ਹੈ । ਅੱਜ-ਕੱਲ੍ਹ ਇਨ੍ਹਾਂ ਵਿੱਚ ਕੁੱਝ ਸੁਧਾਰ ਕੀਤੇ ਗਏ ਹਨ ਤਾਂ ਜੋ ਇਨ੍ਹਾਂ ਤੋਂ ਊਰਜਾ ਦੀ ਪ੍ਰਾਪਤੀ, ਸੌਖੀ ਅਤੇ ਆਸਾਨੀ ਨਾਲ ਹੋਵੇ ।

(1) ਪੌਣ ਊਰਜਾ – ਪ੍ਰਾਚੀਨ ਕਾਲ ਵਿੱਚ ਪੌਣ ਊਰਜਾ ਨਾਲ ਪੌਣ ਚੱਕੀਆਂ ਚਲਾ ਕੇ ਖੂਹਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਹੁੰਦਾ ਸੀ, ਪਰੰਤੂ ਹੁਣ ਪੌਣ ਊਰਜਾ ਦਾ ਉਪਯੋਗ ਬਿਜਲੀ ਉਤਪੰਨ ਕਰਨ ਲਈ ਕੀਤਾ ਜਾਣ ਲੱਗਿਆ ਹੈ । ਬਿਜਲੀ ਉਤਪੰਨ ਕਰਨ ਲਈ ਅਨੇਕ ਪੌਣ ਚੱਕੀਆਂ ਨੂੰ ਸਮੁੰਦਰੀ ਤੱਟ ਦੇ ਸਮੀਪ ਵੱਡੇ ਖੇਤਰ ਵਿੱਚ ਲਗਾਇਆ ਜਾਂਦਾ ਹੈ । ਅਜਿਹੇ ਖੇਤਰ ਨੂੰ ਪੌਣ-ਫਾਰਮ ਕਹਿੰਦੇ ਹਨ ।

(2) ਪਣ ਉਰਜਾ – ਪਾਚੀਨ ਕਾਲ ਵਿੱਚ ਪਣ ਉਰਜਾ ਦਾ ਉਪਯੋਗ ਜਲ ਪਰਿਵਹਨ ਵਿੱਚ ਕੀਤਾ ਜਾਂਦਾ ਰਿਹਾ ਹੈ । ਜਲ ਨੂੰ ਬਿਜਲੀ ਊਰਜਾ ਦੇ ਰੂਪ ਵਿੱਚ ਪ੍ਰਯੋਗ ਕਰਨ ਲਈ ਪਹਾੜਾਂ ਦੀਆਂ ਢਲਾਨਾਂ ਤੇ ਬੰਨ੍ਹ ਬਣਾ ਕੇ ਜਲ ਦੀ ਸਥਿਤਿਜ ਊਰਜਾ ਦਾ ਉਪਯੋਗ ਕੀਤਾ ਜਾਂਦਾ ਹੈ । ਜਲ ਬਿਜਲੀ ਉਤਪੰਨ ਕਰਨ ਲਈ ਨਦੀਆਂ ਦੇ ਬਹਾਓ ਨੂੰ ਰੋਕ ਕੇ ਵੱਡੀਆਂ ਬਣਾਉਟੀ ਝੀਲਾਂ ਵਿੱਚ ਜਲ ਨੂੰ ਇਕੱਠਾ ਕਰ ਲਿਆ ਜਾਂਦਾ ਹੈ। ਇਸ ਪ੍ਰਕਿਰਿਆ ਵਿੱਚ ਜਲ ਦੀ ਗਤਿਜ ਊਰਜਾ ਨੂੰ ਸਥਿਤਿਜ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾਂਦਾ ਹੈ । ਬੰਨ੍ਹ ਦੇ ਓਪਰੀ ਭਾਗ ਤੋਂ ਪਾਈਪਾਂ ਰਾਹੀਂ ਜਲ ਨੂੰ ਬੰਨ੍ਹ ਦੇ ਆਧਾਰ ਤੇ ਸਥਾਪਿਤ ਟਰਬਾਈਨ ਦੇ ਬਲੇਡਾਂ ਉੱਪਰ ਸੁੱਟਿਆ ਜਾਂਦਾ ਹੈ ਜਿਸ ਤੋਂ ਬਿਜਲੀ ਊਰਜਾ ਨੂੰ ਉਤਪੰਨ ਕੀਤਾ ਜਾਂਦਾ ਹੈ ।

ਪ੍ਰਸ਼ਨ 7. ਸੂਰਜੀ ਕੁੱਕਰ ਲਈ ਕਿਹੜਾ ਦਰਪਣ-ਅਵਤਲ, ਉੱਤਲ ਜਾਂ ਸਮਤਲ ਵਧੇਰੇ ਢੁਕਵਾਂ ਹੁੰਦਾ ਹੈ ?
ਉੱਤਰ-
ਸੋਲਰ ਕੁੱਕਰ ਵਿੱਚ ਅਵਤਲ ਦਰਪਣ ਸਭ ਤੋਂ ਅਧਿਕ ਢੁੱਕਵਾਂ ਹੁੰਦਾ ਹੈ ਕਿਉਂਕਿ ਇਹ ਪ੍ਰਕਾਸ਼ ਦੀਆਂ ਸਾਰੀਆਂ ਕਿਰਨਾਂ ਨੂੰ ਲੋੜੀਂਦੀ ਥਾਂ ਵੱਲ ਪਰਾਵਰਤਿਤ ਕਰ ਕੇ ਫੋਕਸ ਕਰਦਾ ਹੈ, ਜਿਸ ਤੋਂ ਸੋਲਰ ਕੁੱਕਰ ਦਾ ਤਾਪਮਾਨ ਵੱਧ ਜਾਂਦਾ ਹੈ ।

ਪ੍ਰਸ਼ਨ 8. ਮਹਾਂਸਾਗਰਾਂ ਤੋਂ ਪ੍ਰਾਪਤ ਹੋ ਸਕਣ ਵਾਲੀ ਊਰਜਾ ਦੀਆਂ ਕੀ ਕਮੀਆਂ ਹਨ ?
ਉੱਤਰ-
ਮਹਾਂਸਾਗਰਾਂ ਤੋਂ ਬਹੁਤ ਜ਼ਿਆਦਾ ਮਾਤਰਾ ਵਿੱਚ ਊਰਜਾ ਦੀ ਪ੍ਰਾਪਤੀ ਹੋ ਸਕਦੀ ਹੈ । ਅਜਿਹਾ ਹਮੇਸ਼ਾ ਸੰਭਵ ਨਹੀਂ ਹੋ ਸਕਦਾ ਕਿਉਂਕਿ ਮਹਾਂਸਾਗਰਾਂ ਤੋਂ ਉਰਜਾ ਰੁਪਾਂਤਰਨ ਦੀਆਂ ਤਿੰਨ ਵਿਧੀਆਂ-ਜਵਾਰ ਉਰਜਾ, ਤਰੰਗ ਉਰਜਾ ਅਤੇ ਸਮੁੰਦਰੀ ਤਾਪ ਊਰਜਾ ਦੀਆਂ ਆਪਣੀਆਂ-ਆਪਣੀਆਂ ਕਮੀਆਂ ਹਨ ।

  1. ਜਵਾਰ ਊਰਜਾ – ਜੁਆਰ ਊਰਜਾ ਦਾ ਦੋਹਨ ਸਾਗਰ ਦੇ ਕਿਸੇ ਤੰਗ ਖੇਤਰ ਤੇ ਬੰਨ੍ਹ ਬਣਾ ਕੇ ਕੀਤਾ ਜਾਂਦਾ ਹੈ । ਬੰਨ੍ਹ ਦੇ ਦਰਵਾਜ਼ੇ ਉੱਤੇ ਸਥਾਪਿਤ ਟਰਬਾਈਨ, ਜੁਆਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕਰ ਦਿੰਦੀ ਹੈ । ਪਰੰਤੂ ਸਾਗਰ ਦੇ ਤੰਗ ਖੇਤਰ ਤੇ ਬੰਨ੍ਹ ਨਿਰਮਿਤ ਕੀਤੇ ਜਾ ਸਕਣ ਵਾਲੇ ਸਥਾਨ ਸੀਮਿਤ ਹੁੰਦੇ ਹਨ ।
  2. ਤਰੰਗ ਊਰਜਾ – ਤਰੰਗ ਊਰਜਾ ਦਾ ਵਿਵਹਾਰਿਕ ਉਪਯੋਗ ਕੇਵਲ ਉੱਥੇ ਹੀ ਹੋ ਸਕਦਾ ਹੈ ਜਿੱਥੇ ਤਰੰਗਾਂ ਅਤੇ ਪ੍ਰਬਲ ਹੁੰਦੀਆਂ ਹਨ । ਸਾਰੀ ਦੁਨੀਆ ਵਿੱਚ ਅਜਿਹੇ ਸਥਾਨ ਬਹੁਤ ਘੱਟ ਹਨ ਜਿੱਥੇ ਸਮੁੰਦਰ ਦੇ ਤੱਟਾਂ ਤੇ ਤਰੰਗਾਂ ਇੰਨੀਆਂ ਪ੍ਰਬਲਤਾ ਨਾਲ ਟਕਰਾਉਂਦੀਆਂ ਹਨ ਕਿ ਉਨ੍ਹਾਂ ਦੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾ ਸਕੇ ।
  3. ਸਮੁੰਦਰੀ ਉਰਜਾ – ਸਮੁੰਦਰੀ ਤਾਪ ਉਰਜਾ ਦੀ ਪ੍ਰਾਪਤੀ ਦੇ ਲਈ ਪਲਾਂਟ (OTEC) ਕੇਵਲ ਤਦ ਹੀ ਕੰਮ ਕਰ ਸਕਦਾ ਹੈ ਜਦੋਂ ਸਮੁੰਦਰ ਤੇ ਤਲ ਦੇ ਗਰਮ ਪਾਣੀ ਦਾ ਤਾਪਮਾਨ 2 km ਤੱਕ ਦੀ ਗਹਿਰਾਈ ਤੇ ਪਾਣੀ ਦੇ ਤਾਪ ਵਿੱਚ 20°C ਜਾਂ ਇਸ ਤੋਂ ਵੱਧ ਦਾ ਅੰਤਰ ਹੋਵੇ । ਇਸ ਪ੍ਰਕਾਰ ਬਿਜਲੀ ਊਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ, ਪਰੰਤੂ ਇਹ ਪ੍ਰਣਾਲੀ ਬਹੁਤ ਮਹਿੰਗੀ ਹੈ ।

ਪ੍ਰਸ਼ਨ 9. ਭੂ-ਤਾਪ ਊਰਜਾ ਕੀ ਹੁੰਦੀ ਹੈ ?
ਉੱਤਰ-
ਭੂ-ਤਾਪ ਊਰਜਾ – ਧਰਤੀ ਅੰਦਰਲੇ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ ਵਿੱਚ ਗਹਿਰਾਈ ਤੇ ਗਰਮ ਖੇਤਰਾਂ ਵਿੱਚ ਪਿਘਲੀਆਂ ਹੋਈਆਂ ਚੱਟਾਨਾਂ ਉੱਪਰ ਧਕੇਲ ਦਿੱਤੀਆਂ ਜਾਂਦੀਆਂ ਹਨ । ਜਦੋਂ ਧਰਤੀ ਅੰਦਰਲਾ ਪਾਣੀ ਇਨਾਂ ਗਰਮ ਥਾਂਵਾਂ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਭਾਫ਼ ਉਤਪੰਨ ਹੁੰਦੀ ਹੈ । ਕਦੇ-ਕਦੇ ਇਸ ਗਰਮ ਪਾਣੀ ਨੂੰ ਧਰਤੀ ਤੇ ਤਲ ਤੋਂ ਬਾਹਰ ਨਿਕਲਣ ਨੂੰ ਨਿਕਾਸ ਮਾਰਗ ਮਿਲ ਜਾਂਦਾ ਹੈ । ਇਨ੍ਹਾਂ ਨਿਕਾਸ ਮਾਰਗਾਂ ਨੂੰ ਗਰਮ ਚਸ਼ਮਾ ਕਹਿੰਦੇ ਹਨ । ਕਦੇ-ਕਦੇ ਇਹ ਭਾਫ਼ ਚੱਟਾਨਾਂ ਵਿੱਚ ਫਸ ਜਾਂਦੀ ਹੈ ਅਤੇ ਉਸ ਥਾਂ ਤੇ ਜ਼ਿਆਦਾ ਦਬਾਓ ਹੋ ਜਾਂਦਾ ਹੈ । ਗਰਮ ਸਥਾਨਾਂ ਤੱਕ ਪਾਈਪ ਪਾ ਕੇ ਇਸ ਭਾਫ਼ ਨੂੰ ਬਾਹਰ ਕੱਢ ਲਿਆ ਜਾਂਦਾ ਹੈ । ਉੱਚ ਦਬਾਓ ਉੱਤੇ ਨਿਕਲੀ ਇਹ ਭਾਫ਼ ਦੁਆਰਾ ਟਰਬਾਈਨ ਨੂੰ ਘੁੰਮਾਉਣ ਨਾਲ ਬਿਜਲੀ ਉਤਪਾਦਨ ਹੁੰਦਾ ਹੈ ।

ਇਸ ਲਈ ਧਰਤੀ ਅੰਦਰਲੇ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ ਦੀਆਂ ਗਹਿਰਾਈਆਂ ਤੇ ਗਰਮ ਥਾਂਵਾਂ ਅਤੇ ਭੂਮੀ ਹੇਠਾਂ ਜਲ ਤੋਂ ਬਣੀ ਭਾਫ਼ ਤੋਂ ਉਤਪੰਨ ਹੋਈ ਊਰਜਾ ਨੂੰ ਭੂ-ਊਰਜਾ ਕਹਿੰਦੇ ਹਨ ।

ਪ੍ਰਸ਼ਨ 10. ਨਿਊਕਲੀਅਰ ਊਰਜਾ ਦਾ ਕੀ ਮਹੱਤਵ ਹੈ ?
ਉੱਤਰ-
ਨਿਊਕਲੀਅਰ ਊਰਜਾ ਦੀ ਮਹੱਤਤਾ – ਨਿਊਕਲੀਅਰ ਊਰਜਾ ਕਿਸੇ ਭਾਰੀ ਪਰਮਾਣੂ (ਜਿਵੇਂ ਯੂਰੇਨੀਅਮ, ਬੋਰੀਅਮ, ਪਲੂਟੋਨੀਅਮ) ਦੇ ਨਿਊਕਲੀਅਸ ਨੂੰ ਘੱਟ ਊਰਜਾ ਵਾਲੇ ਨਿਊਟਰਾਨ ਨਾਲ ਬੰਬਾਰੀ ਕਰਕੇ ਉਨ੍ਹਾਂ ਨੂੰ ਹਲਕੇ ਨਿਊਕਲੀਆਂ ਵਿੱਚ ਤੋੜਿਆ ਜਾ ਸਕਦਾ ਹੈ ਜਿਸ ਤੋਂ ਵਿਸ਼ਾਲ ਮਾਤਰਾ ਵਿੱਚ ਉਰਜਾ ਮੁਕਤ ਹੁੰਦੀ ਹੈ । ਉਦਾਹਰਨ ਲਈ ਯੂਰੇਨੀਅਮ ਦੇ ਇੱਕ ਪਰਮਾਣੂ ਦੇ ਵਿਖੰਡਨ ਤੋਂ ਜੋ ਊਰਜਾ ਪ੍ਰਾਪਤ ਹੁੰਦੀ ਹੈ ਉਹ ਕੋਲੇ ਤੇ ਕਿਸੇ ਪਰਮਾਣੂ ਦੇ ਜਲਣ ਨਾਲ ਉਤਪੰਨ ਹੋਈ ਊਰਜਾ ਦੇ ਤੁਲਨਾ ਵਿੱਚ ਕਰੋੜ ਗੁਣਾ ਵੱਧ ਹੁੰਦੀ ਹੈ । ਇਸ ਲਈ ਬਦਲਵੇਂ ਊਰਜਾ ਸਰੋਤਾਂ ਦੀ ਤੁਲਨਾ ਵਿੱਚ ਨਿਊਕਲੀਅਸ ਵਿਖੰਡਨ ਤੋਂ ਬਹੁਤ ਜ਼ਿਆਦਾ ਮਾਤਰਾ ਵਿੱਚ ਉਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ । ਇਸ ਲਈ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ ਨਿਊਕਲੀਅਰ ਊਰਜਾ ਤੋਂ ਬਿਜਲੀ ਊਰਜਾ ਦਾ ਰੂਪਾਂਤਰਨ ਕਰ ਰਹੇ ਹਨ ।

ਇਸ ਦੇ ਹੇਠ ਲਿਖੇ ਲਾਭ ਹਨ-

  1. ਅਧਿਕ ਊਰਜਾ ਪ੍ਰਾਪਤੀ ਲਈ ਘੱਟ ਬਾਲਣ ਦੀ ਲੋੜ ਪੈਂਦੀ ਹੈ ।
  2. ਇਹ ਊਰਜਾ ਪ੍ਰਾਪਤੀ ਦਾ ਭਰੋਸੇਯੋਗ ਸੋਮਾ ਅਤੇ ਲੰਬੇ ਸਮੇਂ ਤੱਕ ਬਿਜਲੀ ਊਰਜਾ ਪ੍ਰਦਾਨ ਕਰਨ ਵਿੱਚ ਸਮਰੱਥ ਹੈ ।
  3. ਹੋਰ ਊਰਜਾ ਸੋਮਿਆਂ ਦੀ ਤੁਲਨਾ ਵਿੱਚ ਘੱਟ ਖ਼ਰਚੇ ਤੇ ਊਰਜਾ ਪ੍ਰਦਾਨ ਕਰਦਾ ਹੈ ।

ਪ੍ਰਸ਼ਨ 11. ਕੀ ਕੋਈ ਊਰਜਾ ਸੋਮਾ ਪ੍ਰਦੂਸ਼ਣ ਰਹਿਤ ਹੋ ਸਕਦਾ ਹੈ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਨਹੀਂ, ਕੋਈ ਵੀ ਊਰਜਾ ਸੋਮੇ ਪੂਰਨ ਰੂਪ ਵਿੱਚ ਪ੍ਰਦੂਸ਼ਣ ਰਹਿਤ ਨਹੀਂ ਹੋ ਸਕਦਾ ਹੈ । ਕੁੱਝ ਸੋਮੇ ਊਰਜਾ ਉਤਪੰਨ ਕਰਦੇ ਸਮੇਂ ਪ੍ਰਦੂਸ਼ਣ ਉਤਪੰਨ ਕਰਦੇ ਹਨ ਅਤੇ ਕੁੱਝ ਊਰਜਾ ਸੋਮਿਆਂ ਦੇ ਨਿਰਮਾਣ ਵਿੱਚ ਪ੍ਰਦੂਸ਼ਣ ਹੁੰਦਾ ਹੈ। ਉਦਾਹਰਨ ਲਈ ਸੂਰਜੀ ਸੈੱਲ ਨੂੰ ਪ੍ਰਦੂਸ਼ਣ ਮੁਕਤ ਊਰਜਾ ਸੋਮਾ ਕਿਹਾ ਜਾ ਸਕਦਾ ਹੈ, ਪਰੰਤੂ ਇਸ ਜੁਗਤ ਦੇ ਨਿਰਮਾਣ ਸਮੇਂ ਪ੍ਰਦੂਸ਼ਣ ਹੁੰਦਾ ਹੈ ਜਿਸ ਤੋਂ ਪਰਿਆਵਰਣ ਨੂੰ ਨੁਕਸਾਨ ਹੁੰਦਾ ਹੈ ।

ਪ੍ਰਸ਼ਨ 12. ਰਾਕੇਟ ਬਾਲਣ ਦੇ ਰੂਪ ਵਿੱਚ ਹਾਈਡਰੋਜਨ ਦਾ ਉਪਯੋਗ ਕੀਤਾ ਜਾਂਦਾ ਰਿਹਾ ਹੈ। ਕੀ ਤੁਸੀਂ ਇਸ ਨੂੰ ਸੀ.ਐੱਨ. ਜੀ. (C.N.G.) ਦੀ ਤੁਲਨਾ ਵਿੱਚ ਵਧੇਰੇ ਸਾਫ਼-ਸੁਥਰਾ ਬਾਲਣ ਮੰਨਦੇ ਹੋ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਹਾਈਡਰੋਜਨ ਨਿਸ਼ਚਿਤ ਰੂਪ ਵਿੱਚ CNG ਦੀ ਤੁਲਨਾ ਵਿੱਚ ਸਵੱਛ ਬਾਲਣ ਹੈ ਕਿਉਂਕਿ ਨਾ ਤਾਂ ਇਸ ਦਾ ਅਪੂਰਨ ਦਹਿਨ ਹੁੰਦਾ ਹੈ ਅਤੇ ਨਾ ਹੀ ਹਾਈਡਰੋਜਨ ਜਲਣ ਤੇ ਕੋਈ ਜ਼ਹਿਰੀਲੀ ਗੈਸ ਉਤਪੰਨ ਕਰਦੀ ਹੈ ਜਦਕਿ CNG ਦੁਆਰਾ CO2 ਅਤੇ SO2 ਜਿਹੀਆਂ ਗ੍ਰੀਨ ਹਾਊਸ ਗੈਸਾਂ ਉਤਪੰਨ ਹੁੰਦੀਆਂ ਹਨ ।

ਪ੍ਰਸ਼ਨ 13. ਅਜਿਹੇ ਦੋ ਊਰਜਾ ਸੋਮਿਆਂ ਦੇ ਨਾਂ ਲਓ ਜਿਨ੍ਹਾਂ ਨੂੰ ਤੁਸੀਂ ਨਵਿਆਉਣਯੋਗ ਮੰਨਦੇ ਹੋ। ਆਪਣੀ ਚੋਣ ਲਈ ਤਰਕ (ਕਾਰਨ) ਦਿਓ ।
ਉੱਤਰ-
ਜੈਵ ਪਦਾਰਥ ਅਤੇ ਵਹਿੰਦੇ ਹੋਏ ਪਾਣੀ ਦੀ ਊਰਜਾ, ਊਰਜਾ ਦੇ ਦੋ ਪੂਰਤੀਯੋਗ ਸੋਮੇ ਹਨ ਕਿਉਂਕਿ ਜੀਵ ਪਦਾਰਥ (ਜੰਗਲਾਂ ਤੋਂ ਪ੍ਰਾਪਤ ਲੱਕੜ) ਨੂੰ ਦੁਬਾਰਾ ਪ੍ਰਾਪਤ ਕੀਤਾ ਜਾ ਸਕਦਾ ਹੈ । ਇਸ ਲਈ ਇਨ੍ਹਾਂ ਨੂੰ ਨਵਿਆਉਣਯੋਗ ਸੋਮਾ ਮੰਨਿਆ ਜਾ ਸਕਦਾ ਹੈ । ਵਹਿੰਦੇ ਹੋਏ ਜਲ ਦੀ ਉਰਜਾ ਅਸਲ ਵਿੱਚ ਸੂਰਜੀ ਉਰਜਾ ਦਾ ਹੀ ਇੱਕ ਰੂਪ ਹੈ। ਇਸ ਲਈ ਇਹ ਵੀ ਊਰਜਾ ਦਾ ਇਕ ਨਵਿਆਉਣਯੋਗ ਸੋਮਾ ਹੈ ।

ਪ੍ਰਸ਼ਨ 14. ਅਜਿਹੇ ਦੋ ਊਰਜਾ ਸੋਮਿਆਂ ਦੇ ਨਾਂ ਲਓ ਜਿਨ੍ਹਾਂ ਨੂੰ ਤੁਸੀਂ ਮੁੱਕਣ ਯੋਗ ਸਮਝਦੇ ਹੋ। ਆਪਣੀ ਚੋਣ ਲਈ ਦਲੀਲ ਦਿਓ ।
ਉੱਤਰ-
ਕੋਲਾ ਅਤੇ ਪੈਟਰੋਲੀਅਮ ਦੋਨੋਂ ਊਰਜਾ ਦੇ ਮੁੱਕਣ ਯੋਗ (ਨਾ-ਨਵਿਆਉਯੋਗ) ਸੋਮੇ ਹਨ ।
ਕੋਲੇ ਅਤੇ ਪੈਟਰੋਲੀਅਮ ਦੋਨੋਂ ਊਰਜਾ ਦੇ ਉਪਲੱਬਧ ਭੰਡਾਰ ਛੇਤੀ ਹੀ ਮੁੱਕਣ ਵਾਲੇ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਦੁਬਾਰਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਹੈ । ਇਸ ਲਈ ਇਹ ਦੋਨੋਂ ਉਰਜਾ ਦੇ ਮੁੱਕਣ ਯੋਗ (ਨਾ-ਨਵਿਆਉਣਯੋਗ) ਸੋਮੇ ਹਨ ।

PSEB 10th Class Science Guide ਊਰਜਾ ਦੇ ਸੋਮੇ Textbook Questions and Answers

ਪ੍ਰਸ਼ਨ 1. ਗਰਮ ਪਾਣੀ ਪ੍ਰਾਪਤ ਕਰਨ ਲਈ ਸੂਰਜੀ ਪਾਣੀ ਹੀਟਰ ਦਾ ਉਪਯੋਗ ਕਿਸ ਦਿਨ ਨਹੀਂ ਕਰ ਸਕਦੇ ?
(a) ਧੁੱਪ ਵਾਲੇ ਦਿਨ
(b) ਬੱਦਲਾਂ ਵਾਲੇ ਦਿਨ
(c) ਗਰਮ ਦਿਨ
(d) ਪੌਣ ਵਾਲੇ ਦਿਨ ।
ਉੱਤਰ-
(b) ਬੱਦਲਾਂ ਵਾਲੇ ਦਿਨ ।

ਪ੍ਰਸ਼ਨ 2. ਹੇਠ ਲਿਖਿਆਂ ਵਿੱਚੋਂ ਕਿਹੜਾ ਬਾਇਓ ਪੁੰਜ ਦਾ ਸਰੋਤ ਨਹੀਂ ਹੈ-
(a) ਲੱਕੜ
(b) ਗੋਬਰ ਗੈਸ
(c) ਨਿਊਕਲੀਅਰ ਊਰਜਾ
(d) ਕੋਲਾ ।
ਉੱਤਰ-
(c) ਨਿਊਕਲੀਅਰ ਊਰਜਾ ।

ਪ੍ਰਸ਼ਨ 3. ਜਿੰਨੇ ਊਰਜਾ ਸੋਮੇ ਅਸੀਂ ਉਪਯੋਗ ਵਿੱਚ ਲਿਆਉਂਦੇ ਹਾਂ ਉਹਨਾਂ ਵਿੱਚੋਂ ਬਹੁਤੇ ਸਟੋਰ ਕੀਤੀ ਸੂਰਜੀ ਊਰਜਾ ਨੂੰ ਦਰਸਾਉਂਦੇ ਹਨ ।
ਹੇਠ ਲਿਖਿਆਂ ਵਿੱਚੋਂ ਕਿਹੜਾ ਊਰਜਾ ਸੋਮਾ ਆਖਿਰਕਾਰ ਸੂਰਜੀ ਊਰਜਾ ਨਹੀਂ ਲੈਂਦਾ-
(a) ਭੂ-ਤਾਪ ਊਰਜਾ
(b) ਪੌਣ ਊਰਜਾ
(c) ਨਿਊਕਲੀਅਰ ਊਰਜਾ
(d) ਬਾਇਓ ਪੁੰਜ ।
ਉੱਤਰ-
(a) ਭੂ-ਤਾਪ ਊਰਜਾ ।

ਪ੍ਰਸ਼ਨ 4. ਊਰਜਾ ਸੋਮੇ ਦੇ ਰੂਪ ਵਿੱਚ ਪਥਰਾਟ ਬਾਲਣ ਅਤੇ ਸੂਰਜ ਦੀ ਤੁਲਨਾ ਕਰੋ ਅਤੇ ਇਹਨਾਂ ਵਿੱਚ ਅੰਤਰ ਲਿਖੋ ।
ਉੱਤਰ-

ਪਥਰਾਟ ਬਾਲਣ ਸੂਰਜ
(1) ਇਹ ਊਰਜਾ ਦਾ ਨਾ-ਨਵਿਆਉਣਯੋਗ (ਸਮਾਪਤ ਯੋਗ) ਸੋਮਾ ਹੈ । (1) ਇਹ ਊਰਜਾ ਦਾ ਵਿਕਿਰਣ ਸੋਮਾ ਹੈ ।
(2) ਇਹ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਾਉਂਦਾ ਹੈ । (2) ਇਹ ਪ੍ਰਦੂਸ਼ਣ ਨਹੀ ਫੈਲਾਉਂਦਾ ।
(3) ਰਸਾਇਣਿਕ ਕਿਰਿਆਵਾਂ ਦੇ ਫਲਸਰੂਪ ਊਸ਼ਮਾ ਅਤੇ ਪ੍ਰਕਾਸ਼ ਊਰਜਾ ਉਤਪੰਨ ਹੁੰਦੇ ਹਨ । (3) ਨਿਊਕਲੀਅਰ ਸੰਯੋਜਨ ਕਾਰਨ ਬਹੁਤ ਅਧਿਕ ਮਾਤਰਾ ਵਿੱਚ ਊਸ਼ਮਾ ਅਤੇ ਪ੍ਰਕਾਸ਼ ਉਤਪੰਨ ਕਰਦਾ ਹੈ ।
(4) ਇਹ ਹਮੇਸ਼ਾ (ਨਿਰੰਤਰ) ਊਰਜਾ ਪ੍ਰਦਾਨ ਨਹੀਂ ਕਰਦਾ ਹੈ । (4) ਇਹ ਨਿਰੰਤਰ ਊਰਜਾ ਪ੍ਰਦਾਨ ਕਰਦਾ ਹੈ ।
(5) ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ । (5) ਮਨਚਾਹੇ ਢੰਗ ਨਾਲ ਊਰਜਾ ਉਤਪੰਨ ਕੰਟਰੋਲ ਨਹੀਂ ਕੀਤੀ ਜਾ ਸਕਦੀ ।

ਪ੍ਰਸ਼ਨ 5. ਊਰਜਾ ਸਰੋਤਾਂ ਦੇ ਰੂਪ ਵਿੱਚ ਜੀਵ ਪੁੰਜ ਅਤੇ ਪਣ-ਬਿਜਲੀ ਦੀ ਤੁਲਨਾ ਕਰੋ ਅਤੇ ਇਨ੍ਹਾਂ ਵਿੱਚ ਅੰਤਰ ਲਿਖੋ ।
ਉੱਤਰ-
ਜੀਵ-ਪੁੰਜ ਅਤੇ ਪਣ-ਬਿਜਲੀ ਵਿੱਚ ਅੰਤਰ-

ਜੀਵ-ਪੁੰਜ ਪਣ-ਬਿਜਲੀ
(1) ਜੀਵ ਪੁੰਜ ਕੇਵਲ ਸੀਮਿਤ ਮਾਤਰਾ ਵਿੱਚ ਹੀ ਊਰਜਾ ਪ੍ਰਦਾਨ ਕਰ ਸਕਦੀ ਹੈ । (1) ਪਣ-ਬਿਜਲੀ ਉਰਜਾ ਦਾ ਇੱਕ ਵੱਡਾ ਸੋਮਾ ਹੈ ।
(2) ਜੀਵ ਪੁੰਜ ਤੋਂ ਊਰਜਾ ਪ੍ਰਾਪਤ ਕਰਨ ਦੀ ਕਿਰਿਆ ਵਿੱਚ ਪ੍ਰਦੂਸ਼ਣ ਹੁੰਦਾ ਹੈ । (2) ਪਣ-ਬਿਜਲੀ ਊਰਜਾ ਦਾ ਸਵੱਛ ਸੋਮਾ ਹੈ ।
(3) ਜੀਵ ਪੁੰਜ ਤੋਂ ਪ੍ਰਾਪਤ ਊਰਜਾ ਨੂੰ ਸੀਮਿਤ ਸਥਾਨ ਤੇ ਹੀ ਪ੍ਰਯੋਗ ਕੀਤਾ ਜਾ ਸਕਦਾ ਹੈ । (3) ਪਣ-ਬਿਜਲੀ ਊਰਜਾ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੇ ਫਾਂਸਮਿਸ਼ਨ ਲਾਈਨ (ਤਾਰ) ਦੁਆਰਾ ਲਿਜਾਇਆ ਜਾ ਸਕਦਾ ਹੈ ।

ਪ੍ਰਸ਼ਨ 6. ਨਿਮਨਲਿਖਿਤ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ (Limitations) ਲਿਖੋ-
(a) ਪੌਣ
(b) ਤਰੰਗਾਂ
(c) ਜਵਾਰ ਭਾਟਾ ।
ਉੱਤਰ-
(a) ਪੌਣ ਉਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ-

  1. ਪੌਣ ਊਰਜਾ ਨਿਸ਼ਕਰਸ਼ਣ ਲਈ ਪੌਣ ਊਰਜਾ ਫਾਰਮ ਦੀ ਸਥਾਪਨਾ ਲਈ ਬਹੁਤ ਵੱਡੇ ਖੇਤਰ ਲੋੜ ਹੁੰਦੀ ਹੈ । MW ਜੈਨਰੇਟਰ ਦੇ ਲਈ 2 ਹੈਕਟੇਅਰ ਥਾਂ ਦੀ ਲੋੜ ਹੁੰਦੀ ਹੈ ।
  2. ਪੌਣ ਊਰਜਾ ਤਾਂ ਹੀ ਪੈਦਾ ਹੋ ਸਕਦੀ ਹੈ ਜੇਕਰ ਪੌਣ ਦਾ ਘੱਟੋ ਘੱਟ ਵੇਗ 15 km/h ਹੋਵੇ ।
  3. ਹਵਾ ਦੀ ਤੀਬਰ ਗਤੀ ਕਾਰਨ ਟੁੱਟ ਭੱਜ ਅਤੇ ਨੁਕਸਾਨ ਦੀਆਂ ਸੰਭਾਵਨਾਵਾਂ ਵੱਧ ਹੁੰਦੀਆਂ ਹਨ ।
  4. ਸਾਰਾ ਸਾਲ ਪੌਣਾਂ ਨਹੀਂ ਚਲਦੀਆਂ ਹਨ ।

(b) ਤਰੰਗਾਂ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ – ਸਮੁੰਦਰੀ ਪਣ-ਤਰੰਗਾਂ ਦੇ ਵੇਗ ਕਾਰਨ ਉਨ੍ਹਾਂ ਵਿੱਚ ਊਰਜਾ ਸਮਾਹਿਤ ਹੁੰਦੀ ਹੈ ਜਿਸ ਕਰਕੇ ਉਰਜਾ ਨਿਸ਼ਕਰਸ਼ਣ ਲਈ ਹੇਠ ਲਿਖੀਆਂ ਸੀਮਾਵਾਂ ਹਨ :-

