PBN 10th Science

PSEB Solutions for Class 10 Science Chapter 15 ਸਾਡਾ ਵਾਤਾਵਰਨ

PSEB Solutions for Class 10 Science Chapter 15 ਸਾਡਾ ਵਾਤਾਵਰਨ

PSEB Solutions for Class 10 Science Chapter 15 ਸਾਡਾ ਵਾਤਾਵਰਨ

PSEB 10th Class Science Chapter 15 ਸਾਡਾ ਵਾਤਾਵਰਨ

ਯਾਦ ਰੱਖਣ ਲਈ ਨੁਕਤੇ (Points to Remember)

→ ਮਨੁੱਖ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।

→ ਵੱਖ-ਵੱਖ ਪਦਾਰਥਾਂ ਦਾ ਚੱਕਰਣ ਵਾਤਾਵਰਨ ਵਿਚ ਵੱਖ-ਵੱਖ ਜੈਵ-ਭੂਗੋਲਿਕ ਰਸਾਇਣਿਕ ਚੱਕਰਾਂ ਦੁਆਰਾ ਹੁੰਦਾ ਹੈ ।

→ ਜੋ ਪਦਾਰਥ ਜੈਵਿਕ ਪ੍ਰਮ ਦੁਆਰਾ ਅਪਘਟਿਤ ਹੋ ਜਾਂਦੇ ਹਨ, ਉਨ੍ਹਾਂ ਨੂੰ ਜੀਵ-ਨਿਮਨੀਕਰਨੀ ਪਦਾਰਥ ਕਹਿੰਦੇ ਹਨ । ਇਹ ਪਦਾਰਥ ਜੋ ਇਸ ਪ੍ਰਕ੍ਰਮ ਨਾਲ ਅਪ੍ਰਭਾਵੀ ਰਹਿੰਦੇ ਹਨ, ਅਜੀਵ-ਨਿਮਨੀਕਰਨੀ ਕਹਾਉਂਦੇ ਹਨ ।

→ ਇਕ ਪਰਿਸਥਿਤਿਕ ਪ੍ਰਬੰਧ ਵਿਚ ਸਾਰੇ ਜੀਵ ਘਟਕ ਅਤੇ ਅਜੀਵ ਘਟਕ ਹੁੰਦੇ ਹਨ ।

→ ਭੌਤਿਕ ਕਾਰਕ ਅਜੀਵ ਕਾਰਕ ਹੈ, ਜਿਵੇਂ-ਤਾਪ, ਵਰਖਾ, ਹਵਾ, ਮਿੱਟੀ, ਖਣਿਜ ਆਦਿ ।

→ ਸਾਰੇ ਹਰੇ ਪੌਦੇ ਅਤੇ ਨੀਲੀ ਹਰੀ ਕਾਈ (Blue Green Algae) ਉਤਪਾਦਕ ਕਹਾਉਂਦੇ ਹਨ, ਕਿਉਂਕਿ ਇਹ ਪ੍ਰਕਾਸ਼ ਸੰਸ਼ਲੇਸ਼ਣ ਤੋਂ ਆਪਣਾ ਭੋਜਨ ਖੁਦ ਤਿਆਰ ਕਰ ਸਕਦੇ ਹਨ ।

→ ਜੋ ਜੀਵ ਉਤਪਾਦਕ ਦੁਆਰਾ ਤਿਆਰ ਭੋਜਨ ਤੇ ਨਿਰਭਰ ਕਰਦੇ ਹਨ ਉਨ੍ਹਾਂ ਨੂੰ ਖਪਤਕਾਰ ਕਹਿੰਦੇ ਹਨ ।

→ ਖਪਤਕਾਰ ਮੁੱਖ ਰੂਪ ਵਿਚ ਤਿੰਨ ਪ੍ਰਕਾਰ ਦੇ ਹੁੰਦੇ ਹਨ-ਸ਼ਾਕਾਹਾਰੀ, ਮਾਸਾਹਾਰੀ ਅਤੇ ਸਰਬ-ਆਹਾਰੀ ।

→ ਵੀ ਵੱਖ-ਵੱਖ ਜੀਵਿਕ ਪੱਧਰਾਂ ਤੇ ਭਾਗ ਲੈਣ ਵਾਲੇ ਜੀਵਾਂ ਦੀ ਲੜੀ ਭੋਜਨ ਲੜੀ (Food Chain) ਦਾ ਨਿਰਮਾਣ ਕਰਦੀ ਹੈ ।

→ ਭੋਜਨ ਲੜੀ ਦਾ ਹਰ ਚਰਨ ਇਕ ਪੋਸ਼ੀ ਪੱਧਰ ਬਣਾਉਂਦਾ ਹੈ ।

→ ਸਵੈ-ਪੋਸ਼ੀ ਸੂਰਜੀ ਪ੍ਰਕਾਸ਼ ਵਿਚੋਂ ਊਰਜਾ ਨੂੰ ਪ੍ਰਾਪਤ ਕਰਕੇ ਰਸਾਇਣਿਕ ਊਰਜਾ ਵਿਚ ਬਦਲ ਦਿੰਦੇ ਹਨ ।

→ ਮੁੱਢਲੇ ਖਪਤਕਾਰ ਖਾਦੇ ਗਏ ਭੋਜਨ ਦੀ ਮਾਤਰਾ ਦਾ ਲਗਭਗ 10% ਹੀ ਜੀਵ ਮਾਤਰਾ ਵਿਚ ਬਦਲਦੇ ਹਨ ।

→ ਅਨੇਕ ਰਸਾਇਣ ਮਿੱਟੀ ਵਿਚ ਮਿਲ ਕੇ ਪਾਣੀ ਦੇ ਸੋਮਿਆਂ ਵਿਚ ਚਲੇ ਜਾਂਦੇ ਹਨ ਅਤੇ ਇਹ ਭੋਜਨ ਲੜੀ ਵਿਚ ਪ੍ਰਵੇਸ਼ ਕਰ ਜਾਂਦੇ ਹਨ ।

→ ਜੈਵ ਅਵਿਘਟਨਸ਼ੀਲ ਪਦਾਰਥ ਸਾਡੇ ਸਰੀਰ ਵਿਚ ਸੰਚਿਤ ਹੋ ਜਾਂਦੇ ਹਨ ਜਿਸ ਨੂੰ ਜੈਵਿਕ ਵਧਾਓ (Biological magnification) ਕਹਿੰਦੇ ਹਨ ।

→ ਓਜ਼ੋਨ ਪਰਤ ਸੂਰਜ ਤੋਂ ਧਰਤੀ ਵੱਲ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਨਾਂ ਤੋਂ ਸਾਨੂੰ ਸੁਰੱਖਿਆ ਪ੍ਰਦਾਨ ਕਰਦੀ ਹੈ ।

→ ਵਾਯੂਮੰਡਲ ਦੇ ਉੱਚਤਰ ਸਤਹਿ ਤੇ ਪਰਾਬੈਂਗਣੀ ਵਿਕਿਰਣਾਂ (UV-Rays) ਦੇ ਪ੍ਰਭਾਵ ਨਾਲ ਆਕਸੀਜਨ ਅਣੂਆਂ ਤੋਂ ਓਜ਼ੋਨ ਬਣਦੀ ਹੈ ।

→ ਕਲੋਰੋਫਲੋਰੋ ਕਾਰਬਨ (CFCs) ਵਰਗੇ ਰਸਾਇਣ ਓਜ਼ੋਨ ਪਰਤ ਦੀ ਹਾਨੀ ਦੇ ਕਾਰਨ ਹਨ ।

ਕੁਝ ਮਹੱਤਵਪੂਰਨ ਪਰਿਭਾਸ਼ਾਵਾਂ (Some Important Definitions)

1. ਪਰਿਸਥਿਤਿਕ ਪ੍ਰਬੰਧ (Ecosystem)-ਊਰਜਾ ਅਤੇ ਪਦਾਰਥ ਦਾ ਜੀਵ ਅਤੇ ਅਜੀਵ ਦੇ ਵਿਚ ਆਦਾਨ-ਪ੍ਰਦਾਨ ਦਾ ਕਾਰਾਤਮਕ ਪ੍ਰਬੰਧ ਪਰਿਸਥਿਤਕ ਕਹਾਉਂਦਾ ਹੈ ।

2. ਜੀਵੋਮ ਜਾਂ ਬਾਇਓਮ (Biome)-ਪਰਿਸਥਿਤਿਕ ਪ੍ਰਬੰਧਾਂ ਨੂੰ ਇਕ ਦੂਜੇ ਨਾਲ ਮਿਲਾਉਣ ਤੋਂ ਪ੍ਰਾਪਤ ਵੱਡੀ ਇਕਾਈ ਨੂੰ ਜੀਵੋਮ ਜਾਂ ਬਾਇਓਮ (Biome) ਕਹਿੰਦੇ ਹਨ ।

3. ਜੀਵ-ਮੰਡਲ (Biosphere)-ਦੁਨੀਆ ਭਰ ਦੇ ਸਾਰੇ ਬਾਇਓਮਾਂ ਨੂੰ ਇਕੋ ਨਾਲ ਮਿਲਾ ਕੇ ਇਕ ਵੱਡੀ ਇਕਾਈ ਦਾ ਨਿਰਮਾਣ ਹੁੰਦਾ ਹੈ, ਜਿਸ ਨੂੰ ਜੀਵ-ਮੰਡਲ ਕਹਿੰਦੇ ਹਨ । ਇਹ ਇਕ ਵਿਸ਼ਾਲ ਸਵੈਪੋਸ਼ੀ ਜੀਵ ਪ੍ਰਣਾਲੀ ਹੈ ।

4. ਜਲ-ਮੰਡਲ (Hydrosphere)-ਧਰਤੀ ਦਾ ਜੋ ਭਾਗ ਪਾਣੀ ਤੋਂ ਬਣਿਆ ਹੈ, ਜਲ-ਮੰਡਲ ਕਹਾਉਂਦਾ ਹੈ ।

5. ਸਥਲ-ਮੰਡਲ (Lithosphere)-ਧਰਤੀ ਦੇ ਥਲੀ ਸਤਹਿ ਤੇ ਅਤੇ ਸਾਗਰ ਜਲ ਦੇ ਅੰਦਰ ਦੀ ਮਿੱਟੀ ਅਤੇ ਚੱਟਾਨਾਂ ਮਿਲ ਕੇ ਸਥਲ-ਮੰਡਲ ਕਹਾਉਂਦੀ ਹੈ ।

6. ਵਾਯੂਮੰਡਲ (Atmosphere)-ਧਰਤੀ ਦੀ ਸਤਹਿ ਤੋਂ ਉੱਪਰ ਮੌਜੂਦ ਗੈਸੀ ਘਟਕ ਵਾਯੂਮੰਡਲ ਕਹਾਉਂਦਾ ਹੈ ।

7. ਖਪਤਕਾਰ (Consumer)-ਜੋ ਜੀਵ ਖਾਧ ਪਦਾਰਥਾਂ ਦਾ ਉਪਯੋਗ ਕਰਦੇ ਹਨ, ਉਨ੍ਹਾਂ ਨੂੰ ਉਪਭੋਗਤਾ ਕਹਿੰਦੇ ਹਨ ।

8. ਆਹਾਰੀ ਪੱਧਰ (Trophic Level)-ਭੋਜਨ-ਲੜੀ ਦੇ ਜਿਹੜੇ ਵੱਖ-ਵੱਖ ਪੱਧਰਾਂ ਤੇ ਭੋਜਨ (ਊਰਜਾ) ਦਾ ਸਥਾਨਾਂਤਰਨ ਹੁੰਦਾ ਹੈ, ਉਨ੍ਹਾਂ ਪੱਧਰਾਂ ਨੂੰ ਆਹਾਰੀ ਪੱਧਰ ਕਹਿੰਦੇ ਹਨ ।

9. ਭੋਜਨ ਲੜੀ (Food Chain)-ਉਤਪਾਦਕ, ਖਪਤਕਾਰ ਅਤੇ ਅਪਘਟਕ ਮਿਲ ਕੇ ਜੋ ਲੜੀ ਬਣਾਉਂਦੇ ਹਨ ਉਸ ਨੂੰ ਭੋਜਨ ਲੜੀ ਆਖਦੇ ਹਨ ।

10. ਭੋਜਨ-ਜਾਲ (Food Web)-ਭੋਜਨ ਲੜੀਆਂ ਦੇ ਜਾਲ ਨੂੰ ਭੋਜਨ-ਜਾਲ ਕਹਿੰਦੇ ਹਨ ।

11. ਜੀਵ ਰਸਾਇਣ ਚੱਕਰ (Biogeochemical Cycle)-ਰਸਾਇਣ ਪਦਾਰਥਾਂ ਦੇ ਪਰਿਸਥਿਤਿਕ ਪ੍ਰਬੰਧ ਅੰਤ ਵਿਚ ਜੀਵ-ਮੰਡਲ ਵਿਚ ਮੁੜ ਤੋਂ ਚੱਕਰ ਪੂਰਾ ਕਰਦੇ ਹਨ ਜਿਸ ਨੂੰ ਜੀਵ ਰਸਾਇਣ ਚੱਕਰ ਕਹਿੰਦੇ ਹਨ ।

12. ਅਸੂਖ਼ਮ-ਪੋਸ਼ਕ (Macro Nutrients)-ਜਿਹੜੇ ਪੋਸ਼ਕ ਤੱਤਾਂ ਦੀ ਜੈਵ ਜੀਵਾਂ ਨੂੰ ਵੱਧ ਮਾਤਰਾ ਵਿਚ ਲੋੜ ਹੁੰਦੀ ਹੈ, ਉਨ੍ਹਾਂ ਨੂੰ ਅਸੂਖ਼ਮ ਪੋਸ਼ਕ ਤੱਤ ਕਹਿੰਦੇ ਹਨ , ਜਿਵੇਂ H, N, O, C, P ਆਦਿ ।

13. ਸੂਖ਼ਮ-ਪੋਸ਼ਕ ਤੱਤ (Micro nutrients)-ਜਿਹੜੇ ਪੋਸ਼ਕ ਤੱਤਾਂ ਦੀ ਜੈਵ ਜੀਵਾਂ ਨੂੰ ਘੱਟ ਮਾਤਰਾ ਵਿਚ ਲੋੜ ਹੁੰਦੀ ਹੈ, ਉਨ੍ਹਾਂ ਨੂੰ ਸੂਖ਼ਮ ਪੋਸ਼ਕ ਤੱਤ ਕਿਹਾ ਜਾਂਦਾ ਹੈ ਜਿਵੇਂ; Mn, Zn ਆਦਿ ।

14. ਮੁੱਢਲਾ ਖਪਤਕਾਰ (Primary Consumer)-ਜੋ ਜੀਵ ਪੌਦਿਆਂ ਨੂੰ ਜਾਂ ਉਨ੍ਹਾਂ ਦੇ ਉਤਪਾਦਾਂ ਨੂੰ ਖਾਂਦੇ ਹਨ ਸ਼ਾਕਾਹਾਰੀ ਜਾਂ ਮੁੱਢਲੇ ਖਪਤਕਾਰ ਕਹਾਉਂਦੇ ਹਨ ।

15. ਸੈਕੰਡਰੀ ਖਪਤਕਾਰ (Secondary Consumer)-ਜੋ ਜੀਵ ਦੂਸਰੇ ਜੰਤੂਆਂ ਦਾ ਮਾਸ ਖਾਂਦੇ ਹਨ ਉਨ੍ਹਾਂ ਨੂੰ ਮਾਸਾਹਾਰੀ ਜਾਂ ਸੈਕੰਡਰੀ ਖਪਤਕਾਰ ਕਹਿੰਦੇ ਹਨ ।

16. ਫਲੋਰਾ (Flora)-ਕਿਸੇ ਖੇਤਰ ਵਿਚ ਪੌਦਿਆਂ ਦੀ ਕੁੱਲ ਆਬਾਦੀ ਨੂੰ ਫਲੋਰਾ (Flora) ਕਹਿੰਦੇ ਹਨ ।

17. ਫੌਨਾ (Fauna)-ਕਿਸੇ ਖੇਤਰ ਵਿਚ ਜੰਤੂਆਂ ਦੀ ਕੁੱਲ ਆਬਾਦੀ ਨੂੰ ਫੌਨਾ (Fauna) ਕਹਿੰਦੇ ਹਨ ।

18. ਸਮੁਦਾਇ (Community)-ਕਿਸੇ ਕੁਦਰਤੀ ਖੇਤਰ ਵਿਚ ਇਕੱਠੇ ਰਹਿਣ ਵਾਲੇ ਪੌਦਿਆਂ ਅਤੇ ਜੰਤੂਆਂ ਦੀਆਂ ਕੁੱਲ ਜਨਸੰਖਿਆ ਨੂੰ ਸਮੁਦਾਇ ਆਖਦੇ ਹਨ ; ਜਿਵੇਂ-ਤਾਲਾਬ ਵਿਚ ਰਹਿਣ ਵਾਲੇ ਸਾਰੇ ਜੰਤੂ ਅਤੇ ਪੌਦੇ ।