  1. ਤਰੰਗ ਉਰਜਾ ਉਦੋਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਦੋਂ ਤਰੰਗਾਂ ਪਰਬਲ ਹੋਣ ।
  2. ਇਸ ਦੇ ਸਮੇਂ ਅਤੇ ਸਥਿਤੀ ਦੀਆਂ ਬਹੁਤ ਖਾਮੀਆਂ ਹਨ ।

(c) ਜਵਾਰ ਭਾਟਾ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ – ਜਵਾਰ-ਭਾਟਾ ਕਾਰਨ ਸਮੁੰਦਰ ਦੀਆਂ ਲਹਿਰਾਂ ਦਾ ਚੜ੍ਹਨਾ ਅਤੇ ਡਿੱਗਣਾ ਘੁੰਮਣ-ਗਤੀ ਕਰ ਰਹੀ ਧਰਤੀ ਮੁੱਖ ਰੂਪ ਨਾਲ ਚੰਨ ਦੇ ਗੁਰੂਤਾ ਆਕਰਸ਼ਣ ਦੇ ਕਾਰਨ ਹੁੰਦਾ ਹੈ । ਤਰੰਗ ਦੀ ਉੱਚਾਈ ਅਤੇ ਬੰਨ੍ਹ ਬਣਾਉਣ ਦੀ ਸਥਿਤੀ ਇਸ ਦੀਆਂ ਪ੍ਰਮੁੱਖ ਸੀਮਾਵਾਂ ਹਨ ।

ਪ੍ਰਸ਼ਨ 7. ਉਰਜਾ ਸੋਮਿਆਂ ਦਾ ਵਰਗੀਕਰਨ ਹੇਠ ਲਿਖੇ ਵਰਗਾਂ ਵਿੱਚ ਕਿਸ ਆਧਾਰ ਤੇ ਕਰੋਗੇ-
(ਉ) ਨਵਿਆਉਣਯੋਗ ਅਤੇ ਨਾ-ਨਵਿਆਉਣਯੋਗ ।
(ਅ) ਮੁੱਕਣ ਯੋਗ ਅਤੇ ਨਾ-ਮੁੱਕਣਯੋਗ ।
ਕੀ (ਉ) ਅਤੇ (ਅ) ਵਿੱਚ ਦਿੱਤੇ ਵਿਕਲਪ ਸਮਾਨ ਹਨ ?
ਉੱਤਰ-
(ੳ) ਨਵਿਆਉਣਯੋਗ ਅਤੇ ਨਾ-ਨਵਿਆਉਣਯੋਗ-

  1. ਨਵਿਆਉਣਯੋਗ ਸੋਮੇ – ਇਹ ਸੋਮੇ ਊਰਜਾ ਉਤਪਾਦ ਕਰਨ ਦੀ ਯੋਗਤਾ ਉਸ ਸਮੇਂ ਤਕ ਰੱਖਦੇ ਹਨ ਜਦੋਂ ਤੱਕ ਅਸੀਂ ਅਤੇ ਸੂਰਜੀ ਪਰਿਵਾਰ ਹੈ । ਪੌਣ ਊਰਜਾ ਪਣ-ਊਰਜਾ, ਸਮੁੰਦਰੀ ਤਰੰਗ ਊਰਜਾ ਅਤੇ ਪਰਮਾਣੂ ਊਰਜਾ ਪੂਰਤੀ ਯੋਗ ਸੋਮੇ ਹਨ ।
  2. ਨਾ-ਨਵਿਆਉਣਯੋਗ ਸੋਮੇ – ਊਰਜਾ ਦੇ ਇਹ ਸੋਮੇ ਲੱਖਾਂ ਸਾਲ ਪਹਿਲੇ ਵਿਸ਼ਿਸ਼ਟ ਸਥਿਤੀਆਂ ਵਿੱਚ ਬਣੇ ਸੀ । ਇੱਕ ਵਾਰੀ ਉਪਯੋਗ ਕਰ ਲੈਣ ਤੋਂ ਬਾਅਦ ਇਨ੍ਹਾਂ ਨੂੰ ਬਹੁਤ ਲੰਬੇ ਸਮੇਂ ਤੱਕ ਦੁਬਾਰਾ ਉਪਯੋਗ ਵਿੱਚ ਨਹੀਂ ਲਿਆਇਆ ਜਾ ਸਕਦਾ । ਪਥਰਾਟ ਬਾਲਣ ਕੋਲਾ, ਪੈਟਰੋਲੀਅਮ ਅਤੇ ਪ੍ਰਕਿਰਤਿਕ ਗੈਸਾਂ ਊਰਜਾ ਦੇ ਨਾ-ਮੁੱਕਣ ਯੋਗ ਸੋਮੇ ਹਨ ।

(ਅ) ਮੁੱਕਣ ਯੋਗ ਅਤੇ ਨਾ-ਮੁੱਕਣਯੋਗ ਸੋਮੇ – ਊਰਜਾ ਦੇ ਮੁੱਕਣ ਯੋਗ ਸੋਮੇ ਨਾ-ਨਵਿਆਉਣਯੋਗ ਹਨ ਜਦਕਿ ਨਾ-ਮੁੱਕਣ ਯੋਗ ਸੋਮੇ ਨਵਿਆਉਣਯੋਗ ਸੋਮੇ ਹਨ ।

ਪ੍ਰਸ਼ਨ 8. ਊਰਜਾ ਦੇ ਆਦਰਸ਼ ਸੋਮੇ ਵਿੱਚ ਕੀ ਗੁਣ ਹੁੰਦੇ ਹਨ ?
ਉੱਤਰ-

  1. ਕਾਫ਼ੀ ਮਾਤਰਾ ਵਿੱਚ ਊਰਜਾ ਪ੍ਰਦਾਨ ਕਰਨ ਦੀ ਸਮਰੱਥਾ ਹੋਣੀ ਚਾਹੀਦੀ ਹੈ ।
  2. ਸਰਲਤਾ ਨਾਲ ਪ੍ਰਯੋਗ ਕਰਨ ਦੀ ਸੁਵਿਧਾ ਨਾਲ ਸੰਪੰਨ ਹੋਣੀ ਚਾਹੀਦੀ ਹੈ ।
  3. ਸਮਾਨ ਦਰ ਨਾਲ ਊਰਜਾ ਉਤਪੰਨ ਹੋਣੀ ਚਾਹੀਦੀ ਹੈ ।
  4. ਪ੍ਰਤੀ ਇਕਾਈ ਪੁੰਜ ਵਧੇਰੇ ਕਾਰਜ ਕਰ ਸਕੇ ।
  5. ਸੌਖ ਨਾਲ ਸਟੋਰ ਕੀਤੀ ਜਾ ਸਕੇ ।
  6. ਇਸ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੇ ਲਿਜਾਣਾ ਆਸਾਨ ਹੋਵੇ ।
  7. ਇਹ ਸਸਤਾ ਪ੍ਰਾਪਤ ਹੋ ਸਕਣ ਵਾਲਾ ਹੋਣਾ ਚਾਹੀਦਾ ਹੈ ।

ਪ੍ਰਸ਼ਨ 9. ਸੁਰਜੀ ਕੁੱਕਰ ਦਾ ਉਪਯੋਗ ਕਰਨ ਦੇ ਕੀ ਲਾਭ ਅਤੇ ਹਾਨੀਆਂ ਹਨ ? ਕੀ ਅਜਿਹੇ ਵੀ ਖੇਤਰ ਹਨ ਜਿੱਥੇ ਸੁਰਜੀ ਕੁੱਕਰਾਂ ਦੀ ਸੀਮਿਤ ਉਪਯੋਗਤਾ ਹੈ ?
ਉੱਤਰ-
ਸੂਰਜੀ ਕੁੱਕਰ ਦੇ ਲਾਭ-

  1. ਬਾਲਣ ਦਾ ਕੋਈ ਖ਼ਰਚ ਨਹੀਂ ਹੁੰਦਾ ਹੈ ਅਰਥਾਤ ਬਾਲਣ ਅਤੇ ਬਿਜਲੀ ਦੀ ਖਪਤ ਨਹੀਂ ਹੁੰਦੀ ਹੈ ।
  2. ਪੂਰਨ ਰੂਪ ਨਾਲ ਪਦੂਸ਼ਣ ਰਹਿਤ ਹੈ । ਹੌਲੀ ਗਤੀ ਨਾਲ ਭੋਜਨ ਪਕਾਉਣ ਨਾਲ ਭੋਜਨ ਦੇ ਪੋਸ਼ਕ ਤੱਤਾਂ ਦੀ ਹਾਨੀ ਨਹੀਂ ਹੁੰਦੀ ਹੈ ।
  3. ਕਿਸੇ ਕਿਸਮ ਦੀ ਗੰਦਗੀ ਨਹੀਂ ਫੈਲਦੀ ਹੈ ।
  4. ਭੋਜਨ ਪਕਾਉਣ ਸਮੇਂ ਨਿਰੰਤਰ ਦੇਖਭਾਲ ਕਰਨ ਦੀ ਲੋੜ ਨਹੀਂ ਹੁੰਦੀ ਹੈ ।

ਸੂਰਜੀ ਕੁੱਕਰ ਦੀਆਂ ਹਾਨੀਆਂ-

  1. ਬਹੁਤ ਅਧਿਕ ਤਾਪਮਾਨ ਨਹੀਂ ਪੈਦਾ ਕਰ ਸਕਦਾ ਹੈ ।
  2. ਰਾਤ ਸਮੇਂ ਉਪਯੋਗ ਨਹੀਂ ਕੀਤਾ ਜਾ ਸਕਦਾ ਹੈ ।
  3. ਮੀਂਹ ਅਤੇ ਬੱਦਲਾਂ ਵਾਲੇ ਦਿਨ ਵੀ ਇਸ ਦਾ ਉਪਯੋਗ ਨਹੀਂ ਕੀਤਾ ਜਾ ਸਕਦਾ ਹੈ ।
  4. ਇਹ 100°C ਤੋਂ 140°C ਤੱਕ ਦਾ ਤਾਪਮਾਨ ਪ੍ਰਾਪਤ ਕਰਨ ਲਈ 2-3 ਘੰਟੇ ਲੈ ਲੈਂਦਾ ਹੈ ।

ਧਰਤੀ ਤੇ ਕੁੱਝ ਅਜਿਹੇ ਖੇਤਰ ਹਨ ਜਿੱਥੇ ਸੋਲਰ ਕੁੱਕਰ ਦਾ ਉਪਯੋਗ ਬਹੁਤ ਹੀ ਸੀਮਿਤ ਹੈ । ਉਦਾਰਹਨ ਵਜੋਂ ਚਹੁੰ ਪਾਸਿਓ ਪਰਬਤ ਨਾਲ ਘਿਰੀ ਹੋਈ ਘਾਟੀ ਜਿੱਥੇ ਸੂਰਜ ਦੀ ਧੁੱਪ ਪੂਰੇ ਦਿਨ ਵਿੱਚ ਬਹੁਤ ਘੱਟ ਸਮੇਂ ਲਈ ਮਿਲਦੀ ਹੈ । ਪਹਾੜੀ ਢਲਾਨਾਂ ਤੇ ਇਕਾਈ ਖੇਤਰਫਲ ਤੇ ਆਪਾਤੀ ਸੂਰਜੀ ਉਰਜਾ ਦੀ ਮਾਤਰਾ ਵੀ ਘੱਟ ਹੁੰਦੀ ਹੈ । ਇਸ ਤੋਂ ਛੋਟ ਭੁਮੱਧ ਰੇਖਾ ਤੋਂ ਦੂਰੀ ਵਾਲੇ ਖੇਤਰਾਂ ਵਿੱਚ ਸੂਰਜ ਦੀਆਂ ਕਿਰਨਾਂ ਧਰਤੀ ਦੇ ਤਲ ਤੇ ਲੰਬ ਰੂਪ ਵਿੱਚ ਆਪਾਤੀ ਨਹੀ ਹੁੰਦੀਆਂ ਹਨ । ਇਸ ਲਈ ਅਜਿਹੇ ਖੇਤਰਾਂ ਵਿੱਚ ਸੋਲਰ ਕੁੱਕਰ ਦਾ ਉਪਯੋਗ ਕਰਨ ਲਈ ਸੂਰਜੀ ਉਰਜਾ ਦੀ ਲੋੜੀਂਦੀ ਮਾਤਰਾ ਨਹੀਂ ਮਿਲਦੀ ਹੈ ।

ਪ੍ਰਸ਼ਨ 10. ਊਰਜਾ ਦੀ ਵਧਦੀ ਮੰਗ ਦੇ ਵਾਤਾਵਰਨੀ ਨਤੀਜੇ ਕੀ ਹਨ ? ਊਰਜਾ ਦੀ ਖ਼ਪਤ ਘੱਟ ਕਰਨ ਦੇ ਉਪਾਅ ਲਿਖੋ ।
ਉੱਤਰ-
ਊਰਜਾ ਦੀ ਮੰਗ ਜਨਸੰਖਿਆ ਦੀ ਵਿਧੀ ਨਾਲ ਲਗਾਤਾਰ ਹੀ ਵਧਦੀ ਜਾਵੇਗੀ ।ਉਰਜਾ ਕਿਸੇ ਪ੍ਰਕਾਰ ਦੀ ਵੀ ਕਿਉਂ ਨਾ ਹੋਵੇ ਵਿਧਰ ਇਸ ਦਾ ਪਰਿਆਵਰਣ ਤੇ ਨਿਸਚਿਤ ਰੂਪ ਨਾਲ ਬੁਰਾ ਪ੍ਰਭਾਵ ਪਵੇਗਾ । ਊਰਜਾ ਦੀ ਖ਼ਪਤ ਘੱਟ ਨਹੀਂ ਹੋ ਸਕਦੀ ਹੈ । ਉਦਯੋਗ, ਵਾਹਨ, ਰੋਜ਼ ਦੀਆਂ ਜ਼ਰੂਰਤਾਂ ਆਦਿ ਸਭ ਦੇ ਲਈ ਊਰਜਾ ਦੀ ਲੋੜ ਤਾਂ ਰਹੇਗੀ । ਇਹ ਅਲੱਗ ਗੱਲ ਹੈ ਕਿ ਉਹ ਪ੍ਰਦੂਸ਼ਣ ਫੈਲਾਵੇਗਾ ਜਾਂ ਪਰਿਆਵਰਣ ਵਿੱਚ ਪਰਿਵਰਤਨ ਉਤਪੰਨ ਕਰੇਗਾ |

ਉਰਜਾ ਦੀ ਵੱਧਦੀ ਮੰਗ ਦੇ ਕਾਰਨ ਪਥਰਾਟ ਬਾਲਣ ਧਰਤੀ ਦੀਆਂ ਪਰਤਾਂ ਹੇਠਾਂ ਸਮਾਪਤ ਹੋਣ ਦੇ ਕੰਢੇ ਤੇ ਪਹੁੰਚ ਗਿਆ ਹੈ । ਲਗਭਗ 200 ਸਾਲ ਦੇ ਬਾਅਦ ਇਹ ਪੂਰੀ ਤਰ੍ਹਾਂ ਸਮਾਪਤ ਹੋ ਜਾਵੇਗਾ | ਪਰ ਬਿਜਲੀ ਊਰਜਾ ਦੇ ਲਈ ਵੱਡੇ-ਵੱਡੇ ਬੰਨ ਬਣਾਏ ਗਏ ਹਨ ਜਿਸ ਕਾਰਨ ਪਰਿਆਵਰਣ ਤੇ ਗਹਿਰਾ ਪ੍ਰਭਾਵ ਪਿਆ ਹੈ । ਇਸ ਲਈ ਉਰਜਾ ਦੇ ਵਿਭਿੰਨ ਨਵੇਂ ਸੋਮੇ ਖੋਜਦੇ ਸਮੇਂ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਉਸ ਬਾਲਣ ਦਾ ਕੈਲੋਰੀਮਾਨ ਅਧਿਕ ਹੋਵੇ, ਸਹਿਜ ਹੀ ਉਪਲੱਬਧ ਹੋਵੇ, ਮੁੱਲ ਵੀ ਘੱਟ ਹੋਵੇ ਅਤੇ ਪਰਿਆਵਰਣ ਤੇ ਕੋਈ ਭੈੜਾ ਅਸਰ ਨਾ ਪਏ ।

ਊਰਜਾ ਦੀ ਖ਼ਪਤ ਘੱਟ ਕਰਨ ਦੇ ਉਪਾਅ – ਇਸ ਕੰਮ ਲਈ ਹੇਠ ਲਿਖੇ ਉਪਾਅ ਉਪਯੋਗ ਵਿੱਚ ਲਿਆਂਦੇ ਜਾ ਸਕਦੇ ਹਨ-

  1. ਘਰ ਵਿੱਚ ਬਿਜਲੀ ਉਪਕਰਨਾਂ ਦੀ ਬੇਲੋੜ ਵਰਤੋਂ ਨਹੀਂ ਕਰਨੀ ਚਾਹੀਦੀ ਹੈ
  2. ਪੱਖੇ, ਕੂਲਰ ਅਤੇ ਏ. ਸੀ. ਪ੍ਰਯੋਗ ਕਰਦੇ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਇੱਕ ਕਮਰੇ ਵਿੱਚ ਰਹਿਣ ਦਾ ਯਤਨ ਕਰਨ ।
  3. ਸਾਂਝੀ ਪਰਿਵਹਨ ਪ੍ਰਣਾਲੀ ਨੂੰ ਵਿਕਸਿਤ ਕੀਤਾ ਜਾਵੇ ਅਤੇ ਪ੍ਰਾਈਵੇਟ ਗੱਡੀਆਂ ਨੂੰ ਪ੍ਰਯੋਗ ਨਾ ਕਰਨ ਦੀ ਸਲਾਹ ਦਿੱਤੀ ਜਾਵੇ ।
  4. ਗਲੀਆਂ ਦੀਆਂ ਬੱਤੀਆਂ ਬੰਦ ਕਰਨ ਦੀ ਉੱਚਿਤ ਵਿਵਸਥਾ ਹੋਣੀ ਚਾਹੀਦੀ ਹੈ ।
  5. ਪਰੰਪਾਰਿਕ ਉਤਸਵ ਜਿਵੇਂ ਦੀਵਾਲੀ, ਵਿਆਹ ਸਮਾਰੋਹ ਆਦਿ ਤੇ ਊਰਜਾ ਦੀ ਬਰਬਾਦੀ ਤੇ ਰੋਕ ਲੱਗਣੀ ਚਾਹੀਦੀ ਹੈ ।

PSEB 10th Class Science Important Questions Chapter 14 ਊਰਜਾ ਦੇ ਸੋਮੇ

ਵੱਡੇ ਉੱਚਰਾਂ ਵਾਲੇ ਪ੍ਰਸ਼ਨ (Long Answer Type Questions)

ਪ੍ਰਸ਼ਨ 1. ਚਿੱਤਰ ਸਹਾਇਤਾ ਨਾਲ ਬਾਕਸਨੁਮਾ ਸੂਰਜੀ ਕੁੱਕਰ ਦੀ ਬਨਾਵਟ ਅਤੇ ਕਾਰਜ ਵਿਧੀ ਦਾ ਵਰਣਨ ਕਰੋ ।
                                 ਜਾਂ
ਸੁਰਜੀ ਕੁੱਕਰ ਦਾ ਸਿਧਾਂਤ, ਰਚਨਾ ਅਤੇ ਕਾਰਜ ਵਿਧੀ ਅੰਕਿਤ ਚਿੱਤਰ ਦੀ ਸਹਾਇਤਾ ਨਾਲ ਵਰਣਨ ਕਰੋ ।
                                ਜਾਂ
ਬਾਕਸਨੁਮਾ ਸੂਰਜੀ ਕੁੱਕਰ ਦੀ ਬਨਾਵਟ ਅਤੇ ਕਾਰਜ ਵਿਧੀ ਦਾ ਇੱਕ ਸਾਫ਼ ਅਤੇ ਲੇਬਲ ਕੀਤਾ ਹੋਇਆ ਚਿੱਤਰ ਦੀ ਸਹਾਇਤਾ ਨਾਲ ਵਰਣਨ ਕਰੋ ।
                               ਜਾਂ
ਸੂਰਜੀ ਪਰਾਵਰਤਕ ਅਤੇ ਸੂਰਜੀ ਸੰਕੇਂਦਰਿਕ ਕੀ ਹਨ ? ਇਨ੍ਹਾਂ ਦਾ ਉਪਯੋਗ ਕਿੱਥੇ ਕੀਤਾ ਜਾਂਦਾ ਹੈ ? ਇੱਕ ਬਾਕਸਨੁਮਾ ਸੂਰਜੀ ਕੁੱਕਰ ਦੀ ਕਾਰਜ ਵਿਧੀ ਦੀ ਵਿਆਖਿਆ ਕਰੋ ।
ਉੱਤਰ-
ਸੂਰਜੀ ਪਰਾਵਰਤਕ – ਇਹ ਸਮਤਲ ਦਰਪਣ ਹਨ ਜਿਨ੍ਹਾਂ ਦਾ ਪ੍ਰਯੋਗ ਸੂਰਜੀ ਵਿਕਿਰਨਾਂ ਨੂੰ ਪਰਾਵਰਤਕ ਕਰਨ ਲਈ ਕੀਤਾ ਜਾਂਦਾ ਹੈ । ਸੂਰਜੀ ਪਰਾਵਰਤਕਾਂ ਦਾ ਪ੍ਰਯੋਗ ਉਨ੍ਹਾਂ ਯੰਤਰਾਂ ਵਿੱਚ ਕੀਤਾ ਜਾਂਦਾ ਹੈ ਜਿੱਥੇ ਮੱਧਮ ਤਾਪਮਾਨ ਦੀ ਲੋੜ ਹੁੰਦੀ ਹੈ । ਇੱਥੇ ਸੂਰਜੀ ਵਿਕਿਰਨਾਂ ਦਾ ਪਰਾਵਰਤਨ ਸਮਤਲ ਦਰਪਣਾਂ ਦੁਆਰਾ ਕੀਤਾ ਜਾਂਦਾ ਹੈ ਅਤੇ ਇਹ ਵਿਕਿਰਨਾਂ ਕਾਲੇ ਰੰਗ ਦੇ ਬਰਤਨ ਦੇ ਪੈਂਦੀਆਂ ਹਨ । ਕਾਲੀ ਸਤਹਿ ਵਾਲੇ ਬਰਤਨ ਵਿਕਿਰਨਾਂ ਨੂੰ ਸੋਖ ਕੇ ਗਰਮ ਕਰ ਦਿੰਦੇ ਹਨ । ਇਹ ਅਯੋਜਨ ਸੂਰਜੀ ਕੁੱਕਰਾਂ ਅਤੇ ਸੂਰਜੀ ਹੀਟਰਾਂ ਵਿੱਚ ਉਪਯੋਗ ਕੀਤਾ ਜਾਂਦਾ ਹੈ ।

ਸਰਜੀ ਸੰਕੇਂਦਰਿਕ – ਇਹ ਆਮ ਤੌਰ ‘ਤੇ ਅਭਿਸਾਰੀ ਲੈਂਨਜ਼ ਜਾਂ ਦਰਪਣ ਹੈ ਜਿਸ ਦੁਆਰਾ ਸਰਜੀ ਵਿਕਿਰਨਾਂ ਨੂੰ ਕੇਂਦਰਿਤ ਕਰਕੇ ਉੱਚ ਤਾਪ ਪ੍ਰਾਪਤ ਕੀਤਾ ਜਾਂਦਾ ਹੈ ।

ਇਨ੍ਹਾਂ ਦਾ ਪ੍ਰਯੋਗ ਆਮ ਤੌਰ ‘ਤੇ ਸੂਰਜੀ ਸੰਕੇਂਦਰ ਕੁੱਕਰਾਂ ਵਿੱਚ ਜਿੱਥੇ ਬੇਕ ਕਰਨਾ ਜਾਂ ਤਲਣ ਦੀ ਜ਼ਰੂਰਤ ਹੋਵੇ ਵਿੱਚ ਕੀਤਾ ਜਾਂਦਾ ਹੈ । ਇਨ੍ਹਾਂ ਵਿੱਚ ਪੈਰਾਬੋਲਿਕ ਪਰਾਵਰਤਕ ਸਤਹਿ ਹੁੰਦੀ ਹੈ ਜਿਸ ਨਾਲ ਊਰਜਾ ਇਕ ਵੱਡੇ ਖੇਤਰ ਤੋਂ ਛੋਟੇ ਖੇਤਰ ਵਿੱਚ ਸੰਕੇਂਦਰਿਤ ਕੀਤੀ ਜਾਂਦੀ ਹੈ । ਇਨ੍ਹਾਂ ਨਾਲ 1000 ਜਾਂ ਇਸ ਤੋਂ ਵੱਧ ਲੋਕਾਂ ਲਈ ਰਸੋਈ ਘਰਾਂ ਵਿੱਚ ਭਾਫ਼ ਉਤਪਾਦਨ ਕਰਨ ਲਈ ਕੀਤਾ ਜਾਂਦਾ ਹੈ ।

ਸਿਧਾਂਤ – ਕਾਲੀ ਸਤਹਿ ਵਧੇਰੇ ਤਾਪ ਦਾ ਸੋਖਣ ਕਰਦੀ ਹੈ ਪਰ ਕੁੱਝ ਸਮੇਂ ਪਿੱਛੋਂ ਕਾਲੀ ਸਤਹਿ ਇਸ ਸੋਖਿਤ ਤਾਪ ਦਾ ਵਿਕਿਰਨ ਸ਼ੁਰੂ ਕਰ ਦਿੰਦੀ ਹੈ। ਤਾਪ ਦੀ ਇਸ ਹਾਨੀ ਨੂੰ ਰੋਕਣ ਲਈ ਕਾਲੀ ਪੱਟੀ ਨੂੰ ਕਿਸੇ ਤਾਪ ਦੇ ਕੁਚਾਲਕ ਬਕਸੇ ਵਿੱਚ ਰੱਖ ਕੇ ਉਸ ਨੂੰ ਕੱਚ ਦੀ ਪੱਟੀ ਨਾਲ ਢੱਕ ਦਿੱਤਾ ਜਾਂਦਾ ਹੈ । ਬਕਸੇ ਦੇ ਅੰਦਰ ਦੀਆਂ ਦੀਵਾਰਾਂ ਨੂੰ ਕਾਲੇ ਰੰਗ ਨਾਲ ਪੇਂਟ ਕਰ ਦਿੱਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਤਾਪ ਦਾ ਸੋਖਣ ਹੋ ਸਕੇ ਅਤੇ ਪਰਾਵਰਤਨ ਦੁਆਰਾ ਤਾਪ ਦੀ ਹਾਨੀ ਘੱਟ ਤੋਂ ਘੱਟ ਹੋ ਸਕੇ ।

ਬਨਾਵਟ – ਆਮਤੌਰ ਤੇ ਇਹ ਇੱਕ ਲੱਕੜ ਦਾ ਬਕਸਾ ਹੁੰਦਾ ਹੈ ਜਿਸ ਨੂੰ ਬਾਹਰੀ ਬਕਸਾ ਵੀ ਆਖਦੇ ਹਨ । ਇਸ ਬਕਸੇ ਅੰਦਰ ਐਲੂਮੀਨੀਅਮ ਜਾਂ ਲੋਹੇ ਦਾ ਬਣਿਆ ਇੱਕ ਹੋਰ ਬਕਸਾ ਹੁੰਦਾ ਹੈ ਜਿਸਨੂੰ ਅੰਦਰਲਾ ਬਕਸਾ ਕਹਿੰਦੇ ਹਨ । ਅੰਦਰਲੇ ਬਕਸੇ ਦੀਆਂ ਦੀਵਾਰਾਂ ਅਤੇ ਹੇਠਾਂ ਵਾਲੀ ਸਤਹਿ ਕਾਲੀ ਪੇਂਟ ਕਰ ਦਿੱਤੀ ਜਾਂਦੀ ਹੈ ਤਾਂ ਜੋ ਸੂਰਜੀ ਉਰਜਾ ਦਾ ਵੱਧ ਤੋਂ ਵੱਧ ਸੋਖਣ ਹੋ ਸਕੇ ਅਤੇ ਪਰਾਵਰਤਨ ਦੁਆਰਾ ਘੱਟ ਤੋਂ ਘੱਟ ਹਾਨੀ ਹੋਵੇ ।

ਅੰਦਰਲੇ ਅਤੇ ਬਾਹਰਲੇ ਬਕਸੇ ਦੇ ਵਿੱਚ ਖ਼ਾਲੀ ਥਾਂ ਨੂੰ ਥਰਮੋਕੋਲ ਜਾਂ ਕੱਚ ਦੀ ਰੂੰ ਨਾਲ ਭਰ ਦਿੱਤਾ ਜਾਂਦਾ ਹੈ ਜਿਸ ਤੋਂ ਸੂਰਜੀ ਕੁੱਕਰ ਦੀ ਊਸ਼ਮਾ ਬਾਹਰ ਨਾ ਜਾ ਸਕੇ । ਸੂਰਜੀ ਕੁੱਕਰ ਦੇ ਬਕਸੇ ਉੱਪਰ ਇੱਕ ਮੋਟੇ ਕੱਚ ਦੀ ਸ਼ੀਟ ਦਾ ਢੱਕਣ ਲੱਗਿਆ ਹੁੰਦਾ ਹੈ ਜਿਹੜਾ ਸ੍ਰੀਨ ਹਾਊਸ ਪ੍ਰਭਾਵ ਪੈਦਾ ਕਰਦਾ ਹੈ । ਸੂਰਜੀ ਕੁੱਕਰ ਵਿੱਚ ਇੱਕ ਸਮਤਲ
ਚਿੱਤਰ-ਬਾਕਸਨੁਮਾ ਸੋਲਰ ਕੁੱਕਰ ਦਰਪਣ ਵੀ ਲਗਾਇਆ ਜਾਂਦਾ ਹੈ ਜਿਹੜਾ ਪਰਾਵਰਤਕ ਤਲ ਵਜੋਂ ਕਾਰਜ ਕਰਦਾ ਹੈ ।

ਕਾਰਜ ਵਿਧੀ – ਪਕਾਉਣ ਵਾਲੇ ਭੋਜਨ ਪਦਾਰਥ ਨੂੰ ਸਟੀਲ ਜਾਂ ਐਲੂਮੀਨੀਅਮ ਦੇ ਬਰਤਨ ਜਿਸ ਦੀ ਬਾਹਰਲੀ ਸਤਹਿ ਨੂੰ ਕਾਲੀ ਪੇਂਟ ਕੀਤੀ ਹੁੰਦੀ ਹੈ ਪਾ ਕੇ ਬਕਸੇ ਅੰਦਰ ਰੱਖ ਦਿੰਦੇ ਹਾਂ । ਹੁਣ ਇਸ ਨੂੰ ਕੱਚ ਦੇ ਢੱਕਣ ਨਾਲ ਬੰਦ ਕਰ ਦਿੱਤਾ ਜਾਂਦਾ ਹੈ । ਪਰਾਵਰਤਕ ਸਤਹਿ M ਅਰਥਾਤ ਸਮਤਲ ਦਰਪਣ ਨੂੰ ਚਿੱਤਰ ਵਿੱਚ ਦਰਸਾਏ ਅਨੁਸਾਰ ਖੜ੍ਹਾ ਕਰਕੇ ਕੁੱਕਰ ਨੂੰ ਧੁੱਪ ਵਿੱਚ ਰੱਖ ਦਿੱਤਾ ਜਾਂਦਾ ਹੈ । ਜਦੋਂ ਸੂਰਜ ਪ੍ਰਕਾਸ਼ ਦੀਆਂ ਕਿਰਨਾਂ ਪਰਾਵਰਤਕ ਤਲ ਤੇ ਆਪਾਤੀ ਹੁੰਦੀਆਂ ਹਨ ਤਾਂ ਪਰਾਵਰਤਕ ਤਲ ਉਨ੍ਹਾਂ ਨੂੰ ਤੀਬਰ ਪ੍ਰਕਾਸ਼ ਪੁੰਜ ਦੇ ਰੂਪ ਵਿੱਚ ਕੁੱਕਰ ਦੇ ਕੱਚ ਦੀ ਸ਼ੀਟ ਵਿੱਚੋਂ ਲੰਘਦੀਆਂ ਹੋਈਆਂ ਬਰਤਨ ਉੱਪਰ ਪੈਂਦੀਆਂ ਹਨ ਅਤੇ ਕਾਲੀ ਸੜ੍ਹਾਵਾਂ ਸੂਰਜੀ ਤਾਪ ਨੂੰ ਸੋਖਿਤ ਕਰ ਲੈਂਦੀਆਂ ਹਨ । ਹੁਣ ਇਹ ਸੜਾਵਾਂ ਤਾਪ ਦੀਆਂ ਪਰਾ-ਵੈਂਗਣੀ ਵਿਕਿਰਨਾਂ ਦੇ ਰੂਪ ਵਿੱਚ ਨਿਕਾਸ ਕਰਨ ਲਗਦੀਆਂ ਹਨ, ਪਰ ਉੱਪਰਲੀ ਸਤਹਿ ਉੱਤੇ ਸਥਾਪਿਤ ਕੱਚ ਦੀ ਪੱਟੀ ਇਨ੍ਹਾਂ ਵਿਕਿਰਨਾਂ ਨੂੰ ਬਾਹਰ ਨਹੀਂ ਜਾਣ ਦਿੰਦੀ । ਇਸ ਲਈ ਬਕਸੇ ਦੇ ਅੰਦਰ ਦਾ ਤਾਪ ਅੰਦਰ ਹੀ ਰਹਿ ਜਾਂਦਾ ਹੈ ।

ਇਸ ਕੁੱਕਰ ਦਾ ਅੰਦਰਲਾ ਤਾਪਮਾਨ 2-3 ਘੰਟੇ ਦੇ ਸਮੇਂ ਵਿੱਚ 100°C ਤੋਂ 140°C ਹੋ ਜਾਂਦਾ ਹੈ । ਉਨ੍ਹਾਂ ਭੋਜਨ ਪਦਾਰਥਾਂ ਨੂੰ ਜਿਨ੍ਹਾਂ ਨੂੰ ਗਰਮੀ ਦੀ ਲੋੜ ਹੁੰਦੀ ਹੈ ਇਸ ਸੂਰਜੀ ਕੁੱਕਰ ਵਿੱਚ ਸੌਖੀ ਤਰ੍ਹਾਂ ਪਕਾਇਆ ਜਾ ਸਕਦਾ ਹੈ ।

ਪ੍ਰਸ਼ਨ 2. ਇੱਕ ਅੰਕਿਤ ਚਿੱਤਰ ਬਣਾ ਕੇ ਸੋਲਰ ਪਾਣੀ ਹੀਟਰ ਦੀ ਸੰਰਚਨਾ ਅਤੇ ਕਾਰਜ ਵਿਧੀ ਦਾ ਵਰਣਨ ਕਰੋ ।
ਉੱਤਰ-
ਉਹ ਇਕ ਅਜਿਹੀ ਜੁਗਤ ਹੈ ਜਿਸ ਵਿੱਚ ਸੂਰਜੀ ਊਰਜਾ ਦਾ ਉਪਯੋਗ ਕਰ ਕੇ ਪਾਣੀ ਗਰਮ ਕੀਤਾ ਜਾਂਦਾ ਹੈ । ਸੋਲਰ ਪਾਣੀ ਹੀਟਰ ਦਾ ਅੰਕਿਤ ਚਿੱਤਰ ਹੇਠਾਂ ਦਰਸਾਇਆ ਗਿਆ ਹੈ ।

ਸੂਰਜੀ ਪਾਣੀ ਹੀਟਰ ਵਿੱਚ ਇੱਕ ਪਰੋਧੀ ਬਕਸਾ B ਹੁੰਦਾ ਹੈ, ਜਿਹੜਾ ਅੰਦਰੋਂ ਕਾਲਾ ਪੇਂਟ ਕੀਤਾ ਹੁੰਦਾ ਹੈ, ਜਿਸ ਦੇ ਅੰਦਰ ਕਾਲੇ ਰੰਗ ਨਾਲ ਪੇਂਟ ਕੀਤੀ ਤਾਂਬੇ ਦੀ ਟਿਉਬ T ਇੱਕ ਕੁੰਡਲੀ ਦੇ ਰੂਪ ਵਿੱਚ ਹੁੰਦੀ ਹੈ । ਸੂਰਜੀ ਪਾਣੀ ਹੀਟਰ ਦਾ ਬਕਸਾ ਅਤੇ ਤਾਂਬੇ ਦੀ ਟਿਊਬ ਕਾਲੇ ਰੰਗ ਦੀ ਇਸ ਲਈ ਕੀਤੀ ਜਾਂਦੀ ਹੈ ਕਿ ਇਹ ਅਧਿਕ ਸਮਰੱਥਾ ਨਾਲ ਸੂਰਜ ਦੀਆਂ ਤਾਪਨ ਕਿਰਨਾਂ ਨੂੰ ਸੋਖਤ ਕਰ ਸਕੇ । ਸੰਵਹਨ ਅਤੇ ਵਿਕਿਰਨ ਦੁਆਰਾ ਤਾਪ ਦੀ ਹਾਨੀ ਨੂੰ ਰੋਕਣ ਲਈ ਬਕਸੇ ਦੇ ਉੱਪਰ ਸ਼ੀਸ਼ੇ ਦਾ ਢੱਕਣ ਲੱਗਿਆ ਹੁੰਦਾ ਹੈ । ਸੂਰਜੀ ਪਾਣੀ ਹੀਟਰ ਦੀ ਤਾਂਬੇ ਦੀਆਂ ਟਿਊਬਾਂ ਦੇ ਦੋਵੇਂ ਸਿਰੇ ਪਾਣੀ ਭੰਡਾਰ ਟੈਂਕ D ਨਾਲ ਜੁੜੇ ਹੁੰਦੇ ਹਨ । ਸੂਰਜੀ ਪਾਣੀ ਹੀਟਰ ਦੇ ਭੰਡਾਰਨ ਟੈਂਕ ਨੂੰ ਮਕਾਨ ਦੀ ਛੱਤ ਦੇ ਉੱਪਰ ਰੱਖਿਆ ਜਾਂਦਾ ਹੈ ਤਾਂ ਕਿ ਸੂਰਜ ਦੀ ਰੌਸ਼ਨੀ ਸਾਰਾ ਦਿਨ ਮਿਲ ਸਕੇ ।

ਕਾਰਜ ਵਿਧੀ – ਠੰਢਾ ਪਾਣੀ ਪਾਈਪ P ਦੇ ਰਸਤੇ ਭੰਡਾਰਨ ਟੈਂਕ D ਵਿੱਚ ਦਾਖਲ ਹੁੰਦਾ ਹੈ ਅਤੇ ਪਾਈਪ Q ਦੁਆਰਾ ਪਾਣੀ ਤਾਪਨ B ਦੀ ਤਾਂਬੇ ਦੀ ਟਿਉਬ 1 ਵਿੱਚ ਚਲਾ ਜਾਂਦਾ ਹੈ । ਇਹ ਤਾਂਬੇ ਦੀ ਟਿਉਬ ਸੂਰਜੀ ਊਰਜਾ ਦਾ ਸੋਖ ਕਰਕੇ ਗਰਮ ਹੋ ਜਾਂਦੀ ਹੈ । ਜਦੋਂ ਠੰਡਾ ਪਾਣੀ ਇਨ੍ਹਾਂ ਗਰਮ ਤਾਂਬੇ ਦੀਆਂ ਟਿਊਬਾਂ ਵਿੱਚੋਂ ਲੰਘਦਾ ਹੈ ਤਾਂ ਉਹ ਗਰਮ ਹੋ ਜਾਂਦਾ ਹੈ । ਇਹ ਗਰਮ ਪਾਣੀ ਤਾਂਬੇ ਦੀ ਟਿਊਬ ਦੇ ਦੂਜੇ ਸਿਰੇ ਤੋਂ ਨਿਕਲ ਕੇ ਪਾਈਪ ਦੀ ਸਹਾਇਤਾ ਨਾ ਭੰਡਾਰਨ ਟੈਂਕ ਦੇ ਦੂਸਰੇ ਭਾਗ ਵਿੱਚ ਰਹਿੰਦਾ ਹੈ ਅਤੇ ਪਾਈਪ S ਦੁਆਰਾ ਵਰਤੋਂ ਲਈ ਬਾਹਰ ਕੱਢਿਆ ਜਾ ਸਕਦਾ ਹੈ । ਇਸ ਤਰ੍ਹਾਂ ਸੌਰ ਪਾਣੀ ਹੀਟਰ ਦੇ ਭੰਡਾਰਨ ਟੈਂਕ ਦਾ ਸਾਰਾ ਪਾਣੀ ਕਾਫ਼ੀ ਗਰਮ ਹੋ ਜਾਂਦਾ ਹੈ ।

ਪ੍ਰਸ਼ਨ 3. (i) ਅੰਕਿਤ ਚਿੱਤਰ ਦੀ ਸਹਾਇਤਾ ਨਾਲ ਗੁੰਬਦ ਆਕਾਰ ਬਾਇਓ ਗੈਸ ਪਲਾਂਟ ਦੀ ਰਚਨਾ ਅਤੇ ਕਾਰਜ ਵਿਧੀ ਸਮਝਾਓ ।
(ii) ਚਿੱਤਰ ਦੀ ਸਹਾਇਤਾ ਨਾਲ ਤੈਰਦੇ ਹੋਏ ਗੈਸ ਹੋਲਡਰ ਬਾਇਓ ਗੈਸ ਪਲਾਂਟ ਦੀ ਰਚਨਾ ਅਤੇ ਕਾਰਜ ਵਿਧੀ ਸਮਝਾਓ ।
                                                    ਜਾਂ
ਜੀਵ-ਅਪਸ਼ਿਸਟ ਤੋਂ ਜੀਵ ਗੈਸ (ਬਾਇਓ ਗੈਸ) ਪ੍ਰਾਪਤ ਕਰਨ ਦੀ ਵਿਧੀ ਦਾ ਵਿਸਥਾਰ ਨਾਲ ਵਰਣਨ ਕਰੋ । ਇਸ ਗੈਸ ਨੂੰ ਪ੍ਰਾਪਤ ਕਰਨ ਦੇ ਕੋਈ ਦੋ ਲਾਭ ਲਿਖੋ ।
ਉੱਤਰ-
ਜੀਵ ਗੈਸ (ਬਾਇਓ ਗੈਸ) ਦਾ ਨਿਰਮਾਣ – ਜੀਵ ਗੈਸ ਬਹੁਤ ਸਾਰੀਆਂ ਗੈਸਾਂ ਦਾ ਮਿਸ਼ਰਨ ਹੈ । ਇਸ ਨੂੰ ਆਕਸੀਜਨ ਦੀ ਗੈਰ-ਹਾਜ਼ਰੀ ਵਿੱਚ ਜੈਵ ਪਦਾਰਥਾਂ ਦੇ ਅਪਘਟਨ ਤੋਂ ਪ੍ਰਾਪਤ ਕੀਤਾ ਜਾਂਦਾ ਹੈ । ਇਸ ਦਾ ਮੁੱਖ ਘਟਕ ਮੀਥੇਨ (CH4) ਗੈਸ ਹੈ ਜੋ ਇੱਕ ਆਦਰਸ਼ ਬਾਲਣ ਹੈ । ਜੀਵ ਗੈਸ ਬਣਾਉਣ ਲਈ ਗੋਬਰ, ਮਲ-ਮੂਤਰ, ਅਪਸ਼ਿਸ਼ਟ ਫਲ ਸਬਜ਼ੀਆਂ ਅਤੇ ਖੇਤੀਬਾੜੀ ਤੇ ਆਧਾਰਿਤ ਉਦਯੋਗਾਂ ਦੇ ਅਪਸ਼ਿਸ਼ਟ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ । ਜੀਵ ਗੈਸ ਬਣਾਉਣ ਲਈ ਦੋ ਤਰ੍ਹਾਂ ਦੇ ਪਲਾਂਟ ਉਪਯੋਗ ਵਿੱਚ ਲਿਆਏ ਜਾਂਦੇ ਹਨ । (i) ਸਥਿਰ ਗੁੰਬਦ ਕਿਸਮ ਦਾ ਪਲਾਂਟ (ii) ਤੈਰਦਾ ਹੋਇਆ ਬਾਇਓ ਗੈਸ ਪਲਾਂਟ ।

(i) ਸਥਿਰ ਗੁੰਬਦ ਕਿਸਮ ਦੇ ਬਾਇਓ ਗੈਸ ਪਲਾਂਟ ਦੀ ਕਾਰਜ ਵਿਧੀ – ਗੋਬਰ ਅਤੇ ਪਾਣੀ ਦੀ ਬਰਾਬਰ ਮਾਤਰਾ ਡਾਈਜੈਸਟਰ ਟੈਂਕ M ਵਿੱਚ ਮਿਲਾ ਕੇ ਉਸ ਦਾ ਘੋਲ ਬਣਾ ਲਿਆ ਜਾਂਦਾ ਹੈ। ਗੋਬਰ ਅਤੇ ਪਾਣੀ ਦੇ ਇਸ ਘੋਲ ਦਾ ਪਵੇਸ਼ ਚੈਂਬਰ ਦੇ ਰਸਤੇ ਤੋਂ ਡਾਈਜੈਸਟਰ ਟੈਂਕ T ਵਿੱਚ ਭੇਜਿਆ ਜਾਂਦਾ ਹੈ । ਡਾਈਜੈਸਟਰ ਟੈਂਕ ਦਾ ਕਾਫ਼ੀ ਭਾਗ ਗੋਬਰ ਅਤੇ ਪਾਣੀ ਦੇ ਮਿਸ਼ਰਨ ਨਾਲ ਭਰ ਦਿੱਤਾ ਜਾਂਦਾ ਹੈ, ਪਰੰਤੂ ਉਸ ਦੇ ਉੱਪਰ ਦਾ ਗੁੰਬਦ D ਬਾਇਓ ਗੈਸ ਇਕੱਠੀ ਕਰਨ ਲਈ ਖ਼ਾਲੀ ਛੱਡ ਦਿੱਤਾ ਜਾਂਦਾ ਹੈ । ਇਸ ਮਿਸ਼ਰਨ ਨੂੰ 50-60 ਦਿਨ ਰੱਖੇ ਰਹਿਣ ਦਿੱਤਾ ਜਾਂਦਾ ਹੈ। ਇਸ ਸਮੇਂ ਦੌਰਾਨ ਗੋਬਰ ਦੇ ਪਾਣੀ ਦੀ ਮੌਜੂਦਗੀ ਵਿੱਚ ਅਨਆਸੀ ਸੂਖ਼ਮ ਜੀਵਾਂ ਦੁਆਰਾ ਨਿਮਨੀਕਰਨ ਹੁੰਦਾ ਹੈ ਜਿਸ ਨਾਲ ਬਾਇਓ ਗੈਸ ਬਣਨ ਲਗਦੀ ਹੈ ਅਤੇ ਹੌਲੀ-ਹੌਲੀ ਪਾਈਆਂ ਦੁਆਰਾ ਗੁੰਬਦਨੁਮਾ ਟੈਂਕੀ ਵਿੱਚ ਇਕੱਠੀ ਹੁੰਦੀ ਰਹਿੰਦੀ ਹੈ । ਗੁੰਬਦ ਵਿੱਚ ਇਕੱਠੀ ਹੋਈ ਬਾਇਓ ਗੈਸ ਨੂੰ ਗੈਸ ਨਿਕਾਸ S ਦੁਆਰਾ ਘਰਾਂ ਤਕ ਪਹੁੰਚਾਇਆ ਜਾਂਦਾ ਹੈ । ਬਾਇਓ ਗੈਸ ਦੀ ਉਪਲੱਬਧਤਾ ਲਗਾਤਾਰ ਬਣਾਈ ਰੱਖਣ ਲਈ ਬਾਇਓ ਗੈਸ ਪਲਾਂਟ ਵਿੱਚ ਨਿਯਮਿਤ ਰੂਪ ਵਿੱਚ ਘੋਲ ਪਾਇਆ ਜਾਂਦਾ ਹੈ । ਡਾਈਜੈਸਟਰ ਟੈਂਕ ਵਿੱਚ ਬਾਇਓ ਗੈਸ ਬਣਨ ਤੋਂ ਬਾਅਦ ਬਾਕੀ ਬਚਿਆ ਗੋਬਰ ਦਾ ਘੋਲ ਨਿਕਾਸ ਚੈਂਬਰ ਦੇ ਰਸਤੇ ਟੈਂਕ Fਵਿੱਚ ਆ ਜਾਂਦਾ ਹੈ । ਟੈਂਕ ਤੋਂ ਗੋਬਰ ਦੇ ਬਚੇ-ਖੁਚੇ ਘੋਲ ਜਾਂ ਸਲਰੀ ਨੂੰ ਖੇਤਾਂ ਵਿੱਚ ਖਾਦ ਦੇ ਰੂਪ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ ।

(ii) ਤੈਰਦੇ ਹੋਏ ਗੈਸ ਹੋਲਡਰ ਬਾਇਓ ਗੈਸ ਪਲਾਂਟ ਦੀ ਕਾਰਜ ਵਿਧੀ – ਬਾਇਓ ਗੈਸ ਜਾਂ ਜੈਵ ਗੈਸ ਬਣਾਉਣ ਲਈ ਜ਼ਰੂਰੀ ਪਦਾਰਥ ਹੈ-ਪਸ਼ੂਆਂ ਦਾ ਗੋਬਰ ਅਤੇ ਪਾਣੀ । ਗੋਬਰ ਅਤੇ ਪਾਣੀ ਦੀ ਬਰਾਬਰ ਮਾਤਰਾ ਟੈਂਕ M ਵਿੱਚ ਮਿਲਾ ਕੇ ਗੋਬਰ ਦਾ ਪਤਲਾ ਘੋਲ ਜਾਂ ਸਲਰੀ (Slurry) ਬਣਾ ਲੈਂਦੇ ਹਾਂ । ਗੋਬਰ ਅਤੇ ਪਾਣੀ ਦੇ ਇਸ ਘੋਲ ਨੂੰ ਪ੍ਰਵੇਸ਼ ਪਾਈਪ I ਦੁਆਰਾ ਡਾਈਜੈਸਟਰ ਟੈਂਕ T ਵਿੱਚ ਪਾਇਆ ਜਾਂਦਾ ਹੈ । ਹੌਲੀ-ਹੌਲੀ ਡਾਈਜੈਸਟਰ ਕ ਨੂੰ ਗੋਬਰ ਦੇ ਮਿਸ਼ਰਨ ਨਾਲ ਭਰ ਦਿੱਤਾ ਜਾਂਦਾ ਹੈ । ਪਰੰਤੂ ਉਸ ਦੇ ਉੱਪਰ ਤੈਰਦੀ ਹੋਈ ਟੈਂਕੀ ਬਾਇਓ ਗੈਸ ਇਕੱਠੀ ਕਰਨ ਲਈ ਖ਼ਾਲੀ ਛੱਡ ਦਿੱਤੀ ਜਾਂਦੀ ਹੈ ।

ਗੋਬਰ ਅਤੇ ਪਾਣੀ ਦੇ ਘੋਲ ਨੂੰ ਡਾਈਜੈਸਟਰ ਟੈਂਕ ਵਿੱਚ ਲਗਭਗ 60 ਦਿਨ ਲਈ ਰੱਖਿਆ ਰਹਿਣ ਦਿੰਦੇ ਹਨ । ਇਸ ਸਮੇਂ ਦੌਰਾਨ ਗੋਬਰ ਜਾਂ ਪਾਣੀ ਦੀ ਮੌਜੂਦਗੀ ਵਿੱਚ ਅਨਆਕਸੀ ਸੂਖ਼ਮ ਜੀਵਾਂ ਦੁਆਰਾ ਨਿਮਨੀਕਰਨ ਹੁੰਦਾ ਹੈ । ਜਿਸ ਨਾਲ ਬਾਇਓ ਗੈਸ ਬਣਦੀ ਹੈ ਜਿਹੜੀ ਹੌਲੀ-ਹੌਲੀ ਤੈਰਦੀ ਹੋਈ ਟੈਂਕੀ H ਵਿੱਚ ਇਕੱਠੀ ਹੁੰਦੀ ਰਹਿੰਦੀ ਹੈ। ਤੈਰਦੀ ਹੋਈ ਗੈਸ ਟੈਂਕੀ ਵਿੱਚ ਇਕੱਠੀ ਹੋਈ ਬਾਇਓ ਗੈਸ ਨੂੰ ਨਿਕਾਸ S ਵਿੱਚੋਂ ਪਾਇਪਾਂ ਦੁਆਰਾ ਘਰਾਂ ਤਕ ਪਹੁੰਚਾਇਆ ਜਾਂਦਾ ਹੈ । ਬਾਇਓ ਗੈਸ ਦੀ ਉਪਲੱਬਧਤਾ ਲਗਾਤਾਰ ਬਣਾਏ ਰੱਖਣ ਲਈ ਬਾਇਓ ਗੈਸ ਪਲਾਂਟ ਵਿੱਚ ਨਿਯਮਿਤ ਰੂਪ ਵਿੱਚ ਸਮੇਂ-ਸਮੇਂ ਤੇ ਗੋਬਰ ਦਾ ਘੋਲ ਪਾਇਆ ਜਾਂਦਾ ਹੈ। ਡਾਈਜੈਸਟਰ ਟੈਂਕ T ਵਿੱਚੋਂ ਬਾਈਓ ਗੈਸ ਬਣਨ ਦੇ ਬਾਅਦ ਬਚੀ ਹੋਈ ਸਲਰੀ ਨਿਕਾਸ ਪਾਈਪ O ਦੇ ਰਸਤੇ ਟੈਂਕ F ਵਿੱਚ ਆ ਜਾਂਦੀ ਹੈ । ਟੈਂਕ F ਤੋਂ ਰਹਿੰਦ-ਖੂੰਹਦ ਜਾਂ ਸਲਰੀ ਨੂੰ ਖੇਤਾਂ ਵਿੱਚ ਲਿਜਾ ਕੇ ਖਾਦ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ ।

ਬਾਇਓ ਗੈਸ ਦੇ ਲਾਭ – ਇਹ ਇੱਕ ਵਧੀਆ ਬਾਲਣ ਹੈ ਜਿਹੜਾ ਧੂੰਆਂ ਰਹਿਤ ਬਲਦਾ ਹੈ । ਇਸ ਨੂੰ ਜਲਾਉਣ ਨਾਲ ਕੋਈ ਸੁਆਹ ਵਰਗਾ ਅਵਸ਼ੇਸ਼ ਨਹੀਂ ਬਚਦਾ ਹੈ । ਇਸ ਤਰ੍ਹਾਂ ਇਹ ਇੱਕ ਪਰਿਆਵਰਣ ਦਾ ਹਿਮਾਇਤੀ ਬਾਲਣ ਹੈ । ਡਾਇਜੈਸਟਰ ਤੋਂ ਬਾਇਓ ਗੈਸ ਪ੍ਰਾਪਤ ਕਰਨ ਤੋਂ ਬਾਅਦ ਬਾਕੀ ਬਚੀ ਹੋਈ ਸਲਰੀ ਵਿੱਚ ਬਹੁਤ ਵੱਧ ਮਾਤਰਾ ਵਿੱਚ ਨਾਈਟਰੋਜਨ ਅਤੇ ਫਾਸਫੋਰਸ ਦੇ ਯੌਗਿਕ ਹੁੰਦੇ ਹਨ । ਇਸ ਲਈ ਇਹ ਖਾਦ ਦੇ ਰੂਪ ਵਿੱਚ ਕੰਮ ਆਉਂਦੀ ਹੈ ।

ਇਸ ਤਰ੍ਹਾਂ ਬਾਇਓ ਗੈਸ ਪ੍ਰਾਪਤ ਕਰਨ ਦੀ ਕਿਰਿਆ ਵਿੱਚ ਸਾਨੂੰ ਨਾ ਕੇਵਲ ਵਧੀਆ ਬਾਲਣ ਹੀ ਮਿਲਦਾ ਹੈ, ਪਰੰਤੂ ਖਾਦ ਵੀ ਮਿਲਦੀ ਹੈ ਅਤੇ ਪਰਿਆਵਰਣ ਵੀ ਪ੍ਰਦੂਸ਼ਣ ਹੋਣ ਤੋਂ ਬੱਚ ਜਾਂਦਾ ਹੈ ।

ਅਨਾਕਸੀ-ਅਪਘਟਨ – ਡਾਈਜੈਸਟਰ ਵਿੱਚ ਉਪਸਥਿਤ ਅਨਾਕਸੀ ਸੂਖ਼ਮਜੀਵਾਂ ਨੂੰ ਆਕਸੀਜਨ ਦੀ ਲੋੜ ਨਹੀਂ ਹੁੰਦੀ ਹੈ । ਇਸ ਲਈ ਇਹ ਆਕਸੀਜਨ ਦੀ ਗੈਰ-ਹਾਜ਼ਰੀ ਵਿੱਚ ਸਲਰੀ ਦਾ ਅਪਘਟਨ ਕਰਦੇ ਹੈ । ਆਕਸੀਜਨ ਦੀ ਗੈਰ-ਹਾਜ਼ਰੀ ਵਿੱਚ ਹੋਣ ਵਾਲਾ ਅਪਘਟਨ ਅਨਾਕਸੀ ਅਪਘਟਨ ਕਹਾਉਂਦਾ ਹੈ ।

ਪ੍ਰਸ਼ਨ 4. ਪੌਣ ਚੱਕੀ ਦਾ ਕਾਰਜ ਸਿਧਾਂਤ ਕੀ ਹੈ ? ਪੌਣ ਚੱਕੀ ਦਾ ਵਰਣਨ ਚਿੱਤਰ ਸਹਿਤ ਸਮਝਾਓ ।
                             ਜਾਂ
ਪੌਣ-ਚੱਕੀ ਦੇ ਕਾਰਜ ਸਿਧਾਂਤ ਨੂੰ ਸਪੱਸ਼ਟ ਕਰੋ ।
                             ਜਾਂ
ਚੱਕੀ ਦਾ ਸਿਧਾਂਤ, ਰਚਨਾ ਦਾ ਕਾਰਜ ਵਿਧੀ ਚਿੱਤਰ ਸਹਿਤ ਸਮਝਾਓ। ਪੌਣ ਊਰਜਾ ਦੇ ਮੁੱਖ ਉਪਯੋਗ ਅਤੇ ਹਾਨੀਆਂ ਵੀ ਲਿਖੋ ।
ਉੱਤਰ-
ਪੌਣ ਚੱਕੀ- ਇਹ ਇੱਕ ਅਜਿਹੀ ਜੁਗਤ ਹੈ ਜਿਸ ਵਿੱਚ ਪੰਣ ਦੀ ਗਤਿਜ ਉਰਜਾ ਨੂੰ ਘੁੰਮਣ ਗਤੀ ਦੁਆਰਾ ਯੰਤਰਿਕ ਊਰਜਾ ਅਤੇ ਫਿਰ ਬਿਜਲੀ ਊਰਜਾ ਵਿੱਚ ਬਲਿਆ ਜਾਂਦਾ ਹੈ ।

ਪੌਣ ਚੱਕੀ ਦੀ ਰਚਨਾ – ਜਦੋਂ ਤੇਜ਼ੀ ਨਾਲ ਘੁੰਮਣ ਵਾਲੀ ਸ਼ਾਫਟ ਵਗਦੀ ਹੋਈ ਪੌਣ, ਪੌਣ ਚੱਕੀ ਦੇ ਬਲੇਡਾਂ ਨਾਲ ਟਕਰਾਉਂਦੀ ਹੈ ਉਹ ਉਨ੍ਹਾਂ ਤੇ ਇਕ ਬਲ ਲਗਾਉਂਦੀ ਹੈ ਜਿਸ ਦੇ ਕਾਰਨ ਪੌਣ ਚੱਕੀਆਂ ਦੇ ਬਲੇਡ ਘੁੰਮਣ ਲਗਦੇ ਹਨ । ਪੌਣ ਚੱਕੀ ਦੇ ਘੁੰਮਣ ਦਾ ਪ੍ਰਭਾਵ ਉਸ ਦੇ ਬਲੇਡਾਂ ਦੀ ਵਿਸ਼ੇਸ਼ ਬਣਤਰ ਦੇ ਕਾਰਨ ਹੁੰਦਾ ਹੈ ਜਿਹੜੀ ਬਿਜਲੀ ਦੇ ਪੱਖੇ ਦੇ ਬਲੇਡਾਂ ਦੇ ਸਮਾਨ ਹੁੰਦੀ ਹੈ । ਪੌਣ ਚੱਕੀ ਨੂੰ ਇੱਕ ਅਜਿਹਾ ਬਿਜਲੀ ਦਾ ਪੱਖਾ ਸਮਝਿਆ। ਜਾ ਸਕਦਾ ਹੈ ਜਿਹੜਾ ਉਲਟ ਦਿਸ਼ਾ ਵਿੱਚ ਕੰਮ ਕਰ ਰਿਹਾ ਹੋਵੇ । ਕਿਉਂਕਿ ਜਦੋਂ ਪੱਖੇ ਦੇ ਬਲੇਡ ਘੁੰਮਦੇ ਹਨ ਤਾਂ ਪੌਣ ਵੱਗਦੀ ਹੈ, ਪਰੰਤ ਜਦੋਂ ਪੌਣ ਵੱਗਦੀ ਹੈ ਤਾਂ ਪੌਣ ਚੱਕੀ ਦੇ ਬਲੇਡ ਘੁੰਮਦੇ ਹਨ ।

ਘੁੰਮਦੇ ਹੋਏ ਬਲੇਡਾਂ ਦੀ ਘੁੰਮਣ ਗਤੀ ਕਾਰਨ ਪੌਣ-ਚੱਕੀ ਨਾਲ ਕਣਕ ਪੀਸਣ ਵਾਲੀ ਚੱਕੀ ਦਾ ਚਲਾਉਣਾ, ਪਾਣੀ ਵਾਲੇ ਪੰਪ ਦਾ ਚਲਾਉਣਾ, ਘੁਮਿਆਰ ਦਾ ਮਿੱਟੀ ਦੇ ਬਰਤਨਾਂ ਦਾ ਚੱਕਾ ਘੁੰਮਾਉਣਾ ਆਦਿ ਕਾਰਜ ਕੀਤੇ ਜਾ ਸਕਦੇ ਹਨ । ਪੌਣ ਚੱਕੀ ਅਜਿਹੇ ਹੀ ਸਥਾਨ ਤੇ ਲਗਾਈ ਜਾਂਦੀ ਹੈ ਜਿੱਥੇ ਹਵਾ ਵੀ ਲਗਭਗ ਪੂਰਾ ਸਾਲ ਤੀਬਰ ਵੇਗ ਨਾਲ ਚਲਦੀ ਹੈ । ਚਿੱਤਰ ਵਿੱਚ ਪੌਣ-ਚੱਕੀ ਦੁਆਰਾ ਪਾਣੀ ਖਿੱਚਣ ਦੀ ਕਿਰਿਆ ਨੂੰ ਦਰਸਾਇਆ ਗਿਆ ਹੈ । ਪੌਣ-ਚੱਕੀ ਦੀ ਬੈਂਕ ਇੱਕ ਪਾਣੀ ਵਾਲੇ ਪੰਪ ਦੇ ਪਿਸਟਨ ਨਾਲ ਜੁੜੀ ਹੁੰਦੀ ਹੈ । ਜਦੋਂ ਹਵਾ ਪੌਣ-ਚੱਕੀ ਦੇ ਬਲੇਡ ਨਾਲ ਟਕਰਾਉਂਦੀ ਹੈ ਤਾਂ ਚੱਕੀ ਦਾ ਪਹੀਆ ਘੁੰਮਣ ਲਗਦਾ ਹੈ ਅਤੇ ਇਸ ਨਾਲ ਜੁੜਿਆ ਧੁਰਾ ਘੁੰਮਣ ਲਗਦਾ ਹੈ । ਧੁਰੇ ਦੀ ਘੁੰਮਣ ਗਤੀ ਦੇ ਕਾਰਨ ਬੈਂਕ ਉੱਪਰ-ਹੇਠਾਂ ਹੋਣ ਲਗਦੀ ਹੈ ਅਤੇ ਪਾਣੀ ਦੇ ਪੰਪ ਦੀ ਪਿਸਟਨ ਛੜ ਉੱਪਰ-ਹੇਠਾਂ ਗਤੀ ਕਰਦੀ ਹੈ ਜਿਸ ਤੋਂ ਪਾਣੀ ਵਾਲੇ ਪੰਪ ਤੋਂ ਪਾਣੀ ਬਾਹਰ ਨਿਕਲਣ ਲਗਦਾ ਹੈ ।

ਪੌਣ ਊਰਜਾ ਦੇ ਉਪਯੋਗ – ਪੌਣ ਊਰਜਾ ਦੇ ਕਈ ਉਪਯੋਗ ਹਨ ਜਿਵੇਂ ਕਿ-

  1. ਪੌਣ ਕਿਸ਼ਤੀਆਂ ਨੂੰ ਚਲਾਉਣ ਲਈ ।
  2. ਪੌਣ ਚੱਕੀਆਂ ਨਾਲ ਆਟਾ ਚੱਕੀਆਂ ਤੇ ਜਲ ਪੰਪ ਆਦਿ ਨੂੰ ਚਲਾਉਣ ਲਈ ।
  3. ਹਵਾਈ ਜਹਾਜ਼ਾਂ ਦੁਆਰਾ ਉਡਾਨ ਭਰਨ ਲਈ ।
  4. ਬਿਜਲੀ ਪੈਦਾ ਕਰਨ ਲਈ ।

ਪੌਣ ਉਰਜਾ ਦੀਆਂ ਹਾਨੀਆਂ – ਭਾਵੇਂ ਪੌਣ ਉਰਜਾ ਦੇ ਕਈ ਲਾਭ ਹਨ ਪਰੰਤ ਇਸ ਦੀਆਂ ਕਈ ਹਾਨੀਆਂ ਵੀ ਹਨ। ਕਈ ਕਮੀਆਂ ਵੀ ਹਨ ਜਿਵੇਂ ਮੰਨ ਲਓ ਜਦੋਂ ਸਾਨੂੰ ਜ਼ਰੂਰਤ ਹੋਵੇ ਤਾਂ ਉਸ ਸਮੇਂ ਪੌਣ ਦਾ ਵਹਾਓ ਨਾ ਹੋ ਰਿਹਾ ਹੋਵੇ । ਇਸ ਤੋਂ ਇਲਾਵਾ ਇਹ ਵੀ ਹੋ ਸਕਦਾ ਹੈ ਕਿ ਉਸ ਸਮੇਂ ਪੌਣ ਤੇਜ਼ੀ ਨਾਲ ਨਾ ਵਗਦੀ ਹੋਵੇ । ਪੌਣ ਚੱਕੀ ਨੂੰ ਸਥਾਪਿਤ ਕਰਨ ਲਈ ਖੁੱਲਾ ਖੇਤਰ ਵੀ ਚਾਹੀਦਾ ਹੈ । ਇਕ ਹੋਰ ਕਮੀ ਇਹ ਵੀ ਹੈ ਕਿ ਇਸ ਨੂੰ ਸਥਾਪਿਤ ਕਰਨ ਲਈ ਨਿਰਮਾਣ ਲਾਗਤ ਬਹੁਤ ਜ਼ਿਆਦਾ ਹੈ ।

ਪ੍ਰਸ਼ਨ 5. ਸੂਰਜੀ ਸੈੱਲ ਕੀ ਹੁੰਦਾ ਹੈ ? ਇਨ੍ਹਾਂ ਦੇ ਕੀ ਉਪਯੋਗ ਹਨ ?
                                  ਜਾਂ
ਸੂਰਜੀ ਸੈੱਲ ਕੀ ਹੁੰਦਾ ਹੈ ? ਇਸ ਦਾ ਸਿਧਾਂਤ ਕੀ ਹੈ ? ਇਸ ਦੀ ਬਣਤਰ ਚਿੱਤਰ ਬਣਾ ਕੇ ਸਪੱਸ਼ਟ ਕਰੋ । ਕੋਈ ਚਾਰ ਉਪਯੋਗ ਲਿਖੋ ।
                                  ਜਾਂ
ਸੂਰਜੀ ਸੈੱਲ ਕੀ ਹੈ ? ਸੂਰਜੀ ਸੈੱਲ ਦੇ ਵਿਕਾਸ ਅਤੇ ਉਪਯੋਗ ਤੇ ਟਿੱਪਣੀ ਕਰੋ ।
ਉੱਤਰ-
ਸੂਰਜੀ ਸੈੱਲ – ਇਹ ਇੱਕ ਅਜਿਹੀ ਜੁਗਤ (ਯੰਤਰ) ਹੈ ਜਿਹੜੀ ਸੂਰਜੀ ਊਰਜਾ ਨੂੰ ਸਿੱਧੇ ਹੀ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰ ਦਿੰਦੀ ਹੈ । ਕਿਉਂਕਿ ਸੂਰਜੀ ਊਰਜਾ ਨੂੰ ਪ੍ਰਕਾਸ਼ ਊਰਜਾ ਵੀ ਕਹਿੰਦੇ ਹਨ । ਇਸ ਲਈ ਇਹ ਵੀ ਕਹਿ ਸਕਦੇ ਹਾਂ ਕਿ ਸੂਰਜੀ ਸੈੱਲਾਂ ਵਿੱਚ ਅਜਿਹੀ ਜੁਗਤ (ਜਾਂ ਯੰਤਰ) ਹੈ ਜਿਹੜੀ ਪ੍ਰਕਾਸ਼ ਊਰਜਾ ਨੂੰ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰ ਦਿੰਦੀ ਹੈ ।