19. ਜੈਵਿਕ ਵਧਾਓ (Biological Magnification)-ਸਾਡੇ ਸਰੀਰ ਵਿਚ ਹਾਨੀਕਾਰਕ ਰਸਾਇਣਾਂ ਦਾ ਵਧੇਰੇ ਮਾਤਰਾ ਵਿਚ ਸੰਚਿਤ ਹੋ ਜਾਣਾ ਜੈਵਿਕ ਵਧਾਓ ਕਹਾਉਂਦਾ ਹੈ ।

20. ਜੈਵ ਵਿਘਟਨਸ਼ੀਲ (Biodegradable)-ਉਹ ਪਦਾਰਥ ਜੋ ਜੈਵਿਕ ਪ੍ਰਮ ਦੁਆਰਾ ਅਪਘਟਿਤ ਹੋ ਜਾਂਦੇ ਹਨ ਉਹ ਜੈਵ ਵਿਘਟਨਸ਼ੀਲ ਕਹਾਉਂਦੇ ਹਨ ।

21. ਅਜੈਵ ਵਿਘਟਨਸ਼ੀਲ (Non-Biodegradable)-ਉਹ ਪਦਾਰਥ ਜੋ ਜੈਵਿਕ ਪ੍ਰਮ ਦੁਆਰਾ ਅਪਘਟਿਤ ਨਹੀਂ ਹੋ ਜਾਂਦੇ ਹਨ ਉਹ ਅਜੈਵ ਵਿਘਟਨਸ਼ੀਲ ਕਹਾਉਂਦੇ ਹਨ ।

22. ਵਾਤਾਵਰਨ (Environment)-ਵਾਤਾਵਰਨ ਉਨ੍ਹਾਂ ਸਾਰੀਆਂ ਤੱਤਾਂ ਦਾ ਯੋਗ ਹੈ ਜੋ ਜੀਵਾਂ ਦੇ ਜੀਵਨ ਅਤੇ ਵਿਕਾਸ ਨੂੰ ਪ੍ਰਤੱਖ ਜਾਂ ਅਪ੍ਰਤੱਖ ਰੂਪ ਨਾਲ ਪ੍ਰਭਾਵਿਤ ਕਰਦੇ ਹਨ ।

23. ਪਰਿਸਥਿਤਿਕੀ (Ecology)-ਇਹ ਵਿਗਿਆਨ ਦੀ ਉਹ ਸ਼ਾਖਾ ਹੈ, ਜਿਸ ਵਿਚ ਜੈਵਿਕ ਅਤੇ ਅਜੈਵਿਕ ਕਾਰਕਾਂ ਦੇ ਆਧਾਰ ਤੇ ਜੀਵਾਂ ਅਤੇ ਉਨ੍ਹਾਂ ਦੇ ਵਾਤਾਵਰਨ ਦੇ ਵਿਚ ਸੰਬੰਧਾਂ ਦਾ ਅਧਿਐਨ ਕੀਤਾ ਜਾਂਦਾ ਹੈ ।

24. ਪਰਿਸਥਿਤਿਕ ਪ੍ਰਬੰਧ ਦੇ ਘਟਕ (Components of Ecosystem)-ਪਰਿਸਥਿਤਿਕ ਪ੍ਰਬੰਧ ਦੇ ਨਿਰਮਾਣ ਕਰਨ ਵਾਲੇ ਭੌਤਿਕ, ਰਸਾਇਣਿਕ ਅਤੇ ਜੈਵਿਕ ਕਾਰਕਾਂ ਨੂੰ ਪਰਿਸਥਿਤਿਕ ਪ੍ਰਬੰਧ ਦੇ ਘਟਕੇ ਕਹਿੰਦੇ ਹਨ ।

25. ਜੈਵਿਕ ਵਧਾਓ (Biological Magnification)-ਕਿਸੇ ਭੋਜਨ ਲੜੀ ਦੇ ਇਕ ਪੋਸ਼ੀ ਪੱਧਰ ਤੋਂ ਦੂਸਰੇ ਪੋਸ਼ੀ ਪੱਧਰ ਵਿਚ ਜਦੋਂ ਲਗਾਤਾਰ ਹਾਨੀਕਾਰਕ ਪਦਾਰਥਾਂ ਦੀ ਸੰਘਣਤਾ ਵਿਚ ਵਾਧਾ ਹੁੰਦਾ ਹੈ ਤਾਂ ਉਸ ਨੂੰ ਜੈਵਿਕ ਵਧਾਓ ਕਹਿੰਦੇ ਹਨ ।

26. ਉਤਪਾਦਕ (Producer)-ਉਹ ਪੌਦੇ/ਜੀਵ ਜੋ ਸੂਰਜੀ ਊਰਜਾ ਨੂੰ ਰਸਾਇਣਿਕ ਊਰਜਾ ਵਿਚ ਬਦਲ ਕੇ ਆਪਣਾ ਭੋਜਨ ਆਪ ਤਿਆਰ ਕਰ ਸਕਦੇ ਹਨ, ਉਨ੍ਹਾਂ ਨੂੰ ਉਤਪਾਦਕ ਕਹਿੰਦੇ ਹਨ ।

27. ਅਪਘਟਕ (Decomposer)-ਜੋ ਜੀਵ ਗੁੰਝਲਦਾਰ ਕਾਰਬਨਿਕ ਯੌਗਿਕਾਂ ਨੂੰ ਐਂਜ਼ਾਈਮਾਂ ਦੀ ਸਹਾਇਤਾ ਨਾਲ ( ਸਰਲ ਪਦਾਰਥਾਂ ਵਿਚ ਅਪਘਟਿਤ ਕਰ ਕੇ ਸਰੀਰ ਦੀ ਸਤਹਿ ਵਿਚ ਸੋਖਿਤ ਕਰ ਲੈਂਦੇ ਹਨ, ਉਨ੍ਹਾਂ ਨੂੰ ਅਪਘਟਕ ਕਹਿੰਦੇ ਹਨ ।

28. ਸ਼ਾਕਾਹਾਰੀ (Herbivores)-ਜੋ ਪ੍ਰਾਣੀ ਕੇਵਲ ਪੌਦਿਆਂ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਹੀ ਭੋਜਨ ਦੇ ਰੂਪ ਵਿਚ ਖਾਂਦੇ ਹਨ ਉਨ੍ਹਾਂ ਨੂੰ ਸ਼ਾਕਾਹਾਰੀ ਕਹਿੰਦੇ ਹਨ ।

29. ਮਾਸਾਹਾਰੀ (Carnivores)-ਜੋ ਪਾਣੀ ਦੂਸਰੇ ਪ੍ਰਾਣੀਆਂ ਜਾਂ ਉਨ੍ਹਾਂ ਦੇ ਮਾਸ ਨੂੰ ਖਾਂਦੇ ਹੀ ਜਿਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਮਾਸਾਹਾਰੀ ਕਹਿੰਦੇ ਹਨ ।

30. ਸਰਬ-ਆਹਾਰੀ (Omnivores)-ਜੋ ਪ੍ਰਾਣੀ, ਪੌਦਿਆਂ, ਜੰਤੂਆਂ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਖਾ ਕੇ ਜਿਊਂਦੇ ਰਹਿੰਦੇ ਹਨ ਉਨ੍ਹਾਂ ਨੂੰ ਸਰਬ-ਆਹਾਰੀ ਕਹਿੰਦੇ ਹਨ ।

31. ਐਂਜ਼ਾਈਮ (Enzyme)-ਜੈਵ-ਰਸਾਇਣਿਕ ਕਿਰਿਆਵਾਂ ਵਿਚ ਉਤਪ੍ਰੇਰਕ ਦਾ ਕਾਰਜ ਕਰਨ ਵਾਲੇ ਵਿਸ਼ੇਸ਼ ਪ੍ਰਕਾਰ ਦੇ ਪ੍ਰੋਟੀਨਾਂ ਨੂੰ ਐਂਜ਼ਾਈਮ ਕਹਿੰਦੇ ਹਨ ।

32. ਓਜ਼ੋਨ ਪਰਤ (Ozone Layer)-ਸਟਰੈਟੋਸਫੀਅਰ (Stratosphere) ਵਿਚ ਮੌਜੂਦ ਓਜ਼ੋਨ ਦੀ ਪਰਤ ਨੂੰ ਓਜ਼ੋਨ ਪਰਤ ਕਹਿੰਦੇ ਹਨ ।

33. ਕਚਰਾ (Garbage)-ਆਮ ਕਿਰਿਆਵਾਂ ਤੋਂ ਪੈਦਾ ਫਾਲਤੂ ਮੰਨੇ ਜਾਣ ਵਾਲੇ ਘਰੇਲੂ ਅਤੇ ਖੇਤੀ ਅਪਸ਼ਿਸ਼ਟ ਨੂੰ ਕਚਰਾ ਕਹਿੰਦੇ ਹਨ ।

Science Guide for Class 10 PSEB ਸਾਡਾ ਵਾਤਾਵਰਨ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1. ਕੀ ਕਾਰਨ ਹੈ ਕਿ ਕੁੱਝ ਪਦਾਰਥ ਜੈਵ ਵਿਘਟਨਸ਼ੀਲ ਹੁੰਦੇ ਹਨ ਅਤੇ ਕੁੱਝ ਜੈਵ ਅਵਿਘਟਨਸ਼ੀਲ ?
ਉੱਤਰ-
ਜੈਵ ਵਿਘਟਨਸ਼ੀਲ ਪਦਾਰਥ ਜੈਵਿਕ ਪ੍ਰਮਾਂ ਨਾਲ ਅਪਘਟਿਤ ਹੁੰਦੇ ਹਨ । ਉਹ ਜੀਵਾਣੂਆਂ ਅਤੇ ਹੋਰ ਪ੍ਰਾਣੀਆਂ ਦੁਆਰਾ ਪੈਦਾ ਐਂਜ਼ਾਈਮਾਂ ਦੀ ਸਹਾਇਤਾ ਨਾਲ ਸਮੇਂ ਦੇ ਨਾਲ ਆਪਣੇ ਆਪ ਅਪਘਟਿਤ ਹੋ ਕੇ ਵਾਤਾਵਰਨ ਦਾ ਹਿੱਸਾ ਬਣ ਜਾਂਦੇ ਹਨ | ਪਰ ਜੈਵ ਅਵਿਘਟਨਸ਼ੀਲ ਪਦਾਰਥ ਜੈਵਿਕ ਮਾਂ ਦੁਆਰਾ ਅਪਘਟਿਤ ਨਹੀਂ ਹੁੰਦੇ । ਆਪਣੀ ਸੰਸ਼ਲਿਸ਼ਟ ਰਚਨਾ ਦੇ ਕਾਰਨ ਉਨ੍ਹਾਂ ਦੇ ਬੰਧਨ ਮਜ਼ਬੂਤੀ ਨਾਲ ਆਪਸ ਵਿਚ ਜੁੜੇ ਰਹਿੰਦੇ ਹਨ ਅਤੇ ਐਂਜ਼ਾਈਮ ਉਨ੍ਹਾਂ ਤੇ ਆਪਣਾ ਅਸਰ ਨਹੀਂ ਪਾ ਸਕਦੇ ।

ਪ੍ਰਸ਼ਨ 2. ਅਜਿਹੇ ਦੋ ਢੰਗ ਦੱਸੋ ਜਿਨ੍ਹਾਂ ਨਾਲ ਜੈਵ ਵਿਘਟਨਸ਼ੀਲ ਪਦਾਰਥ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।
ਉੱਤਰ-

  1. ਜੈਵ ਵਿਘਟਨਸ਼ੀਲ ਪਦਾਰਥ ਵੱਡੀ ਮਾਤਰਾ ਵਿਚ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ । ਇਨ੍ਹਾਂ ਨਾਲ ਬਦਬੂ ਅਤੇ ਗੰਦਗੀ ਫੈਲਦੀ ਹੈ ।
  2. ਜੈਵ ਵਿਘਟਨਸ਼ੀਲ ਪਦਾਰਥ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਨੂੰ ਫੈਲਾਉਣ ਦੇ ਕਾਰਨ ਬਣਦੇ ਹਨ । ਇਨ੍ਹਾਂ ਨਾਲ ਵਾਤਾਵਰਨ ਵਿਚ ਹਾਨੀਕਾਰਕ ਜੀਵਾਣੂ ਵੱਧਦੇ ਹਨ ।

ਪ੍ਰਸ਼ਨ 3. ਅਜਿਹੇ ਦੋ ਢੰਗ ਦੱਸੋ ਜਿਨ੍ਹਾਂ ਦੁਆਰਾ ਜੈਵ ਅਵਿਘਟਨਸ਼ੀਲ ਪਦਾਰਥ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।
ਉੱਤਰ-

  1. ਜੈਵ ਅਵਿਘਟਨਸ਼ੀਲ ਪਦਾਰਥਾਂ ਦਾ ਅਪਘਟਨ ਨਹੀਂ ਹੋ ਪਾਉਂਦਾ ਹੈ। ਇਹ ਉਦਯੋਗਾਂ ਵਿਚ ਤਰ੍ਹਾਂ-ਤਰ੍ਹਾਂ ਦੇ ਰਸਾਇਣਿਕ ਪਦਾਰਥਾਂ ਤੋਂ ਤਿਆਰ ਹੋ ਕੇ ਬਾਅਦ ਵਿੱਚ ਮਿੱਟੀ ਵਿੱਚ ਅਤੀ ਸੂਖ਼ਮ ਕਣਾਂ ਦੇ ਰੂਪ ਵਿੱਚ ਮਿਲ ਕੇ ਵਾਤਾਵਰਨ ਨੂੰ ਹਾਨੀ ਪਹੁੰਚਾਉਂਦੇ ਹਨ ।
  2. ਇਹ ਭੋਜਨ ਲੜੀ ਵਿੱਚ ਮਿਲ ਕੇ ਜੈਵਿਕ ਵਧਾਓ ਕਰਦੇ ਹਨ ਅਤੇ ਮਨੁੱਖਾਂ ਨੂੰ ਤਰ੍ਹਾਂ-ਤਰ੍ਹਾਂ ਦੀ ਹਾਨੀ ਪਹੁੰਚਾਉਂਦੇ ਹਨ ।

ਪ੍ਰਸ਼ਨ 4. ਆਹਾਰੀ ਪੱਧਰ ਕੀ ਹੈ ? ਇੱਕ ਭੋਜਨ ਲੜੀ ਦੀ ਉਦਾਹਰਨ ਦਿਓ ਅਤੇ ਇਸ ਵਿੱਚ ਭਿੰਨ ਆਹਾਰੀ ਪੱਧਰ ਦੱਸੋ ।
ਉੱਤਰ-
ਆਹਾਰੀ ਪੱਧਰ – ਭੋਜਨ ਲੜੀ ਵਿਚ ਉਤਪਾਦਨ ਅਤੇ ਉਪਭੋਗਤਾ ਦਾ ਸਥਾਨ ਹਿਣ ਕਰਨ ਵਾਲੇ ਜੀਵ ਜੀਵਮੰਡਲ ਨੂੰ ਕੋਈ ਵਿਸ਼ੇਸ਼ ਸੰਰਚਨਾ ਪ੍ਰਦਾਨ ਕਰਦੇ ਹਨ, ਜਿਸ ਨੂੰ ਆਹਾਰੀ ਪੱਧਰ ਕਹਿੰਦੇ ਹਨ । ਭੋਜਨ-ਲੜੀ ਵਿਚ ਉਤਪਾਦਨ ਦਾ ਪਹਿਲਾਂ ਸਥਾਨ ਹੁੰਦਾ ਹੈ । ਜੇ ਅਸੀਂ ਪੌਦਿਆਂ ਦਾ ਸੇਵਨ ਕਰੀਏ ਤਾਂ ਭੋਜਨ-ਲੜੀ ਵਿਚ ਸਿਰਫ਼ ਉਤਪਾਦਕ ਅਤੇ ਉਪਭੋਗਤਾ ਪੱਧਰ ਹੀ ਹੁੰਦੇ ਹਨ । ਮਾਸਾਹਾਰੀਆਂ ਦੀ ਭੋਜਨ ਲੜੀ ਵਿੱਚ ਵਧੇਰੇ ਖਪਤਕਾਰ ਹੁੰਦੇ ਹਨ ।
ਭੋਜਨ ਲੜੀ ਦੀ ਉਦਾਹਰਨ-