ਸੂਰਜੀ ਸੈੱਲਾਂ ਵਿੱਚ ਅਰਧਚਾਲਕਾਂ ਜਿਵੇਂ ਸਿਲੀਕਾਨ ਅਤੇ ਗੇਲੀਅਮ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ । ਕੁੱਝ ਅਸ਼ੁੱਧੀਆਂ (ਜਿਵੇਂ ਕਿ ਆਰਸਨਿਕ, ਬੋਰੋਨ, ਇੰਡਿਅਮ ਆਦਿ) ਮਿਲਾ ਦੇਣ ਨਾਲ ਇਨ੍ਹਾਂ ਦੀ ਚਾਲਕਤਾ ਵਧਾਈ ਜਾ ਸਕਦੀ ਹੈ । ਅਰਧਚਾਲਕਾਂ ਦੀ ਚਾਲਕਤਾ ਤਾਪਮਾਨ ਵਧਾਉਣ ਨਾਲ ਵੀ ਵੱਧ ਜਾਂਦੀ ਹੈ ।

ਸੂਰਜੀ ਸੈੱਲ ਦਾ ਵਿਕਾਸ – ਅੱਜ ਤੋਂ ਲਗਭਗ 100 ਸਾਲ ਪਹਿਲਾਂ ਇਹ ਖੋਜ ਹੋ ਚੁੱਕੀ ਸੀ ਕਿ ਸਲੇਨੀਅਮ ਦੀ ਪਤਲੀ ਪਰਤ ਨੂੰ ਸੂਰਜੀ ਪ੍ਰਕਾਸ਼ ਵਿੱਚ ਰੱਖਣ ਨਾਲ ਬਿਜਲੀ ਪੈਦਾ ਹੁੰਦੀ ਹੈ । ਇਹ ਵੀ ਪਤਾ ਸੀ ਕਿ ਸਲੇਨੀਅਮ ਦੇ ਕਿਸੇ ਟੁਕੜੇ ਤੇ ਆਪਾਤੀ ਸੂਰਜੀ ਊਰਜਾ ਦਾ ਸਿਰਫ਼ 0.8% ਭਾਗ ਹੀ ਬਿਜਲੀ ਵਿੱਚ ਪਰਿਵਰਤਿਤ ਹੋ ਸਕਦਾ ਹੈ । ਕਿਉਂਕਿ ਅਜਿਹੇ ਸੂਰਜੀ ਸੈੱਲ ਦੀ ਸਮਰੱਥਾ ਬਹੁਤ ਘੱਟ ਸੀ ਇਸ ਲਈ ਬਿਜਲੀ ਉਤਪਾਦਨ ਲਈ ਇਸ ਪਰਿਘਟਨਾ ਦੇ ਪ੍ਰਯੋਗ ਦੀ ਕੋਈ ਅੱਗੇ ਕੋਸ਼ਿਸ਼ ਨਹੀਂ ਹੋਈ ।

ਪਹਿਲਾਂ ਵਿਹਾਰਿਕ ਸੂਰਜੀ ਸੈੱਲ ਸੰਨ 1954 ਵਿੱਚ ਬਣਾਇਆ ਗਿਆ ਸੀ । ਇਹ ਸੂਰਜੀ ਸੈੱਲ ਲਗਭਗ 10% ਸੂਰਜੀ ਉਰਜਾ ਨੂੰ ਬਿਜਲੀ ਉਰਜਾ ਵਿੱਚ ਪਰਿਵਰਤਿਤ ਕੀਤਾ ਪੁਲਾੜ ਕਾਰਜਾਂ ਦੀ ਵੱਧਦੀ ਮੰਗ ਦੇ ਕਾਰਨ ਜ਼ਿਆਦਾ ਤੋਂ ਜ਼ਿਆਦਾ ਸਮਰੱਥਾ ਵਾਲੇ ਸੂਰਜੀ ਸੈੱਲਾਂ ਨੂੰ ਵਿਕਸਿਤ ਕਰਨ ਦੀ ਦਰ ਤੇਜ਼ੀ ਨਾਲ ਵਧੀ । ਸੂਰਜੀ ਸੈੱਲਾਂ ਦੇ ਨਿਰਮਾਣ ਲਈ ਅਰਧਚਾਲਕਾਂ ਦੇ ਉਪਯੋਗ ਨਾਲ ਸੂਰਜੀ ਸੈੱਲਾਂ ਦੀ ਸਮਰੱਥਾ ਬਹੁਤ ਜ਼ਿਆਦਾ ਵੱਧ ਗਈ ਹੈ । ਸਿਲੀਕਾਂਨ, ਗੈਲੀਅਮ ਅਤੇ ਜਰਮੇਨੀਅਮ ਜਿਹੇ ਅਰਧ-ਚਾਲਕਾਂ ਤੋਂ ਬਣੇ ਹੋਏ ਸੂਰਜੀ ਸੈੱਲਾਂ ਦੀ ਸਮਰੱਥਾ 10% ਤੋਂ 18% ਤੱਕ ਹੈ । ਸਲੇਨੀਅਮ ਤੋਂ ਬਣੇ ਆਧੁਨਿਕ ਸੂਰਜੀ ਸੈੱਲ ਦੀ ਸਮਰੱਥਾ 25% ਤੱਕ ਹੁੰਦੀ ਹੈ ।

ਸੂਰਜੀ ਸੈੱਲਾਂ ਦੇ ਉਪਯੋਗ-

  1. ਪੁਲਾੜ ਵਿੱਚ ਉਪਯੋਗ – ਬਣਾਉਟੀ ਉਪਗ੍ਰਹਿਆਂ ਅਤੇ ਪੁਲਾੜ ਵਿੱਚ ਭੇਜੇ ਗਏ ਖੋਜ ਦੇ ਯੰਤਰਾਂ ਵਿੱਚ ਬਿਜਲੀ ਪ੍ਰਯੋਜਨ ਕਰਨ ਲਈ ।
  2. ਪੇਂਡੂ ਬਿਜਲੀਕਰਨ – ਬਿਜਲੀ ਦਾ ਸੰਗ੍ਰਹਿਣ ਕਰਕੇ ਸੂਰਜੀ ਸੈੱਲ ਪੇਂਡੂ ਖੇਤਰਾਂ ਨੂੰ 24 ਘੰਟੇ ਬਿਜਲੀ ਦੇ ਸਕਦੇ ਹਨ ।
  3. ਗਲੀਆਂ ਨੂੰ ਰੌਸ਼ਨ ਕਰਨਾ – ਛੋਟੇ ਸੁਰਜੀ ਪੈਨਲਾਂ ਅਤੇ ਸਟੋਰੇਜ ਬੈਟਰੀ ਦੇ ਪ੍ਰਯੋਗ ਨਾਲ ਬਹੁਤ ਸਾਰੀਆਂ ਥਾਂਵਾਂ ਤੇ ਸਟਰੀਟ ਲਾਈਟ ਦਾ ਪ੍ਰਬੰਧ ਕੀਤਾ ਗਿਆ ਹੈ । ਇਨ੍ਹਾਂ ਦਾ ਪ੍ਰਯੋਗ ਸਮੁੰਦਰ ਵਿੱਚ ਸਥਿਤ ਪ੍ਰਕਾਸ਼ ਸਤੰਭਾਂ (Light house) ਵਿੱਚ ਵੀ ਕੀਤਾ ਗਿਆ ਹੈ !
  4. ਪਾਣੀ ਖਿੱਚਣਾ – ਖੇਤੀ ਦੇ ਕੰਮਾਂ ਲਈ ਧਰਤੀ ਤੋਂ ਜਲ ਪੰਪ ਦੀ ਸਹਾਇਤਾ ਨਾਲ ਪਾਣੀ ਖਿੱਚਣ ਲਈ ਸੂਰਜੀ ਸੈੱਲਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ ।
  5. ਪਾਣੀ ਦਾ ਖਾਰਾਪਨ ਦੂਰ ਕਰਨ/ਸ਼ੁੱਧ ਕਰਨ ਵਾਲੇ ਯੰਤਰ – ਕਈ ਥਾਂਵਾਂ ਤੇ ਸੂਰਜੀ ਸੈੱਲਾਂ ਦੁਆਰਾ ਪੈਦਾ ਹੋਈ ਸ਼ਕਤੀ ਦੇ ਆਧਾਰ ਤੇ ਪਾਣੀ ਦਾ ਸ਼ੋਧਨ ਕਰਨ ਲਈ ਉਦਯੋਗ ਲਗਾਏ ਗਏ ਹਨ ।
  6. ਹਾਈਡਰੋਜਨ ਉਤਪਾਦਨ – ਸੂਰਜੀ ਸੈੱਲ ਬਿਜਲੀ ਪੈਦਾ ਕਰਦੇ ਹਨ ਜਿਸ ਨਾਲ ਪਾਣੀ ਦਾ ਬਿਜਲੀ ਅਪਘਟਨ ਕਰਕੇ ਹਾਈਡਰੋਜਨ ਪੈਦਾ ਕੀਤੀ ਜਾਂਦੀ ਹੈ । ਇਸ ਹਾਈਡਰੋਜਨ ਨੂੰ ਸਾਫ਼ ਬਾਲਣ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾ ਸਕਦਾ ਹੈ ।
  7. ਸ਼ਕਤੀ ਫਾਰਮ – ਸੂਰਜੀ ਸੈੱਲਾਂ ਦੇ ਵੱਡੇ ਪੈਨਲਾਂ ਨੂੰ ਆਪਸ ਵਿੱਚ ਜੋੜ ਕੇ ਅਧਿਕ ਸ਼ਕਤੀ ਉਪਲੱਬਧ ਹੋ ਜਾਂਦੀ ਹੈ । ਉੱਚਿਤ ਵੈਗਾਂ ਨਾਲ ਇਸ ਨੂੰ ਦਿਸ਼ਟ ਧਾਰਾ (D.C.) ਅਤੇ ਪਰਤਵੀ ਧਾਰਾ (A.C.) ਵਿੱਚ ਪਰਿਵਰਤਿਤ ਕੀਤਾ ਜਾਂਦਾ ਹੈ ਅਤੇ ਫਿਰ ਲੱਗੇ ਸ਼ਕਤੀ ਗਿੱਡ ਨਾਲ ਜੋੜ ਦਿੱਤਾ ਜਾਂਦਾ ਹੈ ।
  8. ਹੋਰ ਉਪਯੋਗ – ਉੱਚ ਸੁਯੋਗਤਾ ਵਾਲੇ ਸੈੱਲ ਇਲੈੱਕਟ੍ਰਾਨੀ ਘੜੀਆਂ ਜਾਂ ਕੈਲਕੂਲੇਟਰਾਂ ਵਿੱਚ ਵੀ ਵਰਤੇ ਜਾਂਦੇ ਹਨ ।

ਪ੍ਰਸ਼ਨ 6. ਸੂਰਜੀ ਸੈੱਲ ਪੈਨਲ ਕੀ ਹੁੰਦਾ ਹੈ ? ਸੂਰਜੀ ਪੈਨਲਾਂ ਦੇ ਉਪਯੋਗ ਦੀ ਵਿਆਖਿਆ ਕਰਨ ਲਈ ਇੱਕ ਬਲਾਕ ਰੇਖਾ-ਚਿੱਤਰ ਬਣਾਓ ।
ਉੱਤਰ-
ਸੂਰਜੀ ਸੈੱਲ ਪੈਨਲ – ਇਹ ਪੈਨਲ ਅਰਧ ਚਾਲਕਾਂ ਦੀ ਸਹਾਇਤਾ ਤੋਂ ਬਣਾਈ ਇੱਕ ਅਜਿਹੀ ਜੁਗਤ ਹੈ ਜਿਹੜੀ ਸੂਰਜੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰਕੇ ਉਪਯੋਗੀ ਕੰਮ ਕਰਦੀ ਹੈ ।

ਬਣਾਵਟ – ਸੂਰਜੀ ਸੈੱਲ ਪੈਨਲ ਕਈ ਸੂਰਜੀ ਸੈੱਲਾਂ ਦਾ ਸਮੂਹਿਕ ਰੂਪ ਨਾਲ ਕੰਮ ਕਰਨ ਦੀ ਯੋਗਤਾ ਤੇ ਆਧਾਰਿਤ ਹੁੰਦੇ ਹਨ । ਕਈ ਸੂਰਜੀ ਸੈੱਲਾਂ ਨੂੰ ਵਿਸ਼ੇਸ਼ ਤਰਤੀਬ ਦੇ ਕੇ ਸੂਰਜੀ ਸੈੱਲ ਪੈਨਲ ਬਣਾਏ ਜਾਂਦੇ ਹਨ । ਇਸ ਨੂੰ ਅਜਿਹੀ ਥਾਂ ਤੇ ਲਗਾਇਆ ਜਾਂਦਾ ਹੈ ਜਿੱਥੇ ਕਾਫ਼ੀ ਮਾਤਰਾ ਵਿੱਚ ਧੁੱਪ ਆਉਂਦੀ ਹੋਵੇ। ਪੈਨਲ ਦੀ ਦਿਸ਼ਾ ਨੂੰ ਬਦਲਣ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ ।

ਕਾਰਜ ਵਿਧੀ – ਸਿਲੀਕਾਨ ਅਤੇ ਗੈਲੀਅਮ ਵਰਗੇ ਅਰਧ ਚਾਲਕਾਂ ਦੀ ਸਹਾਇਤਾ ਨਾਲ ਬਣਾਏ ਗਏ ਸੂਰਜੀ ਸੈੱਲਾਂ ਦੇ ਪੈਨਲ ਤੇ ਜਦੋਂ ਸੂਰਜੀ ਊਰਜਾ ਪੈਂਦੀ ਹੈ ਤਾਂ ਅਰਧ ਚਾਲਕ ਦੇ ਭਾਗਾਂ ਵਿੱਚ ਪੁਟੈਂਸ਼ਲ ਅੰਤਰ ਪੈਦਾ ਹੋ ਜਾਂਦਾ ਹੈ । ਚਾਰ ਵਰਗ ਸੈਂ.ਮੀ. ਦੇ ਇਕ ਸਰਜੀ ਸੈੱਲ ਨਾਲ 60 ਮਿ.ਲੀ. ਐਮਪੀਅਰ ਕਰੰਟ
ਸੂਰਜੀ ਪੈਨਲ ਤੋਂ ਡੀ.ਸੀ.ਆਉਟਪੁਟ ਲਗਪਗ 0.4 – 0.5 ਵੋਲਟ ਤੇ ਪੈਦਾ ਹੁੰਦਾ ਹੈ । ਸੂਰਜੀ ਸੈੱਲਾਂ ਦੀ ਘੱਟ ਜਾਂ ਵੱਧ ਗਿਣਤੀ ਦੇ ਆਧਾਰ ਤੇ ਘੱਟ ਜਾਂ ਜ਼ਿਆਦਾ ਬਿਜਲੀ ਊਰਜਾ ਪੈਦਾ ਕੀਤੀ ਜਾਂਦੀ ਹੈ ।


ਉਪਯੋਗ-

  1. ਸੜਕਾਂ ਤੇ ਪ੍ਰਕਾਸ਼ ਦੀ ਵਿਵਸਥਾ ਕੀਤੀ ਜਾਂਦੀ ਹੈ ।
  2. ਬਣਾਉਟੀ ਵਿੱਚ ਉਪਗ੍ਰਹਿ ਅਤੇ ਪੁਲਾੜ ਖੋਜ ਯਾਨਾਂ ਵਿੱਚ ਬਿਜਲੀ ਦਾ ਪ੍ਰਬੰਧ ਕੀਤਾ । ਜਾਂਦਾ ਹੈ ।

ਪ੍ਰਸ਼ਨ 7. ਨਿਊਕਲੀ (ਨਾਭਿਕੀ) ਵਿਖੰਡਨ ਤੋਂ ਤੁਸੀਂ ਕੀ ਸਮਝਦੇ ਹੋ ? ਨਿਊਕਲੀ (ਨਾਭਿਕੀ) ਵਿਖੰਡਨ ਦਾ ਇੱਕ ਉਦਾਹਰਨ ਦਿਓ ।
                                              ਜਾਂ
ਨਿਊਕਲੀ ਵਿਖੰਡਨ ਤੋਂ ਤੁਹਾਡਾ ਕੀ ਭਾਵ ਹੈ ? ਇਸ ਨੂੰ ਇੱਕ ਉਦਾਹਰਨ ਦੇ ਕੇ ਸਪੱਸ਼ਟ ਕਰੋ ।
ਉੱਤਰ-
ਨਿਊਕਲੀ ਵਿਖੰਡਨ-ਇਹ ਉਹ ਕਿਰਿਆ ਹੈ ਜਿਸ ਵਿੱਚ ਕਿਸੇ ਭਾਰੀ ਪਰਮਾਣੂ (ਜਿਵੇਂ ਯੂਰੇਨੀਅਮ, ਪਲੂਟੋਨੀਅਮ ਜਾਂ ਥੋਰੀਅਮ) ਦੇ ਨਾਭਿਕ ਨੂੰ ਘੱਟ ਊਰਜਾ ਵਾਲੇ ਨਿਊਨ ਨਾਲ ਬੰਬਾਰੀ ਕਰਾ ਕੇ ਹਲਕੇ ਨਾਭਿਕਾਂ ਵਿੱਚ ਤੋੜਿਆ ਜਾਂਦਾ ਹੈ ਜਿਸਦੇ ਫਲਸਰੂਪ ਬਹੁਤ ਵਿਸ਼ਾਲ ਮਾਤਰਾ ਵਿੱਚ ਊਰਜਾ ਮੁਕਤ ਹੁੰਦੀ ਹੈ । ਨਿਊਕਲੀ ਵਿਖੰਡਨ ਦੀ ਪ੍ਰਕਿਰਿਆ ਵਿੱਚ ਥੋੜ੍ਹੇ ਜਿਹੇ ਪੁੰਜ (mass) ਦੀ ਹਾਨੀ ਹੁੰਦੀ ਹੈ ਜਿਹੜੀ ਅਤਿ ਅਧਿਕ ਊਰਜਾ ਦੇ ਰੂਪ ਵਿੱਚ ਪ੍ਰਗਟ ਹੁੰਦੀ ਹੈ ।

ਨਿਊਕਲੀ ਵਿਖੰਡਨ ਅਭਿਕਿਰਿਆ ਵਿੱਚ ਮੁਲ ਨਾਭਿਕ ਅਤੇ ਉਪਜੇ ਨਾਭਿਕਾਂ ਦੇ ਪੁੰਜਾਂ ਦਾ Δm, ਉਰਜਾ E ਵਿੱਚੋਂ ਪਰਿਵਰਤਿਤ ਹੋ ਜਾਂਦਾ ਹੈ ਜਿਹੜਾ E = mc2 ਦੇ ਦੁਆਰਾ ਕੰਟਰੋਲ ਕੀਤੀ ਜਾਂਦੀ ਹੈ, ਇਥੇ ਪ੍ਰਕਾਸ਼ ਦੀ ਨਿਰਵਾਯੂ (ਖਲਾਅ ਵਿੱਚ ਚਾਲ ਹੈ । ਨਿਊਕਲੀ ਊਰਜਾ ਨੂੰ ਇਲੈਕਟ੍ਰਾਨ ਵੋਲਟ ਦੇ ਨਾਭਿਕ ਨਾਲ ਪ੍ਰਗਟਾਇਆ ਜਾਂਦਾ ਹੈ ।
1ev = 1.602 × 10-19 J

ਨਿਊਕਲੀ ਵਿਖੰਡਨ ਦੀ ਉਦਾਹਰਨ – ਯੂਰੇਨੀਅਮ-235 ਵਿੱਚ ਨਿਊਕਲੀ ਵਿਖੰਡਨ ਦੀ ਪ੍ਰਕਿਰਿਆ ਧੀਮੀ ਗਤੀ ਵਾਲੇ ਨਿਊਾਨਾਂ ਦੀ ਬੰਬਾਰੀ ਤੋਂ ਹੁੰਦੀ ਹੈ । ਜਦੋਂ ਯੂਰੇਨੀਅਮ-235 ਪਰਮਾਣੁਆਂ ਤੇ ਧੀਮੀ ਗਤੀ ਵਾਲੇ ਨਿਊਵਾਨਾਂ ਦੀ ਬੰਬਾਰੀ ਕੀਤੀ ਜਾਂਦੀ ਹੈ ਤਾਂ ਯੂਰੇਨੀਅਮ ਦਾ ਭਾਰੀ ਨਾਭਿਕ ਟੁੱਟ ਕੇ ਦੋ ਮੱਧਮ ਭਾਰ ਵਾਲੇ ਪਰਮਾਣੂ ਬੇਰੀਅਮ-139 ਅਤੇ ਕ੍ਰਿਪਾਨ94 ਬਣਾ ਦਿੰਦਾ ਹੈ ਅਤੇ ਵੱਡੀ ਮਾਤਰਾ ਵਿੱਚ ਅਤੇ ਤਿੰਨ ਨਿਉਟਾਂਨ ਉਤਸਰਜਿਤ ਕਰਦਾ ਹੈ । ਇਸ ਵਿਖੰਡਨ ਪ੍ਰਕਿਰਿਆ ਦੌਰਾਨ ਯੂਰੇਨੀਅਮ ਦੇ ਕੁੱਝ ਪੁੰਜ ਦਾ ਨੁਕਸਾਨ ਹੁੰਦਾ ਹੈ ਅਤੇ ਇਸਦੇ ਬਦਲੇ ਵਿੱਚ ਵਿਸ਼ਾਲ ਮਾਤਰਾ ਵਿੱਚ ਊਰਜਾ ਉਤਪੰਨ ਹੁੰਦੀ ਹੈ ।

ਪ੍ਰਸ਼ਨ 8. ਨਿਊਕਲੀ ਸੰਯਨ ਤੋਂ ਤੁਹਾਡਾ ਕੀ ਭਾਵ ਹੈ ? ਇੱਕ ਉਦਾਹਰਨ ਦੇ ਕੇ ਸਪੱਸ਼ਟ ਕਰੋ ।
                                         ਜਾਂ
ਨਿਊਕਲੀ ਸੰਲਯਨ ਤੋਂ ਤੁਸੀਂ ਕੀ ਸਮਝਦੇ ਹੋ ? ਇਸ ਦਾ ਇੱਕ ਉਦਾਹਰਨ ਦਿਓ ।
ਉੱਤਰ-
ਨਿਊਕਲੀ ਸੰਯਨ – ਇਹ ਉਹ ਕਿਰਿਆ ਹੈ ਜਿਸ ਵਿੱਚ ਦੋ ਹਲਕੇ ਨਿਊਕਲੀਅਸ ਪਰਸਪਰ ਸੰਯੋਗ ਕਰਕੇ ਇੱਕ ਭਾਰੀ ਨਿਉਕਲੀਅਸ ਬਣਾਉਂਦੇ ਹਨ ਅਤੇ ਉਰਜਾ ਦੀ ਵਿਸ਼ਾਲ ਮਾਤਰਾ ਉਤਪੰਨ ਹੁੰਦੀ ਹੈ । ਇਸ ਪ੍ਰਕਿਰਿਆ ਵਿੱਚ ਥੋੜੇ ਜਿਹੇ ਪੁੰਜ ਦੀ ਹਾਨੀ ਹੁੰਦੀ ਹੈ ਜਿਹੜੀ ਊਰਜਾ ਦੇ ਰੂਪ ਵਿੱਚ ਪ੍ਰਗਟ ਹੁੰਦੀ ਹੈ ।

ਉਦਾਹਰਨ – ਭਾਰੀ ਹਾਈਡਰੋਜਨ ਜਿਸਨੂੰ ਡਿਊਟੀਰੀਅਮ ਵੀ ਕਿਹਾ ਜਾਂਦਾ ਹੈ ਹਾਈਡਰੋਜਨ ਤੱਤ ਦਾ ਇੱਕ ਆਈਸੋਟੋਪ ਹੈ ਜਿਸਨੂੰ  ਸੰਕੇਤ ਨਾਲ ਟਾਇਆ ਜਾਂਦਾ ਹੈ। ਜਦੋਂ ਡਿਊਟੀਰੀਅਮ ਦੇ ਪਰਮਾਣੂ ਨੂੰ ਉੱਚੇ ਤਾਪਮਾਨ ਤੇ ਗਰਮ ਕੀਤਾ ਜਾਂਦਾ ਹੈ ਤਾਂ ਡਿਉਟੀਰੀਅਮ ਦੇ ਦੋ ਨਾਭਿਕ (ਨਿਊਕਲੀਅਸ) ਪਰਸਪਰ ਸੰਯੋਗ ਕਰਕੇ ਹੀਲੀਅਮ ਦਾ ਭਾਰੀ ਨਾਭਿਕ ਬਣਾ ਦਿੰਦੇ ਹਨ ਅਤੇ ਊਰਜਾ ਦੀ ਵਿਸ਼ਾਲ ਮਾਤਰਾ ਮੁਕਤ ਹੁੰਦੀ ਹੈ । ਇਸ ਅਭਿਕਿਰਿਆ ਨੂੰ ਹੇਠ ਲਿਖੀ ਸਮੀਕਰਨ ਦੁਆਰਾ ਦਰਸਾਇਆ ਜਾ ਸਕਦਾ ਹੈ-

ਸੂਰਜ ਅੰਦਰ ਭਾਰੀ ਹਾਈਡਰੋਜਨ ਦਾ ਹੀਲੀਅਮ ਵਿੱਚ ਪਰਿਵਰਤਨ ਨਿਊਕਲੀ ਸੰਯਨ ਦਾ ਉਦਾਹਰਨ ਹੈ !

ਪ੍ਰਸ਼ਨ 9. ਨਿਊਕਲੀ ਵਿਖੰਡਨ ਅਤੇ ਨਿਊਕਲੀ ਸੰਯਨ ਵਿੱਚ ਅੰਤਰ ਸਪੱਸ਼ਟ ਕਰੋ ।
ਜਾਂ
ਨਾਭਿਕੀ ਵਿਖੰਡਨ ਅਤੇ ਨਾਭਿਕੀ ਸੰਯਨ ਵਿੱਚ ਅੰਤਰ ਸਪੱਸ਼ਟ ਕਰੋ ।
ਉੱਤਰ-
ਨਿਊਕਲੀ ਵਿਖੰਡਨ ਅਤੇ ਨਿਊਕਲੀ ਸੰਯਨ ਵਿੱਚ ਅੰਤਰ-

ਨਿਊਕਲੀ ਵਿਖੰਡਨ (Nuclear Fission) ਨਿਊਕਲੀ ਸੰਯਨ (Nuclear Fusion)
(1) ਭਾਰੀ ਨਾਭਿਕ ਹਲਕੇ ਨਾਭਿਕ ਵਿੱਚ ਪਰਿਵਰਤਿਤ ਹੁੰਦਾ ਹੈ । (1) ਹਲਕੇ ਨਾਭਿਕ ਭਾਰੀ ਨਾਭਿਕਾਂ ਵਿੱਚ ਪਰਿਵਰਤਿਤ ਹੁੰਦਾ ਹੈ ।
(2) ਇਸ ਅਭਿਕਿਰਿਆ ਦੇ ਪੂਰਾ ਹੋਣ ਲਈ ਤਾਪ ਦੀ ਲੋੜ ਲੋੜ ਨਹੀਂ ਹੁੰਦੀ ਹੈ । (2) ਇਸ ਅਭਿਕਿਰਿਆ ਨੂੰ ਪੂਰਾ ਹੋਣ ਲਈ ਤਾਪ ਦੀ ਹੁੰਦੀ ਹੈ ।
(3) ਨਿਊਕਲੀ ਵਿਖੰਡਨ ਦੀਆਂ ਉਪਜਾਂ ਆਮਤੌਰ ਤੇ ਰੇਡੀਓ ਐਕਟਿਵ ਹੁੰਦਾ ਹੈ ਅਤੇ ਉਨ੍ਹਾਂ ਨੂੰ ਪ੍ਰਕਿਰਿਆ ਤੋਂ ਬਾਅਦ ਨਿਪਟਾਨ ਦੀ ਸਮੱਸਿਆ ਹੁੰਦੀ ਹੈ । (3) ਨਿਊਕਲੀ ਸੰਯਨ ਦੀ ਉਪਜ ਰੇਡੀਓ ਐਕਟਿਵ ਨਹੀਂ ਹੁੰਦੇ ਹਨ । ਇਸ ਲਈ ਉਨ੍ਹਾਂ ਨੂੰ ਨਿਪਟਾਉਣ ਦੀ ਸਮੱਸਿਆ ਨਹੀਂ ਹੁੰਦੀ ਹੈ ।
(4) ਇਹ ਇੱਕ ਨਿਯੰਤ੍ਰਿਤ ਅਭਿਕਿਰਿਆ ਹੈ । (4) ਇਹ ਇੱਕ ਅਨਿਯੰਤ੍ਰਿਤ ਅਭਿਕਿਰਿਆ ਹੈ ।
(5) ਇਸ ਕਿਰਿਆ ਵਿੱਚ ਘੱਟ ਊਰਜਾ ਉਤਪੰਨ ਹੁੰਦੀ ਹੈ । (5) ਇਸ ਪ੍ਰਕਿਰਿਆ ਵਿੱਚ ਵਿਸ਼ਾਲ ਮਾਤਰਾ ਵਿੱਚ ਊਰਜਾ ਉਤਪੰਨ ਹੁੰਦੀ ਹੈ ।
(6) ਇਹ ਪਰਮਾਣੂ ਬੰਬ ਬਣਾਉਣ ਦਾ ਆਧਾਰ ਹੈ । (6) ਇਹ ਹਾਈਡਰੋਜਨ ਬੰਬ ਬਣਾਉਣ ਦਾ ਆਧਾਰ ਹੁੰਦੀ ਹੈ ।
(7) ਇਸ ਪ੍ਰਕਿਰਿਆ ਵਿੱਚ ਵਿਖੰਡਨ ਕਰਨ ਵਾਲਾ ਬਾਲਣ ਬਹੁਤ ਮਹਿੰਗਾ ਹੁੰਦਾ ਹੈ । (7) ਇਸ ਪ੍ਰਕਿਰਿਆ ਨੂੰ ਸ਼ੁਰੂ ਕਰਨ ਵਾਲੇ ਪਦਾਰਥ ਸਸਤੇ ਅਤੇ ਆਸਾਨੀ ਨਾਲ ਪ੍ਰਾਪਤ ਹੋ ਜਾਂਦੇ ਹਨ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1. ਪਥਰਾਟ ਕਿਸ ਨੂੰ ਆਖਦੇ ਹਨ ?
ਉੱਤਰ-
ਪਥਰਾਟ ਜਾਂ ਫਾਂਸਿਲ – ਪੌਦਿਆਂ ਅਤੇ ਜੰਤੂਆਂ ਦੇ ਕਠੋਰ ਭਾਗ ਜਾਂ ਉਨ੍ਹਾਂ ਦੇ ਚੱਟਾਨਾਂ ਤੇ ਬਣੇ ਕੁੱਝ ਪੁਰਾਣੇ ਨਿਸ਼ਾਨ ਜਿਹੜੇ ਸਾਨੂੰ ਚੱਟਾਨਾਂ ਦੀ ਖੁਦਾਈ ਕਰਦੇ ਸਮੇਂ ਮਿਲਦੇ ਹਨ, ਉਨ੍ਹਾਂ ਨੂੰ ਪਥਰਾਟ ਕਹਿੰਦੇ ਹਨ । ਫਾਂਸਿਲ ਲਾਤੀਨੀ (Latin) ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਪੁੱਟ ਕੇ ਕੱਢੀ ਗਈ ਵਸਤੂ’’ ਹੈ । ਜਿਵੇਂ ਪਸ਼ੂਆਂ ਦੀਆਂ ਹੱਡੀਆਂ, ਉਨ੍ਹਾਂ ਦੇ ਪਿੰਜਰ, ਉਨ੍ਹਾਂ ਦੇ ਪੈਰ ਦੇ ਨਿਸ਼ਾਨ ਪੰਜੇ ਜਾਂ ਪੰਜਿਆਂ ਦੇ ਛਪੇ ਹੋਏ ਨਿਸ਼ਾਨ ਸਾਰੇ ਪਥਰਾਟ ਹਨ । ਇਨ੍ਹਾਂ ਤੋਂ ਸਾਨੂੰ ਜੀਵ ਵਿਕਾਸ ਬਾਰੇ ਪਤਾ ਲਗਦਾ ਹੈ ।

ਪ੍ਰਸ਼ਨ 2. ਪਥਰਾਟ ਬਾਲਣ ਦੀ ਪਰਿਭਾਸ਼ਾ ਦਿਓ । ਇਸ ਦੀਆਂ ਢੁੱਕਵੀਆਂ ਉਦਾਹਰਨਾਂ ਦਿਓ । ਉਰਜਾ ਸੰਕਟ ਨਾਲ ਨਿਪਟਣ ਲਈ ਪਥਰਾਟ ਬਾਲਣ ਦੇ ਉਪਯੋਗ ਲਈ ਧਿਆਨ ਵਿੱਚ ਰੱਖਣ ਵਾਲੀਆਂ ਦੋ ਸਾਵਧਾਨੀਆਂ ਦੱਸੋ ।
ਉੱਤਰ-
ਪਥਰਾਟ ਬਾਲਣ-ਜੀਵ – ਜੰਤੂਆਂ ਦੇ ਰਹਿੰਦ-ਖੂੰਹਦ ਜੋ ਧਰਤੀ ਹੇਠਾਂ ਦੱਬੇ ਰਹੇ ਅਤੇ ਆਕਸੀਜਨ ਦੀ ਅਣਹੋਂਦ ਵਿੱਚ ਅਪਘਟਿਤ ਹੋ ਕੇ ਬਣੇ ਬਾਲਣ, ਨੂੰ ਪਥਰਾਟ ਬਾਲਣ ਕਹਿੰਦੇ ਹਨ । ਉਦਾਹਰਨ-ਕੋਲਾ, ਪੈਟਰੋਲੀਅਮ ।
ਊਰਜਾ ਸੰਕਟ ਤੋਂ ਬਚਣ ਲਈ ਸਾਵਧਾਨੀਆਂ-
ਊਰਜਾ ਸੋਮੇ ਜਿਵੇਂ ਕੋਲਾ, ਤੇਲ ਅਤੇ ਕੁਦਰਤੀ ਗੈਸ ਪਥਰਾਟ ਬਾਲਣ) ਦੇ ਖ਼ਤਮ ਹੋਣ ਦੇ ਡਰ ਤੋਂ ਹੇਠ ਲਿਖੇ ਢੰਗਾਂ ਰਾਹੀਂ ਬਚਿਆ ਜਾ ਸਕਦਾ ਹੈ-