ਪ੍ਰਸ਼ਨ 5. ਪਰਿਸਥਿਤਿਕ ਪ੍ਰਬੰਧ ਵਿਚ ਨਿਖੇੜਕਾਂ ਦੀ ਕੀ ਭੂਮਿਕਾ ਹੈ ?
ਉੱਤਰ-
ਪਰਿਸਥਿਤਿਕ ਪ੍ਰਬੰਧ ਵਿੱਚ ਨਿਖੇੜਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਜੀਵਾਣੁ ਮਿਤ ਉਪਜੀਵੀ, ਕਵਕ ਵਰਗੇ ਬਹੁਤ ਸੂਖ਼ਮ ਜੀਵ ਮਿਤ ਜੀਵ ਅਵਸ਼ੇਸ਼ਾਂ ਦਾ ਨਿਖੇੜਨ ਕਰਦੇ ਹਨ । ਇਹ ਮ੍ਰਿਤ ਸਰੀਰਾਂ ਦਾ ਆਪਣੇ ਭੋਜਨ ਲਈ ਉਪਯੋਗ ਕਰਦੇ ਹਨ । ਇਹੇ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਪਦਾਰਥਾਂ ਵਿੱਚ ਬਦਲ ਦਿੰਦੇ ਹਨ | ਫਲਾਂ ਸਬਜ਼ੀਆਂ ਦੇ ਛਿਲਕੇ, ਗਲੇ-ਸੜੇ ਫਲ, ਜੈਵਿਕ ਕਚਰਾ, ਗਾਂਵਾਂ ਮੱਝਾਂ ਦਾ ਗੋਬਰ, ਪੇੜ-ਪੌਦਿਆਂ ਦੇ ਗਲੇ-ਸੜੇ ਭਾਗ ਆਦਿ ਨਿਖੇੜਕਾਂ ਦੁਆਰਾ ਅਪਘਟਿਤ ਕਰ ਦਿੱਤੇ ਜਾਂਦੇ ਹਨ ਅਤੇ ਇਹ ਆਸਾਨੀ ਨਾਲ ਕੁਦਰਤ ਵਿਚ ਮੁੜ ਮਿਲ ਜਾਂਦੇ ਹਨ । ਨਿਖੇੜਕ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਅਕਾਰਬਨਿਕ ਪਦਾਰਥਾਂ ਵਿੱਚ ਬਦਲ ਦਿੰਦੇ ਹਨ ਜੋ ਮਿੱਟੀ ਵਿੱਚ ਮਿਲ ਕੇ ਪੌਦਿਆਂ ਦੁਆਰਾ ਮੁੜ ਉਪਯੋਗ ਵਿੱਚ ਲਿਆਂਏ ਜਾਂਦੇ ਹਨ ।

ਪ੍ਰਸ਼ਨ 6. ਓਜ਼ੋਨ ਕੀ ਹੈ ਅਤੇ ਇਹ ਪਰਿਸਥਿਤਿਕ ਪ੍ਰਬੰਧ ਨੂੰ ਕਿਵੇਂ ਪ੍ਰਭਾਵਿਤ ਕਰਦੀ ਹੈ ?
ਉੱਤਰ-
ਆਕਸੀਜਨ (O2) ਦੇ ਤਿੰਨ ਪਰਮਾਣੂਆਂ ਤੋਂ ਬਣੀ ਓਜ਼ੋਨ (O3) ਦਾ ਵਾਯੂਮੰਡਲ ਦੇ ਓਪਰੀ ਪੱਧਰ (ਸਟਰੈਟੋਸਫੀਅਰ) ਵਿਚ ਲਗਭਗ 16 ਕਿਲੋਮੀਟਰ ਉੱਪਰ ਇੱਕ ਆਵਰਨ (ਲਿਹਾਫ਼ ਹੈ ਜੋ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਤੋਂ ਧਰਤੀ ਦੀ ਸੁਰੱਖਿਆ ਕਰਦਾ ਹੈ । ਪਰਾਬੈਂਗਣੀ ਵਿਕਿਰਣ ਜੀਵਾਂ ਦੇ ਲਈ ਬਹੁਤ ਹਾਨੀਕਾਰਨ ਹੈ । ਇਹ ਚਮੜੀ ਦਾ ਕੈਂਸਰ ਕਰਦੀ ਹੈ । ਧਰਤੀ ਦੇ ਚਾਰੋਂ ਪਾਸੇ ਓਜ਼ੋਨ ਪਰਤ ਸਮਾਪਤ ਹੋ ਜਾਣ ਤੇ ਸੂਰਜ ਦੇ ਪ੍ਰਕਾਸ਼ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਧਰਤੀ ਤੇ ਬਿਨਾਂ ਰੋਕ ਟੋਕ ਪਹੁੰਚਣ ਲੱਗ ਜਾਣਗੀਆਂ ਅਤੇ ਪਰਿਸਥਿਤਿਕ ਪ੍ਰਬੰਧ ਤੇ ਬੁਰਾ ਪ੍ਰਭਾਵ ਪਾਉਣਗੀਆਂ । ਸਾਲ 1980 ਤੋਂ ਵਾਯੂਮੰਡਲ ਵਿੱਚ ਓਜ਼ੋਨ ਦੀ ਮਾਤਰਾ ਵਿੱਚ ਤੇਜ਼ੀ ਨਾਲ ਗਿਰਾਵਟ ਆਉਣ ਲੱਗੀ ਹੈ ।

ਓਜ਼ੋਨ ਪਰਿਸਥਿਤਿਕ ਪ੍ਰਬੰਧ ਨੂੰ ਹੇਠ ਲਿਖੇ ਆਧਾਰਾਂ ਤੇ ਵੀ ਪ੍ਰਭਾਵਿਤ ਕਰਦੀ ਹੈ-

  1. ਤਾਪਮਾਨ ਵਿਚ ਪਰਿਵਰਤਨ ਦੇ ਕਾਰਨ ਧਰਤੀ ਤੇ ਵਰਖਾ ਵਿੱਚ ਕਮੀ ।
  2. ਚਾਵਲ ਵਰਗੀਆਂ ਫਸਲਾਂ ਤੇ ਅਸਰ ।
  3. ਜਲੀ ਜੀਵਾਂ ਅਤੇ ਪਦਾਰਥਾਂ ਤੇ ਅਸਰ ।
  4. ਮਨੁੱਖਾਂ ਵਿਚ ਪ੍ਰਤੀਰੋਧ ਸਮਰੱਥਾ ਦੀ ਕਮੀ ਅਤੇ ਚਮੜੀ ਦੇ ਕੈਂਸਰ ਵਿਚ ਵਾਧਾ ।
  5. ਪਰਿਸਥਿਤਿਕ ਅਸੰਤੁਲਨ ਪੈਦਾ ਹੋਣ ਦੀ ਸੰਭਾਵਨਾ ।
  6. ਸੂਖ਼ਮਜੀਵਾਂ ਵਿਚ ਉਤਪਰਿਵਰਤਨ ਅਤੇ ਉਨ੍ਹਾਂ ਦੀ ਮੌਤ ਦਾ ਕਾਰਨ ।

ਪ੍ਰਸ਼ਨ 7. ਤੁਸੀਂ ਕੂੜੇ-ਕਰਕਟ ਦੇ ਨਿਪਟਾਰੇ ਦੀ ਸਮੱਸਿਆ ਘੱਟ ਕਰਨ ਵਿੱਚ ਕੀ ਯੋਗਦਾਨ ਪਾ ਸਕਦੇ ਹੋ ? ਕੋਈ ਦੋ ਤਰੀਕਿਆਂ ਦਾ ਵਰਣਨ ਕਰੋ ।
ਉੱਤਰ-
ਕੂੜਾ-ਕਰਕਟ ਵਿਅਕਤੀ ਅਤੇ ਸਮਾਜ ਦੋਨਾਂ ਲਈ ਬਹੁਤ ਹਾਨੀਕਾਰਕ ਹੈ ਕਿਉਂਕਿ ਇਸ ਨਾਲ ਸਿਰਫ਼ ਗੰਦਗੀ ਹੀ ਨਹੀਂ ਫੈਲਦੀ ਬਲਕਿ ਇਹ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ । ਇਸ ਦੇ ਨਿਪਟਾਰੇ ਲਈ ਹੇਠ ਲਿਖੇ ਦੋ ਤਰੀਕਿਆਂ ਨੂੰ ਅਪਣਾਇਆ ਜਾ ਸਕਦਾ ਹੈ-

  1. ਮੁੜ ਚੱਕਰਣ – ਕਚਰੇ ਜਾਂ ਕੂੜੇ ਕਰਕਟ ਵਿਚੋਂ ਕਾਗਜ਼, ਪਲਾਸਟਿਕ, ਧਾਤਾਂ, ਚੀਥੜੇ ਆਦਿ ਚੁਣ ਕੇ ਅਲੱਗ ਕਰਕੇ ਉਨ੍ਹਾਂ ਦਾ ਮੁੜ ਚੱਕਰਣ ਕੀਤਾ ਜਾਣਾ ਚਾਹੀਦਾ ਹੈ । ਪੁਰਾਣੇ ਕੱਪੜੇ ਅਤੇ ਕਾਗ਼ਜ਼ਾਂ ਦੇ ਮੁੜ ਚੱਕਰਣ ਨਾਲ ਦਰੱਖ਼ਤਾਂ ਨੂੰ ਕੱਟਣ ਤੋਂ ਬਚਾਇਆ ਜਾ ਸਕਦਾ ਹੈ । ਪਲਾਸਟਿਕ ਦਾ ਬਾਰ-ਬਾਰ ਉਪਯੋਗ ਕੀਤਾ ਜਾ ਸਕਦਾ ਹੈ ।
  2. ਮਿੱਟੀ ਵਿਚ ਦਬਾਉਣਾ – ਜੈਵ ਵਿਘਟਨਸ਼ੀਲ ਪਦਾਰਥਾਂ ਨੂੰ ਮਿੱਟੀ ਵਿੱਚ ਦਬਾ ਕੇ ਕੂੜੇ-ਕਰਕਟ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ । ਉਸ ਨਾਲ ਖਾਦ ਪ੍ਰਾਪਤ ਕਰ ਕੇ ਖੇਤਾਂ ਵਿਚ ਵਰਤੀ ਜਾ ਸਕਦੀ ਹੈ ।

PSEB 10th Class Science Guide ਸਾਡਾ ਵਾਤਾਵਰਨ Textbook Questions and Answers

ਪ੍ਰਸ਼ਨ 1. ਹੇਠ ਲਿਖਿਆਂ ਵਿਚੋਂ ਕਿਹੜੇ ਸਮੂਹਾਂ ਵਿੱਚ ਕੇਵਲ ਜੈਵ-ਵਿਘਟਨਸ਼ੀਲ ਪਦਾਰਥ ਹਨ
(a) ਘਾਹ, ਫੁੱਲ ਅਤੇ ਚਮੜਾ
(b) ਘਾਹ, ਲੱਕੜੀ ਅਤੇ ਪਲਾਸਟਿਕ
(c) ਫਲਾਂ ਦੇ ਛਿੱਲੜ, ਕੇਕ ਅਤੇ ਨਿੰਬੂ ਦਾ ਰਸ
(d) ਕੇਕ, ਲੱਕੜੀ ਅਤੇ ਘਾਹ ।
ਉੱਤਰ-
(a), (c) ਅਤੇ (d) ।

ਪ੍ਰਸ਼ਨ 2. ਹੇਠ ਦਿੱਤਿਆਂ ਵਿਚੋਂ ਕਿਹੜੇ ਭੋਜਨ-ਲੜੀ ਦਾ ਨਿਰਮਾਣ ਕਰਦੇ ਹਨ- (ਮਾਂਡਲ ਪੇਪਰ, 2020)
(a) ਘਾਹ, ਕਣਕ ਅਤੇ ਅੰਬ
(b) ਘਾਹ, ਬੱਕਰੀ ਅਤੇ ਮਨੁੱਖ
(c) ਬੱਕਰੀ, ਗਾਂ ਅਤੇ ਹਾਥੀ
(d) ਘਾਹ, ਮੱਛੀ ਅਤੇ ਬੱਕਰੀ ।
ਉੱਤਰ-
(b) ਘਾਹ, ਬੱਕਰੀ ਅਤੇ ਮੁਨੱਖ ।

ਪ੍ਰਸ਼ਨ 3. ਹੇਠ ਲਿਖਿਆਂ ਵਿਚੋਂ ਕਿਹੜਾ ਵਾਤਾਵਰਨ ਪੱਖੀ ਵਿਵਹਾਰ ਦਰਸਾਉਂਦਾ ਹੈ-
(a) ਬਾਜ਼ਾਰ ਜਾਂਦੇ ਸਮੇਂ ਸਾਮਾਨ ਲਈ ਕੱਪੜੇ ਦਾ ਥੈਲਾ ਲੈ ਜਾਣਾ ।
(b) ਕਾਰਜ ਸਮਾਪਤ ਹੋਣ ਤੇ ਲਾਈਟ (ਬੱਲਬ) ਅਤੇ ਪੱਖੇ ਦਾ ਸਵਿੱਚ ਬੰਦ ਕਰਨਾ ।
(c) ਮਾਂ ਦੁਆਰਾ ਸਕੂਟਰ ਤੇ ਸਕੂਲ ਛੱਡਣ ਦੀ ਬਜਾਏ ਤੁਹਾਡਾ ਸਕੂਲ ਨੂੰ ਪੈਦਲ ਜਾਣਾ ।
(d) ਉਪਰੋਕਤ ਸਾਰੇ ।
ਉੱਤਰ-
(d) ਉਪਰੋਕਤ ਸਾਰੇ ।

ਪ੍ਰਸ਼ਨ 4. ਕੀ ਹੋਵੇਗਾ ਜੇ ਅਸੀਂ ਇੱਕ ਆਹਾਰੀ ਪੱਧਰ ਦੇ ਸਾਰੇ ਜੀਵਾਂ ਨੂੰ ਮਾਰ ਦੇਈਏ ?
ਉੱਤਰ-
ਜੇ ਇਕ ਆਹਾਰੀ ਪੱਧਰ ਦੇ ਸਾਰੇ ਜੀਵਾਂ ਨੂੰ ਮਾਰ ਦੇਈਏ ਤਾਂ ਪਰਿਸਥਿਤਿਕ ਸੰਤੁਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ | ਕੁਦਰਤ ਦੀਆਂ ਸਾਰੀਆਂ ਭੋਜਨ-ਲੜੀਆਂ ਇੱਕ ਦੂਜੇ ਨਾਲ ਜੁੜੀਆਂ ਹੁੰਦੀਆਂ ਹਨ । ਜਦੋਂ ਕਿਸੇ ਇਕ ਕੁੜੀ ਨੂੰ ਪੂਰੀ ਤਰ੍ਹਾਂ ਸਮਾਪਤ ਕਰ ਦਿੱਤਾ ਜਾਵੇ ਤਾਂ ਉਸ ਲੜੀ ਦਾ ਸੰਬੰਧ ਕਿਸੇ ਦੂਜੀ ਲੜੀ ਨਾਲ ਜੁੜ ਜਾਂਦਾ ਹੈ । ਜੇ ਘਾਹ–> ਹਿਰਨ » ਸ਼ੇਰ ਭੋਜਨਲੜੀ ਵਿਚੋਂ ਸ਼ੇਰਾਂ ਨੂੰ ਮਾਰ ਦਿੱਤਾ ਜਾਵੇ ਤਾਂ ਘਾਹ ਚਰਣ ਵਾਲੇ ਹਿਰਨਾਂ ਦਾ ਵਾਧਾ ਬੇਕਾਬ ਹੋ ਜਾਵੇਗਾ | ਉਨ੍ਹਾਂ ਦੀ ਗਿਣਤੀ ਬਹੁਤ ਵੱਧ ਜਾਵੇਗੀ | ਉਨ੍ਹਾਂ ਦੀ ਵਧੀ ਹੋਈ ਗਿਣਤੀ ਘਾਹ ਅਤੇ ਬਨਸਪਤੀਆਂ ਨੂੰ ਖ਼ਤਮ ਕਰ ਦੇਵੇਗੀ ਜਿਸ ਨਾਲ ਉਹ ਖੇਤਰ ਰੇਗਿਸਥਾਨ ਬਣ ਜਾਵੇਗਾ | ਸਹਾਰਾ ਦਾ ਰੇਗਿਸਥਾਨ ਇਸੇ ਪ੍ਰਕਾਰ ਦੇ ਪਰਿਸਥਿਤਿਕ ਪਰਿਵਰਤਨ ਦਾ ਉਦਾਹਰਨ ਹੈ ।

ਪ੍ਰਸ਼ਨ 5. ਕੀ ਕਿਸੀ ਆਹਾਰੀ ਪੱਧਰ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਪ੍ਰਭਾਵ ਭਿੰਨ-ਭਿੰਨ ਆਹਾਰੀ ਪੱਧਰਾਂ ਲਈ ਵੱਖਵੱਖ ਹੋਵੇਗਾ ? ਕੀ ਕਿਸੇ ਆਹਾਰੀ ਪੱਧਰ ਦੇ ਜੀਵਾਂ ਨੂੰ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਟਾਉਣਾ ਸੰਭਵ ਹੈ ?
ਉੱਤਰ-
ਕਿਸੇ ਆਹਾਰੀ ਪੱਧਰ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਅਸਰ ਭਿੰਨ-ਭਿੰਨ ਆਹਾਰੀ ਪੱਧਰਾਂ ਤੇ ਵੱਖ-ਵੱਖ ਹੋਵੇਗਾ ।

  1. ਉਤਪਾਦਕਾਂ ਨੂੰ ਹਟਾਉਣ ਦਾ ਪ੍ਰਭਾਵ – ਜੇ ਉਤਪਾਦਕਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਜਾਵੇ ਤਾਂ ਸਾਰਾ ਪਰਿਸਥਿਤਿਕ ਪ੍ਰਬੰਧ ਹੀ ਨਸ਼ਟ ਹੋ ਜਾਵੇਗਾ । ਤਾਂ ਕਿਸੇ ਤਰ੍ਹਾਂ ਦਾ ਜੀਵਨ ਨਹੀਂ ਰਹੇਗਾ ।
  2. (ii) ਸ਼ਾਕਾਹਾਰੀਆਂ ਨੂੰ ਹਟਾਉਣ ਦਾ ਪ੍ਰਭਾਵ – ਸ਼ਾਕਾਹਾਰੀਆਂ ਨੂੰ ਨਸ਼ਟ ਕਰਨ ਨਾਲ ਉਤਪਾਦਕਾਂ ਪੇੜ-ਪੌਦੇ ਬਨਸਪਤੀਆਂ) ਦੇ ਜਣਨ ਅਤੇ ਵਾਧੇ ਤੇ ਰੋਕ-ਟੋਕ ਸਮਾਪਤ ਹੋ ਜਾਵੇਗੀ ਅਤੇ ਮਾਸਾਹਾਰੀ ਭੁੱਖ ਨਾਲ ਮਰ ਜਾਣਗੇ ।
  3. ਮਾਸਾਹਾਰੀਆਂ ਨੂੰ ਹਟਾਉਣ ਦਾ ਪ੍ਰਭਾਵ – ਮਾਸਾਹਾਰੀਆਂ ਨੂੰ ਹਟਾਉਣ ਤੇ ਸ਼ਾਕਾਹਾਰੀਆਂ ਦੀ ਗਿਣਤੀ ਇੰਨੀ ਵੱਧ ਜਾਂਦੀ ਹੈ ਕਿ ਖੇਤਰ ਦੀਆਂ ਸਾਰੀਆਂ ਬਨਸਪਤੀਆਂ ਸਮਾਪਤ ਹੋ ਜਾਣਗੀਆਂ ।
  4. ਅਪਘਟਕਾਂ ਜਾਂ ਨਿਖੇੜਕਾਂ ਨੂੰ ਹਟਾਉਣ ਦਾ ਅਸਰ – ਅਪਘਟਕਾਂ ਜਾਂ ਨਿਖੇੜਕਾਂ ਨੂੰ ਹਟਾ ਦੇਣ ਨਾਲ ਮਰੇ ਹੋਏ ਜੀਵ ਜੰਤੂਆਂ ਦੇ ਢੇਰ ਲੱਗ ਜਾਣਗੇ । ਉਨ੍ਹਾਂ ਦੇ ਸੜੇ ਹੋਏ ਸਰੀਰਾਂ ਵਿੱਚ ਤਰ੍ਹਾਂ-ਤਰ੍ਹਾਂ ਦੇ ਜੀਵਾਣੁਆਂ ਦੇ ਪੈਦਾ ਹੋ ਜਾਣ ਨਾਲ ਬਿਮਾਰੀਆਂ ਫੈਲਣਗੀਆਂ । ਮਿੱਟੀ ਵਿੱਚ ਉਤਪਾਦਕਾਂ ਲਈ ਲੋੜੀਂਦੇ ਪੋਸ਼ਕ ਤੱਤਾਂ ਦੀ ਕਮੀ ਹੋ ਜਾਵੇਗੀ ।

ਕਿਸੇ ਆਹਾਰੀ ਪੱਧਰ ਦੇ ਜੀਵਾਂ ਨੂੰ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਟਾਉਣਾ ਸੰਭਵ ਨਹੀਂ ਹੈ । ਉਤਪਾਦਕਾਂ ਨੂੰ ਹਟਾਉਣ ਨਾਲ ਸ਼ਾਕਾਹਾਰੀ ਜੀਵਤ ਨਹੀਂ ਰਹਿ ਸਕਦੇ ਹਨ ਅਤੇ ਸ਼ਾਕਾਹਾਰੀਆਂ ਦੇ ਨਾ ਰਹਿਣ ਨਾਲ ਮਾਸਾਹਾਰੀ ਨਹੀਂ ਰਹਿ ਸਕਦੇ । ਅਪਘਟਕਾਂ ਨੂੰ ਹਟਾ ਦੇਣ ਨਾਲ ਉਤਪਾਦਕਾਂ ਨੂੰ ਆਪਣੇ ਵਾਧੇ ਦੇ ਲਈ ਪੋਸ਼ਕ ਤੱਤ ਪ੍ਰਾਪਤ ਨਹੀਂ ਹੋ ਪਾਉਣਗੇ ।

ਪ੍ਰਸ਼ਨ 6. ਜੈਵਿਕ ਵਧਾਓ (Biological magnification) ਕੀ ਹੈ ? ਕੀ ਪਰਿਸਥਿਤਿਕ ਪ੍ਰਬੰਧ ਦੇ ਭਿੰਨ ਪੱਧਰਾਂ ਉੱਤੇ ਜੈਵਿਕ ਵਧਾਓ ਦਾ ਪ੍ਰਭਾਵ ਵੀ ਵੱਖ-ਵੱਖ ਹੋਵੇਗਾ ?
ਉੱਤਰ-
ਜੈਵਿਕ ਵਧਾਓ (Biological magnification) – ਵੱਖ-ਵੱਖ ਸਾਧਨਾਂ ਦੁਆਰਾ ਹਾਨੀਕਾਰਕ ਰਸਾਇਣਾਂ ਦਾ ਸਾਡੀ ਭੋਜਨ ਲੜੀ ਵਿਚ ਪ੍ਰਵੇਸ਼ ਕਰਨਾ ਅਤੇ ਉਨ੍ਹਾਂ ਦਾ ਸਾਡੇ ਸਰੀਰ ਵਿਚ ਗਾੜ੍ਹਾ ਹੋਣ ਦੀ ਪ੍ਰਕਿਰਿਆ ਨੂੰ ਜੈਵਿਕ-ਵਧਾਓ ਕਹਿੰਦੇ ਹਨ । ਇਨ੍ਹਾਂ ਰਸਾਇਣਾਂ ਦਾ ਸਾਡੇ ਸਰੀਰ ਵਿਚ ਪ੍ਰਵੇਸ਼ ਵੱਖ-ਵੱਖ ਢੰਗਾਂ ਰਾਹੀਂ ਹੋ ਸਕਦਾ ਹੈ ।

ਅਸੀਂ-ਫਸਲਾਂ ਨੂੰ ਰੋਗਾਂ ਤੋਂ ਬਚਾਉਣ ਲਈ ਕੀਟ ਨਾਸ਼ਕ, ਪੀੜਕ ਨਾਸ਼ਕ ਆਦਿ ਰਸਾਇਣਾਂ ਦਾ ਛਿੜਕਾਓ ਕਰਦੇ ਹਾਂ । ਇਨ੍ਹਾਂ ਦਾ ਕੁੱਝ ਭਾਗ ਮਿੱਟੀ ਦੁਆਰਾ ਭੂਮੀ ਵਿਚ ਰਿਸ ਜਾਂਦਾ ਹੈ ਜਿਸ ਨੂੰ ਪੌਦੇ ਜੜ੍ਹਾਂ ਦੁਆਰਾ ਖਣਿਜਾਂ ਦੇ ਨਾਲ ਗ੍ਰਹਿਣ ਕਰ ਲੈਂਦੇ ਹਨ । ਇਹੀ ਪੌਦਿਆਂ ਦੀ ਵਰਤੋਂ ਨਾਲ ਇਹ ਰਸਾਇਣ ਸਾਡੇ ਸਰੀਰ ਵਿੱਚ ਪ੍ਰਵੇਸ਼ ਕਰ ਜਾਂਦੇ ਹਨ ਅਤੇ ਪੌਦਿਆਂ ਦੇ ਲਗਾਤਾਰ ਸੇਵਨ ਨਾਲ ਸਾਂਦਰਤਾ ਵਧਦੀ ਜਾਂਦੀ ਹੈ ਜਿਸਦੇ ਨਤੀਜੇ ਵਜੋਂ ਜੈਵਿਕ ਵਧਾਓ ਦਾ ਵਿਸਥਾਰ ਹੁੰਦਾ ਹੈ ।

ਮਨੁੱਖ ਸਰਬ-ਆਹਾਰੀ ਹੈ । ਉਹ ਪੌਦਿਆਂ ਅਤੇ ਜੰਤੂਆਂ ਦੋਵਾਂ ਦੀ ਵਰਤੋਂ ਕਰਦਾ ਹੈ ਅਤੇ ਕਈ ਭੋਜਨ-ਲੜੀਆਂ ਵਿਚ ਸਥਾਨ ਗ੍ਰਹਿਣ ਕਰ ਸਕਦਾ ਹੈ । ਇਸ ਕਾਰਨ ਮਨੁੱਖ ਵਿੱਚ ਰਸਾਇਣਿਕ ਪਦਾਰਥਾਂ ਦਾ ਪ੍ਰਵੇਸ਼ ਅਤੇ ਗਾੜ੍ਹਾ ਹੋਣਾ ਬਹੁਤ ਜਲਦੀ ਹੁੰਦਾ ਹੈ ਅਤੇ ਜੈਵਿਕ ਵਧਾਓ ਦਾ ਵਿਸਥਾਰ ਹੁੰਦਾ ਹੈ ।
ਉਦਾਹਰਨ–ਉੱਤਰੀ ਅਮਰੀਕਾ ਵਿੱਚ ਮਿਸ਼ੀਗਨ ਝੀਲ ਦੇ ਆਸਪਾਸ ਮੱਛਰਾਂ ਨੂੰ ਮਾਰਨ ਲਈ ਬਹੁਤ ਜ਼ਿਆਦਾ ਡੀ.ਡੀ.ਟੀ. ਦਾ ਛਿੜਕਾਵ ਕੀਤਾ ਗਿਆ ਜਿਸ ਨਾਲ ਪੇਲੀਕਨ ਨਾਂ ਦੇ ਪੰਛੀਆਂ ਦੀ ਗਿਣਤੀ ਬਹੁਤ ਘੱਟ ਹੋ ਗਈ । ਵਾਤਾਵਰਨ ਦੇ ਜਾਣਕਾਰਾਂ ਦੁਆਰਾ ਪਾਇਆ ਗਿਆ ਕਿ ਪਾਣੀ ਵਿਚ ਪ੍ਰਤੀ ਦਸ ਲੱਖ ਕਣਾਂ ਵਿਚ 0.2 ਕਣ ਡੀ. ਡੀ. ਟੀ. (1ppm = 1/1000000) ਹੈ । ਡੀ.ਡੀ.ਟੀ. ਦੇ ਉੱਚ ਪੱਧਰ ਕਾਰਨ ਪੇਲੀਕਨ ਪੰਛੀਆਂ ਦੇ ਅੰਡਿਆਂ ਦਾ ਛਿਲਕਾ ਪਤਲਾ ਹੋ ਗਿਆ ਜਿਸ ਨਾਲ ਬੱਚਿਆਂ ਦੇ ਨਿਕਲਣ ਤੋਂ ਪਹਿਲਾਂ ਹੀ ਅੰਡੇ ਟੁੱਟ ਜਾਂਦੇ ਸਨ ।

ਪ੍ਰਸ਼ਨ 7. ਸਾਡੇ ਦੁਆਰਾ ਪੈਦਾ ਜੈਵ ਅਵਿਘਟਨਸ਼ੀਲ ਕਚਰੇ ਤੋਂ ਕਿਹੜੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ ?
ਉੱਤਰ-
ਸਾਡੇ ਦੁਆਰਾ ਪੈਦਾ ਪਲਾਸਟਿਕ, ਡੀ.ਡੀ.ਟੀ. ਆਦਿ ਤੋਂ ਯੁਕਤ ਜੈਵ ਅਵਿਘਟਨਸ਼ੀਲ ਕੱਚਰਾ ਕਈ ਸਮੱਸਿਆਵਾਂ ਪੈਦਾ ਕਰਦਾ ਹੈ-

  1. ਨਾਲੇ-ਨਾਲੀਆਂ ਵਿੱਚ ਰੁਕਾਵਟ ।
  2. ਮਿੱਟੀ ਦਾ ਪ੍ਰਦੂਸ਼ਣ ।
  3. ਪਲਾਸਟਿਕ ਵਰਗੇ ਪਦਾਰਥਾਂ ਨੂੰ ਨਿਗਲ ਲੈਣ ਤੇ ਸ਼ਾਕਾਹਾਰੀ ਜੰਤੂਆਂ ਦੀ ਮੌਤ !
  4. ਮਨੁੱਖੀ ਸਰੀਰ ਵਿਚ ਜੈਵਿਕ ਵਧਾਓ ।
  5. ਪਰਿਸਥਿਤਿਕ ਸੰਤੁਲਨ ਵਿੱਚ ਰੁਕਾਵਟ ।
  6. ਜਲ, ਹਵਾ ਅਤੇ ਮਿੱਟੀ ਪ੍ਰਦੂਸ਼ਣ ।
  7. ਸੁੰਦਰਤਾ ਦੇ ਪੱਖ ਤੋਂ ਹਾਨੀਕਾਰਨ ਅਤੇ ਬੁਰਾ ।

ਪ੍ਰਸ਼ਨ 8. ਜੇਕਰ ਸਾਡੇ ਦੁਆਰਾ ਪੈਦਾ ਸਾਰਾ ਕੱਚਰਾ ਜੈਵ ਵਿਘਟਨਸ਼ੀਲ ਹੋਵੇ ਤਾਂ ਕੀ ਇਸ ਦਾ ਸਾਡੇ ਵਾਤਾਵਰਨ ਤੇ ਕੋਈ ਪ੍ਰਭਾਵ ਨਹੀਂ ਪਵੇਗਾ ?
ਉੱਤਰ-
ਜੇ ਸਾਡੇ ਦੁਆਰਾ ਉਤਪਾਦਿਤ ਸਾਰਾ ਕੱਚਰਾ ਜੈਵ ਵਿਘਟਨਸ਼ੀਲ ਹੋਵੇ ਅਤੇ ਉਸਦਾ ਨਿਪਟਾਰਾ ਠੀਕ ਢੰਗ ਨਾਲ ਕਰ ਦਿੱਤਾ ਜਾਵੇ ਤਾਂ ਸਾਡੇ ਵਾਤਾਵਰਨ ਤੇ ਕੋਈ ਉਲਟ ਪ੍ਰਭਾਵ ਨਹੀਂ ਪਵੇਗਾ ।

ਪ੍ਰਸ਼ਨ 9. ਓਜ਼ੋਨ ਪਰਤ ਦੀ ਹਾਨੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ । ਇਸ ਹਾਨੀ ਨੂੰ ਘੱਟ ਕਰਨ ਲਈ ਕੀ ਕਦਮ ਉਠਾਏ
ਉੱਤਰ-
ਵੱਖ-ਵੱਖ ਰਸਾਇਣ ਕਾਰਨਾਂ ਨਾਲ ਓਜ਼ੋਨ ਪਰਤ ਨੂੰ ਹਾਨੀ ਬਹੁਤ ਤੇਜ਼ੀ ਨਾਲ ਹੋ ਰਹੀ ਹੈ । ਕਲੋਰੋਫਲੋਰੋ ਕਾਰਬਨਾਂ ਦੇ ਵਾਧੇ ਦੇ ਕਾਰਨ ਓਜ਼ੋਨ ਪਰਤ ਵਿਚ ਛੇਦ ਪੈਦਾ ਹੋ ਗਏ ਹਨ ਜਿਸ ਨਾਲ ਸੂਰਜੀ ਪ੍ਰਕਾਸ਼ ਵਿਚ ਮੌਜੂਦ ਪਰਾਬੈਂਗਣੀ ਵਿਕਿਰਣਾਂ ਸਿੱਧੇ ਧਰਤੀ ਤੇ ਆਉਣ ਲੱਗ ਪਈਆਂ ਹਨ ਜੋ ਕੈਂਸਰ, ਮੋਤੀਆ ਬਿੰਦ ਅਤੇ ਚਮੜੀ ਰੋਗਾਂ ਦਾ ਕਾਰਨ ਬਣ ਰਹੇ ਹਨ । ਓਜ਼ੋਨ ਪਰਤ ਪਰਾਬੈਂਗਣੀ ਵਿਕਿਰਣਾਂ (UV-Rays) ਦਾ ਅਵਸ਼ੋਸ਼ਣ ਕਰ ਲੈਂਦੀਆਂ ਹਨ ।