  1. ਸਾਨੂੰ ਪਥਰਾਟ ਬਾਲਣ ਤੋਂ ਪ੍ਰਾਪਤ ਊਰਜਾ ਦੀ ਵਰਤੋਂ ਕਰਦੇ ਸਮੇਂ ਬਹੁਤ ਧਿਆਨ ਰੱਖਣਾ ਚਾਹੀਦਾ ਹੈ ਅਤੇ ਕੇਵਲ ਉਸ ਸਮੇਂ ਇਸ ਬਾਲਣ ਦਾ ਉਪਯੋਗ ਕਰਨਾ ਚਾਹੀਦਾ ਹੈ ਜਦੋਂ ਕੋਈ ਨਵਿਆਉਣਯੋਗ ਸਰੋਤ ਨਾ ਮਿਲੇ ।
  2. ਸਾਨੂੰ ਨਵੀਂ ਟੈਕਨਾਲੋਜੀ ਪਤਾ ਲਰਵਾਉਣੀ ਚਾਹੀਦੀ ਹੈ, ਤਾਂ ਜੋ ਅਸੀਂ ਊਰਜਾ ਨਾਲ ਭਰਪੂਰ ਨਵੇਂ ਊਰਜਾ ਸਰੋਤ ਜਿਵੇਂ-ਜੈਵ ਪੁੰਜ (ਬਾਇਓਮਾਸ) ਜਾਂ ਸੂਰ ਆਦਿ ਤੋਂ ਊਰਜਾ ਪ੍ਰਾਪਤ ਕਰ ਸਕੀਏ ।
  3. ਸਾਨੂੰ ਊਰਜਾ ਨੂੰ ਵਿਅਰਥ ਨਸ਼ਟ ਨਹੀਂ ਹੋਣ ਦੇਣਾ ਚਾਹੀਦਾ ।

ਪ੍ਰਸ਼ਨ 3. ਜੇਕਰ ਅਸੀਂ ਪਥਰਾਟ ਬਾਲਣ ਦਾ ਉਪਯੋਗ ਬਹੁਤ ਅਧਿਕ ਤੇਜ਼ ਦਰ ਨਾਲ ਕਰੀਏ ਤਾਂ ਉਸ ਦਾ ਸਿੱਟਾ ਕੀ ਹੋਵੇਗਾ ? ਕਾਰਨ ਸਹਿਤ ਵਰਣਨ ਕਰੋ ।
ਉੱਤਰ-
ਪਥਰਾਟ ਬਾਲਣ ਧਰਤੀ ਦੇ ਅੰਦਰ ਬਹੁਤ ਧੀਮੀ ਗਤੀ ਨਾਲ ਹੋਣ ਵਾਲੀ ਅਸਾਧਾਰਨ ਪ੍ਰਕਿਰਿਆ ਦੁਆਰਾ ਬਣੇ ਹਨ । ਵੱਖ ਹੋਏ ਪੌਦਿਆਂ ਅਤੇ ਜੰਤੂਆਂ ਦੇ ਰਹਿੰਦ-ਖੂੰਹਦ ਤੋਂ ਪਥਰਾਟ ਬਾਲਣ ਬਣਨ ਦੀ ਪ੍ਰਕਿਰਿਆ ਵਿੱਚ ਕਰੋੜਾਂ ਸਾਲ ਲੱਗ ਜਾਂਦੇ ਹਨ ਤੇ ਜਿਹੜੇ ਫਾਂਸਿਲ ਬਾਲਣ ਅਸੀਂ ਅੱਜ-ਕੱਲ੍ਹ ਧਰਤੀ ਵਿੱਚੋਂ ਖੋਦ ਕੇ ਕੱਢ ਰਹੇ ਹਾਂ ਉਹ ਕਰੋੜਾਂ ਸਾਲ ਪਹਿਲਾਂ ਧਰਤੀ ਵਿੱਚ ਦੱਬੇ ਜੀਵ-ਜੰਤੂਆਂ ਤੋਂ ਬਣੇ ਹਨ । ਜੇਕਰ ਅਸੀਂ ਪਥਰਾਟ ਬਾਲਣਾਂ ਦਾ ਉਪਯੋਗ ਬਹੁਤ ਤੇਜ਼ੀ ਨਾਲ ਕਰਾਂਗੇ ਤਾਂ ਉਹ ਛੇਤੀ ਹੀ ਖ਼ਤਮ ਹੋ ਜਾਣਗੇ ।

ਪ੍ਰਸ਼ਨ 4. L.P.G. ਨੂੰ ਇੱਕ ਆਦਰਸ਼ ਬਾਲਣ ਕਿਉਂ ਮੰਨਿਆ ਜਾਂਦਾ ਹੈ ?
ਉੱਤਰ-
L.P.G, ਇੱਕ ਆਦਰਸ਼ ਬਾਲਣ-L.P.G. ਨੂੰ ਹੇਠ ਲਿਖੀਆਂ ਵਿਸ਼ੇਸ਼ਤਾਵਾਂ ਕਰਕੇ ਆਦਰਸ਼ ਬਾਲਣ ਮੰਨਿਆ ਜਾਂਦਾ ਹੈ-

  1. L.P.G. ਦਾ ਕੈਲੋਰੀ ਮੁੱਲ ਵੱਧ ਹੈ ।
  2. L.P.G. ਦਾ ਪ੍ਰਚਲਨ ਤਾਪਮਾਨ ਵਧੇਰੇ ਹੁੰਦਾ ਹੈ ।
  3. LP.G. ਦੇ ਬਲਣ ਤੋਂ ਬਾਅਦ ਜ਼ਹਿਰੀਲੇ ਪਦਾਰਥਾਂ ਦੀ ਉਤਪੱਤੀ ਘੱਟ ਜਾਂਦੀ ਹੈ ।
  4. L.P.G. ਦੀ ਬਲਣ ਦਰ ਸੰਤੁਲਿਤ ਹੁੰਦੀ ਹੈ ।
  5. L.P.G. ਵਿੱਚ ਅਜਲਣਸ਼ੀਲ ਪਦਾਰਥ ਦੀ ਮਾਤਰਾ ਘੱਟ ਹੁੰਦੀ ਹੈ ।

ਪ੍ਰਸ਼ਨ 5. ਕਿਸੇ ਚੰਗੇ ਬਾਲਣ ਦੀਆਂ ਕੀ ਵਿਸ਼ੇਸ਼ਤਾਵਾਂ ਹੁੰਦੀਆਂ ਹਨ ? (ਮਾਂਡਲ ਪੇਪਰ)
                       ਜਾਂ
ਚੰਗੇ ਬਾਲਣ ਦੀਆਂ ਘੱਟੋ-ਘੱਟ 6 ਵਿਸ਼ੇਸ਼ਤਾਈਆਂ ਲਿਖੋ ।
                      ਜਾਂ
ਚੰਗੇ ਬਾਲਣ ਦੇ ਗੁਣ ਲਿਖੋ ।
ਉੱਤਰ-
ਚੰਗੇ (ਆਦਰਸ਼ ਬਾਲਣ ਦੇ ਗੁਣ-

  1. ਇਸ ਦਾ ਕੈਲੋਰੀ-ਮੁੱਲ ਵੱਧ ਹੋਣਾ ਚਾਹੀਦਾ ਹੈ ।
  2. ਬਾਲਣ ਦਾ ਪ੍ਰਜਲਣ ਤਾਪਮਾਨ ਉੱਚਿਤ ਹੋਣਾ ਚਾਹੀਦਾ ਹੈ ।
  3. ਬਾਲਣ ਦੀ ਬਲਣ ਦਰ ਸੰਤੁਲਿਤ ਹੋਣੀ ਚਾਹੀਦੀ ਹੈ ।
  4. ਬਾਲਣ ਵਿੱਚ ਅਜਲਣਸ਼ੀਲ ਪਦਾਰਥ ਦੀ ਮਾਤਰਾ ਜਿੰਨੀ ਘੱਟ ਹੋਵੇ ਓਨਾ ਹੀ ਚੰਗਾ ਹੈ ।
  5. ਬਲਣ ਤੋਂ ਬਾਅਦ ਜ਼ਹਿਰੀਲੇ ਪਦਾਰਥਾਂ ਦੀ ਉਤਪੱਤੀ ਘੱਟ ਤੋਂ ਘੱਟ ਹੋਣੀ ਚਾਹੀਦੀ ਹੈ ।
  6. ਬਾਲਣ ਦੀ ਉਪਲੱਬਧਤਾ ਸੁਖਾਲੀ ਹੋਣੀ ਚਾਹੀਦੀ ਹੈ ।
  7. ਬਾਲਣ ਸਸਤਾ ਹੋਣਾ ਚਾਹੀਦਾ ਹੈ ।
  8. ਬਾਲਣ ਨੂੰ ਸਟੋਰ ਕਰਨਾ ਅਤੇ ਲਿਜਾਣਾ ਸੌਖਾ ਹੋਣਾ ਚਾਹੀਦਾ ਹੈ ।

ਪ੍ਰਸ਼ਨ 6. ਪਣ-ਬਿਜਲੀ ਕਿਵੇਂ ਪੈਦਾ ਕੀਤੀ ਜਾਂਦੀ ਹੈ ? ਇਸ ਦੇ ਕੀ ਲਾਭ ਅਤੇ ਹਾਨੀਆਂ ਹਨ ?
ਜਾਂ
ਹਾਈਡਲ (ਪਣ) ਪਾਵਰ ਪਲਾਂਟ ਵਿਚ ਬਿਜਲੀ ਕਿਵੇਂ ਪੈਦਾ ਕੀਤੀ ਜਾਂਦੀ ਹੈ ? ਚਿੱਤਰ ਬਣਾ ਕੇ ਸਮਝਾਓ ।
ਉੱਤਰ-
ਪਣ-ਬਿਜਲੀ ਉਤਪਾਦਨ ਦਾ ਬੁਨਿਆਦੀ ਸਿਧਾਂਤ – ਨਦੀਆਂ ਵਿੱਚ ਵਹਿੰਦੇ ਹੋਏ ਪਾਣੀ ਨੂੰ ਬੰਨ੍ਹ ਦੀ ਸਹਾਇਤਾ ਨਾਲ ਇਕੱਠਾ ਕਰ ਲਿਆ ਜਾਂਦਾ ਹੈ । ਹੁਣ ਬੰਧ ਪੱਧਰ ਤੋਂ ਪਾਣੀ ਨੂੰ ਤਲ ਦੇ ਨੇੜੇ ਲਗਾਏ ਗਏ ਬਿਜਲੀ ਜੈਨਰੇਟਰ ਤੇ ਸੁੱਟਿਆ ਜਾਂਦਾ ਹੈ । ਇਸ ਕਿਰਿਆ ਵਿੱਚ ਪਾਣੀ ਦੀ ਸਥਿਤਿਜ ਊਰਜਾ ਡਿੱਗਦੇ ਪਾਣੀ ਦੀ ਗਤਿਜ ਊਰਜਾ ਵਿੱਚ ਬਦਲ ਜਾਂਦੀ ਹੈ । ਇਹ ਗਤੀਸ਼ੀਲ ਪਾਣੀ ਟਰਬਾਈਨਾਂ ਨੂੰ ਘੁੰਮਾਉਂਦਾ ਹੈ ਜਿਸ ਦੇ ਸਿੱਟੇ ਵਜੋਂ ਬਿਜਲੀ ਜੈਨਰੇਟਰ ਦੇ ਆਰਮੇਚਰ ਨੂੰ ਘੁੰਮਾਉਂਦਾ ਹੈ ਜਿਸ ਨਾਲ ਬਿਜਲੀ ਊਰਜਾ ਪੈਦਾ ਹੁੰਦੀ ਹੈ ।

ਲਾਭ-

  1. ਵਾਯੂਮੰਡਲ ਵਿੱਚ ਕਿਸੇ ਤਰ੍ਹਾਂ ਦਾ ਪ੍ਰਦੂਸ਼ਣ ਨਹੀਂ ਹੁੰਦਾ ਹੈ ਕਿਉਂਕਿ ਇਸ ਵਿੱਚ ਕਿਸੇ ਬਾਲਣ ਨੂੰ ਨਹੀਂ ਫਲਾਇਆ ਜਾਂਦਾ |
  2. ਪਣ ਬਿਜਲੀ ਦੀ ਪ੍ਰਾਪਤੀ ਦੇ ਨਾਲ-ਨਾਲ ਨਹਿਰਾਂ ਤੋਂ ਸਿੰਚਾਈ ਲਈ ਕਾਫ਼ੀ ਮਾਤਰਾ ਵਿੱਚ ਪਾਣੀ ਦੀ ਪ੍ਰਾਪਤੀ ਹੋ ਜਾਂਦੀ ਹੈ ।

ਹਾਨੀਆਂ-

  1. ਵਾਤਾਵਰਨ ਨਾਲ ਸੰਬੰਧਿਤ ਕਈ ਪਰਿਸਥਿਤੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ । ਜੀਵ ਜੰਤੂਆਂ ਅਤੇ ਪੌਦਿਆਂ ਦਾ ਕੁਦਰਤੀ ਵਾਤਾਵਰਨ ਨਸ਼ਟ ਹੋ ਜਾਂਦਾ ਹੈ ।
  2. ਸਮਾਜਿਕ ਜੀਵਨ ਪ੍ਰਭਾਵਿਤ ਹੁੰਦਾ ਹੈ । ਲੋਕ ਆਪਣੀ ਜ਼ਮੀਨ ਤੋਂ ਵਾਂਝੇ ਹੋ ਜਾਂਦੇ ਹਨ ।

ਪ੍ਰਸ਼ਨ 7. ਜੈਵ ਪੁੰਜ ਜਾਂ ਬਾਇਓ ਮਾਸ ਕੀ ਹੈ ?
ਉੱਤਰ-
ਜੈਵ ਪੰਜ – ਪੌਦਿਆਂ (ਜਾਂ ਬਨਸਪਤੀਆਂ) ਅਤੇ ਜੰਤੂਆਂ ਦੇ ਸਰੀਰ ਵਿੱਚ ਸਥਿਤ ਪਦਾਰਥਾਂ ਨੂੰ ਜੈਵ ਪੁੰਜ ਜਾਂ ਬਾਇਓਮਾਸ ਕਹਿੰਦੇ ਹਨ ।

ਪ੍ਰਸ਼ਨ 8. ਬਾਇਓ ਗੈਸ ਕੀ ਹੈ ? ਇਸ ਦੇ ਕੋਈ ਚਾਰ ਲਾਭ ਲਿਖੋ ।
ਉੱਤਰ-
ਬਾਇਓ ਗੈਸ – ਜੰਤੂਆਂ ਅਤੇ ਪੌਦਿਆਂ ਦੀ ਰਹਿੰਦ-ਖੂੰਹਦ ਦੀ ਪਾਣੀ ਦੀ ਹੋਂਦ ਅਤੇ ਆਕਸਜੀਨ ਦੀ ਗੈਰਮੌਜੂਦਗੀ ਵਿੱਚ ਸੂਖ਼ਮ ਜੀਵਾਂ ਦੁਆਰਾ ਲਘੂਕਰਨ ਨਿਮਨੀਕਰਨ) ਦੌਰਾਨ ਮੀਥੇਨ (CH4) ਕਾਰਬਨ-ਡਾਈਆਕਸਾਈਡ (CO2), ਹਾਈਡਰੋਜਨ (H2) ਅਤੇ ਨਾਈਟ੍ਰੋਜਨ (N2) ਗੈਸਾਂ ਦਾ ਮਿਸ਼ਰਨ ਪ੍ਰਾਪਤ ਹੁੰਦਾ ਹੈ, ਜਿਸ ਨੂੰ ਬਾਇਓ ਗੈਸ ਕਹਿੰਦੇ ਹਨ । ਇਸ ਦਾ ਮੁੱਖ ਤੱਤ ਮੀਥੇਨ ਹਨ ।

ਬਾਇਓ ਗੈਸ ਅਤੇ ਸੰਘਟਨ
ਮੀਥੇਨ                               = 50% ਤੋਂ 70%
ਕਾਰਬਨ-ਡਾਈਆਕਸਾਈਡ     = 30% ਤੋਂ 40
ਹਾਈਡਰੋਜਨ                       = 5% ਤੋਂ 10%
ਨਾਈਟ੍ਰੋਜਨ                         = 1% ਤੋਂ 25%
ਅਤੇ ਹਾਈਡਰੋਜਨ ਸਲਫਾਈਡ = ਥੋੜ੍ਹੀ ਮਾਤਰਾ ਵਿੱਚ

ਬਾਇਓ ਗੈਸ ਦੇ ਲਾਭ-

  1. ਇਹ ਖਾਣਾ ਪਕਾਉਣ ਲਈ ਬਾਲਣ ਦੇ ਤੌਰ ‘ਤੇ ਵਰਤੀ ਜਾਂਦੀ ਹੈ ।
  2. ਇਹ ਇੰਜਣ ਚਲਾਉਣ ਦੇ ਲਈ ਬਾਲਣ ਦੇ ਰੂਪ ਵਿੱਚ ਵਰਤੋਂ ਵਿੱਚ ਆਉਂਦੀ ਹੈ ।
  3. ਇਹ ਸੜਕਾਂ ਤੇ ਰੌਸ਼ਨੀ ਕਰਨ ਲਈ ਵੀ ਪ੍ਰਯੋਗ ਕੀਤੀ ਜਾਂਦੀ ਹੈ ।

ਪ੍ਰਸ਼ਨ 9. ਬਾਇਓ ਗੈਸ ਪਲਾਂਟ ਵਿੱਚ ਗੋਬਰ ਦਾ ਪ੍ਰਯੋਗ ਕਰਨ ਦੇ ਕੋਈ ਦੋ ਕਾਰਨ ਦੱਸੋ ।
ਉੱਤਰ-
ਬਾਇਓ ਗੈਸ ਪਲਾਂਟ ਵਿੱਚ ਗੋਬਰ ਦੇ ਪ੍ਰਯੋਗ ਦੇ ਕਾਰਨ-

  1. ਗੋਬਰ ਨੂੰ ਸਿੱਧੇ ਹੀ ਪਾਥੀਆਂ ਦੇ ਰੂਪ ਵਿੱਚ ਜਲਾਉਣ ਨਾਲ ਉਸ ਵਿੱਚ ਮੌਜੂਦ ਨਾਈਟ੍ਰੋਜਨ ਅਤੇ ਫਾਸਫੋਰਸ ਵਰਗੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ । ਬਾਇਓ ਗੈਸ ਪਲਾਂਟ ਵਿੱਚ ਗੋਬਰ ਦਾ ਪ੍ਰਯੋਗ ਕਰਨ ਨਾਲ ਸਾਫ-ਸੁਥਰਾ ਬਾਲਣ ਪ੍ਰਾਪਤ ਹੋਣ ਤੋਂ ਬਾਅਦ ਫਾਲਤੂ ਸਲਰੀ ਨੂੰ ਖੇਤਰਾਂ ਵਿੱਚ ਖਾਦ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾ ਸਕਦਾ ਹੈ ।
  2. ਗੋਬਰ ਨੂੰ ਪਾਥੀਆਂ ਦੇ ਰੂਪ ਵਿੱਚ ਜਲਾਉਣ ਨਾਲ ਬਹੁਤ ਜ਼ਿਆਦਾ ਧੂੰਆਂ ਪੈਦਾ ਹੁੰਦਾ ਹੈ ਜਿਸ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ । ਦੂਜੇ ਪਾਸੇ ਬਾਇਓ ਗੈਸ ਬਣਦੀ ਹੈ ਜਿਸ ਨਾਲ ਹਵਾ ਪ੍ਰਦੂਸ਼ਿਤ ਨਹੀਂ ਹੁੰਦੀ ।

ਪ੍ਰਸ਼ਨ 10. ਕਾਰਨ ਦੱਸੋਬਾਇਓ ਗੈਸ ਪਲਾਂਟ ਕਿਸਾਨਾਂ ਲਈ ਵਰਦਾਨ ਸਮਝੇ ਜਾਂਦੇ ਹਨ ।
ਉੱਤਰ-
ਆਧੁਨਿਕ ਸਮੇਂ ਵਿੱਚ ਬਾਇਓ ਗੈਸ ਪਲਾਂਟ ਦਰਅਸਲ ਕਿਸਾਨਾਂ ਲਈ ਲਾਹੇਵੰਦ ਹੈ । ਇਸ ਪਲਾਂਟ ਦੁਆਰਾ ਜੰਤੂਆਂ ਅਤੇ ਪੌਦਿਆਂ ਦੀ ਰਹਿੰਦ-ਖੂੰਹਦ ਨੂੰ ਸੌਖ ਨਾਲ ਆਕਸੀ-ਸੂਖ਼ਮ ਜੀਵਾਂ ਦੁਆਰਾ ਪਾਣੀ ਦੀ ਹੋਂਦ ਵਿੱਚ ਤੋੜਿਆ ਜਾਂਦਾ ਹੈ । ਇਸ ਕਿਰਿਆ ਨੂੰ ਬਾਇਓ ਗੈਸ ਮੀਥੇਨ, CO2, H2, H2S ਦਾ ਮਿਸ਼ਰਨ ਪੈਦਾ ਹੁੰਦੀ ਹੈ, ਜਿਹੜੀ ਕਿ ਇਕ ਬਹੁਤ ਲਾਭਦਾਇਕ ਧੂੰਆਂ ਰਹਿਤ ਬਾਲਣ ਹੈ । ਇਸ ਬਾਲਣ ਦੀ ਵਰਤੋਂ ਘਰਾਂ ਵਿੱਚ ਗੈਸ ਸਟੋਵ ਵਿੱਚ ਤਾਪ ਪੈਦਾ ਕਰਨ ਲਈ ਕੀਤੀ ਜਾਂਦੀ ਹੈ । ਇਸ ਤੋਂ ਛੁੱਟ ਜਿਹੜਾ ਘੋਲ ਬਾਕੀ ਬਚ ਜਾਂਦਾ ਹੈ ਉਸ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਹੜੀ ਕਿ ਇਕ ਵਧੀਆ ਅਜੈਵਿਕ ਖਾਦ ਦੇ ਰੂਪ ਵਿੱਚ ਵਰਤੀ ਜਾਂਦੀ ਹੈ । ਇਸ ਸਾਰੀ ਕਿਰਿਆ ਦੌਰਾਨ ਵਾਤਾਵਰਨ ਵੀ ਦੂਸ਼ਿਤ ਨਹੀਂ ਹੁੰਦਾ । ਬਾਇਓ ਗੈਸ ਦਾ ਉਪਯੋਗ ਕਰਕੇ ਕਿਸਾਨ ਖੇਤਾਂ ਵਿੱਚ ਸਿੰਜਾਈ ਕਰਨ ਲਈ ਪੰਪ ਸੈਟ ਤੇ ਇੰਜਣ ਚਲਾਉਂਦੇ ਹਨ । ਇਸ ਲਈ ਬਾਇਓ ਗੈਸ ਦਾ ਉਪਯੋਗ ਡੀਜ਼ਲ ਨਾਲੋਂ ਸਸਤਾ ਹੁੰਦਾ ਹੈ । ਇਨ੍ਹਾਂ ਉਪਯੋਗਾਂ ਦੇ ਆਧਾਰ ‘ਤੇ ਕਿਹਾ ਜਾਂਦਾ ਹੈ ਕਿ ਬਾਇਓ ਗੈਸ ਪਲਾਂਟ ਕਿਸਾਨਾਂ ਲਈ ਵਰਦਾਨ ਹੈ ।

ਪ੍ਰਸ਼ਨ 11. ਸਮੂਹਿਕ ਬਾਇਓ ਗੈਸ ਪਲਾਂਟ ਤੋਂ ਕੀ ਭਾਵ ਹੈ ? ਇਨ੍ਹਾਂ ਨੂੰ ਲਗਾਉਣ ਦੇ ਮੁੱਖ ਕਾਰਨ ਕੀ ਹਨ ?
ਉੱਤਰ-
ਬਹੁਤ ਸਾਰੇ ਪਰਿਵਾਰਾਂ ਦੁਆਰਾ ਮਿਲ ਕੇ ਲਗਾਇਆ ਗਿਆ ਬਾਇਓ ਗੈਸ ਪਲਾਂਟ ਸਮੂਹਿਕ ਬਾਇਓ ਗੈਸ ਪਲਾਂਟ ਅਖਵਾਉਂਦਾ ਹੈ । ਇਸ ਤਰ੍ਹਾਂ ਦੇ ਪਲਾਂਟ ਅੱਗੇ ਲਿਖੇ ਕਾਰਨਾਂ ਕਰਕੇ ਲਗਾਏ ਜਾ ਰਹੇ ਹਨ-

  1. ਕਈ ਪਰਿਵਾਰਾਂ ਵਿੱਚ ਪਲਾਂਟ ਨੂੰ ਕਿਰਿਆਸ਼ੀਲ ਰੱਖਣ ਲਈ ਵੱਡੀ ਮਾਤਰਾ ਵਿੱਚ ਪਸ਼ੂ ਨਹੀਂ ਹੁੰਦੇ ।
  2. ਪਰਿਵਾਰ ਸ਼ੁਰੂ ਵਿੱਚ ਹੋਣ ਵਾਲੇ ਖ਼ਰਚੇ ਕਰਨ ਵਿੱਚ ਅਸਮਰੱਥ ਹੁੰਦੇ ਹਨ ।
  3. ਕਈ ਪਲਾਂਟ ਲਗਾਉਣ ਦੀ ਥਾਂ ਇਕ ਹੀ ਪਲਾਂਟ ਲਗਾਉਣਾ ਸਸਤਾ ਪੈਂਦਾ ਹੈ ।

ਪ੍ਰਸ਼ਨ 12. ਬਾਇਓ ਗੈਸ (ਜੀਵ ਗੈਸ) ਪਲਾਂਟ ਵਿੱਚ ਗੋਬਰ ਦਾ ਪ੍ਰਯੋਗ ਕਰਨ ਦੇ ਕੋਈ ਦੋ ਕਾਰਨ ਦੱਸੋ ।
ਉੱਤਰ-
ਜੀਵ ਗੈਸ ਪਲਾਂਟ ਵਿੱਚ ਗੋਬਰ ਪ੍ਰਯੋਗ ਕਰਨ ਦੇ ਕਾਰਨ-

  1. ਗੋਬਰ ਨੂੰ ਸਿੱਧਾ ਹੀ ਕੰਢਿਆਂ (ਪਾਥੀਆਂ) ਦੇ ਰੂਪ ਵਿੱਚ ਬਾਲਣ ਨਾਲ ਉਸ ਵਿੱਚ ਉਪਸਥਿਤ ਨਾਈਟ੍ਰੋਜਨ ਅਤੇ ਫਾਸਫੋਰਸ ਜਿਹੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ । ਜੀਵ ਗੈਸ ਪਲਾਂਟ ਵਿੱਚ ਗੋਬਰ ਪ੍ਰਯੋਗ ਕਰਨ ਨਾਲ ਸਾਫ਼ ਸੁਥਰਾ ਬਾਲਣ ਪ੍ਰਾਪਤ ਹੁੰਦਾ ਹੈ ਅਤੇ ਅਵਸ਼ੇਸ਼ ਦੇ ਰੂਪ ਵਿੱਚ ਸਲਰੀ ਪ੍ਰਾਪਤੀ ਹੁੰਦੀ ਹੈ ਜਿਸ ਨੂੰ ਖੇਤਾਂ ਵਿੱਚ ਖਾਦ ਵਜੋਂ ਪ੍ਰਯੋਗ ਕੀਤਾ ਜਾ ਸਕਦਾ ਹੈ ।
  2. ਗੋਬਰ ਨੂੰ ਕੰਢਿਆਂ (ਪਾਥੀਆਂ) ਦੇ ਰੂਪ ਵਿੱਚ ਬਾਲਣ ਨਾਲ ਬਹੁਤ ਵੱਧ ਮਾਤਰਾ ਵਿੱਚ ਧੂੰਆਂ ਉਤਪੰਨ ਹੁੰਦਾ ਹੈ ਜਿਸ ਤੋਂ ਹਵਾ ਪ੍ਰਦੂਸ਼ਿਤ ਹੁੰਦੀ ਹੈ ।
    ਦੂਜੇ ਪਾਸੇ ਜੀਵ ਗੈਸ ਬਣਦੀ ਹੈ ਜਿਸ ਤੋਂ ਹਵਾ ਪ੍ਰਦੂਸ਼ਿਤ ਨਹੀਂ ਹੁੰਦੀ ਹੈ ।

ਪ੍ਰਸ਼ਨ 13. ਭੋਜਨ ਪਕਾਉਣ ਲਈ ਕੰਢਿਆਂ ਦਾ ਪ੍ਰਯੋਗ ਕਰਨ ਦੀ ਥਾਂ ਤੇ ਗੋਬਰ ਨੂੰ ਬਾਇਓ ਗੈਸ ਪਲਾਂਟ ਵਿੱਚ ਪ੍ਰਯੋਗ ਕਰਨਾ ਕਿਉਂ ਚੰਗਾ ਹੈ ? ਇਸ ਦੇ ਤਿੰਨ ਕਾਰਨ ਦੱਸੋ ।
ਉੱਤਰ-
ਜਦੋਂ ਗੋਬਰ ਜਲਦਾ ਹੈ ਤਾਂ ਬਹੁਤ ਵੱਧ ਮਾਤਰਾ ਵਿੱਚ ਧੂੰਆਂ ਉਤਪੰਨ ਕਰਦਾ ਹੈ । ਜਿਸ ਤੋਂ ਹਵਾ ਦਾ ਪ੍ਰਦੂਸ਼ਣ ਹੁੰਦਾ ਹੈ । ਗੋਬਰ ਦਾ ਪ੍ਰਯੋਗ ਬਾਇਓ ਗੈਸ ਪਲਾਂਟ ਵਿੱਚ ਕਰਨ ਨਾਲ ਹੇਠ ਲਿਖੀਆਂ ਗੱਲਾਂ ਕਾਰਨ ਇਸ ਨੂੰ ਚੰਗਾ ਸਮਝਿਆ ਗਿਆ ਹੈ ।

  1. ਬਾਇਓ ਗੈਸ ਧੂੰਆਂ ਰਹਿਤ ਬਲਦੀ ਹੈ ।
  2. ਬਾਇਓ ਗੈਸ ਕਾਫੀ ਮਾਤਰਾ ਵਿੱਚ ਉਸ਼ਮਾ ਉਤਪੰਨ ਕਰਦੀ ਹੈ ।
  3. ਪਲਾਂਟ ਵਿੱਚ ਬਚਿਆ ਹੋਇਆ ਬੇਲੋੜਾ ਪਦਾਰਥ ਨਾਈਟ੍ਰੋਜਨ ਅਤੇ ਫਾਸਫੋਰਸ ਦੇ ਯੌਗਿਕਾਂ ਨਾਲ ਭਰਿਆ ਹੁੰਦਾ ਹੈ ਜਿਸ ਨੂੰ ਖਾਦ ਦੇ ਰੂਪ ਵਜੋਂ ਪ੍ਰਯੋਗ ਕੀਤਾ ਜਾ ਸਕਦਾ ਹੈ ।

ਪ੍ਰਸ਼ਨ 14. ਸੂਰਜ ਦੀ ਊਰਜਾ ਦਾ ਸੋਮਾ ਕੀ ਹੈ ?
ਉੱਤਰ-
ਸੂਰਜ ਦੀ ਕੋਰ ਵਿੱਚ ਹਾਈਡਰੋਜਨ ਦੇ ਨਿਊਕਲੀਅਸ ਬਹੁਤ ਤੇਜ਼ ਚਾਲ ਨਾਲ ਗਤੀ ਕਰਦੇ ਹਨ । ਜਦੋਂ ਇਹ ਨਿਊਕਲੀਅਸ ਆਪਸ ਵਿੱਚ ਟਕਰਾਉਂਦੇ ਹਨ ਤਾਂ ਸੰਯੋਜਿਤ ਹੋ ਕੇ ਵੱਧ ਪੁੰਜ ਵਾਲੇ ਭਾਰੀ ਤੱਤਾਂ ਦੇ ਨਿਊਕਲੀਅਸ ਬਣਾਉਂਦੇ ਹਨ । ਇਸ ਕਿਰਿਆ ਨੂੰ ਨਿਉਕਲੀ ਸੰਯੋਜਨ ਕਿਰਿਆ ਆਖਦੇ ਹਨ । ਇਸ ਕਿਰਿਆ ਦੇ ਫਲਸਰੂਪ ਸੂਰਜ ਦੇ ਕੋਰ ਵਿੱਚ ਲਗਭਗ 1.4 × 107K ਦਾ ਤਾਪਮਾਨ ਹੋ ਜਾਂਦਾ ਹੈ ਜਦਕਿ ਬਾਹਰ ਦਾ ਤਾਪਮਾਨ 6000 K ਹੁੰਦਾ ਹੈ । ਇਸ ਤਾਪਮਾਨ ਦੇ ਅੰਤਰ ਕਾਰਨ 4 × 1026 ਵਾਟ (ਜੁਲ ਪ੍ਰਤੀ ਸੈਕਿੰਡ) ਉਰਜਾ ਵਿਕਸਿਤ ਹੁੰਦੀ ਹੈ । ਪਰੰਤੁ ਇਸ ਕਾਰਨ ਸੂਰਜ ਠੰਢਾ ਨਹੀਂ ਹੁੰਦਾ ਹੈ । ਊਰਜਾ ਦੇ ਵਿਕਿਰਿਤ ਹੋਣ ਕਾਰਨ ਪੁੰਜ ਵਿੱਚ ਕਮੀ ਆਉਂਦੀ ਹੈ ਜੋ ਊਰਜਾ ਵਿੱਚ ਪਰਿਵਰਤਿਤ ਹੁੰਦਾ ਹੈ । ਇਹ ਊਰਜਾ ਸਾਨੂੰ ਉਸ ਸਮੇਂ ਪ੍ਰਾਪਤ ਹੁੰਦੀ ਹੈ ਜਦੋਂ ਧਰਤੀ ਸੂਰਜ ਦੇ ਸਾਹਮਣੇ ਹੁੰਦੀ ਹੈ । ਸੂਰਜ ਵਿਚਲੇ ਹਾਈਡਰੋਜਨ ਦੇ ਭਾਰੇ ਆਈਸੋਟੋਪ ਡਿਊਟੀਰੀਅਮ ਨਿਊਕਲੀਅਸ ਸੂਰਜ ਅੰਦਰ ਆਪਸ ਵਿੱਚ ਟਕਰਾ ਕੇ ਹੀਲੀਅਮ ਉਤਪੰਨ ਕਰਦੇ ਹਨ ਅਤੇ ਇਸਦੇ ਨਾਲ-ਨਾਲ ਊਰਜਾ ਵੀ ਨਿਕਲਦੀ ਹੈ । ਹਾਈਡਰੋਜਨ ਦੇ ਸੰਯੋਜਨ ਲਈ ਨਿਊਕਲੀਅਸਾਂ ਦਾ ਅਧਿਕ ਚਾਲ ਨਾਲ ਟਕਰਾਉਣਾ ਤਾਂ ਹੀ ਸੰਭਵ ਹੁੰਦਾ ਹੈ ਜੇਕਰ ਸੂਰਜ ਦਾ ਤਾਪਮਾਨ 4000000°C ਹੈ । ਇਸ ਲਈ ਸੂਰਜ ਦੁਆਰਾ ਉਤਪੰਨ ਉਰਜਾ ਸੰਯੋਜਨ ਕਿਰਿਆ ਦਾ ਸਿੱਟਾ ਹੈ ।