ਇਸ ਹਾਨੀ ਨੂੰ ਘੱਟ ਕਰਨ ਲਈ 1987 ਵਿਚ ਸੰਯੁਕਤ ਰਾਸ਼ਟਰ ਪ੍ਰੋਗਰਾਮ (UHEP) ਵਿੱਚ ਇਹੀ ਸਰਬਸੰਮਤੀ ਬਣੀ ਹੈ ਕਿ ਕਲੋਰੋਫਲੋਰੋ-ਕਾਰਬਨ (CFCs) ਦੇ ਉਤਪਾਦਨ ਨੂੰ 1986 ਦੇ ਪੱਧਰ ਤੇ ਸੀਮਿਤ ਰੱਖਿਆ ਜਾਵੇ । ਮਾਂਟਰੀਅਲ ਪ੍ਰੋਟੋਕੋਲ ਵਿੱਚ 1987 ਵਿੱਚ ਸਾਲ 1998 ਤੱਕ ਕਲੋਰੋਫਲੋਰੋ ਕਾਰਬਨ ਦੇ ਪ੍ਰਯੋਗ ਵਿਚ 50% ਦੀ ਕਮੀ ਕਰਨ ਦੀ ਗੱਲ ਕਹੀ ਗਈ ਹੈ । ਸਾਲ 1992 ਵਿਚ ਮਾਂਟਰੀਅਲ ਪ੍ਰੋਟੋਕੋਲ ਦੀ ਮੀਟਿੰਗ ਵਿੱਚ 1996 ਵਿਚ (CFCs) ਤੇ ਹੌਲੀ-ਹੌਲੀ ਰੋਕ ਲਗਾਉਣ ਨੂੰ ਮੰਨਿਆ ਗਿਆ । ਹੁਣ ਕਲੋਰੋਫਲੋਰੋ-ਕਾਰਬਨ ਦੀ ਜਗਾ ਹਾਈਡਰੋਫਲੋਰੋ ਕਾਰਬਨਾਂ ਦਾ ਪ੍ਰਯੋਗ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਓਜ਼ੋਨ ਪਰਤ ਨੂੰ ਹਾਨੀ ਪਹੁੰਚਾਉਣ ਵਾਲੇ ਕਲੋਰੀਨ ਜਾਂ ਬੋਮੀਨ ਨਹੀਂ ਹਨ । ਆਮ ਲੋਕਾਂ ਵਿੱਚ ਵੀ ਇਸਦੇ ਪ੍ਰਤੀ ਜਾਗਰੂਕਤਾ ਲਗਭਗ ਨਹੀਂ ਹੈ ।

ਜਾਗਰੂਕਤਾ ਨੂੰ ਵਧਾਉਣ ਦੀ ਬਹੁਤ ਲੋੜ ਹੈ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਹੇਠ ਲਿਖੇ ਕਾਰਜ ਤੇਜ਼ੀ ਨਾਲ ਕਰਨੇ ਚਾਹੀਦੇ ਹਨ-

  1. ਸੁਪਰ ਸੱਨਿਕ (Supersonic) ਜਹਾਜ਼ਾਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ।
  2. ਪਰਮਾਣੂ ਵਿਸਫੋਟਾਂ ਤੇ ਕਾਬੂ ਰੱਖਣਾ ਚਾਹੀਦਾ ।
  3. ਕਲੋਰੋਫਲੋਰੋ-ਕਾਰਬਨ ਦੇ ਪ੍ਰਯੋਗ ਨੂੰ ਸੀਮਿਤ ਕਰਨਾ ਚਾਹੀਦਾ ਹੈ ।
  4. CFCs ਦੇ ਵਿਕਲਪ ਦੀ ਤਲਾਸ਼ ਕਰਨੀ ਚਾਹੀਦੀ ਹੈ ।

PSEB 10th Class Science Important Questions Chapter 15 ਸਾਡਾ ਵਾਤਾਵਰਨ

ਵੱਡੇ ਉੱਚਰਾਂ ਵਾਲੇ ਪ੍ਰਸ਼ਨ (Long Answer Type Questions)

ਪ੍ਰਸ਼ਨ 1. ਹੇਠ ਲਿਖਿਆਂ ਵਿਚ ਅੰਤਰ ਸਪੱਸ਼ਟ ਕਰੋ-
(i) ਪਰਿਸਥਿਤਿਕ ਪ੍ਰਬੰਧ ਅਤੇ ਜੀਵੋਮ ਜਾਂ ਬਾਇਓਮ
(ii) ਭੋਜਨ-ਲੜੀ ਅਤੇ ਭੋਜਨ-ਜਾਲ
(iii) ਮਾਸਾਹਾਰੀ ਅਤੇ ਸਰਬ-ਆਹਾਰੀ ।
ਉੱਤਰ-
(i) ਪਰਿਸਥਿਤਿਕ ਪ੍ਰਬੰਧ ਅਤੇ ਜੀਵੋਮ ਜਾਂ ਬਾਇਓਮ-

ਪਰਿਸਥਿਤਿਕ ਪ੍ਰਬੰਧ (Ecosystem) ਜੀਵੋਮ ਜਾਂ ਬਾਇਓਮ (Biome)
(1) ਇਹ ਜੈਵ ਜਗਤ ਦੀ ਸਵੈ-ਧਾਰੀ (Self sus-taining) ਇਕਾਈ ਹੈ । (1) ਇਹ ਬਹੁਤ ਸਾਰੇ ਪਰਿਸਥਿਤਿਕ ਪ੍ਰਬੰਧਾਂ ਦਾ ਸਮੂਹ ਹੈ ।
(2) ਇਹ ਜੈਵ ਜੀਵਾਂ ਅਤੇ ਅਜੈਵ ਵਾਤਾਵਰਨ ਨਾਲ ਮਿਲ ਕੇ ਬਣਿਆ ਹੈ । (2) ਇਸ ਵਿਚ ਸਮਾਨ ਜਲਵਾਯੂ ਵਾਲੇ ਇੱਕ ਨਿਸ਼ਚਿਤ ਭੂਗੋਲਿਕ ਖੇਤਰ ਦੇ ਕਈ ਪਰਿਸਥਿਤਿਕ ਪ੍ਰਬੰਧ ਹੁੰਦੇ ਹਨ ।
(3) ਇਹ ਜੈਵ ਜਗਤ ਵੀ ਬਾਕੀਆਂ ਨਾਲੋਂ ਛੋਟੀ ਇਕਾਈ ਹੈ । (3) ਇਹ ਜੈਵ ਜਗਤ ਦੀ ਇੱਕ ਬਹੁਤ ਵੱਡੀ ਇਕਾਈ ਹੈ ।

(ii) ਭੋਜਨ-ਲੜੀ ਅਤੇ ਭੋਜਨ-ਜਾਲ-

ਭੋਜਨ-ਲੜੀ (Food Chain) ਭੋਜਨ-ਜਾਲ (Food web)
(1) ਇਹ ਕਿਸੇ ਪਰਿਸਥਿਤਿਕ ਪ੍ਰਬੰਧ ਵਿਚ ਭੋਜਨ ਅਤੇ ਊਰਜਾ ਪ੍ਰਵਾਹ ਨੂੰ ਪ੍ਰਦਰਸ਼ਿਤ ਕਰਦੀ ਹੈ । (1) ਇਸ ਵਿਚ ਆਹਾਰ ਪੱਧਰ ਭੋਜਨ ਲੜੀਆਂ ਨਾਲ ਜੁੜੇ ਹੁੰਦੇ ਹਨ ।
(2) ਇਹ ਭੋਜਨ ਪ੍ਰਾਪਤ ਕਰਨ ਦੀ ਕ੍ਰਮਵਾਰ ਆਹਾਰ ਲੜੀ ਹੈ । (2) ਇਸ ਵਿਚ ਇਕ ਭੋਜਨ ਲੜੀ ਦੇ ਜੀਵ ਕਿਸੇ ਨਾ ਕਿਸੇ ਪੋਸ਼ਣ ਪੱਧਰ ਤੇ ਹੋਰ ਭੋਜਨ-ਲੜੀਆਂ ਨਾਲ ਜੁੜ ਕੇ ਭੋਜਨ ਲੜੀਆਂ ਦਾ ਜਾਲ ਜਿਹਾ ਬਣਾਉਂਦੇ ਹਨ ।
(3) ਇਸ ਵਿਚ ਆਹਾਰੀ ਪੱਧਰ ਸੀਮਿਤ ਹੈ । (3) ਇਸ ਵਿਚ ਆਹਾਰੀ ਪੱਧਰ ਪਰਿਸਥਿਤਿਕ ਪ੍ਰਬੰਧ ਵਿੱਚ ਕੁਦਰਤੀ ਸੰਤੁਲਨ ਨੂੰ ਪ੍ਰਗਟ ਕਰਦਾ ਹੈ ।
(4) ਇਹ ਸੀਮਿਤ ਅਤੇ ਛੋਟੀ ਹੁੰਦੀ ਹੈ ।
(4) ਇਹ ਕਈ ਭੋਜਨ ਲੜੀਆਂ ਦਾ ਜਾਲ ਹੈ ।

(ਉ) ਜੰਗਲ ਵਿਚ (ਅ) ਘਾਹ ਦੇ ਮੈਦਾਨ ਵਿੱਚ (ੲ) ਤਾਲਾਬ ਵਿੱਚ ।

(iii) ਮਾਸਾਹਾਰੀ ਅਤੇ ਸਰਬ-ਆਹਾਰੀ-

ਮਾਸਾਹਾਰੀ (Carnivore) ਸਰਬ-ਆਹਾਰੀ (Omnivore)
(1) ਇਹ ਦੂਜੇ ਜੀਵ-ਜੰਤੂਆਂ ਦਾ ਮਾਸ ਹੀ ਖਾਂਦੇ ਹਨ, ਜਿਵੇਂ- ਸ਼ੇਰ, ਚੀਤਾ ਆਦਿ । (1) ਇਹ ਜੀਵ-ਜੰਤੂਆਂ ਦਾ ਮਾਸ ਅਤੇ ਪੇੜ-ਪੌਦੇ ਦੋਵਾਂ ਨੂੰ ਆਪਣਾ ਭੋਜਨ ਬਣਾਉਂਦੇ ਹਨ, ਜਿਵੇਂ-ਮਨੁੱਖ, ਦਿਲ ਆਦਿ ।
(2) ਇਹ ਭੋਜਨ-ਲੜੀ ਦੇ ਤੀਸਰੇ ਜਾਂ ਉਸਦੇ ਅਗਲੇ ਸਾਰੇ ਪੱਧਰਾਂ ਤੇ ਮਿਲਦੇ ਹਨ । (2) ਇਹ ਅਕਸਰ ਦੂਸਰੇ ਆਹਾਰੀ ਪੱਧਰ ਤੇ ਹੁੰਦੇ ਹਨ ।
(3) ਇਹ ਅਕਸਰ ਜੰਗਲਾਂ ਵਿਚ ਰਹਿੰਦੇ ਹਨ । (3) ਇਹ ਕਿਸੇ ਵੀ ਸਥਾਨ ਤੇ ਰਹਿ ਸਕਦੇ ਹਨ ।
(4) ਇਨ੍ਹਾਂ ਦੇ ਕੱਟਣ ਵਾਲੇ ਦੰਦ ਘੱਟ ਵਿਕਸਿਤ ਅਤੇ ਕਿੱਲ ਦੰਦ ਅਤੇ ਨਹੀ ਵਧੇਰੇ ਵਿਕਸਿਤ ਹੁੰਦੇ ਹਨ । (4) ਇਨ੍ਹਾਂ ਵਿਚ ਦੋਵੇਂ ਤਰ੍ਹਾਂ ਦੇ ਦੰਦ ਅਤੇ ਨਹੁੰ ਵਿਕਸਿਤ ਹੁੰਦੇ ਹਨ ।

ਪ੍ਰਸ਼ਨ 2. ਭੋਜਨ-ਲੜੀ ਛੋਟੀ ਕਿਵੇਂ ਹੋ ਜਾਂਦੀ ਹੈ ?
ਉੱਤਰ-
ਊਰਜਾ ਦਾ ਪ੍ਰਵਾਹ ਇਕ ਹੀ ਦਿਸ਼ਾ ਵਿੱਚ ਹੁੰਦਾ ਹੈ ਅਤੇ ਉਸਦਾ ਕਈ ਚਰਨਾਂ ਵਿੱਚ ਸਥਾਨਾਂਤਰਨ ਹੁੰਦਾ ਰਹਿੰਦਾ ਹੈ । ਉਰਜਾ ਦੇ ਹਰ ਸਥਾਨਾਂਤਰਨ ਤੇ ਉਰਜਾ ਦਾ 1% ਭਾਗ ਰਹਿ ਜਾਂਦਾ ਹੈ । ਜਦੋਂ ਭੋਜਨ-ਲੜੀ ਵਿਚ ਵੱਧ ਚਰਨ ਹੋਣ ਤਾਂ ਊਰਜਾ ਦੀ ਵਧੇਰੇ ਮਾਤਰਾ ਵਿਅਰਥ ਹੋ ਜਾਵੇਗੀ । ਊਰਜਾ ਨੂੰ ਬਚਾਉਣ ਲਈ ਕੁਦਰਤ ਵਿਚ ਭੋਜਨ ਲੜੀਆਂ ਛੋਟੀਆਂ ਹੋ ਜਾਂਦੀਆਂ ਹਨ । ਭੋਜਨ-ਲੜੀ ਵਿਚ ਉਰਜਾ ਸਥਾਨਾਂਤਰਨ ਦੇ ਦੌਰਾਨ ਉਤਪਾਦਕ ਪੱਧਰ ਤੇ ਵੱਧ ਉਰਜਾ ਉਪਲੱਬਧ ਹੁੰਦੀ ਹੈ । ਭੋਜਨ-ਲੜੀ ਵਿਚ ਸੱਜੇ ਹੱਥ ਵੱਲ ਜਾਣ ਤੇ ਉਰਜਾ ਦੀ ਉਪਲੱਬਧਤਾ ਘੱਟ ਹੋ ਜਾਂਦੀ ਹੈ ।

ਉਦਾਹਰਨ – ਘਾਹ → ਟਿੱਡਾ → ਡੱਡੂ → ਸੱਪ → ਮੋਰ
ਜੇ ਇਸ ਲੜੀ ਵਿਚ ਡੱਡੂ ਨੂੰ ਸਮਾਪਤ ਕਰ ਦਿੱਤਾ ਜਾਵੇ ਤਾਂ ਲੜੀ ਪ੍ਰਭਾਵਿਤ ਹੋ ਜਾਵੇਗੀ । ਇਸ ਅਵਸਥਾ ਵਿਚ ਹੇਠ ਲਿਖੇ ਬਦਲਾਓ ਦਿਖਾਈ ਦੇਣਗੇ-

  1. ਟਿੱਡਿਆਂ ਦੀ ਸੰਖਿਆ ਵੱਧ ਜਾਵੇਗੀ ।
  2. ਡੱਡੂ ਨਾ ਮਿਲਣ ਦੇ ਕਾਰਨ ਸੱਪਾਂ ਦੀ ਗਿਣਤੀ ਘੱਟ ਹੋ ਜਾਵੇਗੀ ।
  3. ਸੱਪਾਂ ਦੀ ਗਿਣਤੀ ਦਾ ਮੋਰਾਂ ਦੀ ਗਿਣਤੀ ਤੇ ਪ੍ਰਭਾਵ ਪਵੇਗਾ ।

ਮਨੁੱਖ ਦੁਆਰਾ ਕਈ ਬੇਲੋੜੇ ਕੰਮਾਂ ਦੇ ਕਾਰਨ ਭੋਜਨ-ਲੜੀ ਛੋਟੀ ਹੋ ਜਾਂਦੀ ਹੈ ਅਤੇ ਉਸ ਨਾਲ ਕੁਦਰਤ ਵਿਚ ਅਸੰਤੁਲਨ ਪੈਦਾ ਹੋ ਜਾਂਦਾ ਹੈ ।

ਪ੍ਰਸ਼ਨ 3. ਕੀ ਭੋਜਨ-ਲੜੀ ਵਿਚ ਛੇ ਤੋਂ ਵੱਧ ਪੱਧਰ ਹੋ ਸਕਦੇ ਹਨ ? ਜੇ ਨਹੀਂ ਤਾਂ ਕਿਉਂ ?
ਉੱਤਰ-
ਭੋਜਨ-ਲੜੀ ਵਿੱਚ ਹਰ ਚਰਨ ਵਿਚ ਊਰਜਾ ਦਾ ਸਥਾਨਾਂਤਰਨ ਹੁੰਦਾ ਹੈ ਅਤੇ ਉਰਜਾ ਵਿਚ ਲਗਾਤਾਰ ਕਮੀ ਹੁੰਦੀ ਰਹਿੰਦੀ ਹੈ । ਤਿੰਨ ਜਾਂ ਚਾਰ ਚਰਨਾਂ ਦੇ ਬਾਅਦ ਊਰਜਾ ਸਿਰਫ ਨਾਂ-ਮਾਤਰ ਹੀ ਰਹਿ ਜਾਂਦੀ ਹੈ । ਪ੍ਰਕਾਸ਼-ਸੰਸ਼ਲੇਸ਼ਣ ਪ੍ਰਕਿਰਿਆ ਦੁਆਰਾ ਹਰੇ ਪੌਦੇ ਸੌਰ ਊਰਜਾ ਦਾ ਸਿਰਫ 1% ਭਾਗ ਹੀ ਅੰਤਰਹਿਣ ਕਰਦੇ ਹਨ ਅਤੇ ਬਾਕੀ ਵਾਤਾਵਰਨ ਵਿੱਚ ਹੀ ਵਿਅਰਥ ਹੋ ਜਾਂਦੀ ਹੈ । ਦੂਸਰੇ ਚਰਨ ਵਿੱਚ ਪੌਦਿਆਂ ਨੂੰ ਸ਼ਾਕਾਹਾਰੀ ਖਾਂਦੇ ਹਨ ਤਾਂ ਸਿਰਫ਼ 10% ਹੀ ਊਰਜਾ ਸ਼ਾਕਾਹਾਰੀਆਂ ਨੂੰ ਪ੍ਰਾਪਤ ਹੁੰਦੀ ਹੈ । ਜੇ ਅਸੀਂ ਸੌਰ ਊਰਜਾ ਤੋਂ ਪ੍ਰਾਪਤ ਊਰਜਾ ਨੂੰ ਸਿਰਫ਼ 1000 ਮੰਨ ਲਈਏ ਤਾਂ ਪੌਦੇ ਸਿਰਫ 10J ਊਰਜਾ ਪਾਪਤ ਕਰ ਸਕਦੇ ਹਨ ਅਤੇ ਸ਼ਾਕਾਹਾਰੀ ਸਿਰਫ 1J ਉਰਜਾ ਪ੍ਰਾਪਤ ਕਰਦੇ ਹਨ । ਇਸੇ ਤਰ੍ਹਾਂ ਜਦੋਂ ਸ਼ਾਕਾਹਾਰੀ ਨੂੰ ਮਾਸਾਹਾਰੀ ਖਾਂਦੇ ਹਨ ਤਾਂ ਸਿਰਫ 0.01J ਉਰਜਾ ਹੀ ਪ੍ਰਾਪਤ ਹੋਵੇਗੀ । ਇਸ ਲਈ ਜਿਵੇਂ-ਜਿਵੇਂ ਭੋਜਨ-ਲੜੀ ਦੇ ਚਰਨ ਵੱਧਦੇ ਜਾਂਦੇ ਹਨ ਉਵੇਂ-ਉਵੇਂ ਹੀ ਉਪਲੱਬਧ ਉਰਜਾ ਦੀ ਮਾਤਰਾ ਵੀ ਘੱਟ ਹੁੰਦੀ ਜਾਂਦੀ ਹੈ । ਇਸੇ ਆਧਾਰ ਤੇ ਇਹ ਨਤੀਜਾ ਨਿਕਲਦਾ ਹੈ ਕਿ ਕਿਸੇ ਵੀ ਭੋਜਨ-ਲੜੀ ਵਿਚ ਛੇ ਜਾਂ ਵੱਧ ਚਰਨ ਸੰਭਵ ਨਹੀਂ ਹੁੰਦੇ ਹਨ । ਉਤਪਾਦਕ ਪੱਧਰ ਤੇ ਉਰਜਾ ਵਧੇਰੇ ਉਪਲੱਬਧ ਹੁੰਦੀ ਹੈ ਅਤੇ ਬਾਅਦ ਵਿੱਚ ਲਗਾਤਾਰ ਘੱਟ ਹੁੰਦੀ ਜਾਂਦੀ ਹੈ ਅਤੇ ਆਖਿਰੀ ਪੱਧਰ ਤੇ ਉਰਜਾ ਬਹੁਤ ਹੀ ਘੱਟ ਪ੍ਰਾਪਤ ਹੁੰਦੀ ਹੈ ।

ਛੋਟੇ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1. ਵਾਤਾਵਰਨ ਨੂੰ ਪਰਿਭਾਸ਼ਿਤ ਕਰੋ। ਇਸਦੇ ਮੁੱਖ ਘਟਕਾਂ ਦੇ ਨਾਮ ਲਿਖੋ।
ਜਾਂ
ਵਾਤਾਵਰਨ ਪੱਧਤੀ ਕੀ ਹੁੰਦੀ ਹੈ ? ਇਸਦੇ ਕਿੰਨੇ ਭਾਗ ਹਨ ?
ਉੱਤਰ-
ਵਾਤਾਵਰਨ ਉਹ ਭੌਤਿਕ ਅਤੇ ਜੈਵਿਕ ਸੰਸਾਰ ਹੈ ਜਿਸ ਵਿੱਚ ਅਸੀਂ ਸਾਰੇ ਰਹਿੰਦੇ ਹਾਂ । ਇਸਦੇ ਪ੍ਰਮੁੱਖ ਘਟਕ ਜੈਵ ਅਤੇ ਅਜੈਵ ਹਨ !
ਜੀਵ ਘਟਕ – ਸਾਰੇ ਜੀਵ-ਜੰਤੂ, ਪੌਦੇ ਅਤੇ ਮਨੁੱਖ ਜੀਵ ਘਟਕ ਦੇ ਵਰਗ ਵਿਚ ਆਉਂਦੇ ਹਨ ।
ਅਜੀਵ ਘਟਕ – ਭੌਤਿਕ ਜਾਂ ਅਜੀਵ ਘਟਕਾਂ ਵਿੱਚ ਹਵਾ, ਪਾਣੀ ਅਤੇ ਥਲ ਹਨ । ਹਵਾ ਤੋਂ ਸਾਹ ਕਿਰਿਆ ਹੁੰਦੀ ਹੈ । ਪਾਣੀ ਨੂੰ ਅਸੀਂ ਪੀਂਦੇ ਹਾਂ ਅਤੇ ਥਲ ਤੇ ਸਾਡਾ ਨਿਵਾਸ ਹੁੰਦਾ ਹੈ । ਇਨ੍ਹਾਂ ਤੋਂ ਇਲਾਵਾ ਮੌਸਮ ਸੰਬੰਧੀ ਘਟਕ ਹਨ-ਸੌਰ ਊਰਜਾ, ਤਾਪ, ਪ੍ਰਕਾਸ਼, ਵਰਖਾ, ਨਮੀ, ਹਨੇਰੀ ਆਦਿ ।

ਪ੍ਰਸ਼ਨ 2. ਜੈਵ ਵਿਘਟਨਸ਼ੀਲ ਅਪਸ਼ਿਸ਼ਟ ਅਤੇ ਜੈਵ ਅਵਿਘਟਨਸ਼ੀਲ ਅਪਸ਼ਿਸ਼ਟ ਪਦਾਰਥਾਂ ਵਿੱਚ ਅੰਤਰ ਦੱਸੋ। ਹਰੇਕ ਦਾ ਉੱਚਿਤ ਉਦਾਹਰਨ ਵੀ ਦਿਓ ।
ਉੱਤਰ-

ਜੈਵ ਵਿਘਟਨਸ਼ੀਲ ਪਦਾਰਥ ਜੈਵ ਅਵਿਘਟਨਸ਼ੀਲ ਪਦਾਰਥ
(1) ਇਹ ਉਹ ਅਪਸ਼ਿਸ਼ਟ ਪਦਾਰਥ ਹਨ ਜਿਨ੍ਹਾਂ ਨੂੰ ਹਾਨੀ ਰਹਿਤ ਪਦਾਰਥਾਂ ਵਿਚ ਤੋੜਿਆ ਜਾ ਸਕਦਾ ਹੈ ਜਿਵੇਂ- ਗੋਬਰ, ਘਾਹ ਆਦਿ । (1) ਇਹ ਉਹ ਅਪਸ਼ਿਸ਼ਟ ਪਦਾਰਥ ਹਨ ਜਿਨ੍ਹਾਂ ਨੂੰ ਹਾਨੀ ਰਹਿਤ ਪਦਾਰਥਾਂ ਵਿਚ ਨਹੀਂ ਤੋੜਿਆ ਜਾ ਸਕਦਾ । ਜਿਵੇਂ-ਡੀ.ਡੀ.ਟੀ., ਪਲਾਸਟਿਕ ਆਦਿ ।
(2) ਇਹ ਪਦਾਰਥ ਜੀਵਾਣੂਆਂ, ਬੈਕਟੀਰੀਆ ਦੁਆਰਾ ਅਪਘਟਿਤ ਹੋ ਜਾਂਦੇ ਹਨ ਅਤੇ ਇਸ ਪ੍ਰਕਾਰ ਪਰਿਸਥਿਤਿਕ ਪ੍ਰਬੰਧ ਵਿੱਚ ਸੰਤੁਲਨ ਬਣਾਈ ਰੱਖਦੇ ਹਨ । (2) ਇਹ ਪਦਾਰਥ ਬੈਕਟੀਰੀਆ ਵਰਗੇ ਜੀਵਾਣੂਆਂ ਦੁਆਰਾ ਅਪਘਟਿਤ ਨਹੀਂ ਹੁੰਦੇ ਹਨ ।

ਪ੍ਰਸ਼ਨ 3. ਜੀਵ-ਮੰਡਲ ਦੀ ਪਰਿਭਾਸ਼ਾ ਦਿਓ ।
ਉੱਤਰ-
ਜੀਵ-ਮੰਡਲ (Biosphere) – ਜੀਵ-ਮੰਡਲ ਦਾ ਅਰਥ ਹੈ ‘‘ਜੀਵ ਦਾ ਖੇਤਰ` । ਧਰਤੀ ਤੇ ਸਥਲ, ਜਲ ਅਤੇ ਹਵਾ ਮੌਜੂਦ ਹੈ ਜੋ ਪੌਦਿਆਂ ਅਤੇ ਜੰਤੂਆਂ ਦਾ ਜੀਵਨ ਬਣਾਈ ਰੱਖਣ ਵਿੱਚ ਸਹਾਇਤਾ ਕਰਦੇ ਹਨ । ਧਰਤੀ ਤੇ ਜੀਵਨ ਬਣਾਈ ਰੱਖਣ ਵਾਲੇ ਇਹ ਖੇਤਰ ਆਪਸ ਵਿੱਚ ਮਿਲ ਕੇ ਜੀਵ-ਮੰਡਲ ਦਾ ਨਿਰਮਾਣ ਕਰਦੇ ਹਨ । ਧਰਤੀ ਤੇ ਸਥਲ-ਮੰਡਲ, ਜਲਮੰਡਲ ਅਤੇ ਵਾਯੂ-ਮੰਡਲ ਅਤੇ ਉਨ੍ਹਾਂ ਵਿੱਚ ਰਹਿਣ ਵਾਲੇ ਸਾਰੇ ਪੌਦਿਆਂ ਅਤੇ ਜੰਤੂਆਂ ਨੂੰ ਇਕੱਠੇ ਰੂਪ ਵਿਚ ਜੀਵ-ਮੰਡਲ (Biosphere) ਕਹਿੰਦੇ ਹਨ ।

ਪ੍ਰਸ਼ਨ 4. ਪਰਿਸਥਿਤਿਕ ਪ੍ਰਬੰਧ (Ecosystem) ਕਿਸ ਨੂੰ ਕਹਿੰਦੇ ਹਨ ? ਇਸਦਾ ਜੀਵ-ਮੰਡਲ ਨਾਲ ਕੀ ਸੰਬੰਧ ਹੈ ?
ਉੱਤਰ-
ਪਰਿਸਥਿਤਿਕ ਪ੍ਰਬੰਧ – ਜੀਵ-ਮੰਡਲ ਵਿਚ ਊਰਜਾ ਅਤੇ ਪਦਾਰਥ ਦਾ ਆਦਾਨ-ਪ੍ਰਦਾਨ ਜੈਵ ਅਤੇ ਅਜੈਵ ਘਟਕਾਂ ਦੇ ਵਿਚ ਲਗਾਤਾਰ ਹੁੰਦਾ ਰਹਿੰਦਾ ਹੈ, ਇਸ ਪ੍ਰਬੰਧ ਨੂੰ ਹੀ ਪਰਿਸਥਿਤਿਕ ਪ੍ਰਬੰਧ ਕਹਿੰਦੇ ਹਨ। ਤਾਲਾਬ, ਝੀਲ, ਜੰਗਲ, ਖੇਤ ਅਤੇ ਮਨੁੱਖ ਦੁਆਰਾ ਬਣਾਏ ਜੀਵ ਸ਼ਾਲਾ ਵਿੱਚ ਜੈਵ ਅਤੇ ਅਜੈਵ ਘਟਕ ਆਪਸ ਵਿਚ ਕਿਰਿਆਵਾਂ ਕਰਦੇ ਰਹਿੰਦੇ ਹਨ ਜੋ । ਇਕ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਗਟ ਕਰਦੇ ਹਨ । ਜੈਵ ਸੰਖਿਆ, ਜੈਵ ਅਤੇ ਅਜੈਵ ਪਰਿਸਥਿਤਿਕ ਪ੍ਰਬੰਧ ਦੇ ਘਟਕ ਹਨ, ਜੋ ਇਸ ਪ੍ਰਣਾਲੀ ਨੂੰ ਸੰਰਚਨਾ ਅਤੇ ਗਤੀਸ਼ੀਲਤਾ ਪ੍ਰਦਾਨ ਕਰਦੇ ਹਨ । ਕੋਈ ਤਾਲਾਬ, ਜੰਗਲ ਜਾਂ ਘਾਹ ਦਾ ਮੈਦਾਨ ਪਰਿਸਥਿਤਿਕ ਪ੍ਰਬੰਧ ਦੇ ਉਦਾਹਰਨ ਹਨ ।

ਜੀਵ-ਮੰਡਲ ਦਾ ਹਰ ਘਟਕ ਆਪਣਾ ਖ਼ਾਸ ਕੰਮ ਕਰਦਾ ਹੈ । ਇਨ੍ਹਾਂ ਦੇ ਕੁੱਝ ਕਾਰਨਾਂ ਦਾ ਸਾਰਾ ਯੋਗ ਜੀਵ-ਮੰਡਲ ਨੂੰ ਸਥਿਰਤਾ ਪ੍ਰਦਾਨ ਕਰਦਾ ਹੈ ਕਿਸੇ ਭੂਗੋਲਿਕ ਖੇਤਰ ਵਿੱਚ ਸਾਰੇ ਪਰਿਸਥਿਤਿਕ ਪ੍ਰਬੰਧ ਇਕੱਠੇ ਮਿਲ ਕੇ ਬਾਇਓਮ ਬਣਾਉਂਦੇ ਹਨ ਅਤੇ ਸਾਰੇ ਬਾਇਓਮ ਮਿਲ ਕੇ ਜੀਵ-ਮੰਡਲ ਬਣਾਉਂਦੇ ਹਨ । ਇਸ ਲਈ ਜੀਵ-ਮੰਡਲ ਦਾ ਇੱਕ ਪ੍ਰਮੁੱਖ ਘਟਕ ਪਰਿਸਥਿਤਿਕ ਪ੍ਰਬੰਧ ਹੈ ਜੋ ਜੀਵ-ਮੰਡਲ ਨੂੰ ਗਤੀਸ਼ੀਲਤਾ ਪ੍ਰਦਾਨ ਕਰਦਾ ਹੈ ।

ਪ੍ਰਸ਼ਨ 5. ਉਤਪਾਦਕ ਅਤੇ ਖਪਤਕਾਰ ਵਿਚ ਅੰਤਰ ਦੱਸੋ ।
ਉੱਤਰ-

ਉਤਪਾਦਕ (Producer) ਖਪਤਕਾਰ (Consumer)
(1) ਅਜਿਹੇ ਜੀਵ ਜੋ ਪ੍ਰਕਾਸ਼-ਸੰਸ਼ਲੇਸ਼ਣ ਦੀ ਕਿਰਿਆ ਤੋਂ ਆਪਣਾ ਭੋਜਨ ਬਣਾਉਂਦੇ ਹਨ ਉਨ੍ਹਾਂ ਨੂੰ ਉਤਪਾਦਕ ਕਹਿੰਦੇ ਹਨ । (1) ਅਜਿਹੇ ਜੀਵ ਜੋ ਆਪਣੇ ਭੋਜਨ ਲਈ ਦੂਸਰੇ ਜੀਵਾਂ ‘ਤੇ ਨਿਰਭਰ ਕਰਦੇ ਹਨ ਉਨ੍ਹਾਂ ਨੂੰ ਖਪਤਕਾਰ ਕਹਿੰਦੇ ਹਨ ।
(2) ਹਰੇ ਪੌਦੇ ਉਤਪਾਦਕ ਜੀਵ ਕਹਾਉਂਦੇ ਹਨ । (2) ਸਾਰੇ ਜੰਤੂ ਉਪਭੋਗਤਾ ਕਹਾਉਂਦੇ ਹਨ ।

ਪ੍ਰਸ਼ਨ 6. ਅਪਘਟਕ ਕੀ ਹਨ ? ਜੀਵ-ਮੰਡਲ ਵਿੱਚ ਅਪਘਟਕਾਂ ਦਾ ਕੀ ਮਹੱਤਵ ਹੈ ?
                                 ਜਾਂ
ਪਦਾਰਥਾਂ ਦੇ ਮੁੜ ਚਕਰਨ ਵਿਚ ਅਪਘਟਕਾਂ ਦੀ ਭੂਮਿਕਾ ਦਾ ਵਰਣਨ ਕਰੋ।
ਉੱਤਰ-
ਅਪਘਟਕ – ਅਪਘਟਕ ਉਹ ਸੂਖ਼ਮ ਜੀਵ ਹਨ ਜੋ ਮਿਤ ਪੌਦਿਆਂ ਅਤੇ ਜੰਤੂਆਂ ਦੇ ਸਰੀਰ ਵਿੱਚ ਮੌਜੂਦ ਕਾਰਬਨਿਕ ਯੌਗਿਕਾਂ ਦਾ ਅਪਘਟਨ ਕਰਦੇ ਹਨ ਅਤੇ ਉਨ੍ਹਾਂ ਨੂੰ ਸਰਲ ਯੌਗਿਕਾਂ ਅਤੇ ਤੱਤਾਂ ਵਿੱਚ ਬਦਲ ਦਿੰਦੇ ਹਨ । ਇਹ ਸਰਲ ਯੌਗਿਕ ਅਤੇ ਤੱਤ ਧਰਤੀ ਦੇ ਪੋਸ਼ਣ ਭੰਡਾਰ ਵਿੱਚ ਵਾਪਸ ਚਲੇ ਜਾਂਦੇ ਹਨ ।