ਪ੍ਰਸ਼ਨ 15. ਜੇਕਰ ਸੂਰਜ ਊਰਜਾ ਦਾ ਵਿਸ਼ਾਲ ਸੋਮਾ ਹੈ ਫਿਰ ਵੀ ਸੂਰਜੀ ਊਰਜਾ ਕੇਵਲ ਸੀਮਿਤ ਰੂਪ ਵਿੱਚ ਉਪਯੋਗ ਵਿੱਚ ਕਿਉਂ ਲਿਆਈ ਜਾ ਰਹੀ ਹੈ ?
ਉੱਤਰ-
ਸੂਰਜ ਸਾਡੀ ਧਰਤੀ ਤੇ ਊਰਜਾ ਦਾ ਸਭ ਤੋਂ ਵਿਸ਼ਾਲ ਸਰੋਤ ਹੈ । ਇਹ ਊਰਜਾ ਸਾਡੇ ਤਕ ਬਹੁਤ ਵਿਸਤ੍ਰਿਤ ਰੂਪ ਵਿੱਚ ਪਹੁੰਚਦੀ ਹੈ । ਧਰਤੀ ਦੇ ਵਾਯੂਮੰਡਲ ਦੇ ਓਪਰੀ ਭਾਗ ਦੇ ਹਰੇਕ ਵਰਗ ਮੀਟਰ ਦੁਆਰਾ 136kJ ਊਰਜਾ ਪ੍ਰਤੀ ਸੈਕਿੰਡ ਪ੍ਰਾਪਤ ਕੀਤੀ ਜਾਂਦੀ ਹੈ । ਇਸ ਦਾ 47% ਭਾਗ ਧਰਤੀ ਤਲ ਦੇ ਹਰੇਕ ਵਰਗ ਮੀਟਰ ਤਕ ਇਕ ਸੈਕਿੰਡ ਵਿੱਚ ਪਹੁੰਚਦਾ ਹੈ । ਉਰਜਾ ਦੀ ਇਹ ਬਹੁਤ ਘੱਟ ਮਾਤਰਾ ਵੀ ਸਮਾਨ ਰੂਪ ਵਿੱਚ ਉਪਲੱਬਧ ਨਹੀਂ ਹੈ । ਇਹੀ ਕਾਰਨ ਹੈ ਕਿ ਸੂਰਜੀ ਊਰਜਾ ਦਾ ਕੇਵਲ ਸੀਮਿਤ ਉਪਯੋਗ ਕੀਤਾ ਜਾ ਸਕਦਾ ਹੈ ।

ਪ੍ਰਸ਼ਨ 16. ਸੂਰਜੀ ਊਰਜਾ ਦਾ ਰੋਜ਼ਾਨਾ ਕੰਮਾਂ ਵਿੱਚ ਪ੍ਰਮੁੱਖ ਪਰੰਪਰਾਗਤ ਉਪਯੋਗ ਦੱਸੋ ।
                               ਜਾਂ
ਸੂਰਜੀ ਊਰਜਾ ਦੇ ਚਾਰ ਦੈਨਿਕ ਉਪਯੋਗ ਦੱਸੋ ।
ਉੱਤਰ-
ਸੂਰਜੀ ਊਰਜਾ ਪਰੰਪਰਾਗਤ ਰੂਪ ਵਿੱਚ ਹੇਠ ਲਿਖੇ ਰੋਜ਼ਾਨਾ ਦੇ ਕੰਮਾਂ ਲਈ ਉਪਯੋਗ ਕੀਤੀ ਜਾ ਰਹੀ ਹੈ ।

  1. ਕੱਪੜੇ ਸੁਕਾਉਣ ਲਈ
  2. ਸਮੁੰਦਰੀ ਪਾਣੀ ਤੋਂ ਲੂਣ ਬਣਾਉਣ ਲਈ
  3. ਫ਼ਸਲ ਕੱਟਣ ਤੋਂ ਬਾਅਦ ਅਨਾਜ ਵਿੱਚ ਨਮੀ ਦੀ ਮਾਤਰਾ ਘੱਟ ਕਰਨ ਲਈ
  4. ਸਬਜ਼ੀਆਂ, ਫਲ ਅਤੇ ਮੱਛੀ ਸੁਕਾਉਣ ਲਈ ।

ਪ੍ਰਸ਼ਨ 17. ਸੂਰਜੀ ਊਰਜਾ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਿਸ ਤਰ੍ਹਾਂ ਪ੍ਰਯੋਗ ਕੀਤਾ ਜਾਂਦਾ ਹੈ ? ਦੱਸੋ ।
ਉੱਤਰ-
ਸੂਰਜੀ ਊਰਜਾ ਨੂੰ ਤਾਪ ਦੇ ਰੂਪ ਵਿੱਚ ਇਕੱਠਾ ਕਰਕੇ ਜਾਂ ਬਿਜਲੀ ਵਿੱਚ ਪਰਿਵਰਤਿਤ ਕਰਕੇ ਇਸ ਦਾ ਪ੍ਰਯੋਗ ਕੀਤਾ ਜਾ ਸਕਦਾ ਹੈ । ਪੌਦਿਆਂ ਵਿੱਚ ਸੂਰਜੀ ਊਰਜਾ ਨੂੰ ਰਸਾਇਣਿਕ ਊਰਜਾ ਵਿੱਚ ਬਦਲਿਆ ਜਾਂਦਾ ਹੈ । ਸਮੁੰਦਰੀ ਲਹਿਰਾਂ ਤੋਂ ਊਰਜਾ ਦਾ ਦੋਹਨ ਕਰਕੇ ਸੂਰਜੀ ਊਰਜਾ ਨੂੰ ਅਸਿੱਧੇ ਰੂਪ ਵਿੱਚ ਉਪਯੋਗ ਵਿੱਚ ਲਿਆਇਆ ਜਾ ਸਕਦਾ ਹੈ ।

ਪ੍ਰਸ਼ਨ 18. ਸੂਰਜੀ ਤਾਪਨ ਜੁਗਤਾਂ ਵਿੱਚ ਕੱਚ ਦੀ ਪੱਟੀ ਦਾ ਕੀ ਮਹੱਤਵ ਹੈ ?
ਉੱਤਰ-
ਸੂਰਜੀ ਤਾਪਨ ਜੁਗਤਾਂ ਵਿੱਚ ਕੱਚ ਦੀ ਪੱਟੀ ਦਾ ਮਹੱਤਵ-ਤਾਪ ਰੋਧੀ ਬਕਸੇ ਵਿੱਚ ਕਾਲੀ ਪੱਟੀ ਦੀ ਉੱਪਰਲੀ ਸਤਹਿ ਨੂੰ ਕਿਸੇ ਕੱਚ ਦੀ ਪੱਟੀ ਨਾਲ ਢੱਕ ਦਿੱਤਾ ਜਾਂਦਾ ਹੈ । ਕੱਚ ਦੀ ਪੱਟੀ ਦਾ ਇਹ ਵਿਸ਼ੇਸ਼ ਗੁਣ ਹੈ ਕਿ ਇਹ ਸੂਰਜੀ ਪ੍ਰਕਾਸ਼ ਵਿੱਚ ਮੌਜੂਦ ਇਨਫਰਾਰੈਡ ਵਿਕਿਰਨਾਂ ਨੂੰ ਆਪਣੇ ਅੰਦਰ ਲੰਘਣ ਦਿੰਦੀ ਹੈ । ਕੱਚ ਦੀ ਪੱਟੀ ਵਿੱਚੋਂ ਲੰਘਣ ਤੋਂ ਬਾਅਦ ਉਸ ਦੀ ਤਰੰਗ ਲੰਬਾਈ ਵੱਧ ਜਾਂਦੀ ਹੈ । ਕੱਚ ਦੀ ਪੱਟੀ ਉਨ੍ਹਾਂ ਇਨਫਰਾਰੈੱਡ ਵਿਕਿਰਨਾਂ ਲਈ ਨਹੀਂ ਹੁੰਦੀ ਜਿਨ੍ਹਾਂ ਦੀ ਤਰੰਗ ਲੰਬਾਈ ਅਧਿਕ ਹੋਵੇ ਅਤੇ ਜਿਨ੍ਹਾਂ ਦਾ ਉਤਸਰਜਨ ਉਨ੍ਹਾਂ ਵਸਤੂਆਂ ਤੋਂ ਹੋ ਰਿਹਾ ਹੋਵੇ ਜਾਂ ਤੁਲਨਾਤਮਕ ਰੂਪ ਵਿੱਚ ਘੱਟ ਤਾਪ ਤੇ ਹੈ ।

ਪ੍ਰਸ਼ਨ 19. ਸੂਰਜੀ ਤਾਪਨ ਜੁਗਤਾਂ ਦੀਆਂ ਕੋਈ ਦੋ ਪਰਿਸੀਮਾਵਾਂ ਲਿਖੋ ।
ਉੱਤਰ-
ਸੂਰਜੀ ਤਾਪਨ ਜੁਗਤਾਂ ਦੀਆਂ ਪਰਿਸੀਮਾਵਾਂ-

  1. ਇਨ੍ਹਾਂ ਤੋਂ ਸੂਰਜੀ ਉਰਜਾ ਬਹੁਤ ਘੱਟ ਮਾਤਰਾ ਵਿੱਚ ਅਤੇ ਵਿਸਤ੍ਰਿਤ ਰੂਪ ਵਿੱਚ ਪ੍ਰਾਪਤ ਹੁੰਦੀ ਹੈ । ਉੱਚ ਤਾਪ ਪ੍ਰਾਪਤ ਕਰਨ ਲਈ ਇਨ੍ਹਾਂ ਜੁਗਤਾਂ ਦੀ ਸਮਰੱਥਾ ਨਹੀਂ ਹੁੰਦੀ ਹੈ । ਇਸ ਦੇ ਇਲਾਵਾ ਇਕ ਹੀ ਸਥਾਨ ਤੇ ਸੂਰਜੀ ਊਰਜਾ ਸਮਾਨ ਰੂਪ ਵਿੱਚ ਪ੍ਰਾਪਤ ਨਹੀਂ ਹੁੰਦੀ ਬਲਕਿ ਹਰ ਰੋਜ਼ ਬਦਲਦੀ ਰਹਿੰਦੀ ਹੈ । ਇਹ ਜੁਗਤ ਮੀਂਹ ਵਾਲੇ ਦਿਨ ਕੰਮ ਕਰਨ ਵਿੱਚ ਅਸਮਰੱਥ ਹੁੰਦੀ ਹੈ ।
  2. ਸਾਰੇ ਸੂਰਜੀ ਤਾਪਨ ਜੁਗਤਾਂ ਨੂੰ ਸੂਰਜ ਦੀ ਦਿਸ਼ਾ ਵਿੱਚ ਲਗਾਤਾਰ ਬਦਲਣਾ ਪੈਂਦਾ ਹੈ ਤਾਂ ਜੋ ਉਨ੍ਹਾਂ ਤੇ ਧੁੱਪ ਸਿੱਧੀ ਪਵੇ ।

ਪ੍ਰਸ਼ਨ 20. ਸਾਡੀ ਊਰਜਾ ਦੀਆਂ ਸਾਰੀਆਂ ਜ਼ਰੂਰਤਾਂ ਦੀ ਅਪੂਰਤੀ ਸੂਰਜੀ ਸੈੱਲਾਂ ਦੇ ਉਪਯੋਗ ਨਾਲ ਕਿਉਂ ਨਹੀਂ ਹੋ ਸਕਦੀ ? ਦੋ ਕਾਰਨ ਲਿਖੋ ।
ਉੱਤਰ-
ਜੇਕਰ ਸੂਰਜੀ ਸੈੱਲ ਕਿਸੇ ਤਰ੍ਹਾਂ ਦਾ ਪ੍ਰਦੂਸ਼ਣ ਨਹੀਂ ਫੈਲਾਉਂਦੇ ਅਤੇ ਇਨ੍ਹਾਂ ਦਾ ਪ੍ਰਯੋਗ ਬਹੁਤ ਸੁਵਿਧਾਜਨਕ ਹੈ ਪਰ ਫਿਰ ਵੀ ਇਨ੍ਹਾਂ ਦਾ ਪ੍ਰਯੋਗ ਅਸੀਂ ਆਪਣੀਆਂ ਸਾਰੀਆਂ ਸੰਬੰਧਿਤ ਜ਼ਰੂਰਤਾਂ ਦੀ ਪੂਰਤੀ ਲਈ ਨਹੀਂ ਕਰ ਸਕਦੇ । ਇਸ ਦੇ ਪ੍ਰਮੁੱਖ ਕਾਰਨ ਹਨ-

  1. ਸੂਰਜੀ ਸੈੱਲਾਂ ਦੀ ਕਾਰਜ ਸਮਰੱਥਾ ਕੇਵਲ 20% ਹੁੰਦੀ ਹੈ ।
  2. ਸੂਰਜੀ ਸੈੱਲ ਰਾਤ ਨੂੰ ਆਕਾਸ਼ ਵਿੱਚ ਜਾਂ ਬੱਦਲ ਦੇ ਸਮੇਂ ਕੰਮ ਨਹੀਂ ਕਰਦੇ ।
  3. ਸੂਰਜੀ ਸੈੱਲਾਂ ਦਾ ਨਿਰਮਾਣ ਬਹੁਤ ਮਹਿੰਗਾ ਹੈ ।

ਪ੍ਰਸ਼ਨ 21. ਉਨ੍ਹਾਂ ਚਾਰ ਖੇਤਰਾਂ ਦੇ ਨਾਂ ਲਿਖੋ ਜਿੱਥੇ ਸੂਰਜੀ ਸੈੱਲਾਂ ਨੂੰ ਊਰਜਾ ਸਰੋਤ ਦੇ ਰੂਪ ਵਿੱਚ ਉਪਯੋਗ ਕੀਤਾ ਜਾਂਦਾ ਹੈ ।
ਉੱਤਰ-
ਸੂਰਜੀ ਸੈੱਲਾਂ ਦੇ ਉਪਯੋਗ-

  1. ਬਣਾਉਟੀ ਭੂ-ਉਪਹਿ ਅਤੇ ਪੁਲਾੜ ਖੋਜ ਵਿੱਚ ।
  2. ਇਲੈੱਕਟ੍ਰਾਨਿਕ ਉਪਕਰਨਾਂ ਵਿੱਚ ।
  3. ਸੜਕਾਂ ਤੇ ਪ੍ਰਕਾਸ਼ ਵਿਵਸਥਾ ਅਤੇ ਦੂਰਦਰਾਜ ਖੇਤਰਾਂ ਵਿੱਚ ਟੈਲੀਵਿਜ਼ਨ ਕਾਰਜਕੂਮਾਂ ਨੂੰ ਪ੍ਰਸਾਰਿਤ ਕਰਨ ਵਿੱਚ ।
  4. ਸਮੁੰਦਰਾਂ ਵਿੱਚ ਸਥਿਤ ਪ੍ਰਕਾਸ਼ ਸਤੰਭਾਂ (Light House) ਅਤੇ ਪੈਟਰੋਲੀਅਮ ਪ੍ਰਾਪਤ ਕਰਨ ਵਾਲੀਆਂ ਥਾਂਵਾਂ ਤੇ ।

ਪ੍ਰਸ਼ਨ 22. ਇਹ ਸਮਝਾਓ ਕਿ ਪਿਛਲੇ ਕੁਝ ਦਹਾਕਿਆਂ ਵਿੱਚ ਸੂਰਜੀ ਸੈੱਲਾਂ ਦਾ ਮਹੱਤਵ ਕਿਉਂ ਵੱਧ ਗਿਆ ਹੈ ?
ਉੱਤਰ-
ਸੂਰਜੀ ਸੈੱਲ ਵਿੱਚ ਉਪਯੋਗ ਕੀਤੇ ਜਾਣ ਵਾਲੇ ਤੱਤ ਅਧਿਕ ਮਾਤਰਾ ਵਿੱਚ ਘੱਟ ਕੀਮਤ ਵਿੱਚ ਉਪਲੱਬਧ ਹਨ ਅਤੇ ਇਨ੍ਹਾਂ ਦੀ ਅਧਿਕ ਸਮਰੱਥਾ ਹੈ । ਸੂਰਜੀ ਸੈੱਲ ਦੇ ਉਪਯੋਗ ਤੋਂ ਪ੍ਰਦੂਸ਼ਣ ਨਹੀਂ ਹੁੰਦਾ । ਬਣਾਉਟੀ ਉਪਗ੍ਰਹਿਆਂ, ਸੂਰਜੀ ਪੈਨਲਾਂ ਵਿਗਿਆਨਿਕ ਉਪਕਰਨਾਂ, ਦੂਰ ਸੰਚਾਰ ਸਾਧਨਾਂ ਆਦਿ ਵਿੱਚ ਇਨ੍ਹਾਂ ਦਾ ਉਪਯੋਗ ਸਰਲਤਾ ਨਾਲ ਕੀਤਾ ਜਾ ਸਕਦਾ ਹੈ । ਇਨ੍ਹਾਂ ਕਾਰਨਾਂ ਦੇ ਫਲਸਰੂਪ ਸੋਲਰ ਸੈੱਲਾਂ ਦਾ ਮਹੱਤਵ ਪਿਛਲੇ ਦਹਾਕੇ ਵਿੱਚ ਵੱਧ ਗਿਆ ਹੈ ।

ਪ੍ਰਸ਼ਨ 23. ਪੌਣ ਊਰਜਾ ਫਾਰਮ ਕੇਵਲ ਕੁੱਝ ਵਿਸ਼ੇਸ਼ ਖੇਤਰਾਂ ਵਿੱਚ ਹੀ ਕਿਉਂ ਸਥਾਪਿਤ ਕੀਤੇ ਜਾ ਸਕਦੇ ਹਨ ? ਕਾਰਨ ਲਿਖੋ ।
ਉੱਤਰ-
ਪੌਣ ਊਰਜਾ ਦੀ ਪ੍ਰਾਪਤੀ ਸਾਰੇ ਸਥਾਨਾਂ ਤੇ ਨਹੀਂ ਹੋ ਸਕਦੀ ਇਹ ਉਨ੍ਹਾਂ ਸਥਾਨਾਂ ਤੇ ਸੰਭਵ ਹੋ ਸਕਦੀ ਹੈ ਜਿੱਥੇ ਇਸ ਦੇ ਲਈ ਅਨੁਕੂਲ ਪਰਿਸਥਿਤੀਆਂ ਹੋਣ । ਪੌਣ ਊਰਜਾ ਲਈ ਹੇਠ ਲਿਖੀਆਂ ਜ਼ਰੂਰਤਾਂ ਦੀ ਪੂਰਤੀ ਹੋਣੀ ਚਾਹੀਦੀ ਹੈ-

  1. ਪੌਣ ਦੀ ਗਤੀ 15 ਕਿ.ਮੀ. /ਘੰਟਾ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ।
  2. ਸਾਰਾ ਸਾਲ ਪੌਣ ਨੂੰ ਇਸੇ ਗਤੀ ਨਾਲ ਪ੍ਰਤੀਦਿਨ 12 ਘੰਟੇ ਜਾਂ ਇਸ ਤੋਂ ਅਧਿਕ ਸਮੇਂ ਲਈ ਵਹਿਣਾ ਚਾਹੀਦਾ ਹੈ । ਜੇਕਰ ਇਹ ਸ਼ਰਤਾਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਪੌਣ ਊਰਜਾ ਫਾਰਮ ਦੀ ਸਥਾਪਨਾ ਕੀਤੀ ਜਾ ਸਕਦੀ ਹੈ ।

ਪ੍ਰਸ਼ਨ 24. ਅਰਧ ਚਾਲਕ ਕੀ ਹਨ ?
ਉੱਤਰ-
ਅਰਧ ਚਾਲਕ-ਉਹ ਪਦਾਰਥ ਜਿਨ੍ਹਾਂ ਦੀ ਬਿਜਲੀ ਚਾਲਕ ਚਾਲਕਾਂ ਨਾਲੋਂ ਘੱਟ ਪਰੰਤੂ ਰੋਧਕਾਂ ਨਾਲੋਂ ਵੱਧ ਹੁੰਦੀ ਹੈ । ਆਮ ਤੌਰ ‘ਤੇ ਪ੍ਰਯੋਗ ਕੀਤੇ ਜਾਣ ਵਾਲੇ ਅਰਧ ਚਾਲਕ ਪਦਾਰਥ ਜਰਮੇਨੀਅਮ ਅਤੇ ਸਿਲੀਕਾਂਨ ਹਨ ।

ਪ੍ਰਸ਼ਨ 25. ਪੌਣ-ਕਿਸ ਨੂੰ ਕਹਿੰਦੇ ਹਨ । ਪੌਣ ਕਿਸ ਤਰ੍ਹਾਂ ਚੱਲਦੀ ਹੈ ?
ਉੱਤਰ-
ਪੌਣ-ਗਤੀਸ਼ੀਲ ਹਵਾ ਨੂੰ ਪੌਣ ਕਹਿੰਦੇ ਹਨ ।
ਪੌਣ ਦਾ ਚਲਨਾ – ਧਰੁਵੀ ਖੇਤਰਾਂ ਦੀ ਤੁਲਨਾ ਵਿੱਚ ਭੂ-ਮੱਧ ਰੇਖੀ ਖੇਤਰਾਂ ਵਿੱਚ ਸੂਰਜ ਪ੍ਰਕਾਸ਼ ਦੀ ਤੀਬਰਤਾ ਅਧਿਕ ਹੁੰਦੀ ਹੈ । ਫਲਸਰੂਪ ਭੂਮੱਧ ਰੇਖੀ ਖੇਤਰਾਂ ਵਿੱਚ ਧਰਤੀ ਦੇ ਤਲ ਦੇ ਨੇੜੇ ਹਵਾ ਛੇਤੀ ਹੀ ਗਰਮ ਹੋ ਜਾਂਦੀ ਹੈ ਅਤੇ ਉੱਪਰ ਵਲ ਨੂੰ ਉੱਠਦੀ ਹੈ । ਇਸ ਖਾਲੀ ਹੋਈ ਥਾਂ ਨੂੰ ਭਰਨ ਲਈ ਧਰੁਵੀ ਖੇਤਰਾਂ ਦੀ ਠੰਢੀ ਹਵਾ ਭੂ-ਮੱਧ ਖੇਤਰਾਂ ਵੱਲ ਵਹਿਣ ਲਗਦੀ ਹੈ । ਹਵਾ ਦੇ ਇਸ ਬਹਾਓ ਨੂੰ ਧਰਤੀ ਦਾ ਘੁੰਮਣਾ ਲਗਾਤਾਰ ਰੁਕਾਵਟ ਪਾਉਂਦੀ ਰਹਿੰਦੀ ਹੈ ।

ਪ੍ਰਸ਼ਨ 26. ਅਜਿਹੇ ਤਿੰਨ ਕਾਰਨ ਦੱਸੋ ਜਿਹੜੇ ਪੌਣ ਨੂੰ ਗਤੀਸ਼ੀਲ ਕਰਨ ਲਈ ਜ਼ਿੰਮੇਵਾਰ ਹੋਣ ?
ਉੱਤਰ-
ਪੌਣ ਨੂੰ ਗਤੀਸ਼ੀਲ ਕਰਨ ਲਈ ਹੇਠ ਲਿਖੇ ਕਾਰਨ ਜ਼ਿੰਮੇਵਾਰ ਹਨ-

  1. ਸੂਰਜ ਦੀ ਸਥਿਤੀ
  2. ਹਵਾ ਦੇ ਤਾਪਮਾਨ ਦਾ ਅੰਤਰ
  3. ਹਵਾ ਦੇ ਦਬਾਓ ਦਾ ਅੰਤਰ ।

ਪ੍ਰਸ਼ਨ 27. ਕਿਸੇ ਬੰਨ੍ਹ ਦੁਆਰਾ ਉਤਪੰਨ ਕੀਤੀ ਗਈ ਪਣ-ਬਿਜਲੀ ਨੂੰ ਸੋਲਰ ਊਰਜਾ ਦਾ ਹੀ ਹੋਰ ਰੂਪ ਮੰਨਿਆ ਜਾਂਦਾ ਹੈ ।
ਉੱਤਰ-
ਵਹਿੰਦੇ ਹੋਏ ਪਾਣੀ ਤੋਂ ਉਤਪੰਨ ਬਿਜਲੀ ਨੂੰ ਪਣ-ਬਿਜਲੀ ਕਹਿੰਦੇ ਹਨ । ਸੂਰਜੀ ਸੋਲਰ ਊਰਜਾ ਦੀ ਊਸ਼ਮਾ ਨੂੰ ਸਮੁੰਦਰ, ਦਰੱਖ਼ਤਾਂ ਦੇ ਪੱਤੇ ਅਤੇ ਧਰਤੀ ਦੀ ਸਤਹਿ ਤੇ ਉਪਸਥਿਤ ਜਲ ਸਰੋਤਾਂ ਵਿੱਚੋਂ ਜਲ ਦਾ ਵਾਸ਼ਪੀਕਰਨ ਕਰਨ ਲਈ ਪਯੋਗ ਕੀਤਾ ਜਾਂਦਾ ਹੈ । ਇਸ ਤਰ੍ਹਾਂ ਉਤਪਾਦਿਤ ਜਲਵਾਸ਼ਪ ਵਾਯੂਮੰਡਲ ਵਿੱਚ ਉੱਪਰ ਵਲ ਉੱਠਦੇ ਹਨ । ਇਹ ਜਲਵਾਸ਼ਪ ਠੰਢੇ ਹੋ ਕੇ ਵਾਪਸ ਮੀਂਹ ਦੇ ਰੂਪ ਵਿੱਚ ਹੇਠਾਂ ਡਿੱਗਦੇ ਹਨ । ਮੀਂਹ ਦਾ ਪਾਣੀ ਜਾਂ ਫਿਰ ਬਰਫ਼ ਦੇ ਪਿਘਲਣ ਤੋਂ ਬਣਿਆ ਪਾਣੀ ਬੰਨ੍ਹ ਵਿੱਚ ਇਕੱਠਾ ਕਰ ਲਿਆ ਜਾਂਦਾ ਹੈ । ਇਸ ਤਰ੍ਹਾਂ ਸੁਰਜੀ ਉਰਜਾ ਪਾਣੀ ਦੀ ਸਥਿਤਿਜ ਉਰਜਾ ਵਿੱਚ ਬਦਲ ਜਾਂਦੀ ਹੈ । ਇਸ ਇਕੱਠੇ ਕੀਤੇ ਹੋਏ ਪਾਣੀ ਨੂੰ ਤੀਬਰ ਗਤੀ ਨਾਲ ਪ੍ਰਵਾਹਿਤ ਕੀਤਾ ਜਾਂਦਾ ਹੈ ਜਿਸ ਤੋਂ ਸਥਿਤਿਜ ਉਰਜਾ ਗਤਿਜ ਉਰਜਾ ਵਿੱਚ ਬਦਲ ਜਾਂਦੀ ਹੈ । ਹੁਣ ਇਹ ਤੀਬਰ ਗਤੀ ਦਾ ਪਾਣੀ ਟਰਬਾਈਨ ਦੇ ਬਲੇਡਾਂ ਨਾਲ ਟਕਰਾਉਂਦਾ ਹੈ ਜਿਸ ਤੋਂ ਗਤਿਜ ਉਰਜਾ ਯੰਤਿਕ ਉਰਜਾ ਅਤੇ ਫਿਰ ਬਿਜਲੀ ਉਰਜਾ ਰੂਪਾਂਤਰਿਤ ਹੋ ਜਾਂਦੀ ਹੈ । ਇਸ ਲਈ ਅਸੀਂ ਕਹਿ ਸਕਦੇ ਹਾਂ ਕਿ ਪਣਬਿਜਲੀ ਸੂਰਜੀ ਊਰਜਾ ਦਾ ਇਕ ਹੋਰ ਰੂਪ ਹੈ ।

ਪ੍ਰਸ਼ਨ 28. ਪਣ-ਊਰਜਾ ਦਾ ਇੱਕ ਮਹੱਤਵਪੂਰਨ ਪ੍ਰਤਿਬੰਧ ਦੱਸੋ । ਇਸ ਦਾ ਲਾਭ ਵੀ ਲਿਖੋ ।
ਉੱਤਰ-
ਪਣ – ਊਰਜਾ ਦਾ ਇਕ ਮਹੱਤਵਪੂਰਨ ਪ੍ਰਤਿਬੰਧ ਇਹ ਹੈ ਕਿ ਪਣ-ਚੱਕੀ ਚਲਾਉਣ ਲਈ ਵਹਿ ਰਿਹਾ ਜਲ ਹਰੇਕ ਥਾਂ ਤੇ ਵੱਧ ਮਾਤਰਾ ਵਿੱਚ ਉਪਲੱਬਧ ਨਹੀਂ ਹੁੰਦਾ ਹੈ । ਇਸ ਲਈ ਕਾਰਜ ਕਰਨ ਲਈ ਪਣ-ਉਰਜਾ ਦਾ ਉਪਯੋਗ ਕੇਵਲ ਉਨ੍ਹਾਂ ਥਾਂਵਾਂ ਤੇ ਹੋ ਸਕਦਾ ਹੈ ਜਿੱਥੇ ਵਹਿੰਦੇ ਹੋਏ ਪਾਣੀ ਅਧਿਕ ਮਾਤਰਾ ਵਿੱਚ ਉਪਲੱਬਧ ਹੋਵੇ । ਪਣ-ਊਰਜਾ ਦਾ ਇਕ ਮਹੱਤਵਪੂਰਨ ਲਾਭ ਇਹ ਹੈ ਕਿ ਇਸ ਦੇ ਉਪਯੋਗ ਨਾਲ ਪਰਿਆਵਰਣ ਦਾ ਪ੍ਰਦੂਸ਼ਣ ਨਹੀਂ ਹੁੰਦਾ ਹੈ ।

ਪ੍ਰਸ਼ਨ 29. ਸਮੁੰਦਰੀ ਤਾਪ ਊਰਜਾ ਕੀ ਹੈ ?
ਉੱਤਰ-
ਸਮੁੰਦਰੀ ਤਾਪ ਊਰਜਾ (Ocean Thermal Energy) – ਸਮੁੰਦਰ, ਸੂਰਜੀ ਊਰਜਾ ਦੇ ਵੱਡੇ ਭੰਡਾਰ ਹਨ । ਜੇਕਰ ਉਰਜਾ ਦੇ ਇਸ ਸੋਮੇ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ ਤਾਂ ਸਾਨੂੰ ਬਹੁਤ ਅਧਿਕ ਮਾਤਰਾ ਵਿੱਚ ਉਰਜਾ ਉਪਲੱਬਧ ਹੋ ਜਾਵੇਗੀ । ਸਮੁੰਦਰ ਦੀ ਸਤਹਿ ਤੇ ਇਸ ਦੀ ਲਗਭਗ 1000 m ਡੂੰਘਾਈ ਵਿਚਕਾਰ ਤਾਪਮਾਨ ਅੰਤਰ ਹੁੰਦਾ ਹੈ । ਸਮੁੰਦਰ ਵਿੱਚ ਕਈ ਥਾਂਵਾਂ ‘ਤੇ ਤਾਂ ਤਾਪ ਵਿੱਚ ਇਹ ਅੰਤਰ 20°C ਤਕ ਵੀ ਹੁੰਦਾ ਹੈ । ਸਮੁੰਦਰ ਦੀ ਸਤਹਿ ਤੇ ਪਾਣੀ ਅਤੇ ਡੂੰਘਾਈ ਦੇ ਪਾਣੀ ਦੇ ਤਾਪ ਵਿੱਚ ਅੰਤਰ ਦੇ ਕਾਰਨ ਉਪਲੱਬਧ ਉਰਜਾ ਨੂੰ ਸਮੁੰਦਰੀ ਤਾਪ ਉਰਜਾ ਕਹਿੰਦੇ ਹਨ ।

ਪ੍ਰਸ਼ਨ 30. ਸੂਰਜੀ ਊਰਜਾ ਸਮੁੰਦਰਾਂ ਵਿੱਚ ਕਿਹੜੇ ਦੋ ਰੂਪਾਂ ਵਿੱਚ ਪ੍ਰਗਟ ਹੁੰਦੀ ਹੈ ? ਉਨ੍ਹਾਂ ਦੇ ਨਾਂ ਲਿਖੋ ।
ਉੱਤਰ-

  1. ਸੂਰਜੀ ਊਰਜਾ ਦੇ ਪ੍ਰਭਾਵ ਨਾਲ ਪੌਣਾਂ ਚਲਦੀਆਂ ਹਨ । ਸਮੁੰਦਰ ਤਲ ਤੇ ਵਹਿਣ ਵਾਲੀਆਂ ਪੌਣਾਂ ਜਲ ਤਰੰਗਾਂ ਨੂੰ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਤਟਾਂ ਨਾਲ ਲਗਾਤਾਰ ਵਹਿਣ ਲਈ ਗਤੀ ਪ੍ਰਦਾਨ ਕਰਦੀਆਂ ਹਨ ਜਿਸ ਨਾਲ ਪਾਣੀ ਦੀ ਗਤਿਜ ਊਰਜਾ ਉਪਯੋਗੀ ਕੰਮਾਂ ਨੂੰ ਕਰਵਾਉਣ ਵਿੱਚ ਸਹਾਇਕ ਬਣਦੀ ਹੈ ।
  2. ਸ਼ਰਜ ਦੀ ਗਰਮੀ ਤੋਂ ਸਮੁੰਦਰਾਂ ਦਾ ਪਾਣੀ ਗਰਮ ਹੁੰਦਾ ਹੈ । ਉਸ ਦੀਆਂ ਲਹਿਰਾਂ ਦਾ ਤਾਪਮਾਨ ਬਦਲਦਾ ਹੈ ਜਿਸ ਕਾਰਨ ਸਮੁੰਦਰੀ ਤਾਪ ਊਰਜਾ (OTE) ਪ੍ਰਾਪਤ ਕੀਤੀ ਜਾਂਦੀ ਹੈ ।

ਪ੍ਰਸ਼ਨ 31. ਸਮੁੰਦਰ ਊਰਜਾ ਦੇ ਵਿਸ਼ਾਲ ਭੰਡਾਰ ਹਨ । ਇਸ ਕਥਨ ਨੂੰ ਸਪੱਸ਼ਟ ਕਰੋ ।
ਉੱਤਰ-
ਸਮੁੰਦਰ ਊਰਜਾ ਦੇ ਵਿਸ਼ਾਲ ਭੰਡਾਰ-ਸਮੁੰਦਰ ਅਸਲ ਵਿੱਚ ਉਰਜਾ ਦੇ ਵਿਸ਼ਾਲ ਭੰਡਾਰ ਹਨ ਜਿਨ੍ਹਾਂ ਦੁਆਰਾ ਬਹੁਤ ਵੱਡੀ ਮਾਤਰਾ ਵਿੱਚ ਉਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ । ਉਰਜਾ ਉਤਪੱਤੀ ਦੇ ਆਧਾਰ ਹੇਠ ਲਿਖੇ ਹਨ-

  1. ਸਮੁੰਦਰ ਦੀਆਂ ਲਹਿਰਾਂ ਗਤਿਜ ਊਰਜਾ ਦੇ ਕਾਰਨ ਬਿਜਲੀ ਪੈਦਾ ਕਰਦੀਆਂ ਹਨ ।
  2. ਸਮੁੰਦਰ ਦੀ ਵਿਭਿੰਨ ਸੜਾਵਾਂ ਦੇ ਤਾਪ ਦੇ ਅੰਤਰ ਤੋਂ ਬਿਜਲੀ ਊਰਜਾ ਦੀ ਉਤਪੱਤੀ ਕੀਤੀ ਜਾ ਸਕਦੀ ਹੈ ।
  3. ਚੰਨ ਅਤੇ ਸੂਰਜ ਦੇ ਆਕਰਸ਼ਣ ਦੇ ਕਾਰਨ ਪੈਦਾ ਜਵਾਰ ਭਾਟਾ ਤੋਂ ਟਰਬਾਈਨ ਘੁੰਮਾ ਕੇ ਟਰਬਾਈਨਾਂ ਦੁਆਰਾ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ ਜਿਹੜੀ ਸਾਗਰ ਤੱਟਾਂ ਤੇ ਰਹਿਣ ਵਾਲਿਆਂ ਲਈ ਵਰਦਾਨ ਬਣ ਸਕਦੀ ਹੈ ।
  4. ਸਮੁੰਦਰਾਂ ਦੇ ਵਿਭਿੰਨ ਸਥਾਨਾਂ ਤੇ ਲੂਣਾਂ ਦੀ ਸੰਘਣਤਾ ਵੱਖ-ਵੱਖ ਹੋਣ ਦੇ ਕਾਰਨ ਉਨ੍ਹਾਂ ਤੋਂ ਊਰਜਾ ਪੈਦਾ ਕੀਤੀ ਜਾ ਸਕਦੀ ਹੈ ।
  5. ਸਮੁੰਦਰੀ ਜੀਵਨ ਨੂੰ ਬਾਲਣ ਦੇ ਰੂਪ ਵਿੱਚ ਵਰਤੋਂ ਕਰਕੇ ਕਾਫ਼ੀ ਮਾਤਰਾ ਵਿੱਚ ਊਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ ।

ਪ੍ਰਸ਼ਨ 32. ਭੂ-ਤਾਪ ਊਰਜਾ ਕੀ ਹੈ ? ਇਸ ਦੇ ਮੁੱਖ ਲਾਭ ਕੀ ਹਨ ?
ਉੱਤਰ-
ਭੂ-ਤਾਪ ਊਰਜਾ (Geothermal Energy) – ਧਰਤੀ ਦੀ ਸਤਹਿ ਦੇ ਹੇਠਲੇ ਗਰਮ ਚੱਟਾਨਾਂ ਦੇ ਸੋਮੇ ਨੂੰ ਭੂ-ਤਾਪ ਊਰਜਾ ਕਿਹਾ ਜਾਂਦਾ ਹੈ ।

ਭੂ-ਤਾਪ ਊਰਜਾ ਦੀ ਹੋਂਦ ਧਰਤੀ ਦੇ ਮੱਧ ਭਾਗ ਦੇ ਬਹੁਤ ਗਰਮ ਹੋਣ ਕਾਰਨ ਹੈ । ਇਹ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸੂਰਜ ਤੇ ਨਿਰਭਰ ਨਹੀਂ ਹੈ । ਧਰਤੀ ਦੇ ਹੇਠਲੀਆਂ ਪਿਘਲੀਆਂ ਚੱਟਾਨਾਂ, ਜਿਨ੍ਹਾਂ ਨੂੰ ਮੈਗਮਾ ਕਿਹਾ ਜਾਂਦਾ ਹੈ, ਭੂ-ਤਾਪ ਊਰਜਾ ਦਾ ਸੋਮਾ ਹਨ ।

ਜਦੋਂ ਮੈਗਮਾ ਕੁੱਝ ਧਰਤੀ ਦੀ ਸਤਹਿ ਦੇ ਨੇੜੇ ਆਉਂਦਾ ਹੈ ਤਾਂ ਗਰਮ ਸਥਾਨ ਬਣ ਜਾਂਦੇ ਹਨ । ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਾ ਪਾਣੀ ਗਰਮ ਹੋ ਜਾਂਦਾ ਹੈ ਅਤੇ ਭਾਫ਼ ਵਿੱਚ ਬਦਲ ਜਾਂਦਾ ਹੈ । ਇਹ ਭਾਫ਼ ਚੱਟਾਨਾਂ ਵਿਚਕਾਰ ਫਸ ਜਾਂਦੀ ਹੈ ਅਤੇ ਬਹੁਤ ਉੱਚੇ ਦਬਾਅ ਤੇ ਹੁੰਦੀ ਹੈ । ਜਦੋਂ ਜ਼ਮੀਨ ਅੰਦਰ ਇਨ੍ਹਾਂ ਗਰਮ ਸਥਾਨਾਂ ਤਕ ਪਾਈਪ ਖੋਭੇ ਜਾਂਦੇ ਹਨ ਤਾਂ ਭਾਫ਼ ਬਹੁਤ ਅਧਿਕ ਦਬਾਅ ਨਾਲ ਬਾਹਰ ਨਿਕਲਦੀ ਹੈ । ਇਸ ਨੂੰ ਭਾਫ਼ ਟਰਬਾਈਨਾਂ ਨੂੰ ਚਲਾਉਣ ਲਈ ਵਰਤਿਆ ਜਾਂਦਾ ਹੈ । ਇਨ੍ਹਾਂ ਟਰਬਾਈਨਾਂ ਦੇ ਚਲਣ ਨਾਲ ਬਿਜਲੀ ਪੈਦਾ ਹੁੰਦੀ ਹੈ ।

ਲਾਭ-

  1. ਸਾਰਾ ਸਾਲ ਪ੍ਰਤੀਦਿਨ 24 ਘੰਟੇ ਤੱਕ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ ।
  2. ਕਿਉਂਕਿ ਇਨ੍ਹਾਂ ਵਿੱਚ ਕੋਈ ਬਾਲਣ ਨਹੀਂ ਜਲਾਇਆ ਜਾਂਦਾ ਇਸ ਲਈ ਪ੍ਰਦੂਸ਼ਣ ਪੈਦਾ ਨਹੀਂ ਕਰਦੇ ।
  3. ਬਿਜਲੀ ਪੈਦਾ ਕਰਨ ਵਿੱਚ ਲਾਗਤ ਵੀ ਘੱਟ ਆਉਂਦੀ ਹੈ ।

ਪ੍ਰਸ਼ਨ 33. ਵਿਖੰਡਨ ਅਤੇ ਸੰਯਨ ਵਿੱਚ ਉਤਪੰਨ ਹੋਣ ਵਾਲੀ ਉਰਜਾ ਦੀ ਤੁਲਨਾ ਕਰੋ ।
ਉੱਤਰ-
ਵਿਖੰਡਨ ਅਤੇ ਸੰਯਨ ਦੇ ਦੌਰਾਨ ਊਰਜਾ ਵਿੱਚ ਬਹੁਤ ਵੱਡਾ ਅੰਤਰ ਹੈ । ਜਦੋਂ ਇਕ ਗ੍ਰਾਮ ਯੂਰੇਨੀਅਮ ਨੂੰ ਵਿਖੰਡਿਤ ਕੀਤਾ ਜਾਂਦਾ ਹੈ ਤਾਂ ਲਗਭਗ 6.2 × 1010 ਊਰਜਾ ਉਤਪੰਨ ਹੁੰਦੀ ਹੈ । ਪਰੰਤੂ ਜਦੋਂ 1 ਗ੍ਰਾਮ ਡਿਊਟੇਰੀਅਮ ਨੂੰ ਸੰਧਿਤ ਕੀਤਾ ਜਾਂਦਾ ਹੈ ਤਾਂ 2.3 × 1012J ਊਰਜਾ ਉਤਪੰਨ ਹੁੰਦੀ ਹੈ । ਪਰਮਾਣੂ ਵਿਖੰਡਨ ਨੂੰ ਸੰਯਨ ਦੀ ਤੁਲਨਾ ਵਿੱਚ ਅਧਿਕ ਹਾਨੀਕਾਰਕ ਮੰਨਿਆ ਜਾਂਦਾ ਹੈ ਕਿਉਂਕਿ ਵਿਖੰਡਨ ਕਿਰਿਆ ਨਾਲ ਵਾਤਾਵਰਨ ਵਿੱਚ ਰੇਡੀਓ ਸਭਿਅਤਾ ਵੱਧ ਜਾਂਦੀ ਹੈ ਜਿਸਦੇ ਪਰਿਣਾਮਸਰੂਪ ਗੁਣ ਸੂਤਰਾਂ ਅਤੇ ਜੀਨਸ ਵਿੱਚ ਪਰਿਵਰਤਨ ਆ ਜਾਂਦਾ ਹੈ । ਬਲੱਡ ਕੈਂਸਰ ਹੋ ਜਾਂਦਾ ਹੈ ਅਤੇ ਜੈਵਿਕ ਆਧਾਰ ‘ਤੇ ਕਈ ਦੋਸ਼ ਉਤਪੰਨ ਹੋ ਜਾਂਦੇ ਹਨ ।

ਪ੍ਰਸ਼ਨ 34. ਊਰਜਾ ਦੇ ਪੂਰਤੀ ਯੋਗ ਅਤੇ ਅਪੂਰਤੀ ਯੋਗ ਸੋਮਿਆਂ ਵਿਚਕਾਰ ਅੰਤਰ ਸਪੱਸ਼ਟ ਕਰੋ ।
                                  ਜਾਂ
ਊਰਜਾ ਦੇ ਨਵੀਨੀਕਰਨ ਅਤੇ ਅਨਵੀਨੀਕਰਨ ਸਾਧਨਾਂ ਵਿੱਚ ਅੰਤਰ ਦੱਸੋ ।
ਉੱਤਰ-
ਸਾਡੇ ਘਰਾਂ ਵਿੱਚ ਮੁੱਖ ਰੂਪ ਵਿੱਚ ਵਰਤੀ ਜਾਣ ਵਾਲੀ ਊਰਜਾ ਦੋ ਤਰ੍ਹਾਂ ਦੇ ਸੋਮਿਆਂ ਤੋਂ ਪ੍ਰਾਪਤ ਹੁੰਦੀ ਹੈ । ਪੁਰਤੀ ਯੋਗ ਸੋਮੇ-ਉਰਜਾ ਦੇ ਉਹ ਸੋਮੇ ਜਿਨ੍ਹਾਂ ਦੀ ਖ਼ਪਤ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਉਤਪਾਦਿਤ ਨਹੀਂ ਕੀਤਾ ਜਾ ਸਕਦਾ, ਊਰਜਾ ਦੇ ਅਪੂਰਤੀ ਯੋਗ ਸੋਮੇ ਹੁੰਦੇ ਹਨ ।

ਖਾਣਾ ਪਕਾਉਣ ਲਈ ਅਸੀਂ ਕੋਲਾ, ਮਿੱਟੀ ਦਾ ਤੇਲ, ਐਲ. ਪੀ. ਜੀ. ਆਦਿ ਦਾ ਪ੍ਰਯੋਗ ਕਰਦੇ ਹਾਂ । ਸਰਦੀਆਂ ਵਿੱਚ ਲੱਕੜੀ ਦਾ ਕੋਲਾ ਵੀ ਗਰਮੀ ਪ੍ਰਾਪਤ ਕਰਨ ਲਈ ਬਾਲਦੇ ਹਨ । ਇਕ ਵਾਰ ਵਰਤੇ ਜਾਣ ਤੋਂ ਬਾਅਦ ਦੁਬਾਰਾ ਇਨ੍ਹਾਂ ਦੀ ਪ੍ਰਾਪਤੀ ਨਹੀਂ ਹੋ ਸਕਦੀ । ਦਰੱਖ਼ਤਾਂ-ਪੌਦਿਆਂ ਦੀ ਲੱਕੜੀ ਵੀ ਇਸੇ ਸੋਮੇ ਅਧੀਨ ਆਉਂਦੀ ਹੈ । ਇਹ ਸੀਮਿਤ ਹਨ । ਇਹ ਪ੍ਰਦੂਸ਼ਣ ਫੈਲਾਉਂਦੇ ਹਨ ।

ਪੂਰਤੀਯੋਗ ਸੋਮੇ – ਉਰਜਾ ਦੇ ਉਹ ਸੋਮੇ ਜਿਨ੍ਹਾਂ ਦਾ ਕੁੱਝ ਸਮੇਂ ਬਾਅਦ ਪੁਨਰ-ਉਤਪਾਦਨ ਕੀਤਾ ਜਾ ਸਕਦਾ ਹੈ, ਪੂਰਤੀ ਯੋਗ ਸੋਮੇ ਕਹਿੰਦੇ ਹਨ । ਉਰਜਾ ਦੇ ਪੁਰਤੀ ਯੋਗ ਸੋਮੇ ਬਹੁਤ ਸਾਰੇ ਹਨ, ਜਿਵੇਂ-ਸੂਰਜ, ਹਵਾ, ਪਾਣੀ, ਮਿੱਟੀ ਆਦਿ । ਇਨ੍ਹਾਂ ਦਾ ਉਪਯੋਗ ਕਰਨ ਨਾਲ ਇਹ ਦੁਬਾਰਾ ਪੈਦਾ ਹੋ ਜਾਂਦੇ ਹਨ । ਇਨ੍ਹਾਂ ਦੇ ਪ੍ਰਯੋਗ ਤੋਂ ਕੋਈ ਪ੍ਰਦੂਸ਼ਣ ਨਹੀਂ ਫੈਲਦਾ । ਇਹ ਅਸੀਮ ਅਤੇ ਸਾਫ਼ ਊਰਜਾ ਦੇ ਸੋਮੇ ਹਨ ।

ਪ੍ਰਸ਼ਨ 35. ਕੀ ਊਰਜਾ ਦੇ ਸਾਰੇ ਪੂਰਤੀ ਯੋਗ ਸੋਮੇ ਪ੍ਰਦੂਸ਼ਣ ਪੈਦਾ ਨਹੀਂ ਕਰਦੇ ? ਵਿਆਖਿਆ ਕਰੋ ।
ਉੱਤਰ-
ਊਰਜਾ ਦੇ ਜ਼ਿਆਦਾ ਕਰਕੇ ਪੂਰਤੀ ਯੋਗ ਸੋਮੇ ਲਗਭਗ ਪ੍ਰਦੂਸ਼ਣ ਰਹਿਤ ਹੁੰਦੇ ਹਨ ।
ਊਰਜਾ ਦੇ ਪੂਰਤੀ ਯੋਗ ਸੋਮੇ ਬਹੁਤ ਸਾਰੇ ਹਨ, ਜਿਵੇਂ-ਸੂਰਜ, ਹਵਾ, ਪਾਣੀ, ਖੇਤੀ ਦਾ ਕੂੜਾ-ਕਰਕਟ, ਲੱਕੜੀ ਅਤੇ ਪਸ਼ੂਆਂ ਦਾ ਗੋਬਰ ਆਦਿ । ਸੂਰਜ, ਊਰਜਾ ਦਾ ਸੋਮਾ ਹੈ । ਪਾਣੀ ਤੋਂ ਊਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ । ਜੈਵ ਮਾਤਰਾ (ਜਲਾਉਣ ਵਾਲੀ ਲੱਕੜੀ, ਪਸ਼ੂਆਂ ਦਾ ਗੋਬਰ, ਸ਼ਹਿਰਾਂ ਵਿੱਚ ਉਪਲੱਬਧ ਵਿਘਟਨਕਾਰੀ ਫਾਲਤੂ ਪਦਾਰਥ, ਫ਼ਸਲਾਂ ਦਾ ਕੂੜਾ-ਕਰਕਟ ਆਦਿ) ਨੂੰ ਜਲਾਉਣ ਤੇ ਇਹ ਊਰਜਾ ਦਾ ਕੰਮ ਕਰਦਾ ਹੈ ਅਤੇ ਉਤਸਰਜਿਤ ਹੋਇਆ ਧੂਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ।

ਪ੍ਰਸ਼ਨ 36. ਪੌਣ ਚੱਕੀ ਕੀ ਹੁੰਦੀ ਹੈ ? ਇਸ ਦੇ ਲਾਭ ਲਿਖੋ ।
ਉੱਤਰ-
ਪੌਣ ਚੱਕੀ- ਇਹ ਇੱਕ ਅਜਿਹੀ ਜੁਗਤ ਹੈ ਜਿਸ ਵਿੱਚ ਪੰਣ ਦੀ ਗਤਿਜ ਉਰਜਾ ਨੂੰ ਘੁੰਮਣ ਗਤੀ ਦੁਆਰਾ ਯੰਤਰਿਕ ਊਰਜਾ ਅਤੇ ਫਿਰ ਬਿਜਲੀ ਊਰਜਾ ਵਿੱਚ ਬਲਿਆ ਜਾਂਦਾ ਹੈ ।

ਪੌਣ ਚੱਕੀ ਦੀ ਰਚਨਾ – ਜਦੋਂ ਤੇਜ਼ੀ ਨਾਲ ਘੁੰਮਣ ਵਾਲੀ ਸ਼ਾਫਟ ਵਗਦੀ ਹੋਈ ਪੌਣ, ਪੌਣ ਚੱਕੀ ਦੇ ਬਲੇਡਾਂ ਨਾਲ ਟਕਰਾਉਂਦੀ ਹੈ ਉਹ ਉਨ੍ਹਾਂ ਤੇ ਇਕ ਬਲ ਲਗਾਉਂਦੀ ਹੈ ਜਿਸ ਦੇ ਕਾਰਨ ਪੌਣ ਚੱਕੀਆਂ ਦੇ ਬਲੇਡ ਘੁੰਮਣ ਲਗਦੇ ਹਨ । ਪੌਣ ਚੱਕੀ ਦੇ ਘੁੰਮਣ ਦਾ ਪ੍ਰਭਾਵ ਉਸ ਦੇ ਬਲੇਡਾਂ ਦੀ ਵਿਸ਼ੇਸ਼ ਬਣਤਰ ਦੇ ਕਾਰਨ ਹੁੰਦਾ ਹੈ ਜਿਹੜੀ ਬਿਜਲੀ ਦੇ ਪੱਖੇ ਦੇ ਬਲੇਡਾਂ ਦੇ ਸਮਾਨ ਹੁੰਦੀ ਹੈ । ਪੌਣ ਚੱਕੀ ਨੂੰ ਇੱਕ ਅਜਿਹਾ ਬਿਜਲੀ ਦਾ ਪੱਖਾ ਸਮਝਿਆ। ਜਾ ਸਕਦਾ ਹੈ ਜਿਹੜਾ ਉਲਟ ਦਿਸ਼ਾ ਵਿੱਚ ਕੰਮ ਕਰ ਰਿਹਾ ਹੋਵੇ । ਕਿਉਂਕਿ ਜਦੋਂ ਪੱਖੇ ਦੇ ਬਲੇਡ ਘੁੰਮਦੇ ਹਨ ਤਾਂ ਪੌਣ ਵੱਗਦੀ ਹੈ, ਪਰੰਤ ਜਦੋਂ ਪੌਣ ਵੱਗਦੀ ਹੈ ਤਾਂ ਪੌਣ ਚੱਕੀ ਦੇ ਬਲੇਡ ਘੁੰਮਦੇ ਹਨ ।

ਘੁੰਮਦੇ ਹੋਏ ਬਲੇਡਾਂ ਦੀ ਘੁੰਮਣ ਗਤੀ ਕਾਰਨ ਪੌਣ-ਚੱਕੀ ਨਾਲ ਕਣਕ ਪੀਸਣ ਵਾਲੀ ਚੱਕੀ ਦਾ ਚਲਾਉਣਾ, ਪਾਣੀ ਵਾਲੇ ਪੰਪ ਦਾ ਚਲਾਉਣਾ, ਘੁਮਿਆਰ ਦਾ ਮਿੱਟੀ ਦੇ ਬਰਤਨਾਂ ਦਾ ਚੱਕਾ ਘੁੰਮਾਉਣਾ ਆਦਿ ਕਾਰਜ ਕੀਤੇ ਜਾ ਸਕਦੇ ਹਨ । ਪੌਣ ਚੱਕੀ ਅਜਿਹੇ ਹੀ ਸਥਾਨ ਤੇ ਲਗਾਈ ਜਾਂਦੀ ਹੈ ਜਿੱਥੇ ਹਵਾ ਵੀ ਲਗਭਗ ਪੂਰਾ ਸਾਲ ਤੀਬਰ ਵੇਗ ਨਾਲ ਚਲਦੀ ਹੈ । ਚਿੱਤਰ ਵਿੱਚ ਪੌਣ-ਚੱਕੀ ਦੁਆਰਾ ਪਾਣੀ ਖਿੱਚਣ ਦੀ ਕਿਰਿਆ ਨੂੰ ਦਰਸਾਇਆ ਗਿਆ ਹੈ । ਪੌਣ-ਚੱਕੀ ਦੀ ਬੈਂਕ ਇੱਕ ਪਾਣੀ ਵਾਲੇ ਪੰਪ ਦੇ ਪਿਸਟਨ ਨਾਲ ਜੁੜੀ ਹੁੰਦੀ ਹੈ । ਜਦੋਂ ਹਵਾ ਪੌਣ-ਚੱਕੀ ਦੇ ਬਲੇਡ ਨਾਲ ਟਕਰਾਉਂਦੀ ਹੈ ਤਾਂ ਚੱਕੀ ਦਾ ਪਹੀਆ ਘੁੰਮਣ ਲਗਦਾ ਹੈ ਅਤੇ ਇਸ ਨਾਲ ਜੁੜਿਆ ਧੁਰਾ ਘੁੰਮਣ ਲਗਦਾ ਹੈ । ਧੁਰੇ ਦੀ ਘੁੰਮਣ ਗਤੀ ਦੇ ਕਾਰਨ ਬੈਂਕ ਉੱਪਰ-ਹੇਠਾਂ ਹੋਣ ਲਗਦੀ ਹੈ ਅਤੇ ਪਾਣੀ ਦੇ ਪੰਪ ਦੀ ਪਿਸਟਨ ਛੜ ਉੱਪਰ-ਹੇਠਾਂ ਗਤੀ ਕਰਦੀ ਹੈ ਜਿਸ ਤੋਂ ਪਾਣੀ ਵਾਲੇ ਪੰਪ ਤੋਂ ਪਾਣੀ ਬਾਹਰ ਨਿਕਲਣ ਲਗਦਾ ਹੈ ।

ਪੌਣ ਊਰਜਾ ਦੇ ਉਪਯੋਗ – ਪੌਣ ਊਰਜਾ ਦੇ ਕਈ ਉਪਯੋਗ ਹਨ ਜਿਵੇਂ ਕਿ-

  1. ਪੌਣ ਕਿਸ਼ਤੀਆਂ ਨੂੰ ਚਲਾਉਣ ਲਈ ।
  2. ਪੌਣ ਚੱਕੀਆਂ ਨਾਲ ਆਟਾ ਚੱਕੀਆਂ ਤੇ ਜਲ ਪੰਪ ਆਦਿ ਨੂੰ ਚਲਾਉਣ ਲਈ ।
  3. ਹਵਾਈ ਜਹਾਜ਼ਾਂ ਦੁਆਰਾ ਉਡਾਨ ਭਰਨ ਲਈ ।
  4. ਬਿਜਲੀ ਪੈਦਾ ਕਰਨ ਲਈ ।

ਪੌਣ ਉਰਜਾ ਦੀਆਂ ਹਾਨੀਆਂ – ਭਾਵੇਂ ਪੌਣ ਉਰਜਾ ਦੇ ਕਈ ਲਾਭ ਹਨ ਪਰੰਤ ਇਸ ਦੀਆਂ ਕਈ ਹਾਨੀਆਂ ਵੀ ਹਨ। ਕਈ ਕਮੀਆਂ ਵੀ ਹਨ ਜਿਵੇਂ ਮੰਨ ਲਓ ਜਦੋਂ ਸਾਨੂੰ ਜ਼ਰੂਰਤ ਹੋਵੇ ਤਾਂ ਉਸ ਸਮੇਂ ਪੌਣ ਦਾ ਵਹਾਓ ਨਾ ਹੋ ਰਿਹਾ ਹੋਵੇ । ਇਸ ਤੋਂ ਇਲਾਵਾ ਇਹ ਵੀ ਹੋ ਸਕਦਾ ਹੈ ਕਿ ਉਸ ਸਮੇਂ ਪੌਣ ਤੇਜ਼ੀ ਨਾਲ ਨਾ ਵਗਦੀ ਹੋਵੇ । ਪੌਣ ਚੱਕੀ ਨੂੰ ਸਥਾਪਿਤ ਕਰਨ ਲਈ ਖੁੱਲਾ ਖੇਤਰ ਵੀ ਚਾਹੀਦਾ ਹੈ । ਇਕ ਹੋਰ ਕਮੀ ਇਹ ਵੀ ਹੈ ਕਿ ਇਸ ਨੂੰ ਸਥਾਪਿਤ ਕਰਨ ਲਈ ਨਿਰਮਾਣ ਲਾਗਤ ਬਹੁਤ ਜ਼ਿਆਦਾ ਹੈ ।

ਪ੍ਰਸ਼ਨ 37. ਸੂਰਜੀ ਸੈੱਲ ਪੈਨਲ ਕਿਵੇਂ ਤਿਆਰ ਕੀਤਾ ਜਾਂਦਾ ਹੈ ? ਚਿੱਤਰ ਬਣਾ ਕੇ ਵਰਣਨ ਕਰੋ ।
ਉੱਤਰ-
ਸੂਰਜੀ ਸੈੱਲ ਪੈਨਲ – ਇਹ ਪੈਨਲ ਅਰਧ ਚਾਲਕਾਂ ਦੀ ਸਹਾਇਤਾ ਤੋਂ ਬਣਾਈ ਇੱਕ ਅਜਿਹੀ ਜੁਗਤ ਹੈ ਜਿਹੜੀ ਸੂਰਜੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰਕੇ ਉਪਯੋਗੀ ਕੰਮ ਕਰਦੀ ਹੈ ।

ਬਣਾਵਟ – ਸੂਰਜੀ ਸੈੱਲ ਪੈਨਲ ਕਈ ਸੂਰਜੀ ਸੈੱਲਾਂ ਦਾ ਸਮੂਹਿਕ ਰੂਪ ਨਾਲ ਕੰਮ ਕਰਨ ਦੀ ਯੋਗਤਾ ਤੇ ਆਧਾਰਿਤ ਹੁੰਦੇ ਹਨ । ਕਈ ਸੂਰਜੀ ਸੈੱਲਾਂ ਨੂੰ ਵਿਸ਼ੇਸ਼ ਤਰਤੀਬ ਦੇ ਕੇ ਸੂਰਜੀ ਸੈੱਲ ਪੈਨਲ ਬਣਾਏ ਜਾਂਦੇ ਹਨ । ਇਸ ਨੂੰ ਅਜਿਹੀ ਥਾਂ ਤੇ ਲਗਾਇਆ ਜਾਂਦਾ ਹੈ ਜਿੱਥੇ ਕਾਫ਼ੀ ਮਾਤਰਾ ਵਿੱਚ ਧੁੱਪ ਆਉਂਦੀ ਹੋਵੇ। ਪੈਨਲ ਦੀ ਦਿਸ਼ਾ ਨੂੰ ਬਦਲਣ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ ।

ਕਾਰਜ ਵਿਧੀ – ਸਿਲੀਕਾਨ ਅਤੇ ਗੈਲੀਅਮ ਵਰਗੇ ਅਰਧ ਚਾਲਕਾਂ ਦੀ ਸਹਾਇਤਾ ਨਾਲ ਬਣਾਏ ਗਏ ਸੂਰਜੀ ਸੈੱਲਾਂ ਦੇ ਪੈਨਲ ਤੇ ਜਦੋਂ ਸੂਰਜੀ ਊਰਜਾ ਪੈਂਦੀ ਹੈ ਤਾਂ ਅਰਧ ਚਾਲਕ ਦੇ ਭਾਗਾਂ ਵਿੱਚ ਪੁਟੈਂਸ਼ਲ ਅੰਤਰ ਪੈਦਾ ਹੋ ਜਾਂਦਾ ਹੈ । ਚਾਰ ਵਰਗ ਸੈਂ.ਮੀ. ਦੇ ਇਕ ਸਰਜੀ ਸੈੱਲ ਨਾਲ 60 ਮਿ.ਲੀ. ਐਮਪੀਅਰ ਕਰੰਟ
ਸੂਰਜੀ ਪੈਨਲ ਤੋਂ ਡੀ.ਸੀ.ਆਉਟਪੁਟ ਲਗਪਗ 0.4 – 0.5 ਵੋਲਟ ਤੇ ਪੈਦਾ ਹੁੰਦਾ ਹੈ । ਸੂਰਜੀ ਸੈੱਲਾਂ ਦੀ ਘੱਟ ਜਾਂ ਵੱਧ ਗਿਣਤੀ ਦੇ ਆਧਾਰ ਤੇ ਘੱਟ ਜਾਂ ਜ਼ਿਆਦਾ ਬਿਜਲੀ ਊਰਜਾ ਪੈਦਾ ਕੀਤੀ ਜਾਂਦੀ ਹੈ ।


ਉਪਯੋਗ-

  1. ਸੜਕਾਂ ਤੇ ਪ੍ਰਕਾਸ਼ ਦੀ ਵਿਵਸਥਾ ਕੀਤੀ ਜਾਂਦੀ ਹੈ ।
  2. ਬਣਾਉਟੀ ਵਿੱਚ ਉਪਗ੍ਰਹਿ ਅਤੇ ਪੁਲਾੜ ਖੋਜ ਯਾਨਾਂ ਵਿੱਚ ਬਿਜਲੀ ਦਾ ਪ੍ਰਬੰਧ ਕੀਤਾ । ਜਾਂਦਾ ਹੈ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ (Very Short Answer Type Questions)

ਪ੍ਰਸ਼ਨ 1. ਊਰਜਾ ਦਾ ਅਨੰਤ ਮੁੱਖ ਸੋਮਾ ਕਿਹੜਾ ਹੈ ?
ਉੱਤਰ-
ਸੂਰਜਾ ।

ਪ੍ਰਸ਼ਨ 2. ਊਰਜਾ ਦੇ ਸੋਮਿਆਂ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ ?
ਉੱਤਰ-
ਸੂਰਜ ਦੇ ਸੋਮਿਆਂ ਨੂੰ ਦੋ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ-

  1. ਪੂਰਤੀ ਯੋਗ ਊਰਜਾ ਸੋਮੇ ਅਤੇ
  2. ਪੂਰਤੀ ਅਯੋਗ ਊਰਜਾ ਸੋਮੇ ।

ਪ੍ਰਸ਼ਨ 3. ਬਾਇਓ ਗੈਸ ਦੇ ਤੱਤ ਲਿਖੋ ।
ਉੱਤਰ-
ਬਾਇਓ ਗੈਸ ਦੇ ਮੁੱਖ ਤੱਤ-CH4, CO2 ਅਤੇ H2S ਹਨ । ਇਸ ਵਿੱਚ ਮੀਥੇਨ 65% ਹੁੰਦੀ ਹੈ ।

ਪ੍ਰਸ਼ਨ 4. ਕਿਸੇ ਦੋ ਪਥਰਾਟ ਬਾਲਣਾਂ ਦੇ ਨਾਂ ਲਿਖੋ ।
ਉੱਤਰ-

  1. ਕੋਲਾ,
  2. ਪੈਟਰੋਲੀਅਮ ।

ਪ੍ਰਸ਼ਨ 5. ਇਕ ਕਾਰਨ ਦੱਸੋ ਜਿਸ ਦੇ ਆਧਾਰ ਤੇ ਅਸੀਂ ਇਹ ਕਹਿ ਸਕਦੇ ਹਾਂ ਕਿ ਬਾਇਓ ਗੈਸ ਇੱਕ ਚੰਗਾ ਬਾਲਣ ਹੈ ।
ਉੱਤਰ-
ਇਸ ਦਾ ਵਧੇਰੇ ਹਿੱਸਾ ਮੀਥੇਨ ਹੈ ਜੋ ਇਕ ਚੰਗਾ ਬਾਲਣ ਹੈ ।

ਪ੍ਰਸ਼ਨ 6. ਬਾਇਓ ਗੈਸ ਪਲਾਂਟ ਕਿਸਾਨਾਂ ਲਈ ਵਰਦਾਨ ਕਿਉਂ ਮੰਨਿਆ ਜਾਂਦਾ ਹੈ ?
ਉੱਤਰ-
ਕਿਉਂਕਿ ਇਸ ਨਾਲ ਗੈਸੀ ਬਾਲਣ ਤੋਂ ਇਲਾਵਾ ਸਲਰੀ ਦੇ ਰੂਪ ਵਿੱਚ ਖਾਦ ਵੀ ਮਿਲਦੀ ਹੈ ।

ਪ੍ਰਸ਼ਨ 7. L.P.G ਦੇ ਤੱਤ ਲਿਖੋ ।
ਉੱਤਰ-
ਈਥੇਨ, ਪੇਨ ਅਤੇ ਬਿਊਟੇਨ । L.P.G. ਦਾ ਮੁੱਖ ਸੰਘਟਕ ਬਿਊਟੇਨ ਹੈ ਜਿਸ ਨੂੰ ਉੱਚ ਦਬਾਅ ਹੇਠ ਤਰਲ ਰੂਪ ਵਿੱਚ ਬਦਲਿਆ ਜਾ ਸਕਦਾ ਹੈ ।