ਜੀਵ-ਮੰਡਲ ਵਿੱਚ ਅਪਘਟਕਾਂ ਦਾ ਮਹੱਤਵ – ਅਪਘਟਕ ਜੀਵ ਮ੍ਰਿਤ ਪੌਦਿਆਂ ਅਤੇ ਜੰਤੂਆਂ ਦੇ ਮ੍ਰਿਤ ਸਰੀਰਾਂ ਦੇ ਅਪਘਟਨ ਵਿਚ ਸਹਾਇਤਾ ਕਰਦੇ ਹਨ ਅਤੇ ਇਸ ਪ੍ਰਕਾਰ ਵਾਤਾਵਰਨ ਨੂੰ ਸਾਫ਼ ਰੱਖਣ ਦਾ ਕਾਰਜ ਕਰਦੇ ਹਨ । ਅਪਘਟਕ ਜੀਵ ਮ੍ਰਿਤ ਪੌਦਿਆਂ ਅਤੇ ਜੰਤੂਆਂ ਦੇ ਮ੍ਰਿਤ ਸਰੀਰਾਂ ਵਿੱਚ ਮੌਜੂਦ ਵੱਖ-ਵੱਖ ਤੱਤਾਂ ਨੂੰ ਫਿਰ ਤੋਂ ਧਰਤੀ ਦੇ ਪੋਸ਼ਣ ਭੰਡਾਰ ਵਿੱਚ ਵਾਪਿਸ ਪਹੁੰਚਾਉਣ ਦਾ ਕਾਰਜ ਵੀ ਕਰਦੇ ਹਨ । ਪੋਸ਼ਕ ਤੱਤ ਮੁੜ ਪ੍ਰਾਪਤ ਹੋ ਜਾਣ ਤਾਂ ਮਿੱਟੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ ਅਤੇ ਇਹ ਮਿੱਟੀ ਬਾਰ-ਬਾਰ ਫਸਲਾਂ ਦਾ ਪੋਸ਼ਣ ਕਰਦੀ ਰਹਿੰਦੀ ਹੈ ।

ਪ੍ਰਸ਼ਨ 7. ਊਰਜਾ ਦੀ ਦ੍ਰਿਸ਼ਟੀ ਤੋਂ ਕਿਹੜਾ ਵਿਅਕਤੀ ਸ਼ਾਕਾਹਾਰੀ ਜਾਂ ਮਾਸਾਹਾਰੀ ਵਧੇਰੇ ਲਾਭ ਪ੍ਰਾਪਤ ਕਰਦਾ ਹੈ ? ਕਿਉਂ ?
ਉੱਤਰ-
ਉਰਜਾ ਦੀ ਦ੍ਰਿਸ਼ਟੀ ਤੋਂ ਸ਼ਾਕਾਹਾਰੀ ਵਿਅਕਤੀ ਵਧੇਰੇ ਲਾਭ ਪ੍ਰਾਪਤ ਕਰਦਾ ਹੈ ।
ਕਾਰਨ-ਪੌਦੇ ਪਹਿਲੇ ਆਹਾਰ ਪੱਧਰ ਤੇ ਹਨ । ਇੱਕ ਆਹਾਰ ਪੱਧਰ ਤੋਂ ਅਗਲੇ ਆਹਾਰ ਪੱਧਰ ਨੂੰ ਆਮ ਕਰਕੇ ਲਗਭਗ 10% ਘੱਟ ਊਰਜਾ ਦਾ ਸਥਾਨਾਂਤਰਨ ਬਣਿਆ ਹੁੰਦਾ ਹੈ । ਇਸ ਤੋਂ ਸਪੱਸ਼ਟ ਹੈ ਕਿ ਮਾਸਾਹਾਰੀ ਵਿਅਕਤੀ ਨੂੰ ਸ਼ਾਕਾਹਾਰੀ ਵਿਅਕਤੀ ਦੀ ਤੁਲਨਾ ਵਿੱਚ ਘੱਟ ਊਰਜਾ ਪ੍ਰਾਪਤ ਹੁੰਦੀ ਹੈ ।

ਪ੍ਰਸ਼ਨ 8. ਪਰਿਸਥਿਤਿਕ ਸੰਤੁਲਨ ਕਿਸ ਪ੍ਰਕਾਰ ਬਣਿਆ ਰਹਿੰਦਾ ਹੈ ?
ਉੱਤਰ-
ਕੁਦਰਤ ਵਿੱਚ ਭੋਜਨ ਲੜੀਆਂ ਜੁੜੀਆਂ ਹੁੰਦੀਆਂ ਹਨ । ਕਈ ਵਾਰ ਉਨ੍ਹਾਂ ਵਿਚੋਂ ਇੱਕ ਦੀ ਕੋਈ ਕੁੜੀ ਕਿਸੇ ਕਾਰਨ ਸਮਾਪਤ ਹੋ ਜਾਂਦੀ ਹੈ । ਉਦੋਂ ਉਸ ਭੋਜਨ-ਲੜੀ ਦਾ ਕਿਸੇ ਹੋਰ ਲੜੀ ਨਾਲ ਸੰਬੰਧ ਜੁੜ ਜਾਂਦਾ ਹੈ ਅਤੇ ਖਾਧ ਪਦਾਰਥਾਂ ਅਤੇ ਊਰਜਾ ਦੇ ਪ੍ਰਵਾਹ ਦਾ ਸੰਤੁਲਨ ਬਣਿਆ ਰਹਿੰਦਾ ਹੈ । ਜੇ ਅਜਿਹੇ ਕਿਸੇ ਜੰਗਲ ਵਿੱਚ ਸਾਰੇ ਹਿਰਨ ਸਮਾਪਤ ਹੋ ਜਾਣ ਤਾਂ ਇਸਦੀ ਪੂਰਤੀ ਕਰਨ ਲਈ ਜੰਗਲ ਦਾ ਸ਼ੇਰ ਕਿਸੇ ਜੰਗਲੀ ਜਾਨਵਰ ਨੂੰ ਮਾਰ ਕੇ ਕੁੜੀ ਨੂੰ ਪੂਰਾ ਕਰ ਲੈਂਦਾ ਹੈ ਇਸ ਪ੍ਰਕਾਰ ਪਰਿਸਥਿਤਿਕ ਸੰਤੁਲਨ ਬਣਿਆ ਰਹਿੰਦਾ ਹੈ ।

ਪ੍ਰਸ਼ਨ 9. ਕਿਹੜੇ ਰਸਾਇਣ ਓਜ਼ੋਨ ਛੇਦ ਦੇ ਲਈ ਪ੍ਰਮੁੱਖ ਕਾਰਨ ਬਣੇ ਹੋਏ ਹਨ ?
ਉੱਤਰ-
ਓਜ਼ੋਨ ਛੇਦ ਦੇ ਮੁੱਖ ਕਾਰਨ-

  1. ਐਰੋਸੋਲ ਦਹਿਣ
  2. ਆਧੁਨਿਕ ਅੱਗ ਬੁਝਾਊ ਯੰਤਰ
  3. ਪਰਮਾਣੂ ਵਿਸਫੋਟ
  4. ਹੋਲੋਜਨ
  5. ਸਲਫੇਟ ਐਰੋਸੋਲ
  6. CFCs (ਕਲੋਰੋਫਲੋਰੋ ਕਾਰਬਨ), CBC (ਕਲੋਰੋ ਬੋਮੋਕਾਰਬਨ ਆਦਿ ਜਿਨ੍ਹਾਂ ਦੀ ਰੈਫਰੀਜਰੇਟਰਾਂ ਅਤੇ ਏਅਰ ਕੰਡੀਸ਼ਨਰਾਂ ਵਿੱਚ ਵਰਤੋਂ ਕੀਤੀ ਜਾਂਦੀ ਹੈ) ।

ਪ੍ਰਸ਼ਨ 10. ਪਰਿਸਥਿਤਿਕ ਪਿਰਾਮਿਡ ਜੀਵ-ਮੰਡਲ ਵਿੱਚ ਪੋਸ਼ਣ ਰੀਤੀ ਦੀ ਸੰਰਚਨਾ ਨੂੰ ਇਸ ਪ੍ਰਕਾਰ ਪ੍ਰਦਰਸ਼ਿਤ ਕਰਦੇ ਹਨ ?
ਉੱਤਰ-
ਪਰਿਸਥਿਤਿਕ ਪਿਰਾਮਿਡ ਭੋਜਨ ਲੜੀਆਂ ਅਤੇ ਉਨ੍ਹਾਂ ਦੇ ਪੋਸ਼ੀ ਪੱਧਰਾਂ ਦਾ ਗਾਫੀਕਲ ਨਿਰੂਪਣ (graphical representation) ਕਰਦੇ ਹਨ । ਪਰਿਸਥਿਤਿਕ ਪਿਰਾਮਿਡ ਵੱਖ-ਵੱਖ ਪੋਸ਼ੀ ਪੱਧਰਾਂ ਨੂੰ ਇਸ ਪ੍ਰਕਾਰ ਪ੍ਰਦਰਸ਼ਿਤ ਕਰਦੇ ਹਨ, ਪਰਿਸਥਿਤਿਕ ਪਿਰਾਮਿਡ ਦਾ ‘ਆਧਾਰ’ ਉਤਪਾਦਕ ਜੀਵਾਂ ਜਿਵੇਂ ਕਿ ਪੌਦਿਆਂ ਨੂੰ ਪ੍ਰਦਰਸ਼ਿਤ ਕਰਦਾ ਹੈ ।

ਪਰਿਸਥਿਤਿਕ ਪਿਰਾਮਿਡ ਪਰਿਸਥਿਤਿਕ ਪਿਰਾਮਿਡ ਦੇ ਆਧਾਰ (Base) ਤੋਂ ਜਿਵੇਂ-ਜਿਵੇਂ ਉੱਪਰ ਜਾਂਦੇ ਹਾਂ, ਪਿਰਾਮਿਡ ਆਕਾਰ ਪਤਲਾ ਹੁੰਦਾ ਜਾਂਦਾ ਹੈ ਅਤੇ ਉੱਤਰ ਪੋਸ਼ੀ ਪੱਧਰਾਂ ਨੂੰ ਪ੍ਰਗਟ ਕਰਦਾ ਹੈ । ਪਰਿਸਥਿਤਿਕ ਪਿਰਾਮਿਡ ਦੀ ਚੋਟੀ ਸਰਬ-ਉੱਚ ਮਾਸਾਹਾਰੀ ਜੀਵਾਂ ਨੂੰ ਪ੍ਰਦਰਸ਼ਿਤ ਕਰਦੀ ਹੈ ।

ਪ੍ਰਸ਼ਨ 11. ਵਾਯੂ-ਮੰਡਲ ਵਿੱਚ ਓਜ਼ੋਨ ਕਿਸ ਤਰ੍ਹਾਂ ਬਣਦੀ ਹੈ ? ਇਸਦੇ ਰਿਕਤੀਕਰਨ ਨੂੰ ਸਪੱਸ਼ਟ ਕਰੋ।
ਉੱਤਰ-
ਆਕਸੀਜਨ ਦੇ ਤਿੰਨ ਪਰਮਾਣੂਆਂ ਤੋਂ ਓਜ਼ੋਨ (O3) ਦੇ ਅਣੂ ਬਣਦੇ ਹਨ । ਆਮ ਆਕਸੀਜਨ ਦੇ ਅਣੂ ਵਿੱਚ ਦੋ ਪਰਮਾਣੂ ਹੁੰਦੇ ਹਨ । ਆਕਸੀਜਨ ਸਾਰੇ ਤਰ੍ਹਾਂ ਦੇ ਪਾਣੀਆਂ ਦੇ ਜੀਵਨ ਲਈ ਜ਼ਰੂਰੀ ਹੈ । ਪਰ ਓਜ਼ੋਨ ਇੱਕ ਘਾਤਕ ਜ਼ਹਿਰ ਹੈ । ਵਾਯੁਮੰਡਲ ਦੇ ਓਪਰੀ ਪੱਧਰ ਵਿੱਚ ਓਜ਼ੋਨ ਬਹੁਤ ਜ਼ਰੂਰੀ ਕਾਰਜ ਪੂਰਾ ਕਰਦੀ ਹੈ । ਇਹ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਤੋਂ ਧਰਤੀ ਦੇ ਲਈ ਇੱਕ ਸੁਰੱਖਿਆ ਕਵਚ ਤਿਆਰ ਕਰਦੀ ਹੈ । ਪਰਾਬੈਂਗਣੀ ਕਿਰਣ ਧਰਤੀ ਤੇ ਰਹਿਣ ਵਾਲੇ ਜੀਵਾਂ ਦੇ ਲਈ ਬਹੁਤ ਹਾਨੀਕਾਰਕ ਹਨ । ਇਹ ਵਿਕਿਰਣਾਂ ਚਮੜੀ ਦਾ ਕੈਂਸਰ ਪੈਦਾ ਕਰਦੀਆਂ ਹਨ ।

ਵਾਯੂ-ਮੰਡਲ ਦੇ ਉੱਤਰ ਪੱਧਰ ਤੇ ਪਰਾਬੈਂਗਣੀ (UV) ਵਿਕਿਰਣ ਦੇ ਪ੍ਰਭਾਵ ਨਾਲ ਆਕਸੀਜਨ (O2) ਅਣੂਆਂ ਤੋਂ ਓਜ਼ੋਨ ਬਣਦੀ ਹੈ । ਉੱਚ ਊਰਜਾ ਵਾਲੇ ਪਰਾਬੈਂਗਣੀ (UV) ਵਿਕਿਰਣ ਆਕਸੀਜਨ ਅਣੂਆਂ (O2) ਨੂੰ ਵਿਘਟਿਤ ਕਰ ਆਜ਼ਾਦ ਆਕਸੀਜਨ (O) ਪਰਮਾਣੂ ਬਣਾਉਂਦੀ ਹੈ। ਆਕਸੀਜਨ ਦੇ ਇਹ ਸੁਤੰਤਰ ਪਰਮਾਣੂ ਸੰਯੁਕਤ ਹੋ ਕੇ ਓਜ਼ੋਨ ਬਣਾਉਂਦੇ ਹਨ ।

ਪ੍ਰਸ਼ਨ 12. ਭੋਜਨ ਲੜੀ ਕੀ ਹੁੰਦੀ ਹੈ ? ਉਦਾਹਰਨ ਦਿਓ ।
ਉੱਤਰ-
ਭੋਜਨ ਲੜੀ – ਉਤਪਾਦਕ, ਖਪਤਕਾਰ ਅਤੇ ਅਪਘਟਕ ਤੋਂ ਮਿਲ ਕੇ ਬਣਨ ਵਾਲੀ ਲੜੀ, ਭੋਜਨ ਲੜੀ ਕਹਾਉਂਦੀ ਹੈ ।
ਭੋਜਨ ਲੜੀ ਦੀ ਉਦਾਹਰਨ-ਘਾਹ → ਟਿੱਡਾ → ਡੱਡੂ → ਸੱਪ → ਮੋਰ ।

ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ (Very Short Answer Type Questions)

ਪ੍ਰਸ਼ਨ 1. ਜੈਵ ਵਿਘਟਨਸ਼ੀਲ ਪਦਾਰਥ ਕਿਸ ਨੂੰ ਕਹਿੰਦੇ ਹਨ ?
ਉੱਤਰ-
ਉਹ ਪਦਾਰਥ ਜੋ ਜੈਵਿਕ ਪ੍ਰਮਾਂ ਦੁਆਰਾ ਅਪਘਟਿਤ ਹੋ ਜਾਂਦੇ ਹਨ ਉਨ੍ਹਾਂ ਨੂੰ ਜੈਵ ਵਿਘਟਨਸ਼ੀਲ ਕਹਿੰਦੇ ਹਨ ।

ਪ੍ਰਸ਼ਨ 2. ਕੋਈ ਚਾਰ ਜੈਵ ਵਿਘਟਨਸ਼ੀਲ ਪਦਾਰਥਾਂ ਦੇ ਉਦਾਹਰਨ ਦਿਓ ।
ਉੱਤਰ-
ਸਬਜ਼ੀ-ਫਲਾਂ ਦੇ ਛਿੱਲਕੇ, ਕਾਗਜ਼, ਭੂਸਾ, ਚਾਰਾ ।