ਪ੍ਰਸ਼ਨ 8. ਗੈਰ-ਨਵਿਆਉਣਯੋਗ ਬਾਲਣ ਕਿਹੜੇ-ਕਿਹੜੇ ਹਨ ?
ਉੱਤਰ-
ਕੋਲਾ, ਪੈਟਰੋਲੀਅਮ ਅਤੇ ਕੁਦਰਤੀ ਗੈਸ ।

ਪ੍ਰਸ਼ਨ 9. ਕੋਲ ਗੈਸ ਕੀ ਹੈ ?
ਉੱਤਰ-
ਹਾਈਡਰੋਜਨ, ਮੀਥੇਨ ਅਤੇ ਕਾਰਬਨ ਮੋਨੋਆਕਸਾਈਡ ਦਾ ਮਿਸ਼ਰਨ ਹੈ ।

ਪ੍ਰਸ਼ਨ 10. ਜੈਵ-ਪੁੰਜ ਤੋਂ ਕੀ ਭਾਵ ਹੈ ?
ਉੱਤਰ-
ਜੈਵ-ਪੰਜ – ਪੌਦਿਆਂ ਅਤੇ ਜੰਤੂਆਂ ਦੇ ਸਰੀਰ ਵਿੱਚ ਸਥਿਤ ਸਮੱਗਰੀ ਨੂੰ ਜੈਵ-ਪੁੰਜ ਆਖਦੇ ਹਨ ।

ਪ੍ਰਸ਼ਨ 11. ਪੌਣ ਊਰਜਾ ਦੀ ਪਰਿਭਾਸ਼ਾ ਲਿਖੋ ।
ਉੱਤਰ-
ਪੌਣ ਊਰਜਾ (Wind Energy) – ਹਵਾ ਦੇ ਵਿਸ਼ਾਲ ਪੁੰਜ ਦੀ ਗਤੀਸ਼ੀਲਤਾ ਨਾਲ ਸੰਬੰਧਿਤ ਊਰਜਾ ਨੂੰ ਗਤੀ ਊਰਜਾ ਕਹਿੰਦੇ ਹਨ ।

ਪ੍ਰਸ਼ਨ 12. ਬਾਲਣ ਦੇ ਰੂਪ ਵਿੱਚ ਗੋਹੇ ਦੀਆਂ ਪਾਥੀਆਂ ਦੀਆਂ ਕੋਈ ਦੋ ਹਾਨੀਆਂ ਲਿਖੋ ।
ਉੱਤਰ-

  1. ਇਨ੍ਹਾਂ ਦਾ ਦਿਨ, ਅਪੂਰਨ ਹੁੰਦਾ ਹੈ ਜਿਸ ਨਾਲ ਧੂੰਆਂ ਪੈਦਾ ਹੁੰਦਾ ਹੈ ।
  2. ਗੋਹੇ ਵਿੱਚ ਮੌਜੂਦ ਲਾਭਦਾਇਕ ਤੱਤ ਬਰਬਾਦ ਹੋ ਜਾਂਦੇ ਹਨ ।

ਪ੍ਰਸ਼ਨ 13. ਬਾਇਓ ਗੈਸ ਦਾ ਮੁੱਖ ਸੋਮਾ ਕੀ ਹੈ ?
ਉੱਤਰ-
ਬਾਇਓ ਗੈਸ ਦਾ ਮੁੱਖ ਸੋਮਾ ਗੋਬਰ ਹੈ ।

ਪ੍ਰਸ਼ਨ 14. ਬਾਲਣ ਤੋਂ ਇਲਾਵਾ ਬਾਇਓ ਗੈਸ ਦਾ ਇਕ ਉਪਯੋਗ ਲਿਖੋ ।
ਉੱਤਰ-
ਬਾਇਓ ਗੈਸ ਦਾ ਪ੍ਰਯੋਗ ਸੜਕਾਂ ‘ਤੇ ਪ੍ਰਕਾਸ਼ ਕਰਨ ਲਈ ਹੁੰਦਾ ਹੈ ।

ਪ੍ਰਸ਼ਨ 15. ਬਾਇਓ ਗੈਸ ਪਲਾਂਟ ਕਿਹੜੀ-ਕਿਹੜੀ ਤਰ੍ਹਾਂ ਦੇ ਹਨ ?
ਉੱਤਰ-

  1. ਸਥਾਈ ਗੁੰਬਦ ਪਲਾਂਟ
  2. ਤੈਰਦੀ ਗੈਸ ਟੈਂਕੀ ਪਲਾਂਟ ।

ਪ੍ਰਸ਼ਨ 16. ਸੂਰਜੀ ਪੈਨਲ ਕੀ ਹੁੰਦਾ ਹੈ ?
ਉੱਤਰ-
ਸੂਰਜੀ ਪੈਨਲ – ਇਹ ਅਰਧਚਾਲਕਾਂ ਦੀ ਸਹਾਇਤਾ ਨਾਲ ਬਣਾਈ ਗਈ ਇੱਕ ਅਜਿਹੀ ਜੁਗਤ ਹੈ ਜਿਹੜੀ ਸੋਲਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰਕੇ ਉਪਯੋਗੀ ਕੰਮ ਕਰਦੀ ਹੈ ।

ਪ੍ਰਸ਼ਨ 17. ਕੋਈ ਚਾਰ ਅਰਧਚਾਲਕਾਂ ਦੇ ਨਾਂ ਦੱਸੋ ਜਿਨ੍ਹਾਂ ਨਾਲ ਸੂਰਜੀ ਸੈੱਲ ਬਣਾਏ ਜਾਂਦੇ ਹਨ ।
                                 ਜਾਂ
ਅਜਿਹੇ ਦੋ ਪਦਾਰਥਾਂ ਦੇ ਨਾਂ ਦੱਸੋ ਜੋ ਸੂਰਜੀ ਸੈੱਲ ਬਣਾਉਣ ਵਿੱਚ ਉਪਯੋਗ ਹੁੰਦੇ ਹਨ ।
ਉੱਤਰ-
ਸਿਲੀਕਾਂਨ, ਗੇਲੀਅਮ, ਸੇਲੀਨਿਅਮ, ਜਰੇਨਿਅਮ ।

ਪ੍ਰਸ਼ਨ 18. ਅਰਧ ਚਾਲਕਾਂ ਨਾਲ ਬਣਨ ਵਾਲੇ ਸੂਰਜੀ ਸੈੱਲਾਂ ਦੀ ਸਮਰੱਥਾ ਕਿੰਨੀ ਹੈ ?
ਉੱਤਰ-
10%-18%.

ਪ੍ਰਸ਼ਨ 19. ਸਮੁੰਦਰੀ ਤਾਪ ਊਰਜਾ ਨੂੰ ਕਿਹੜੇ ਉਪਯੋਗੀ ਰੂਪ ਵਿੱਚ ਬਦਲਿਆ ਜਾ ਸਕਦਾ ਹੈ ?
ਉੱਤਰ-
ਬਿਜਲੀ ਵਿੱਚ ।

ਪ੍ਰਸ਼ਨ 20. ਅਰਧ ਚਾਲਕਾਂ ਦੀ ਚਾਲਕਤਾ ਨੂੰ ਕਿਸ ਤਰ੍ਹਾਂ ਵਧਾਇਆ ਜਾ ਸਕਦਾ ਹੈ ?
ਉੱਤਰ-
ਅਰਧ ਚਾਲਕਾਂ ਦੀ ਚਾਲਕਤਾ ਨੂੰ ਵਿਸ਼ੇਸ਼ ਪਦਾਰਥ (ਅਸ਼ੁੱਧੀ) ਮਿਲਾ ਕੇ ਵਧਾਇਆ ਜਾ ਸਕਦਾ ਹੈ ।

ਪ੍ਰਸ਼ਨ 21. ਪਰੰਪਰਾਗਤ ਰੂਪ ਨਾਲ ਸੂਰਜੀ ਊਰਜਾ ਦੇ ਦੋ ਉਪਯੋਗ ਲਿਖੋ ।
ਉੱਤਰ-

  1. ਕੱਪੜੇ ਸੁਚਾਉਣ ਵਿੱਚ
  2. ਸਮੁੰਦਰ ਦੇ ਪਾਣੀ ਤੋਂ ਲੂਣ ਬਣਾਉਣ ਵਿੱਚ ।

ਪ੍ਰਸ਼ਨ 22. ਸੂਰਜੀ ਪੈਨਲਾਂ ਦੇ ਦੋ ਲਾਭ ਲਿਖੋ ।
ਉੱਤਰ-

  1. ਸੜਕਾਂ ਤੇ ਪ੍ਰਕਾਸ਼ ਕਰਨਾ
  2. ਜਲ-ਪੰਪ ਚਲਾਉਣ ।

ਪ੍ਰਸ਼ਨ 23. ਬਣਾਉਟੀ ਉਪਗ੍ਰਹਿ ਵਿੱਚ ਬਿਜਲੀ ਊਰਜਾ ਕਿਹੜੇ ਸਾਧਨ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ?
ਉੱਤਰ-
ਸੂਰਜੀ ਪੈਨਲਾਂ ਤੋਂ ।

ਪ੍ਰਸ਼ਨ 24. ਪਥਰਾਟ ਬਾਲਣ ਕਿਸ ਨੂੰ ਕਹਿੰਦੇ ਹਨ ?
ਉੱਤਰ-
ਪਥਰਾਟ ਬਾਲਣ-ਜੀਵ – ਜੰਤੂਆਂ ਦੇ ਰਹਿੰਦ-ਖੂੰਹਦ ਧਰਤੀ ਹੇਠ ਦੱਬੇ ਰਹੇ ਅਤੇ ਆਕਸੀਜਨ ਦੀ ਅਣਹੋਂਦ ਵਿੱਚ ਅਪਘਟਿਤ ਹੋ ਕੇ ਬਾਲਣ ਬਣ ਗਿਆ ਜਿਸ ਨੂੰ ਪਥਰਾਟ ਬਾਲਣ ਆਖਦੇ ਹਨ ।
ਉਦਾਹਰਨ – ਕੋਲਾ, ਪੈਟਰੋਲੀਅਮ ।

ਪ੍ਰਸ਼ਨ 25. ਅਨਵੀਨੀਕਰਨ ਸਾਧਨਾਂ ਦੀਆਂ ਤਿੰਨ ਉਦਾਹਰਨਾਂ ਦਿਓ :
ਉੱਤਰ-

  1. ਕੋਲਾ
  2. ਮਿੱਟੀ ਦਾ ਤੇਲ
  3. L.P.G.

ਪ੍ਰਸ਼ਨ 26. ਕਿਸੇ ਦੋ ਪੂਰਤੀ ਯੋਗ ਸੋਮਿਆਂ ਦੇ ਨਾਂ ਲਿਖੋ ।
ਉੱਤਰ-
ਪੂਰਤੀਯੋਗ ਸੋਮਿਆਂ ਦੇ ਨਾਂ- (i) ਪਾਣੀ (ii) ਹਵਾ ।

ਪ੍ਰਸ਼ਨ 27. ਬਾਇਓ ਗੈਸ ਕਿਨ੍ਹਾਂ ਪਦਾਰਥਾਂ ਤੋਂ ਤਿਆਰ ਕੀਤੀ ਜਾਂਦੀ ਹੈ ?
ਉੱਤਰ-
ਜੰਤੂਆਂ ਅਤੇ ਪੌਦਿਆਂ ਦੀ ਰਹਿੰਦ-ਖੂੰਹਦ ਦੀ ਪਾਣੀ ਦੀ ਹੋਂਦ ਅਤੇ ਆਕਸੀਜਨ ਦੀ ਗੈਰ-ਮੌਜੂਦਗੀ ਵਿੱਚ ਸੂਖ਼ਮ ਜੀਵਾਂ ਦੁਆਰਾ ਲਘੂਕਰਨ ਦੌਰਾਨ ਪ੍ਰਾਪਤ ਹੁੰਦੀ ਹੈ, ਜਿਸ ਨੂੰ ਬਾਇਓ ਗੈਸ ਕਹਿੰਦੇ ਹਨ ।

ਪ੍ਰਸ਼ਨ 28. ਸਮੁੰਦਰੀ ਤਾਪ ਊਰਜਾ ਕੀ ਹੈ ?
ਉੱਤਰ-
ਸਮੁੰਦਰੀ ਤਾਪ ਊਰਜਾ – ਸਮੁੰਦਰ ਦੀ ਸਤਹਿ ਦੇ ਪਾਣੀ ਅਤੇ ਡੂੰਘਾਈ ਦੇ ਪਾਣੀ ਦੇ ਤਾਪਮਾਨ ਵਿੱਚ ਅੰਤਰ ਕਾਰਨ ਉਪਲੱਬਧ ਊਰਜਾ ਨੂੰ ਸਮੁੰਦਰੀ ਤਾਪ ਊਰਜਾ ਕਹਿੰਦੇ ਹਨ ।

ਪ੍ਰਸ਼ਨ 29. ਸਰੀਰਿਕ ਕਾਰਜਾਂ ਦੇ ਕਰਨ ਲਈ ਕਿਸ ਊਰਜਾ ਦੀ ਲੋੜ ਪੈਂਦੀ ਹੈ ?
ਉੱਤਰ-
ਪੱਠਿਆਂ ਦੀ ਉਰਜਾ ।

ਪ੍ਰਸ਼ਨ 30. ਕਿਸ ਬਾਲਣ ਦੇ ਪ੍ਰਯੋਗ ਨੇ ਉਦਯੋਗਿਕ ਕ੍ਰਾਂਤੀ ਨੂੰ ਸੰਭਵ ਬਣਾਇਆ ਹੈ ?
ਉੱਤਰ-
ਕੋਲੇ ਦੇ ਉਪਯੋਗ ਨੇ ।

ਪ੍ਰਸ਼ਨ 31. ਪਥਰਾਟ ਬਾਲਣ ਊਰਜਾ ਦੇ ਕਿਸ ਕਿਸਮ ਦੇ ਸੋਮੇ ਹਨ ?
ਉੱਤਰ-
ਪੂਰਤੀਅਯੋਗ ਸਰੋਤ ।

ਪ੍ਰਸ਼ਨ 32. ਬਿਜਲਈ ਉਪਕਰਨਾਂ ਵਿੱਚ ਆਮ ਤੌਰ ‘ਤੇ ਕਿਸ ਬਾਲਣ ਨੂੰ ਜਲਾ ਕੇ ਭਾਫ਼ ਤਿਆਰ ਕੀਤੀ ਜਾਂਦੀ ਹੈ ?
ਉੱਤਰ-
ਪਥਰਾਟ ਬਾਲਣ (ਫਾਸਿਲ ਬਾਲਣ) ਕੋਲਾ ਜਲਾ ਕੇ ।

ਪ੍ਰਸ਼ਨ 33. ਜਿਨ੍ਹਾਂ ਪਲਾਂਟ ਵਿੱਚ ਬਾਲਣ ਨੂੰ ਜਲਾ ਕੇ ਊਸ਼ਮਾ ਊਰਜਾ ਉਤਪੰਨ ਕੀਤੀ ਜਾਂਦੀ ਹੈ, ਉਨ੍ਹਾਂ ਨੂੰ ਕੀ ਕਹਿੰਦੇ ਹਨ ?
ਉੱਤਰ-
ਤਾਪ ਬਿਜਲੀ ਪਲਾਂਟ ।

ਪ੍ਰਸ਼ਨ 34. ਪਣ-ਬਿਜਲੀ ਪਲਾਂਟ ਵਿੱਚ ਸਥਿਤਿਜ ਊਰਜਾ ਦਾ ਪਰਿਵਰਤਨ ਕਿਸ ਪ੍ਰਕਾਰ ਦੀ ਊਰਜਾ ਵਿੱਚ ਕੀਤਾ ਜਾਂਦਾ ਹੈ ?
ਉੱਤਰ-
ਗਤਿਜ ਉਰਜਾ ਤੋਂ ਬਿਜਲੀ ਉਰਜਾ ਵਿੱਚ ।

ਪ੍ਰਸ਼ਨ 35. ਪੌਣ ਊਰਜਾ ਫਾਰਮ ਕਿਸਨੂੰ ਕਹਿੰਦੇ ਹਨ ?
ਉੱਤਰ-
ਜਦੋਂ ਕਿਸੇ ਵਿਸ਼ਾਲ ਖੇਤਰ ਵਿੱਚ ਬਹੁਤ ਸਾਰੀਆਂ ਪਣ-ਚੱਕੀਆਂ ਲਗਾਈਆਂ ਜਾਂਦੀਆਂ ਹਨ, ਤਾਂ ਉਸ ਖੇਤਰ ਨੂੰ ਪੌਣ-ਊਰਜਾ ਫਾਰਮ ਕਹਿੰਦੇ ਹਨ ?

ਪ੍ਰਸ਼ਨ 36. ਕਿਸ ਦੇਸ਼ ਨੂੰ ਪੌਣਾਂ ਦਾ ਦੇਸ਼ ਕਿਹਾ ਗਿਆ ਹੈ ?
ਉੱਤਰ-
ਡੈਨਮਾਰਕ ਨੂੰ ।

ਪ੍ਰਸ਼ਨ 37. ਪੌਣ ਉਰਜਾ ਪ੍ਰਾਪਤ ਕਰਨ ਲਈ ਪੌਣਾਂ ਦੀ ਚਾਲ ਕਿੰਨੀ ਹੋਣੀ ਚਾਹੀਦੀ ਹੈ ?
ਉੱਤਰ-
15 km/h ਤੋਂ ਵੱਧ ।

ਪ੍ਰਸ਼ਨ 38. ਸੂਰਜੀ ਕੁੱਕਰ ਵਿੱਚ ਕੱਚ ਦੀ ਸ਼ੀਟ ਦਾ ਕਵਰ ਕਿਉਂ ਲਗਾਇਆ ਜਾਂਦਾ ਹੈ ?
ਉੱਤਰ-
ਸ਼੍ਰੀਨ ਹਾਊਸ ਪ੍ਰਭਾਵ ਪੈਦਾ ਕਰਨ ਲਈ ।

ਪ੍ਰਸ਼ਨ 39. ਸੋਲਰ ਸੈੱਲ ਸੂਰਜੀ ਊਰਜਾ ਨੂੰ ਕਿਸ ਊਰਜਾ ਵਿੱਚ ਪਰਿਵਰਤਿਤ ਕਰਦਾ ਹੈ ?
ਉੱਤਰ-
ਬਿਜਲੀ ਊਰਜਾ ਵਿੱਚ ।

ਪ੍ਰਸ਼ਨ 40. ਸਮੁੰਦਰਾਂ ਵਿੱਚ ਪਾਣੀ ਦਾ ਲੇਵਲ ਕਿਸੇ ਕਾਰਨ ਚੜ੍ਹਦਾ ਅਤੇ ਡਿੱਗਦਾ ਰਹਿੰਦਾ ਹੈ ?
ਉੱਤਰ-
ਚੰਨ ਦੇ ਗੁਰੂਤਾ ਆਕਰਸ਼ਣ ਕਾਰਨ ।

ਪ੍ਰਸ਼ਨ 41. ਨਿਊਕਲੀ ਊਰਜਾ ਕਿਸ ਕਾਰਨ ਉਤਪੰਨ ਹੁੰਦੀ ਹੈ ?
ਉੱਤਰ-
ਨਿਉਕਲੀ ਵਿਖੰਡਨ ਕਾਰਨ ।

ਪ੍ਰਸ਼ਨ 42. ਭਾਰੀ ਨਿਉਕਲੀ ਤੱਤਾਂ ਦੇ ਤਿੰਨ ਉਦਾਹਰਨ ਦਿਓ ।
ਉੱਤਰ-

  1. ਯੂਰੇਨੀਅਮ,
  2. ਪਲੂਟੋਨੀਅਮ,
  3. ਥੋਰੀਅਮ ।

ਪ੍ਰਸ਼ਨ 43. ਅਲਬਰਟ ਦਾ ਨਿਊਕਲੀ ਵਿਖੰਡਨ ਸੰਬੰਧੀ ਸੂਤਰ ਲਿਖੋ ।
ਉੱਤਰ-
E = Δmc2

ਪ੍ਰਸ਼ਨ 44. ਸਾਡੇ ਦੇਸ਼ ਵਿੱਚ ਨਿਊਕਲੀਅਰ ਬਿਜਲਈ ਰੀਐਕਟਰ ਕਿੱਥੇ-ਕਿੱਥੇ ਸਥਿਤ ਹਨ ?
ਉੱਤਰ-
ਡਾਰਾਪੁਰ (ਮਹਾਂਰਾਸ਼ਟਰ), ਰਾਣਾ ਪ੍ਰਤਾਪ ਸਾਗਰ (ਰਾਜਸਥਾਨ) ਕਲਾਕਮ (ਤਾਮਿਲਨਾਡੂ), ਨਰੋਗ (ਉੱਤਰ ਪ੍ਰਦੇਸ਼), ਕੈਗਾ (ਕਰਨਾਟਕ) ਅਤੇ ਕਟਰਾਪੁਰ (ਗੁਜਰਾਤ ।

ਪ੍ਰਸ਼ਨ 45. CNG ਦਾ ਪੂਰਾ ਨਾਂ ਲਿਖੋ ।
ਉੱਤਰ-
ਸੰਪੀੜਤ ਕੁਦਰਤੀ ਗੈਸ (Compressed Natural Gas) ।

ਪ੍ਰਸ਼ਨ 46. ਊਰਜਾ ਦਾ ਵਾਸਤਵ ਵਿੱਚ ਮੁੱਖ ਸਰੋਤ ਕਿਹੜਾ ਹੈ ?
ਉੱਤਰ-
ਸੂਰਜ ।

ਪ੍ਰਸ਼ਨ 47. ਸੋਲਰ ਸੈੱਲ ਕਿਹੜੀ ਊਰਜਾ ਨੂੰ ਕਿਹੜੀ ਊਰਜਾ ਵਿੱਚ ਪਰਿਵਰਤਿਤ ਕਰਦਾ ਹੈ ?
ਉੱਤਰ-
ਸੂਰਜੀ ਉਰਜਾ ਨੂੰ ਬਿਜਲਈ ਊਰਜਾ ਵਿੱਚ ।

ਪ੍ਰਸ਼ਨ 48. ਬਿਜਲੀ ਉਤਪਾਦਨ ਕਰਨ ਲਈ ਕਿਸ ਊਰਜਾ ਦਾ ਉਪਯੋਗ ਕਰਨ ਨਾਲ ਪਰਿਵਆਵਰਣ ਪ੍ਰਦੂਸ਼ਿਤ ਨਹੀਂ ਹੁੰਦਾ ਹੈ ? .
ਉੱਤਰ-
ਪੌਣ ਉਰਜਾ ।

ਪ੍ਰਸ਼ਨ 49. ਸੋਲਰ ਸੈੱਲ ਕੀ ਹੁੰਦਾ ਹੈ ?
ਉੱਤਰ-
ਸੋਲਰ ਸੈੱਲ-ਇੱਕ ਅਜਿਹੀ ਜੁਗਤ ਹੈ ਜਿਹੜੀ ਸੂਰਜੀ ਊਰਜਾ ਨੂੰ ਬਿਜਲਈ ਊਰਜਾ ਵਿੱਚ ਪਰਿਵਰਤਿਤ ਕਰਦੀ ਹੈ ।

ਪ੍ਰਸ਼ਨ 50. ਬਣਾਉਟੀ ਉਪਗ੍ਰਹਿ ਵਿੱਚ ਬਿਜਲਈ ਊਰਜਾ ਕਿਸ ਸਾਧਨ ਨਾਲ ਪ੍ਰਾਪਤ ਕੀਤੀ ਜਾਂਦੀ ਹੈ ?
ਉੱਤਰ-
ਸੋਲਰ ਪੈਨਲ ਤੋਂ ।

ਪ੍ਰਸ਼ਨ 51. ਚਿੱਤਰ ਵਿਚ ਦਰਸਾਏ ਗਏ ਯੰਤਰ ਵਿਚ ਕਿਸ ਕਿਸਮ ਦਾ ਦਰਪਣ ਵਧੇਰੇ ਢੁੱਕਵਾਂ ਹੁੰਦਾ ਹੈ ?

ਪ੍ਰਸ਼ਨ 52. ਹੇਠਾਂ ਦਿੱਤੇ ਚਿੱਤਰ ਵਿੱਚ ਦਰਸਾਏ ਯੰਤਰ ਦਾ ਨਾਂ ਲਿਖੋ । ਇਸ ਵਿੱਚ ਕੀ ਤਿਆਰ ਕੀਤਾ ਜਾ ਰਿਹਾ ਹੈ ?

ਉੱਤਰ-
ਯੰਤਰ ਦਾ ਨਾਂ – ਸਥਿਰ ਗੁੰਬਦ ਕਿਸਮ ਦਾ ਬਾਇਓ ਗੈਸ ਪਲਾਂਟ । ਇਸ ਯੰਤਰ ਵਿੱਚ ਬਾਇਓ ਗੈਸ (ਜੈਵ ਗੈਸ) ਤਿਆਰ ਕੀਤੀ ਜਾ ਰਹੀ ਹੈ ।

ਵਸਤੂਨਿਸ਼ਠ ਪ੍ਰਸ਼ਨ (Objective Type Questions)

ਪ੍ਰਸ਼ਨ 1. ਨਾ-ਨਵਿਆਉਣ ਯੋਗ ਸ੍ਰੋਤ ਹੈ-
(a) ਸੂਰਜੀ ਊਰਜਾ
(b) ਪੌਣ ਊਰਜਾ
(c) ਕੁਦਰਤੀ ਗੈਸ
(d) ਪਾਣੀ ।
ਉੱਤਰ-
(c) ਕੁਦਰਤੀ ਗੈਸ ।

ਪ੍ਰਸ਼ਨ 2. ਪਣ-ਬਿਜਲੀ ਸੰਯੰਤਰ ਵਿੱਚ ਪ੍ਰਯੋਗ ਕੀਤੀ ਜਾਂਦੀ ਹੈ-
(a) ਪੌਣ ਉਰਜਾ
(b) ਗਤੀਸ਼ੀਲ ਪਾਣੀ ਦੀ ਉਰਜਾ
(c) ਕੋਲੇ ਦੇ ਜਲਣ ਤੋਂ ਉਤਪੰਨ ਹੋਈ ਉਰਜਾ
(d) ਉੱਪਰ ਦਿੱਤੇ ਸਾਰੇ ।
ਉੱਤਰ-
(b) ਗਤੀਸ਼ੀਲ ਪਾਣੀ ਦੀ ਊਰਜਾ ।

ਪ੍ਰਸ਼ਨ 3. ਇੱਕ ਤਾਪ ਬਿਜਲੀ ਯੰਤਰ ਵਿੱਚ ਉਪਯੋਗ ਕੀਤੀ ਜਾਂਦੀ ਹੈ-
(a) ਪੌਣ ਊਰਜਾ
(b) ਗਤੀਸ਼ੀਲ ਪਾਣੀ ਦੀ ਊਰਜਾ
(c) ਫਾਂਸਿਲ ਈਂਧਨ ਦੇ ਜਲਣ ਤੋਂ ਉਤਪੰਨ ਹੋਈ ਊਰਜਾ
(d) ਉੱਪਰ ਦਿੱਤੇ ਸਾਰੇ ।
ਉੱਤਰ-
(c) ਫਾਂਸਿਲ ਈਂਧਨ ਦੇ ਜਲਣ ਤੋਂ ਉਤਪੰਨ ਹੋਈ ਊਰਜਾ ।

ਪ੍ਰਸ਼ਨ 4. ਇੱਕ ਬਕਸਾਨੁਮਾ ਸੋਲਰ ਕੁੱਕਰ ਨੂੰ 2-3 ਘੰਟੇ ਸੂਰਜ ਦੇ ਪ੍ਰਕਾਸ਼ ਵਿੱਚ ਰੱਖਣ ਨਾਲ ਉਸਦਾ ਤਾਪ ਰੇਂਜ ਹੋਵੇਗਾ-
(a) 60°C ਤੋਂ 80°C
(b) 80°C ਤੋਂ 100°C
(c) 100°C ਤੋਂ 140°C
(d) 140°C ਤੋਂ 180°C.
ਉੱਤਰ-
(c) 100°C ਤੋਂ 140°C.

ਪ੍ਰਸ਼ਨ 5. ਸੂਰਜੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਦਾ ਹੈ-
(a) ਸੋਲਰ ਪਾਣੀ ਹੀਟਰ
(b) ਸੂਰਜੀ ਸੈੱਲ ਪੈਨਲ
(c) ਸੌਰ ਭੱਟੀ
(d) ਸੂਰਜੀ ਕੁੱਕਰ ।
ਉੱਤਰ-
(b) ਸੂਰਜੀ ਸੈੱਲ ਪੈਨਲ ।

ਪ੍ਰਸ਼ਨ 6. ਸੂਰਜੀ ਸੈੱਲ ਬਣਾਉਣ ਲਈ ਉਪਯੋਗ ਕੀਤਾ ਜਾਂਦਾ ਹੈ-
(a) ਕਾਰਬਨ
(b) ਸਿਲੀਕਾਨ
(c) ਸੋਡੀਅਮ
(d) ਕੋਬਾਲਟ ।
ਉੱਤਰ-
(b) ਸਿਲੀਕਾਨ ।

ਪ੍ਰਸ਼ਨ 7. ਉਹ ਉਪਕਰਨ ਜੋ ਊਰਜਾ ਦੇ ਇੱਕ ਰੂਪ ਨੂੰ ਯੰਤ੍ਰਿਕ ਊਰਜਾ ਵਿੱਚ ਬਦਲਦਾ ਹੈ, ਅਖਵਾਉਂਦਾ ਹੈ –
(a) ਸੂਰਜੀ ਕੁੱਕਰ
(b) ਸੂਰਜੀ ਸੈੱਲ
(c) ਇੰਜਨ
(d) ਉੱਪਰ ਦਿੱਤੇ ਗਏ ਸਾਰੇ ।
ਉੱਤਰ-
(c) ਇੰਜਨ ।

ਪ੍ਰਸ਼ਨ 8. ਹੇਠ ਲਿਖਿਆਂ ਵਿੱਚੋਂ ਕਿਹੜਾ ਜੈਵ ਮਾਤਰਾ ਉਰਜਾ ਸੋਤ ਦਾ ਉਦਾਹਰਨ ਨਹੀਂ ਹੈ ?
(a) ਲੱਕੜ
(b) ਗੋਬਰ ਗੈਸ
(c) ਕੋਲਾ
(d) ਨਿਊਕਲੀ ਊਰਜਾ ।
ਉੱਤਰ-
(d) ਨਿਊਕਲੀ ਊਰਜਾ ।

ਪ੍ਰਸ਼ਨ 9. ਹੇਠ ਲਿਖਿਆਂ ਵਿੱਚੋਂ ਕਿਹੜਾ ਠੋਸ ਈਂਧਨ ਨਹੀਂ ਹੈ ?
(a) ਕੋਲਾ
(b) ਲੱਕੜ
(c) ਕੋਕ
(d) ਕਿਰੋਸੀਨ ।
ਉੱਤਰ-
(d) ਕਿਰੋਸੀਨ ।

ਪ੍ਰਸ਼ਨ 10. ਹੇਠ ਲਿਖਿਆਂ ਵਿੱਚੋਂ ਕਿਹੜਾ ਨਾ-ਨਵਿਆਣਯੋਗ ਊਰਜਾ ਸ੍ਰੋਤ ਹੈ ?
(a) ਪੌਣ ਊਰਜਾ ।
(b) ਸੂਰਜੀ ਊਰਜਾ ।
(c) ਫਾਂਸਿਲ ਈਧਨ
(d) ਪਣ ਊਰਜਾ ।
ਉੱਤਰ-
(c) ਫਾਂਸਿਲ ਧਨ ।

ਪ੍ਰਸ਼ਨ 11. ਊਰਜਾ ਦਾ ਵਾਸਤਵਿਕ ਇੱਕੋ ਹੀ ਸ੍ਰੋਤ ਕੀ ਹੈ ?
(a) ਸੂਰਜ
(b) ਪਾਣੀ
(c) ਯੂਰੇਨੀਅਮ
(d) ਫਾਂਸਿਲ ਈਂਧਨ ।
ਉੱਤਰ-
(a) ਸੂਰਜ ।

ਪ੍ਰਸ਼ਨ 12. ਬਾਇਓ ਗੈਸ ਦਾ ਮੁੱਖ ਘਟਕ ਹੈ-
(a) CO2
(b) CH4
(c) H2
(d) H2S.
ਉੱਤਰ-
(b) CH4

ਖ਼ਾਲੀ ਥਾਂਵਾਂ ਭਰਨਾ

ਪ੍ਰਸ਼ਨ-ਹੇਠ ਲਿਖੀਆਂ ਖ਼ਾਲੀ ਥਾਂਵਾਂ ਭਰੋ :

(i) ਸੂਰਜੀ ਕੁੱਕਰ ……………… ਊਰਜਾ ਨੂੰ ……………… ਊਰਜਾ ਵਿੱਚ ਰੂਪਾਂਤਰਿਤ ਕਰਦਾ ਹੈ ।
ਉੱਤਰ-
ਪ੍ਰਕਾਸ਼, ਤਾਪ

(ii) ਟਾਰਚ ਦਾ ਜਗਣਾ ……………… ਊਰਜਾ ਦਾ ਬਿਜਲਈ ਊਰਜਾ ਵਿੱਚ ਰੂਪਾਂਤਰਨ ਹੈ ।
ਉੱਤਰ-
ਰਸਾਇਣਿਕ

(iii) ……………… ਗੈਸ, ਬਾਇਓਗੈਸ ਦਾ ਮੁੱਖ ਘਟਕ ਹੈ ।
ਉੱਤਰ-
ਮੀਥੇਨ

(iv) ਪੌਣ ਚੱਕੀ ਵਿੱਚ ਪੌਣ ਦੀ ……………… ਊਰਜਾ ਦੀ ਵਰਤੋਂ ਯੰਤ੍ਰਿਕ ਕਾਰਜਾਂ ਦੇ ਕਰਨ ਵਿੱਚ ਹੁੰਦੀ ਹੈ ।
ਉੱਤਰ-
ਗਤਿਜ

(v) ਹਾਈਇਲੈੱਕਟ੍ਰਿਕ ਜਨਰੇਟਰਾਂ ਵਿੱਚ ਉੱਚਾਈ ਤੋਂ ਡਿੱਗਦੇ ਪਾਣੀ ਦੀ . ……………. ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾਂਦਾ ਹੈ ।
ਉੱਤਰ-
ਸਥਿਤਿਜ ।

The Complete Educational Website

Leave a Reply

Your email address will not be published. Required fields are marked *