ਪ੍ਰਸ਼ਨ 3. ਜੈਵ ਅਵਿਘਟਨਸ਼ੀਲ ਪਦਾਰਥ ਕਿਸ ਨੂੰ ਕਹਿੰਦੇ ਹਨ ?
ਉੱਤਰ-
ਉਹ ਪਦਾਰਥ ਜੋ ਜੈਵਿਕ ਪ੍ਰਮਾਂ ਦੁਆਰਾ ਅਪਘਟਿਤ ਨਹੀਂ ਹੋ ਪਾਉਂਦੇ ਉਨ੍ਹਾਂ ਨੂੰ ਜੈਵ ਅਵਿਘਟਨਸ਼ੀਲ ਪਦਾਰਥ ਕਹਿੰਦੇ ਹਨ ।

ਪ੍ਰਸ਼ਨ 4. ਜੈਵ ਅਵਿਘਟਨਸ਼ੀਲ ਪਦਾਰਥਾਂ ਦੇ ਦੋ ਉਦਾਹਰਨ ਦਿਓ ।
ਉੱਤਰ-

ਪਲਾਸਟਿਕ,   ਕੱਚ ।

ਪ੍ਰਸ਼ਨ 5. ਪਰਿਸਥਿਤਿਕ ਪ੍ਰਬੰਧ ਦੇ ਅਜੈਵ ਕਾਰਕਾਂ ਦੇ ਉਦਾਹਰਨ ਦਿਓ ।
ਉੱਤਰ-
ਤਾਪ, ਵਰਖਾ, ਹਵਾ, ਮਿੱਟੀ, ਖਣਿਜ ਆਦਿ ।

ਪ੍ਰਸ਼ਨ 6. ਕੁਦਰਤੀ ਪਰਿਸਥਿਤਿਕ ਪ੍ਰਬੰਧ ਦੇ ਉਦਾਹਰਨ ਦਿਓ ।
ਉੱਤਰ-
ਜੰਗਲ, ਤਾਲਾਬ, ਝੀਲ ।

ਪ੍ਰਸ਼ਨ 7. ਉਤਪਾਦਕ ਕਿਸ ਨੂੰ ਕਹਿੰਦੇ ਹਨ ?
ਉੱਤਰ-
ਉਤਪਾਦਕ – ਜੋ ਪ੍ਰਕਾਸ਼-ਸੰਸ਼ਲੇਸ਼ਣ ਪ੍ਰਕਿਰਿਆ ਨਾਲ ਸੂਰਜ ਦੇ ਪ੍ਰਕਾਸ਼ ਅਤੇ ਕਲੋਰੋਫਿਲ ਦੀ ਮੌਜੂਦਗੀ ਵਿਚ ਅਕਾਰਬਨਿਕ ਪਦਾਰਥਾਂ ਤੋਂ ਕਾਰਬਨਿਕ ਪਦਾਰਥ ਦਾ ਨਿਰਮਾਣ ਕਰ ਸਕਦੇ ਹਨ, ਉਨ੍ਹਾਂ ਨੂੰ ਉਤਪਾਦਕ ਕਹਿੰਦੇ ਹਨ ।

ਪ੍ਰਸ਼ਨ 8. ਖਪਤਕਾਰ ਕਿਸ ਨੂੰ ਕਹਿੰਦੇ ਹਨ ?
ਉੱਤਰ-
ਜੋ ਜੀਵ ਭੋਜਨ ਦੇ ਲਈ ਸਿੱਧੇ ਜਾਂ ਅਸਿੱਧੇ ਰੂਪ ਵਿਚ ਉਤਪਾਦਨਾਂ ਤੇ ਨਿਰਭਰ ਰਹਿੰਦੇ ਹਨ, ਉਨ੍ਹਾਂ ਨੂੰ ਖਪਤਕਾਰ ਕਹਿੰਦੇ ਹਨ ।

ਪ੍ਰਸ਼ਨ 9. ਖਪਤਕਾਰ ਦੇ ਚਾਰ ਉਦਾਹਰਨ ਦਿਓ ।
ਉੱਤਰ-

ਮਨੁੱਖ,  ਸ਼ੇਰ,  ਬਾਂਦਰ,  ਚਿੜੀ ।

ਪ੍ਰਸ਼ਨ 10. ਸੂਖਮਜੀਵਾਂ ਨੂੰ ਅਪਮਾਜਕ ਜਾਂ ਨਿਖੇੜਕ ਕਿਉਂ ਕਿਹਾ ਜਾਂਦਾ ਹੈ ?
ਉੱਤਰ-
ਸੂਖ਼ਮਜੀਵ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਅਕਾਰਬਨਿਕ ਪਦਾਰਥਾਂ ਵਿਚ ਬਦਲ ਦਿੰਦੇ ਹਨ ਜੋ ਮਿੱਟੀ ਵਿਚ ਚਲੇ ਜਾਂਦੇ ਹਨ ਅਤੇ ਮੁੜ ਪੌਦਿਆਂ ਦੇ ਦੁਆਰਾ ਉਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ ।

ਪ੍ਰਸ਼ਨ 11. ਜੀਵ-ਮੰਡਲ ਕਿਸ ਨੂੰ ਕਹਿੰਦੇ ਹਨ ?
ਉੱਤਰ-
ਧਰਤੀ ਤੇ ਮਿਲਨ ਵਾਲੇ ਸਾਰੇ ਕੁਦਰਤੀ ਖੇਤਰ ਅਤੇ ਉਸ ਵਿੱਚ ਮਿਲਣ ਵਾਲੇ ਸਾਰੇ ਜੀਵ ਜੰਤੂ ਆਪਸ ਵਿੱਚ ਮਿਲ ਕੇ ਮੰਡਲ ਕਹਾਉਂਦੇ ਹਨ ।

ਪ੍ਰਸ਼ਨ 12. ਜੀਵ-ਮੰਡਲ ਦੇ ਪ੍ਰਮੁੱਖ ਘਟਕ ਲਿਖੋ ।
ਉੱਤਰ-
ਜੀਵ ਘਟਕ ਅਤੇ ਅਜੀਵ ਘਟਕ ਜੀਵ-ਮੰਡਲ ਦੇ ਪ੍ਰਮੁੱਖ ਘਟਕ ਹਨ ।

ਪ੍ਰਸ਼ਨ 13. ਸਰਬ-ਆਹਾਰੀ ਕਿਸ ਨੂੰ ਕਹਿੰਦੇ ਹਨ ?
ਉੱਤਰ-
ਉਹ ਜੀਵ ਜੋ ਭੋਜਨ ਦੇ ਲਈ ਪੌਦੇ ਅਤੇ ਜੰਤੂਆਂ ਦੋਨਾਂ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਸਰਬ-ਆਹਾਰੀ ਕਹਿੰਦੇ ਹਨ, ਜਿਵੇਂ-ਮਨੁੱਖ ।

ਪ੍ਰਸ਼ਨ 14. ਕਿਸੇ ਜਲੀ ਭੋਜਨ-ਲੜੀ ਦਾ ਉਦਾਹਰਨ ਲਿਖੋ ।
ਉੱਤਰ-
ਕਾਈ ਜਾਂ ਸ਼ੈਵਾਲ → ਛੋਟੇ ਜੰਤੂ → ਮੱਛੀ → ਵੱਡੀ ਮੱਛੀ ।

ਪ੍ਰਸ਼ਨ 15. ਕਿਸ ਨੂੰ ਵਧੇਰੇ ਊਰਜਾ ਉਪਲੱਬਧ ਹੋਵੇਗੀ ਸ਼ਾਕਾਹਾਰੀ ਨੂੰ ਜਾਂ ਮਾਸਾਹਾਰੀ ਨੂੰ ?
ਉੱਤਰ-
ਸ਼ਾਕਾਹਾਰੀ ਨੂੰ ਮਾਸਾਹਾਰੀ ਦੀ ਤੁਲਨਾ ਵਿੱਚ ਵਧੇਰੇ ਊਰਜਾ ਉਪਲੱਬਧ ਹੋਵੇਗੀ ।

ਪ੍ਰਸ਼ਨ 16. ਜੈਵ ਯੌਗਿਕੀਕਰਨ ਕੀ ਹੈ ?
ਉੱਤਰ-
ਜੀਵਾਣੂਆਂ ਅਤੇ ਸ਼ੈਵਾਲ ਦੁਆਰਾ ਕੀਤੇ ਗਏ ਨਾਈਟਰੋਜਨ ਸਥਿਰੀਕਰਨ ਨੂੰ ਜੈਵ ਯੌਗਿਕੀਕਰਨ ਕਹਿੰਦੇ ਹਨ ।

ਪ੍ਰਸ਼ਨ 17. ਜੈਵ-ਵਿਘਟਨਸ਼ੀਲ ਫੋਕਟ ਪਦਾਰਥ ਕੀ ਹੁੰਦੇ ਹਨ ?
ਉੱਤਰ-
ਜੈਵ-ਵਿਘਟਨਸ਼ੀਲ ਫੋਕਟ ਪਦਾਰਥ-ਅਜਿਹਾ ਫੋਕਟ ਪਦਾਰਥ ਜਿਹੜਾ ਜੈਵਿਕ ਪ੍ਰਮਾ ਦੁਆਰਾ ਅਪਘਟਿਤ ਹੁੰਦਾ ਹੈ । ਅਜਿਹਾ ਫੋਕਟ ਪਦਾਰਥ ਜੀਵਾਣੁਆਂ ਅਤੇ ਹੋਰ ਜੀਵਾਂ ਦੁਆਰਾ ਪੈਦਾ ਹੋਏ ਐਂਜ਼ਾਈਮਾਂ ਦੀ ਮਦਦ ਨਾਲ ਸਮੇਂ ਦੇ ਨਾਲ ਆਪਣੇ ਆਪ ਅਪਘਟਿਤ ਹੋ ਜਾਂਦਾ ਹੈ ।

ਵਸਤੂਨਿਸ਼ਠ ਪ੍ਰਸ਼ਨ (Objective Type Questions)

ਪ੍ਰਸ਼ਨ 1. ਹੇਠ ਲਿਖਿਆਂ ਵਿਚੋਂ ਕਿਹੜੇ ਸਮੂਹਾਂ ਵਿੱਚ ਕੇਵਲ ਜੈਵ-ਵਿਘਟਨਸ਼ੀਲ ਪਦਾਰਥ ਹਨ-
(a) ਘਾਹ, ਫੁੱਲ ਅਤੇ ਚਮੜਾ
(b) ਘਾਹ, ਲੱਕੜੀ ਅਤੇ ਪਲਾਸਟਿਕ
(c) ਫਲਾਂ ਦੇ ਛਿੱਲੜ, ਕੇਕ ਅਤੇ ਨਿੰਬੂ ਦਾ ਰਸ
(d) ਕੇਕ, ਲੱਕੜੀ ਅਤੇ ਘਾਹ ।
ਉੱਤਰ-
(a), (c) ਅਤੇ (d) ।

ਪ੍ਰਸ਼ਨ 2. ਹੇਠ ਦਿੱਤਿਆਂ ਵਿਚੋਂ ਕਿਹੜੇ ਭੋਜਨ-ਲੜੀ ਦਾ ਨਿਰਮਾਣ ਕਰਦੇ ਹਨ-
(a) ਘਾਹ, ਕਣਕ ਅਤੇ ਅੰਬ
(b) ਘਾਹ, ਬੱਕਰੀ ਅਤੇ ਮਨੁੱਖ
(c) ਬੱਕਰੀ, ਗਾਂ ਅਤੇ ਹਾਥੀ
(d) ਘਾਹ, ਮੱਛੀ ਅਤੇ ਬੱਕਰੀ ।
ਉੱਤਰ-
(b) ਘਾਹ, ਬੱਕਰੀ ਅਤੇ ਮੁਨੱਖ ।

ਪ੍ਰਸ਼ਨ 3. ਬਲੀ ਪਰਿਸਥਿਤਿਕ ਪ੍ਰਬੰਧ ਵਿੱਚ ਉਤਪਾਦਕ ਹੈ –
(a) ਘਾਹ
(b) ਟਿੱਡਾ
(c) ਡੱਡੂ
(d) ਸੱਪ ।
ਉੱਤਰ-
(a) ਘਾਹ ।

ਪ੍ਰਸ਼ਨ 4. ਜੈਵ-ਅਵਿਘਟਨਸ਼ੀਲ ਪਦਾਰਥ ਹੈ-
(a) ਕਾਗਜ਼
(b) ਮਿਤ ਪੌਦੇ
(c) ਪਾਲੀਥੀਨ
(d) ਕੱਚੇ ਫਲ ।
ਉੱਤਰ-
(c) ਪਾਲੀਥੀਨ ।

ਪ੍ਰਸ਼ਨ 5. ਜੀਵ-ਮੰਡਲ ਵਿਚ ਊਰਜਾ ਦਾ ਮੁੱਖ ਸੋਮਾ ਹੈ-
(a) ਹਵਾ
(b) ਸੂਰਜ
(c) ਪੌਦੇ
(d) ਪਰਮਾਣੂ ਊਰਜਾ ।
ਉੱਤਰ-
(b) ਸੂਰਜ ।

ਪ੍ਰਸ਼ਨ 6. ਜੀਵ-ਮੰਡਲ ਵਿਚ ਸ਼ਾਮਿਲ ਹੈ-
(a) ਵਾਯੂਮੰਡਲ
(b) ਥਲਮੰਡਲ
(c) ਜਲਮੰਡਲ
(d) ਉਪਰੋਕਤ ਸਾਰੇ ।
ਉੱਤਰ-
(d) ਉਪਰੋਕਤ ਸਾਰੇ ।

ਪ੍ਰਸ਼ਨ 7. ਵਾਯੂਮੰਡਲੀ ਨਾਈਟਰੋਜਨ ਦਾ ਸਥਿਰੀਕਰਨ ਨਹੀਂ ਕਰਦਾ ਹੈ-
(a) ਰਾਈਜ਼ੋਬੀਅਮ
(b) ਈ. ਕੋਲਾਈ
(c) ਨਾਈਟਰੋਸੋਮੋਨਾਸ
(d) ਨੀਲੇ ਹਰੇ ਸ਼ੈਵਾਲ ।
ਉੱਤਰ-
(b) ਈ. ਕੋਲਾਈ ।

ਪ੍ਰਸ਼ਨ 8. ਕਲੋਰੋ-ਫਲੋਰੋ ਕਾਰਬਨਜ਼ (CFCs) ਦੀ ਵਰਤੋਂ ਹੁੰਦੀ ਹੈ ।
(a) ਰੇਫਰੀਜਰੇਟਰ ਵਿੱਚ
(b) ਏਅਰ ਕੰਡੀਸ਼ਨਰ ਵਿੱਚ
(c) ਗੱਦੇਦਾਰ ਫੋਮ ਵਿੱਚ
(d) ਉਪਰੋਕਤ ਸਾਰਿਆਂ ਵਿੱਚ ।
ਉੱਤਰ-
(d) ਉਪਰੋਕਤ ਸਾਰਿਆਂ ਵਿੱਚ ।

ਖ਼ਾਲੀ ਥਾਂਵਾਂ ਭਰਨਾ

ਪ੍ਰਸ਼ਨ-ਹੇਠ ਲਿਖੀਆਂ ਖ਼ਾਲੀ ਥਾਂਵਾਂ ਭਰੋ :

(i) ……………… ਜੈਵ ਅਤੇ ਅਜੈਵ ਘਟਕਾਂ ਦੇ ਪੁਰਨ ਤਾਲਮੇਲ ਨਾਲ ਬਣੀ ਵਿਵਸਥਾ ਹੈ ।
ਉੱਤਰ-
ਜੀਵ ਮੰਡਲ

(ii) ਭੋਜਨ ਲੜੀ ਵਿੱਚ ………………….. ਨੂੰ ਛੱਡ ਕੇ ਸਾਰੇ ਜੀਵ ਖਪਤਕਾਰ ਹਨ ।
ਉੱਤਰ-
ਉਤਪਾਦਕ

(iii) ਕਿਸੇ ਵੀ ਭੋਜਨ ਲੜੀ ਵਿੱਚ ਆਮ ਤੌਰ ਤੇ ਪਹਿਲਾ ਪੋਸ਼ੀ ਸਤਰ ………………. ਹੁੰਦੇ ਹਨ ।
ਉੱਤਰ-
ਹਰੇ ਪੌਦੇ

(iv) ਜ਼ਿਆਦਾਤਰ ਭੋਜਨ ਲੜੀਆਂ …………………. ਤੋਂ ਸ਼ੁਰੂ ਹੁੰਦੀਆਂ ਹਨ ।
ਉੱਤਰ-
ਪੌਦਿਆਂ

(v) ……………… ਅਪਸ਼ਿਸ਼ਟ ਪਦਾਰਥ ਅਤੇ ਮ੍ਰਿਤ ਜੀਵਾਂ ਦੇ ਸਰੀਰ ਦੇ ਭਾਗਾਂ ਨੂੰ ਸਰਲ ਪਦਾਰਥਾਂ ਵਿੱਚ ਤੋੜ ਕੇ ਅਪਣਾ ਭੋਜਨ ਪ੍ਰਾਪਤ ਕਰਦੇ ਹਨ ।
ਉੱਤਰ-
ਅਪਘਟਕ ।

The Complete Educational Website

Leave a Reply

Your email address will not be published. Required fields are marked *